ਪੰਜਾਬ ਵਿਧਾਨ ਸਭਾ ਦੇ ਸਪੀਕਰ ਸ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਢੁੱਡੀ ਵਿਖੇ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਸੁਣੀਆਂ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ। ਸਪੀਕਰ ਸ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਘਰ-ਘਰ ਸਰਕਾਰੀ ਸੇਵਾਵਾਂ ਅਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਦਾ ਮੁੱਖ ਉਦੇਸ਼ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ 'ਤੇ ਹੀ ਨਿਪਟਾਰਾ ਕਰਨਾ ਅਤੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਦੇਣਾ ਹੈ। ਪਿੰਡ ਵਾਸੀਆਂ ਨੇ ਆਪਣੀਆਂ ਸਮੱਸਿਆਵਾਂ ਅਤੇ ਸੁਝਾਅ ਸਪੀਕਰ ਸਾਹਿਬ ਦੇ ਧਿਆਨ ਵਿੱਚ ਲਿਆਂਦੇ। ਉਨ੍ਹਾਂ ਅਧਿਕਾਰੀਆਂ ਨੂੰ ਲੋਕਾਂ ਵੱਲੋਂ ਉਠਾਏ ਗਏ ਮਸਲਿਆਂ ਦੇ ਤੁਰੰਤ ਅਤੇ ਤਰਜੀਹੀ ਆਧਾਰ 'ਤੇ ਹੱਲ ਲਈ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ।
ਇਸ ਮੌਕੇ ਜਲੌਰ ਸਿੰਘ ਸਰਪੰਚ, ਲਾਡੀ ਢੁੱਡੀ, ਜਸਵਿੰਦਰ ਸਿੰਘ ਢੁੱਡੀ, ਕਰਨਵੀਰ ਸੰਘਾ, ਵੀਰੂ ਢੁੱਡੀ, ਜਸਵੀਰ ਸਿੰਘ ਮੈਂਬਰ, ਧਰਮ ਸਿੰਘ ਮੈਂਬਰ, ਗੁਰਚਰਨ ਸਿੰਘ ਮੈਂਬਰ, ਗੁਰਪ੍ਰੀਤ ਸਿੰਘ ਮੈਂਬਰ, ਪ੍ਰਤਾਪ ਸਿੰਘ ਮਾਨ, ਜੱਗੀ ਸੇਖੋਂ, ਗਿਆਨ ਸਿੰਘ ਫੌਜੀ, ਬਲਦੇਵ ਸਿੰਘ ਸੰਧੂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।