Wednesday, 17 June 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਸੀਅਰਖ ਵਿਖੇ 12 ਲੱਖ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕਾਰਜ ਕਰਵਾਏ ਸ਼ੁਰੂ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ ਡਾ. ਰਵਜੋਤ ਸਿੰਘ ਵੱਲੋ ਵੱਖ-ਵੱਖ ਪਿੰਡਾਂ ਦੇ ਵਿਕਾਸ ਲਈ ਡੇਢ ਕਰੋੜ ਦੀ ਰਾਸ਼ੀ ਜਾਰੀ ਅਮਨ ਅਰੋੜਾ ਵੱਲੋਂ ਪਿੰਡ ਸ਼ਾਹਪੁਰ ਕਲਾਂ ਵਿਖੇ ਮੇਰੀ ਰਸੋਈ ਸਕੀਮ ਤਹਿਤ 700 ਰਾਸ਼ਨ ਕਿੱਟਾਂ ਦੀ ਵੰਡ ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ ਡਾ. ਬਲਜੀਤ ਕੌਰ ਨੇ ਵਿਧਾਨ ਸਭਾ ਹਲਕਾ ਮਲੋਟ ਦੇ ਵੱਖ—ਵੱਖ ਪਿੰਡਾਂ ਵਿੱਚ 5.70 ਕਰੋੜ ਰੁਪਏ ਦੇ ਵਿਕਾਸ ਦੇ ਕੰਮਾਂ ਦੇ ਕੀਤੇ ਉਦਘਾਟਨ ਹਰਪਾਲ ਸਿੰਘ ਚੀਮਾ ਵੱਲੋਂ ਮੈਥਾਨੌਲ ਨੂੰ ਨਿਯਮਤ ਕਰਨ ਅਤੇ ਜ਼ਹਿਰੀਲੀ ਸ਼ਰਾਬ ਦੇ ਦੁਖਾਂਤਾਂ ਨੂੰ ਰੋਕਣ ਲਈ ਤੁਰੰਤ ਕੇਂਦਰੀ ਕਾਨੂੰਨ ਬਣਾਉਣ ਦੀ ਮੰਗ ਸ਼ਹੀਦ ਊਧਮ ਸਿੰਘ ਕੰਬੋਜ ਯਾਦਗਾਰ ਕਮੇਟੀ ਵੱਲੋਂ ਸੁਨਾਮ ਦੇ ਨਵੇਂ ਚੁਣੇ ਸਾਰੇ ਕੌਂਸਲਰਾਂ ਦਾ ਸਨਮਾਨ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਸਰਕਾਰ ਵਚਨਬੱਧ : ਨਰਿੰਦਰ ਪਾਲ ਸਿੰਘ ਸਵਨਾ ਵਿਸ਼ੇਸ਼ ਗਹਿਰੀ ਸੁਧਾਈ : ਹਰਪ੍ਰੀਤ ਸਿੰਘ ਵਲੋਂ ਈਆਰਓਜ਼ ਅਤੇ ਨੋਡਲ ਅਫ਼ਸਰਾਂ ਨਾਲ ਅਹਿਮ ਮੀਟਿੰਗ ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ : ਭਗਵੰਤ ਸਿੰਘ ਮਾਨ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਛਬੀਲ ਲਗਾਈ ਸ਼ੈਰੀ ਕਲਸੀ ਵਲੋਂ ਬਿਕਰਮਜੀਤ ਸਿੰਘ ਨੂੰ ਵਾਰਡ ਨੰਬਰ 9 ਦੇ ਟਰੇਡ ਕਮਿਸ਼ਨ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ 'ਬਾਈਪੋਲਰ' ਨਾਲ ਨਵਾਂ ਸੰਗੀਤਕ ਅਧਿਆਇ ਲੈ ਕੇ ਆਏ ਨਵਾਂਨ ਸੰਧੂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਗੁਰਦੁਆਰਾ ਜੋਤੀ ਸਰੂਪ ਫਤਹਿਗੜ੍ਹ ਸਾਹਿਬ ਵਿੱਚ ਨਤਮਸਤਕ ਹੋ ਕੇ ਅਰਦਾਸ ਕੀਤੀ ਵਿਧਾਇਕ ਸ਼ੈਰੀ ਕਲਸੀ ਨੇ ਵਾਅਦਾ ਪੁਗਾਇਆ ਤਰਨ ਤਾਰਨ ਨੂੰ ਅਪਰਾਧ-ਮੁਕਤ ਕਰਨ ਲਈ ਅਹਿਮ ਉਪਰਾਲਾ ਮਹਿਲਾ ਮੋਰਚਾ ਵੱਲੋਂ ਨਰਿੰਦਰ ਮੋਦੀ ਦੇ ਸਿਹਤਮੰਦ ਜੀਵਨ ਸ਼ੈਲੀ ਦੇ ਸੰਦੇਸ਼ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਘੱਟ ਈਂਧਨ ਅਤੇ ਜ਼ੀਰੋ ਆਇਲ ਰੈਸਿਪੀ ਪ੍ਰੋਗਰਾਮ ਦਾ ਆਯੋਜਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸੁਪਰਵਾਈਜ਼ਰਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਦਿੱਤੀ ਗਈ ਸਿਖਲਾਈ ਰਾਸ਼ਟਰੀ ਰਾਜਧਾਨੀ ਖੇਤਰ ਦੇ ਵਿਕਾਸ ਨੂੰ ਲੈ ਕੇ ਰੀਜਨਲ ਪਲਾਨ 2041 ਹੋਵੇਗਾ ਤਿਆਰ

 

ਡਾ. ਬਲਜੀਤ ਕੌਰ ਨੇ ਵਿਧਾਨ ਸਭਾ ਹਲਕਾ ਮਲੋਟ ਦੇ ਵੱਖ—ਵੱਖ ਪਿੰਡਾਂ ਵਿੱਚ 5.70 ਕਰੋੜ ਰੁਪਏ ਦੇ ਵਿਕਾਸ ਦੇ ਕੰਮਾਂ ਦੇ ਕੀਤੇ ਉਦਘਾਟਨ

ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਚੁੱਕੇ ਜਾ ਰਹੇ ਹਨ ਅਹਿਮ ਕਦਮ

Dr Baljit Kaur, AAP Punjab

Gurpreet Singh

Gurpreet Singh

5 Dariya News

ਮਲੋਟ / ਸ੍ਰੀ ਮੁਕਤਸਰ ਸਾਹਿਬ , 17 Jun 2026

Last updated on: Jun 17, 2026, 17:00 IST

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਆਪਣੇ ਵਿਧਾਨ ਸਭਾ ਹਲਕਾ ਮਲੋਟ ਦੇ ਪਿੰਡ ਕੋਠੇ ਨਾਨਕਸਰ,ਘੱਗਾ, ਘੁਮਿਆਰਾ ਅਤੇ ਦਾਨੇਵਾਲਾ ਵਿਖੇ ਵੱਖ—ਵੱਖ ਵਿਕਾਸ ਦੇ ਕੰਮਾਂ ਦੇ ਉਦਘਾਟਨ ਕੀਤੇ ਜੋ ਉਹਨਾਂ ਨੂੰ ਲੋਕਾਂ ਨੂੰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਪੂਰਾ ਲਾਭ ਮਿਲ ਸਕੇ। ਕੈਬਨਿਟ ਮੰਤਰੀ ਨੇ  ਪਿੰਡ ਕੋਠੇ ਨਾਨਕਸਰ ਵਿਖੇ ਆਰ.ਆਈ.ਡੀ.ਐਫ. 29 ਅਤੇ ਐਸ.ਡਬਲਿਊ.ਸੀ 34 ਅਧੀਨ 1.70 ਕਰੋੜ ਰੁਪਏ ਦੀ ਲਾਗਤ ਨਾਲ ਮੋਘਾ ਨੰ. 26130 / ਐਲ ਅਧੀਨ 1385 ਮੀਟਰ ਲੰਬੀਆਂ ਜਮੀਨਦੋਜ਼ ਪਾਣੀ ਦੀਆਂ ਪਾਈਪਾਂ ਦਾ ਉਦਘਾਟਨ ਕਰਦਿਆਂ ਉਹਨਾਂ ਦੱਸਿਆ ਕਿ  ਇਸ ਨਾਲ 80 ਏਕੜ ਨੂੰ ਸਿੰਚਾਈ ਲਈ ਪੂਰਾ ਪਾਣੀ ਮਿਲੇਗਾ।

ਦਾਨੇਵਾਲਾ ਪਿੰਡ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਜਮੀਨਦੋਜ਼ ਪਾਈਪਾਂ ਦਾ ਉਦਘਾਟਨ ਕਰਦਿਆਂ ਦੱਸਿਆ ਕਿ ਇਸ ਨਾਲ ਇੱਕ ਹਜਾ਼ਰ ਏਕੜ ਰਕਬੇ ਨੂੰ ਸਿੰਚਾਈ ਲਈ ਪੂਰਾ ਪਾਣੀ ਮਿਲੇਗਾ ਅਤੇ ਪਾਣੀ ਦੀ ਬਚਤ ਹੋਵੇਗੀ। ਘੱਗਾ ਵਿਖ਼ੇ ਵਿਕਾਸ ਦੇ ਕੰਮਾਂ ਦਾ ਉਦਘਾਟਨ ਕਰਦਿਆਂ ਨਗਰ ਨਿਵਾਸੀਆਂ ਨੂੰ ਦੱਸਿਆ ਕਿ ਸਰਕਾਰ ਵਲੋਂ ਇਸ ਪਿੰਡ ਵਿੱਚ 1.25 ਕਰੋੜ ਰੁਪਏ ਦੇ ਵਿਕਾਸ ਦੇ ਕੰਮ ਕਰਵਾਏ ਗਏ ਹਨ, ਜਿਸ ਵਿੱਚ ਬੱਚਿਆ ਲਈ ਖੇਡ ਗਰਾਊਂਡ,ਗੰਦੇ ਪਾਣੀ ਦੀ ਨਿਕਾਸੀ, ਜਿੰਮ, ਗਲੀਆਂ ਨਾਲੀਆਂ ਨੂੰ ਪੱਕਾ ਕਰਨਾ ਹੈ। 

ਉਹਨਾ ਦੱਸਿਆ ਕਿ  ਅਧੂਰੇ ਵਿਕਾਸ ਕੰਮਾਂ ਨੂੰ ਜਲਦੀ ਮੁਕੰਮਲ ਕਰ ਲਿਆ ਜਾਵੇਗਾ ਤਾਂ ਜੋ ਲੋਕਾਂ ਨੂੰ ਇਹਨਾਂ ਦਾ ਪੂਰਾ ਫਾਇਦਾ ਮਿਲ ਸਕੇ। ਕੈਬਨਿਟ ਮੰਤਰੀ ਨੇ ਪਿੰਡ ਘੁਮਿਆਰਾ ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ ਛੱਪੜਾਂ ਦੀ ਸਫਾਈ ,ਗਲੀਆਂ ਨਾਲੀਆਂ ਅਤੇ ਧਰਮਸ਼ਾਲਾ ਦਾ ਵੀ ਉਦਘਾਟਨ ਕੀਤਾ। ਮਲੋਟ ਹਲਕੇ ਦੇ ਪਿੰਡ ਸ਼ੇਰਗੜ੍ਹ ਵਿਖੇ ਜਿਹਨਾਂ ਲੋਕਾਂ ਦਾ ਗੜੇਮਾਰੀ ਨਾਲ ਨੁਕਸਾਨ ਹੋਇਆ ਸੀ, ਉਹਨਾਂ ਨੂੰ ਅੱਜ ਤਹਿਸੀਲ ਕੈਂਪਲਕਸ ਵਿਖੇ ਮਾਲੀ ਸਹਾਇਤਾਂ ਦੇ ਚੈਕ ਵੀ ਵੰਡੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ  ਜਗਦੇਵ ਸਿੰਘ ਬਾਮ ਚੇਅਰਮੈਨ  ਕੋਅਪ੍ਰੇਟਿਵ ਬੈਂਕ ਪੰਜਾਬ, ਵਿਜੈ ਮਲੂਜਾ ਚੇਅਰਮੈਨ, ਭੁਪਿੰਦਰ ਸਿੰਘ ਰਾਮ ਨਗਰ ਸਾਉਂਕੇ, ਸਿਮਰਜੀਤ ਸਿੰਘ ਚੇਅਰਮੈਨ, ਇੰਦਰਜੀਤ ਸਿੰਘ ਕਾਰਜਕਾਰੀ ਇੰਜੀਨੀਅਰ  ਭੂਮੀ ਰੱਖਿਆ, ਤੇ ਜਲ ਸਪਲਾਈ,ਸੰਦੀਪ ਔਲਖ ਤੇ ਕੁਲਦੀਪ ਸਿੰਘ ਬਲਾਕ ਪ੍ਰਧਾਨ, ਚਾਨਣ ਸਿੰਘ ਭੱਟੀ ਸਰਪੰਚ, ਰੇਸ਼ਮ ਸਿੰਘ ਲਾਡੀ, ਸਰਵਨ ਸਿੰਘ, ਬਲਜਿੰਦਰ ਸਿੰਘ, ਮੰਗਾ ਸਿੰਘ ਸਰਪੰਚ ਘੁਮਿਆਰਾ,ਗੁਰਵਿੰਦਰ ਸਿੰਘ ਸਰਪੰਚ ਘੱਗਾ, ਸਾਹਿਬ ਸਿੰਘ ਸਰਪੰਚ ਨਾਨਕ ਸਰ, ਸਿੰਕਦਰ ਸਿੰਘ ਐਡਵੋਕੇਟ, ਨਿੱਜੀ ਸਹਾਇਕ ਅਰਸ਼ਦੀਪ ਸਿੰਘ ਸਿੱਧੂ ਤੋਂ ਇਲਾਵਾ ਪਤਵੰਤੇ ਵਿਅਕਤੀ ਵੀ ਮੌਜੂਦ ਸਨ। 

 

Tags: Dr Baljit Kaur , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD