Wednesday, 17 June 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਸੀਅਰਖ ਵਿਖੇ 12 ਲੱਖ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕਾਰਜ ਕਰਵਾਏ ਸ਼ੁਰੂ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ ਡਾ. ਰਵਜੋਤ ਸਿੰਘ ਵੱਲੋ ਵੱਖ-ਵੱਖ ਪਿੰਡਾਂ ਦੇ ਵਿਕਾਸ ਲਈ ਡੇਢ ਕਰੋੜ ਦੀ ਰਾਸ਼ੀ ਜਾਰੀ ਅਮਨ ਅਰੋੜਾ ਵੱਲੋਂ ਪਿੰਡ ਸ਼ਾਹਪੁਰ ਕਲਾਂ ਵਿਖੇ ਮੇਰੀ ਰਸੋਈ ਸਕੀਮ ਤਹਿਤ 700 ਰਾਸ਼ਨ ਕਿੱਟਾਂ ਦੀ ਵੰਡ ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ ਡਾ. ਬਲਜੀਤ ਕੌਰ ਨੇ ਵਿਧਾਨ ਸਭਾ ਹਲਕਾ ਮਲੋਟ ਦੇ ਵੱਖ—ਵੱਖ ਪਿੰਡਾਂ ਵਿੱਚ 5.70 ਕਰੋੜ ਰੁਪਏ ਦੇ ਵਿਕਾਸ ਦੇ ਕੰਮਾਂ ਦੇ ਕੀਤੇ ਉਦਘਾਟਨ ਹਰਪਾਲ ਸਿੰਘ ਚੀਮਾ ਵੱਲੋਂ ਮੈਥਾਨੌਲ ਨੂੰ ਨਿਯਮਤ ਕਰਨ ਅਤੇ ਜ਼ਹਿਰੀਲੀ ਸ਼ਰਾਬ ਦੇ ਦੁਖਾਂਤਾਂ ਨੂੰ ਰੋਕਣ ਲਈ ਤੁਰੰਤ ਕੇਂਦਰੀ ਕਾਨੂੰਨ ਬਣਾਉਣ ਦੀ ਮੰਗ ਸ਼ਹੀਦ ਊਧਮ ਸਿੰਘ ਕੰਬੋਜ ਯਾਦਗਾਰ ਕਮੇਟੀ ਵੱਲੋਂ ਸੁਨਾਮ ਦੇ ਨਵੇਂ ਚੁਣੇ ਸਾਰੇ ਕੌਂਸਲਰਾਂ ਦਾ ਸਨਮਾਨ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਸਰਕਾਰ ਵਚਨਬੱਧ : ਨਰਿੰਦਰ ਪਾਲ ਸਿੰਘ ਸਵਨਾ ਵਿਸ਼ੇਸ਼ ਗਹਿਰੀ ਸੁਧਾਈ : ਹਰਪ੍ਰੀਤ ਸਿੰਘ ਵਲੋਂ ਈਆਰਓਜ਼ ਅਤੇ ਨੋਡਲ ਅਫ਼ਸਰਾਂ ਨਾਲ ਅਹਿਮ ਮੀਟਿੰਗ ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ : ਭਗਵੰਤ ਸਿੰਘ ਮਾਨ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਛਬੀਲ ਲਗਾਈ ਸ਼ੈਰੀ ਕਲਸੀ ਵਲੋਂ ਬਿਕਰਮਜੀਤ ਸਿੰਘ ਨੂੰ ਵਾਰਡ ਨੰਬਰ 9 ਦੇ ਟਰੇਡ ਕਮਿਸ਼ਨ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ 'ਬਾਈਪੋਲਰ' ਨਾਲ ਨਵਾਂ ਸੰਗੀਤਕ ਅਧਿਆਇ ਲੈ ਕੇ ਆਏ ਨਵਾਂਨ ਸੰਧੂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਗੁਰਦੁਆਰਾ ਜੋਤੀ ਸਰੂਪ ਫਤਹਿਗੜ੍ਹ ਸਾਹਿਬ ਵਿੱਚ ਨਤਮਸਤਕ ਹੋ ਕੇ ਅਰਦਾਸ ਕੀਤੀ ਵਿਧਾਇਕ ਸ਼ੈਰੀ ਕਲਸੀ ਨੇ ਵਾਅਦਾ ਪੁਗਾਇਆ ਤਰਨ ਤਾਰਨ ਨੂੰ ਅਪਰਾਧ-ਮੁਕਤ ਕਰਨ ਲਈ ਅਹਿਮ ਉਪਰਾਲਾ ਮਹਿਲਾ ਮੋਰਚਾ ਵੱਲੋਂ ਨਰਿੰਦਰ ਮੋਦੀ ਦੇ ਸਿਹਤਮੰਦ ਜੀਵਨ ਸ਼ੈਲੀ ਦੇ ਸੰਦੇਸ਼ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਘੱਟ ਈਂਧਨ ਅਤੇ ਜ਼ੀਰੋ ਆਇਲ ਰੈਸਿਪੀ ਪ੍ਰੋਗਰਾਮ ਦਾ ਆਯੋਜਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸੁਪਰਵਾਈਜ਼ਰਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਦਿੱਤੀ ਗਈ ਸਿਖਲਾਈ ਰਾਸ਼ਟਰੀ ਰਾਜਧਾਨੀ ਖੇਤਰ ਦੇ ਵਿਕਾਸ ਨੂੰ ਲੈ ਕੇ ਰੀਜਨਲ ਪਲਾਨ 2041 ਹੋਵੇਗਾ ਤਿਆਰ

 

ਅਮਨ ਅਰੋੜਾ ਵੱਲੋਂ ਪਿੰਡ ਸ਼ਾਹਪੁਰ ਕਲਾਂ ਵਿਖੇ ਮੇਰੀ ਰਸੋਈ ਸਕੀਮ ਤਹਿਤ 700 ਰਾਸ਼ਨ ਕਿੱਟਾਂ ਦੀ ਵੰਡ

ਮੇਰੀ ਰਸੋਈ ਸਕੀਮ ਤਹਿਤ ਸੂਬੇ ਦੇ ਲਗਪਗ 40 ਲੱਖ ਪਰਿਵਾਰਾਂ ਨੂੰ ਦਿੱਤੀਆਂ ਜਾ ਰਹੀਆਂ ਨੇ ਰਾਸ਼ਨ ਕਿੱਟਾਂ: ਅਮਨ ਅਰੋੜਾ

Aman Arora, AAP Punjab, Sunam

Gurpreet Singh

Gurpreet Singh

5 Dariya News

ਸੁਨਾਮ , 17 Jun 2026

Last updated on: Jun 17, 2026, 17:51 IST

ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਭਲਾਈ ਲਈ ਚਲਾਈ ਜਾ ਰਹੀ ਮੇਰੀ ਰਸੋਈ ਸਕੀਮ ਤਹਿਤ ਅੱਜ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿੰਡ ਸ਼ਾਹਪੁਰ ਕਲਾਂ ਵਿਖੇ ਯੋਗ ਲਾਭਪਾਤਰੀ ਪਰਿਵਾਰਾਂ ਨੂੰ 700 ਰਾਸ਼ਨ ਕਿੱਟਾਂ ਵੰਡੀਆਂ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਸਰਕਾਰੀ ਯੋਜਨਾਵਾਂ ਦਾ ਲਾਭ ਹਰ ਲੋੜਵੰਦ ਤੱਕ ਪਹੁੰਚੇ। 

ਉਨ੍ਹਾਂ ਕਿਹਾ ਕਿ ਮੇਰੀ ਰਸੋਈ ਸਕੀਮ ਦਾ ਮਕਸਦ ਜ਼ਰੂਰਤਮੰਦ ਪਰਿਵਾਰਾਂ ਨੂੰ ਰਾਹਤ ਪ੍ਰਦਾਨ ਕਰਨਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਦੇਸ਼ ਭਰ ਵਿੱਚ ਲੋੜਵੰਦ ਪਰਿਵਾਰਾਂ ਨੂੰ ਪੌਸ਼ਟਿਕ ਖੁਰਾਕ ਦੇਣ ਲਈ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚੋਂ ਇਕ ‘ਮੇਰੀ ਰਸੋਈ’ ਸਕੀਮ ਹੇਠ ਸੂਬੇ ਦੇ ਲਗਪਗ 40 ਲੱਖ ਆਰਥਿਕ ਤੌਰ ਉਤੇ ਕਮਜ਼ੋਰ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਦਿੱਤੀਆਂ ਜਾ ਰਹੀਆਂ ਹਨ।

ਸ਼੍ਰੀ ਅਰੋੜਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਭਲਾਈ ਉਪਰਾਲਿਆਂ ਨੂੰ ਸਿਰਫ਼ ਕਣਕ ਅਤੇ ਦਾਲਾਂ ਦੀ ਵੰਡ ਤੱਕ ਸੀਮਤ ਕਰ ਦਿੱਤਾ ਸੀ, ਜਦੋਂ ਕਿ ਪੰਜਾਬ ਸਰਕਾਰ ਨੇ ਇਹ ਯਕੀਨੀ ਬਣਾਉਣ ਲਈ ਵਿਆਪਕ ਉਪਰਾਲਾ ਕੀਤਾ ਹੈ ਕਿ ਲੋੜਵੰਦ ਪਰਿਵਾਰਾਂ ਦੀਆਂ ਰਸੋਈਆਂ ਵਿੱਚ ਰੋਜ਼ਾਨਾ ਲੋੜਾਂ ਲਈ ਲੋੜੀਂਦੀਆਂ ਸਾਰੀਆਂ ਜ਼ਰੂਰੀ ਵਸਤਾਂ ਮੌਜੂਦ ਰਹਿਣ। 'ਮੇਰੀ ਰਸੋਈ' ਸਕੀਮ ਤਹਿਤ ਹਰੇਕ ਲਾਭਪਾਤਰੀ ਪਰਿਵਾਰ ਨੂੰ ਹਰ ਤਿੰਨ ਮਹੀਨਿਆਂ ਵਿੱਚ ਵਿਸ਼ੇਸ਼ ਤੌਰ 'ਤੇ ਤਿਆਰ ਕੀਤੀ ਰਾਸ਼ਨ ਕਿੱਟ ਮਿਲ ਰਹੀ ਹੈ, ਜਿਸ ਵਿੱਚ ਸਰ੍ਹੋਂ ਦਾ ਤੇਲ, ਦਾਲ, ਖੰਡ, ਲੂਣ, ਹਲਦੀ ਅਤੇ ਘਰੇਲੂ ਰਸੋਈ ਚਲਾਉਣ ਲਈ ਲੋੜੀਂਦੀਆਂ ਹੋਰ ਜ਼ਰੂਰੀ ਵਸਤਾਂ ਸ਼ਾਮਲ ਹਨ।

ਇਹ ਯੋਜਨਾ ਆਮ ਪਰਿਵਾਰਾਂ ਦੀਆਂ ਜ਼ਰੂਰਤਾਂ, ਖਾਸ ਕਰਕੇ ਘਰੇਲੂ ਜ਼ਿੰਮੇਵਾਰੀਆਂ ਸੰਭਾਲਣ ਵਾਲੀਆਂ ਔਰਤਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤੀ ਗਈ ਹੈ। ਮਜ਼ਬੂਤ ਤੇ ਖੁਸ਼ਹਾਲ ਪੰਜਾਬ ਤਾਂ ਹੀ ਬਣਾਇਆ ਜਾ ਸਕਦਾ ਹੈ, ਜਦੋਂ ਹਰ ਘਰ ਦੀ ਰਸੋਈ ਚਲਦੀ ਰਹੇ ਅਤੇ ਕੋਈ ਵੀ ਬੱਚਾ ਭੁੱਖਾ ਨਾ ਸੌਂਵੇ।

ਪੰਜਾਬ ਸਰਕਾਰ ਚਾਹੁੰਦੀ ਹੈ ਕਿ ਹਰ ਘਰ ਵਿੱਚ ਪੌਸ਼ਟਿਕ ਤੇ ਜ਼ਰੂਰੀ ਭੋਜਨ ਪਦਾਰਥਾਂ ਦੀ ਪਹੁੰਚ ਹੋਵੇ ਤਾਂ ਜੋ ਬੱਚੇ ਸਾਰੇ ਲੁੜੀਂਦੇ ਤੱਤਾਂ ਨਾਲ ਭਰਪੂਰ ਖੁਰਾਕ ਦੀ ਘਾਟ ਕਾਰਨ ਕਮਜ਼ੋਰੀ ਦਾ ਸ਼ਿਕਾਰ ਨਾ ਹੋਣ। ਪਾਰਦਰਸ਼ੀ ਡਿਲੀਵਰੀ ਪ੍ਰਣਾਲੀਆਂ, ਮਿਆਰੀ ਭੋਜਨ ਕਿੱਟਾਂ ਅਤੇ ਆਰਥਿਕ ਤੌਰ 'ਤੇ ਗਰੀਬ ਵਰਗਾਂ ਤਕ ਵਿਆਪਕ ਪਹੁੰਚ ਰਾਹੀਂ, ਪੰਜਾਬ ਸਰਕਾਰ ਨੇ ਸਿਹਤਮੰਦ ਤੇ ਮਜ਼ਬੂਤ ਪੰਜਾਬ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕੀਤਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਜੇਕਰ ਕਿਸੇ ਨੂੰ ਵੀ ਇਸ ਸਕੀਮ ਦਾ ਲਾਭ ਲੈਣ ਵਿੱਚ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਉਹਨਾਂ ਨਾਲ ਰਾਬਤਾ ਕਰ ਸਕਦੇ ਹਨ। ਲੋਕਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ, ਜੇਕਰ ਫਿਰ ਵੀ ਕਿਸੇ ਨੂੰ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਫੌਰੀ ਹੱਲ ਕੀਤੀ ਜਾਵੇਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਦੌਰਾਨ ਲੋਕ ਭਲਾਈ ਲਈ ਅਨੇਕਾਂ ਇਤਿਹਾਸਕ ਫੈਸਲੇ ਲਏ ਗਏ ਹਨ ਅਤੇ ਵਿਕਾਸ ਦੇ ਕੰਮ ਜ਼ਮੀਨੀ ਪੱਧਰ ’ਤੇ ਨਜ਼ਰ ਆ ਰਹੇ ਹਨ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ।

ਇਸ ਦੌਰਾਨ ਲਾਭਪਾਤਰੀ ਪਰਿਵਾਰਾਂ ਨੇ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਰਾਸ਼ਨ ਕਿੱਟਾਂ ਉਨ੍ਹਾਂ ਲਈ ਵੱਡੀ ਸਹਾਇਤਾ ਸਾਬਤ ਹੋਣਗੀਆਂ। ਇਸ ਮੌਕੇ ਪੰਚਾਇਤ ਮੈਂਬਰ, ਪਤਵੰਤੇ ਅਤੇ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ।

 

Tags: Aman Arora , AAP Punjab , Sunam

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD