Wednesday, 17 June 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਸੀਅਰਖ ਵਿਖੇ 12 ਲੱਖ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕਾਰਜ ਕਰਵਾਏ ਸ਼ੁਰੂ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ ਡਾ. ਰਵਜੋਤ ਸਿੰਘ ਵੱਲੋ ਵੱਖ-ਵੱਖ ਪਿੰਡਾਂ ਦੇ ਵਿਕਾਸ ਲਈ ਡੇਢ ਕਰੋੜ ਦੀ ਰਾਸ਼ੀ ਜਾਰੀ ਅਮਨ ਅਰੋੜਾ ਵੱਲੋਂ ਪਿੰਡ ਸ਼ਾਹਪੁਰ ਕਲਾਂ ਵਿਖੇ ਮੇਰੀ ਰਸੋਈ ਸਕੀਮ ਤਹਿਤ 700 ਰਾਸ਼ਨ ਕਿੱਟਾਂ ਦੀ ਵੰਡ ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ ਡਾ. ਬਲਜੀਤ ਕੌਰ ਨੇ ਵਿਧਾਨ ਸਭਾ ਹਲਕਾ ਮਲੋਟ ਦੇ ਵੱਖ—ਵੱਖ ਪਿੰਡਾਂ ਵਿੱਚ 5.70 ਕਰੋੜ ਰੁਪਏ ਦੇ ਵਿਕਾਸ ਦੇ ਕੰਮਾਂ ਦੇ ਕੀਤੇ ਉਦਘਾਟਨ ਹਰਪਾਲ ਸਿੰਘ ਚੀਮਾ ਵੱਲੋਂ ਮੈਥਾਨੌਲ ਨੂੰ ਨਿਯਮਤ ਕਰਨ ਅਤੇ ਜ਼ਹਿਰੀਲੀ ਸ਼ਰਾਬ ਦੇ ਦੁਖਾਂਤਾਂ ਨੂੰ ਰੋਕਣ ਲਈ ਤੁਰੰਤ ਕੇਂਦਰੀ ਕਾਨੂੰਨ ਬਣਾਉਣ ਦੀ ਮੰਗ ਸ਼ਹੀਦ ਊਧਮ ਸਿੰਘ ਕੰਬੋਜ ਯਾਦਗਾਰ ਕਮੇਟੀ ਵੱਲੋਂ ਸੁਨਾਮ ਦੇ ਨਵੇਂ ਚੁਣੇ ਸਾਰੇ ਕੌਂਸਲਰਾਂ ਦਾ ਸਨਮਾਨ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਸਰਕਾਰ ਵਚਨਬੱਧ : ਨਰਿੰਦਰ ਪਾਲ ਸਿੰਘ ਸਵਨਾ ਵਿਸ਼ੇਸ਼ ਗਹਿਰੀ ਸੁਧਾਈ : ਹਰਪ੍ਰੀਤ ਸਿੰਘ ਵਲੋਂ ਈਆਰਓਜ਼ ਅਤੇ ਨੋਡਲ ਅਫ਼ਸਰਾਂ ਨਾਲ ਅਹਿਮ ਮੀਟਿੰਗ ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ : ਭਗਵੰਤ ਸਿੰਘ ਮਾਨ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਛਬੀਲ ਲਗਾਈ ਸ਼ੈਰੀ ਕਲਸੀ ਵਲੋਂ ਬਿਕਰਮਜੀਤ ਸਿੰਘ ਨੂੰ ਵਾਰਡ ਨੰਬਰ 9 ਦੇ ਟਰੇਡ ਕਮਿਸ਼ਨ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ 'ਬਾਈਪੋਲਰ' ਨਾਲ ਨਵਾਂ ਸੰਗੀਤਕ ਅਧਿਆਇ ਲੈ ਕੇ ਆਏ ਨਵਾਂਨ ਸੰਧੂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਗੁਰਦੁਆਰਾ ਜੋਤੀ ਸਰੂਪ ਫਤਹਿਗੜ੍ਹ ਸਾਹਿਬ ਵਿੱਚ ਨਤਮਸਤਕ ਹੋ ਕੇ ਅਰਦਾਸ ਕੀਤੀ ਵਿਧਾਇਕ ਸ਼ੈਰੀ ਕਲਸੀ ਨੇ ਵਾਅਦਾ ਪੁਗਾਇਆ ਤਰਨ ਤਾਰਨ ਨੂੰ ਅਪਰਾਧ-ਮੁਕਤ ਕਰਨ ਲਈ ਅਹਿਮ ਉਪਰਾਲਾ ਮਹਿਲਾ ਮੋਰਚਾ ਵੱਲੋਂ ਨਰਿੰਦਰ ਮੋਦੀ ਦੇ ਸਿਹਤਮੰਦ ਜੀਵਨ ਸ਼ੈਲੀ ਦੇ ਸੰਦੇਸ਼ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਘੱਟ ਈਂਧਨ ਅਤੇ ਜ਼ੀਰੋ ਆਇਲ ਰੈਸਿਪੀ ਪ੍ਰੋਗਰਾਮ ਦਾ ਆਯੋਜਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸੁਪਰਵਾਈਜ਼ਰਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਦਿੱਤੀ ਗਈ ਸਿਖਲਾਈ ਰਾਸ਼ਟਰੀ ਰਾਜਧਾਨੀ ਖੇਤਰ ਦੇ ਵਿਕਾਸ ਨੂੰ ਲੈ ਕੇ ਰੀਜਨਲ ਪਲਾਨ 2041 ਹੋਵੇਗਾ ਤਿਆਰ

 

ਡਾ. ਰਵਜੋਤ ਸਿੰਘ ਵੱਲੋ ਵੱਖ-ਵੱਖ ਪਿੰਡਾਂ ਦੇ ਵਿਕਾਸ ਲਈ ਡੇਢ ਕਰੋੜ ਦੀ ਰਾਸ਼ੀ ਜਾਰੀ

ਬੀ.ਡੀ.ਪੀ.ਓ. ਦਫ਼ਤਰ ਵਿਖੇ ਚੇਅਰਮੈਨ, ਉਪ ਚੇਅਰਮੈਨ ਅਤੇ ਸੰਮਤੀ ਮੈਂਬਰਾਂ ਨਾਲ ਵਿਸ਼ੇਸ਼ ਮੀਟਿੰਗ

Dr Ravjot Singh, AAP Punjab

Gurpreet Singh

Gurpreet Singh

5 Dariya News

ਹੁਸ਼ਿਆਰਪੁਰ , 17 Jun 2026

Last updated on: Jun 17, 2026, 17:55 IST

ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਅੱਜ ਸਥਾਨਕ ਬੀ.ਡੀ.ਪੀ.ਓ. ਦਫ਼ਤਰ ਵਿਖੇ ਇੱਕ ਵਿਸ਼ੇਸ਼ ਮੀਟਿੰਗ ਦੀ ਅਗਵਾਈ ਕਰਦਿਆਂ ਪੰਜਾਬ ਦੇ ਜੇਲਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੀ ਨੁਹਾਰ ਬਦਲਣ ਲਈ ਵੱਡੇ ਪੱਧਰ ‘ਤੇ ਕਦਮ ਚੁੱਕੇ ਜਾ ਰਹੇ ਹਨ।

ਮੀਟਿੰਗ ਦੌਰਾਨ ਬਲਾਕ-1 ਦੇ ਚੇਅਰਮੈਨ, ਉਪ ਚੇਅਰਮੈਨ ਅਤੇ ਸਮੂਹ ਸੰਮਤੀ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਬਲਾਕ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ। ਕੈਬਨਿਟ ਮੰਤਰੀ ਨੇ ਭਵਿੱਖ ਵਿੱਚ ਕੀਤੇ ਜਾਣ ਵਾਲੇ ਵਿਕਾਸ ਪ੍ਰੋਜੈਕਟਾਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ।  

ਕੈਬਨਿਟ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਬਲਾਕ-1 ਦੇ ਵੱਖ-ਵੱਖ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਉਣ ਲਈ ਪੰਜਾਬ ਸਰਕਾਰ ਵੱਲੋਂ 1.50 ਕਰੋੜ ਰੁਪਏ ਦੀ ਰਾਸ਼ੀ ਪੰਚਾਇਤਾਂ ਨੂੰ ਜਾਰੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਫੰਡ ਪਿੰਡਾਂ ਵਿੱਚ ਸੜਕਾਂ, ਗਲੀਆਂ, ਨਾਲੀਆਂ, ਸਾਫ਼ ਪੀਣ ਵਾਲੇ ਪਾਣੀ, ਸਟਰੀਟ ਲਾਈਟਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਵਰਤੇ ਜਾਣਗੇ।

ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਨੂੰ  ਪੂਰੀ ਤਰਜੀਹ ਦੇ ਰਹੀ ਹੈ। ਸਰਕਾਰ ਦਾ ਉਦੇਸ਼ ਪਿੰਡਾਂ ਨੂੰ ਵੀ ਹਰ ਪੱਖੋਂ ਮਜ਼ਬੂਤ ਅਤੇ ਵਿਕਸਤ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਸਮੇਂ ਦੌਰਾਨ ਵਿਕਾਸ ਦੇ ਅਨੇਕਾਂ ਇਤਿਹਾਸਕ ਫ਼ੈਸਲੇ ਲਏ ਹਨ, ਜਿਨ੍ਹਾਂ ਦਾ ਸਿੱਧਾ ਲਾਭ ਆਮ ਲੋਕਾਂ ਨੂੰ ਮਿਲ ਰਿਹਾ ਹੈ। 

ਉਨ੍ਹਾਂ ਕਿਹਾ ਕਿ  ਪੰਚਾਇਤ ਨੁਮਾਇੰਦਿਆਂ ਅਤੇ ਸੰਮਤੀ ਮੈਂਬਰਾਂ ਨਾਲ ਮੀਟਿੰਗਾਂ ਕਰਕੇ ਵਿਕਾਸ ਕਾਰਜਾਂ ਦੀ ਸਮੀਖਿਆ ਦਾ ਮਕਸਦ ਪਿੰਡਾਂ ਦੀਆਂ ਸਮੱਸਿਆਵਾਂ ਨੂੰ ਪੂਰੀ ਡੂੰਘਾਈ ਵਿੱਚ ਜਾਣਕੇ ਜਲਦ ਤੋਂ ਜਲਦ ਹੱਲ ਯਕੀਨੀ ਬਣਾਉਣਾ ਹੈ। ਮੀਟਿੰਗ ਦੌਰਾਨ ਹਾਜ਼ਰ ਚੇਅਰਮੈਨ, ਉਪ ਚੇਅਰਮੈਨ ਅਤੇ ਸੰਮਤੀ ਮੈਂਬਰਾਂ ਨੇ ਵੀ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਲਈ ਰਿਕਾਰਡ ਪੱਧਰ 'ਤੇ ਫੰਡ ਜਾਰੀ ਕੀਤੇ ਜਾ ਰਹੇ ਹਨ, ਜਿਸ ਨਾਲ ਵਿਕਾਸ ਕਾਰਜਾਂ ਨੂੰ ਗਤੀ ਮਿਲੀ ਹੈ।

ਉਨ੍ਹਾਂ ਕਿਹਾ ਕਿ ਲੋਕ ਭਲਾਈ ਨੂੰ ਸਮਰਪਿਤ ਸਰਕਾਰ ਦੀਆਂ ਨੀਤੀਆਂ ਕਾਰਨ ਪਿੰਡਾਂ ਵਿੱਚ ਬੁਨਿਆਦੀ ਢਾਂਚਾ ਮਜ਼ਬੂਤ ਹੋ ਰਿਹਾ ਹੈ ਅਤੇ ਲੋਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਪੂਰੀਆਂ ਹੋ ਰਹੀਆਂ ਹਨ। ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਸਮੂਹ ਪੰਚਾਇਤ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਕਾਰਜਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ। 

ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਆਉਣ ਵਾਲੇ ਸਮੇਂ ਵਿੱਚ ਵੀ ਪਿੰਡਾਂ ਦੇ ਵਿਕਾਸ ਲਈ ਇਸੇ ਤਰ੍ਹਾਂ ਯਤਨਸ਼ੀਲ ਰਹੇਗੀ ਅਤੇ ਹਰ ਖੇਤਰ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾਵੇਗਾ।

 

Tags: Dr Ravjot Singh , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD