Wednesday, 17 June 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਸੀਅਰਖ ਵਿਖੇ 12 ਲੱਖ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕਾਰਜ ਕਰਵਾਏ ਸ਼ੁਰੂ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ ਡਾ. ਰਵਜੋਤ ਸਿੰਘ ਵੱਲੋ ਵੱਖ-ਵੱਖ ਪਿੰਡਾਂ ਦੇ ਵਿਕਾਸ ਲਈ ਡੇਢ ਕਰੋੜ ਦੀ ਰਾਸ਼ੀ ਜਾਰੀ ਅਮਨ ਅਰੋੜਾ ਵੱਲੋਂ ਪਿੰਡ ਸ਼ਾਹਪੁਰ ਕਲਾਂ ਵਿਖੇ ਮੇਰੀ ਰਸੋਈ ਸਕੀਮ ਤਹਿਤ 700 ਰਾਸ਼ਨ ਕਿੱਟਾਂ ਦੀ ਵੰਡ ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ ਡਾ. ਬਲਜੀਤ ਕੌਰ ਨੇ ਵਿਧਾਨ ਸਭਾ ਹਲਕਾ ਮਲੋਟ ਦੇ ਵੱਖ—ਵੱਖ ਪਿੰਡਾਂ ਵਿੱਚ 5.70 ਕਰੋੜ ਰੁਪਏ ਦੇ ਵਿਕਾਸ ਦੇ ਕੰਮਾਂ ਦੇ ਕੀਤੇ ਉਦਘਾਟਨ ਹਰਪਾਲ ਸਿੰਘ ਚੀਮਾ ਵੱਲੋਂ ਮੈਥਾਨੌਲ ਨੂੰ ਨਿਯਮਤ ਕਰਨ ਅਤੇ ਜ਼ਹਿਰੀਲੀ ਸ਼ਰਾਬ ਦੇ ਦੁਖਾਂਤਾਂ ਨੂੰ ਰੋਕਣ ਲਈ ਤੁਰੰਤ ਕੇਂਦਰੀ ਕਾਨੂੰਨ ਬਣਾਉਣ ਦੀ ਮੰਗ ਸ਼ਹੀਦ ਊਧਮ ਸਿੰਘ ਕੰਬੋਜ ਯਾਦਗਾਰ ਕਮੇਟੀ ਵੱਲੋਂ ਸੁਨਾਮ ਦੇ ਨਵੇਂ ਚੁਣੇ ਸਾਰੇ ਕੌਂਸਲਰਾਂ ਦਾ ਸਨਮਾਨ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਸਰਕਾਰ ਵਚਨਬੱਧ : ਨਰਿੰਦਰ ਪਾਲ ਸਿੰਘ ਸਵਨਾ ਵਿਸ਼ੇਸ਼ ਗਹਿਰੀ ਸੁਧਾਈ : ਹਰਪ੍ਰੀਤ ਸਿੰਘ ਵਲੋਂ ਈਆਰਓਜ਼ ਅਤੇ ਨੋਡਲ ਅਫ਼ਸਰਾਂ ਨਾਲ ਅਹਿਮ ਮੀਟਿੰਗ ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ : ਭਗਵੰਤ ਸਿੰਘ ਮਾਨ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਛਬੀਲ ਲਗਾਈ ਸ਼ੈਰੀ ਕਲਸੀ ਵਲੋਂ ਬਿਕਰਮਜੀਤ ਸਿੰਘ ਨੂੰ ਵਾਰਡ ਨੰਬਰ 9 ਦੇ ਟਰੇਡ ਕਮਿਸ਼ਨ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ 'ਬਾਈਪੋਲਰ' ਨਾਲ ਨਵਾਂ ਸੰਗੀਤਕ ਅਧਿਆਇ ਲੈ ਕੇ ਆਏ ਨਵਾਂਨ ਸੰਧੂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਗੁਰਦੁਆਰਾ ਜੋਤੀ ਸਰੂਪ ਫਤਹਿਗੜ੍ਹ ਸਾਹਿਬ ਵਿੱਚ ਨਤਮਸਤਕ ਹੋ ਕੇ ਅਰਦਾਸ ਕੀਤੀ ਵਿਧਾਇਕ ਸ਼ੈਰੀ ਕਲਸੀ ਨੇ ਵਾਅਦਾ ਪੁਗਾਇਆ ਤਰਨ ਤਾਰਨ ਨੂੰ ਅਪਰਾਧ-ਮੁਕਤ ਕਰਨ ਲਈ ਅਹਿਮ ਉਪਰਾਲਾ ਮਹਿਲਾ ਮੋਰਚਾ ਵੱਲੋਂ ਨਰਿੰਦਰ ਮੋਦੀ ਦੇ ਸਿਹਤਮੰਦ ਜੀਵਨ ਸ਼ੈਲੀ ਦੇ ਸੰਦੇਸ਼ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਘੱਟ ਈਂਧਨ ਅਤੇ ਜ਼ੀਰੋ ਆਇਲ ਰੈਸਿਪੀ ਪ੍ਰੋਗਰਾਮ ਦਾ ਆਯੋਜਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸੁਪਰਵਾਈਜ਼ਰਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਦਿੱਤੀ ਗਈ ਸਿਖਲਾਈ ਰਾਸ਼ਟਰੀ ਰਾਜਧਾਨੀ ਖੇਤਰ ਦੇ ਵਿਕਾਸ ਨੂੰ ਲੈ ਕੇ ਰੀਜਨਲ ਪਲਾਨ 2041 ਹੋਵੇਗਾ ਤਿਆਰ

 

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ

ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

Dr Baljit Kaur, AAP Punjab

Gurpreet Singh

Gurpreet Singh

5 Dariya News

ਚੰਡੀਗੜ੍ਹ , 17 Jun 2026

Last updated on: Jun 17, 2026, 17:46 IST

ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ ਨਾਲ ਸਬੰਧਤ ਨੌਜਵਾਨਾਂ ਲਈ ਕਰੀਅਰ ਦੇ ਮੌਕਿਆਂ ਦਾ ਵਿਸਥਾਰ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਪ੍ਰੋਬੇਸ਼ਨਰੀ ਅਫ਼ਸਰ (ਬੈਂਕ) ਅਤੇ ਅਸਿਸਟੈਂਟ ਐਡਮਿਨਿਸਟ੍ਰੇਟਿਵ ਅਫ਼ਸਰ (ਐਲ.ਆਈ.ਸੀ./ਜੀ.ਆਈ.ਸੀ.) ਪ੍ਰੀਖਿਆ-2026 ਲਈ ਮੁਫ਼ਤ ਕੋਚਿੰਗ ਦੇਣ ਦਾ ਐਲਾਨ ਕੀਤਾ ਹੈ। ਇਸ ਪਹਿਲ ਨਾਲ ਯੋਗ ਉਮੀਦਵਾਰ ਮਹਿੰਗੀਆਂ ਕੋਚਿੰਗ ਫ਼ੀਸਾਂ ਦੇ ਬੋਝ ਤੋਂ ਬਿਨਾਂ ਪ੍ਰਮੁੱਖ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰ ਸਕਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲੇ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਉਪਰਾਲੇ ਦਾ ਉਦੇਸ਼ ਹੋਣਹਾਰ ਨੌਜਵਾਨਾਂ ਨੂੰ ਗੁਣਵੱਤਾ ਭਰਪੂਰ ਕੋਚਿੰਗ, ਮਾਹਿਰ ਮਾਰਗਦਰਸ਼ਨ ਅਤੇ ਬਰਾਬਰ ਦੇ ਮੌਕੇ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਬੈਂਕਿੰਗ ਅਤੇ ਬੀਮਾ ਖੇਤਰ ਵਿੱਚ ਆਪਣਾ ਸਫ਼ਲ ਕਰੀਅਰ ਬਣਾ ਸਕਣ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਕੋਈ ਵੀ ਪ੍ਰਤਿਭਾਸ਼ਾਲੀ ਨੌਜਵਾਨ ਆਰਥਿਕ ਤੰਗੀ ਕਾਰਨ ਮੌਕਿਆਂ ਤੋਂ ਵਾਂਝਾ ਨਾ ਰਹੇ ਅਤੇ ਉਸ ਨੂੰ ਆਪਣੀ ਸਮਰੱਥਾ ਸਾਬਤ ਕਰਨ ਲਈ ਲੋੜੀਂਦਾ ਸਹਿਯੋਗ ਮਿਲੇ।

ਡਾ. ਬਲਜੀਤ ਕੌਰ ਨੇ ਕਿਹਾ, “ਪ੍ਰਤਿਭਾ ਨੂੰ ਕਦੇ ਵੀ ਆਰਥਿਕ ਕਮਜ਼ੋਰੀ ਕਾਰਨ ਪਿੱਛੇ ਨਹੀਂ ਰਹਿਣਾ ਚਾਹੀਦਾ। ਸਾਡੀ ਸਰਕਾਰ ਯੋਗ ਨੌਜਵਾਨਾਂ ਨੂੰ ਉਹ ਮਾਰਗਦਰਸ਼ਨ, ਸਾਧਨ ਅਤੇ ਮੌਕੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਜਿਨ੍ਹਾਂ ਦੀ ਮਦਦ ਨਾਲ ਉਹ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਸਫ਼ਲ ਹੋ ਕੇ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਣ।” 

ਉਨ੍ਹਾਂ ਦੱਸਿਆ ਕਿ ਇਹ ਕੋਚਿੰਗ ਅੰਬੇਦਕਰ ਇੰਸਟੀਚਿਊਟ ਆਫ਼ ਕਰੀਅਰਜ਼ ਐਂਡ ਕੋਰਸਿਜ਼, ਫੇਜ਼-3ਬੀ2, ਐੱਸ.ਏ.ਐੱਸ. ਨਗਰ (ਮੋਹਾਲੀ) ਵਿਖੇ ਕਰਵਾਈ ਜਾਵੇਗੀ। ਪੰਜਾਬ ਦੇ ਪੱਕੇ ਵਸਨੀਕ ਅਤੇ ਐਸ.ਸੀ., ਓ.ਬੀ.ਸੀ. ਅਤੇ ਘੱਟ ਗਿਣਤੀ ਭਾਈਚਾਰਿਆਂ ਨਾਲ ਸਬੰਧਤ ਗ੍ਰੈਜੂਏਟ ਉਮੀਦਵਾਰ ਇਸ ਪ੍ਰੋਗਰਾਮ ਲਈ ਅਰਜ਼ੀ ਦੇ ਸਕਦੇ ਹਨ। 

ਬਿਨੈਕਾਰ ਦੇ ਪਰਿਵਾਰ ਦੀ ਕੁੱਲ ਸਾਲਾਨਾ ਆਮਦਨ ਸਾਰੇ ਸਰੋਤਾਂ ਤੋਂ 3 ਲੱਖ ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ। ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਉਮੀਦਵਾਰਾਂ ਦੀ ਚੋਣ ਜਨਰਲ ਇੰਗਲਿਸ਼, ਕੁਆਂਟੀਟੇਟਿਵ ਐਪਟੀਚਿਊਡ, ਰੀਜ਼ਨਿੰਗ ਅਤੇ ਕਰੰਟ ਇਵੈਂਟਸ ਵਿਸ਼ਿਆਂ ਦੇ ਆਬਜੈਕਟਿਵ ਟਾਈਪ ਟੈਸਟ ਦੇ ਆਧਾਰ 'ਤੇ ਕੀਤੀ ਜਾਵੇਗੀ। 

ਇਹ ਟੈਸਟ 3 ਜੁਲਾਈ 2026 ਨੂੰ ਸਵੇਰੇ 11:00 ਵਜੇ ਤੋਂ ਦੁਪਹਿਰ 12:00 ਵਜੇ ਤੱਕ ਅੰਬੇਦਕਰ ਇੰਸਟੀਚਿਊਟ ਆਫ਼ ਕਰੀਅਰਜ਼ ਐਂਡ ਕੋਰਸਿਜ਼, ਫੇਜ-3 ਬੀ 2, ਮੋਹਾਲੀ ਵਿਖੇ ਕਰਵਾਇਆ ਜਾਵੇਗਾ। ਇੱਛੁਕ ਉਮੀਦਵਾਰ ਆਪਣੀਆਂ ਅਰਜ਼ੀਆਂ ਸਾਰੇ ਲੋੜੀਂਦੇ ਦਸਤਾਵੇਜ਼ਾਂ ਦੀਆਂ ਸਵੈ-ਪ੍ਰਮਾਣਿਤ ਕਾਪੀਆਂ ਸਮੇਤ 30 ਜੂਨ 2026 ਤੱਕ ਪ੍ਰਿੰਸੀਪਲ, ਅੰਬੇਦਕਰ ਇੰਸਟੀਚਿਊਟ ਆਫ਼ ਕਰੀਅਰਜ਼ ਐਂਡ ਕੋਰਸਿਜ਼, ਮੋਹਾਲੀ ਦੇ ਦਫ਼ਤਰ ਵਿੱਚ ਜਮ੍ਹਾਂ ਕਰਵਾ ਸਕਦੇ ਹਨ ਜਾਂ [email protected] 'ਤੇ ਈ-ਮੇਲ ਰਾਹੀਂ ਭੇਜ ਸਕਦੇ ਹਨ।

ਯੋਗ ਨੌਜਵਾਨਾਂ ਨੂੰ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਪਹਿਲ ਨੌਜਵਾਨਾਂ ਨੂੰ ਸਿੱਖਿਆ, ਹੁਨਰ ਵਿਕਾਸ ਅਤੇ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਯੋਗਤਾ, ਦਾਖ਼ਲਾ ਪ੍ਰਕਿਰਿਆ ਅਤੇ ਹੋਰ ਜਾਣਕਾਰੀ ਲਈ ਉਮੀਦਵਾਰ www.welfare.punjab.gov.in ਵੈੱਬਸਾਈਟ 'ਤੇ ਵਿਜ਼ਿਟ ਕਰ ਸਕਦੇ ਹਨ।

 

Tags: Dr Baljit Kaur , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD