Wednesday, 17 June 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਸੀਅਰਖ ਵਿਖੇ 12 ਲੱਖ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕਾਰਜ ਕਰਵਾਏ ਸ਼ੁਰੂ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ ਡਾ. ਰਵਜੋਤ ਸਿੰਘ ਵੱਲੋ ਵੱਖ-ਵੱਖ ਪਿੰਡਾਂ ਦੇ ਵਿਕਾਸ ਲਈ ਡੇਢ ਕਰੋੜ ਦੀ ਰਾਸ਼ੀ ਜਾਰੀ ਅਮਨ ਅਰੋੜਾ ਵੱਲੋਂ ਪਿੰਡ ਸ਼ਾਹਪੁਰ ਕਲਾਂ ਵਿਖੇ ਮੇਰੀ ਰਸੋਈ ਸਕੀਮ ਤਹਿਤ 700 ਰਾਸ਼ਨ ਕਿੱਟਾਂ ਦੀ ਵੰਡ ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ ਡਾ. ਬਲਜੀਤ ਕੌਰ ਨੇ ਵਿਧਾਨ ਸਭਾ ਹਲਕਾ ਮਲੋਟ ਦੇ ਵੱਖ—ਵੱਖ ਪਿੰਡਾਂ ਵਿੱਚ 5.70 ਕਰੋੜ ਰੁਪਏ ਦੇ ਵਿਕਾਸ ਦੇ ਕੰਮਾਂ ਦੇ ਕੀਤੇ ਉਦਘਾਟਨ ਹਰਪਾਲ ਸਿੰਘ ਚੀਮਾ ਵੱਲੋਂ ਮੈਥਾਨੌਲ ਨੂੰ ਨਿਯਮਤ ਕਰਨ ਅਤੇ ਜ਼ਹਿਰੀਲੀ ਸ਼ਰਾਬ ਦੇ ਦੁਖਾਂਤਾਂ ਨੂੰ ਰੋਕਣ ਲਈ ਤੁਰੰਤ ਕੇਂਦਰੀ ਕਾਨੂੰਨ ਬਣਾਉਣ ਦੀ ਮੰਗ ਸ਼ਹੀਦ ਊਧਮ ਸਿੰਘ ਕੰਬੋਜ ਯਾਦਗਾਰ ਕਮੇਟੀ ਵੱਲੋਂ ਸੁਨਾਮ ਦੇ ਨਵੇਂ ਚੁਣੇ ਸਾਰੇ ਕੌਂਸਲਰਾਂ ਦਾ ਸਨਮਾਨ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਸਰਕਾਰ ਵਚਨਬੱਧ : ਨਰਿੰਦਰ ਪਾਲ ਸਿੰਘ ਸਵਨਾ ਵਿਸ਼ੇਸ਼ ਗਹਿਰੀ ਸੁਧਾਈ : ਹਰਪ੍ਰੀਤ ਸਿੰਘ ਵਲੋਂ ਈਆਰਓਜ਼ ਅਤੇ ਨੋਡਲ ਅਫ਼ਸਰਾਂ ਨਾਲ ਅਹਿਮ ਮੀਟਿੰਗ ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ : ਭਗਵੰਤ ਸਿੰਘ ਮਾਨ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਛਬੀਲ ਲਗਾਈ ਸ਼ੈਰੀ ਕਲਸੀ ਵਲੋਂ ਬਿਕਰਮਜੀਤ ਸਿੰਘ ਨੂੰ ਵਾਰਡ ਨੰਬਰ 9 ਦੇ ਟਰੇਡ ਕਮਿਸ਼ਨ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ 'ਬਾਈਪੋਲਰ' ਨਾਲ ਨਵਾਂ ਸੰਗੀਤਕ ਅਧਿਆਇ ਲੈ ਕੇ ਆਏ ਨਵਾਂਨ ਸੰਧੂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਗੁਰਦੁਆਰਾ ਜੋਤੀ ਸਰੂਪ ਫਤਹਿਗੜ੍ਹ ਸਾਹਿਬ ਵਿੱਚ ਨਤਮਸਤਕ ਹੋ ਕੇ ਅਰਦਾਸ ਕੀਤੀ ਵਿਧਾਇਕ ਸ਼ੈਰੀ ਕਲਸੀ ਨੇ ਵਾਅਦਾ ਪੁਗਾਇਆ ਤਰਨ ਤਾਰਨ ਨੂੰ ਅਪਰਾਧ-ਮੁਕਤ ਕਰਨ ਲਈ ਅਹਿਮ ਉਪਰਾਲਾ ਮਹਿਲਾ ਮੋਰਚਾ ਵੱਲੋਂ ਨਰਿੰਦਰ ਮੋਦੀ ਦੇ ਸਿਹਤਮੰਦ ਜੀਵਨ ਸ਼ੈਲੀ ਦੇ ਸੰਦੇਸ਼ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਘੱਟ ਈਂਧਨ ਅਤੇ ਜ਼ੀਰੋ ਆਇਲ ਰੈਸਿਪੀ ਪ੍ਰੋਗਰਾਮ ਦਾ ਆਯੋਜਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸੁਪਰਵਾਈਜ਼ਰਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਦਿੱਤੀ ਗਈ ਸਿਖਲਾਈ ਰਾਸ਼ਟਰੀ ਰਾਜਧਾਨੀ ਖੇਤਰ ਦੇ ਵਿਕਾਸ ਨੂੰ ਲੈ ਕੇ ਰੀਜਨਲ ਪਲਾਨ 2041 ਹੋਵੇਗਾ ਤਿਆਰ

 

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

ਭਗਵੰਤ ਮਾਨ ਸਰਕਾਰ ਦੇ 1076 ਡੋਰਸਟੈਪ ਡਿਲੀਵਰੀ ਸਿਸਟਮ ਨੇ ਨਾਗਰਿਕ ਸੇਵਾਵਾਂ ਵਿੱਚ ਲਿਆਂਦਾ ਵੱਡਾ ਬਦਲਾਅ, 3.10 ਲੱਖ ਤੋਂ ਵੱਧ ਬਿਨੈਕਾਰਾਂ ਨੇ ਸਹੂਲਤ ਦਾ ਲਿਆ ਲਾਭ

Aman Arora, AAP Punjab

Gurpreet Singh

Gurpreet Singh

5 Dariya News

ਚੰਡੀਗੜ੍ਹ , 17 Jun 2026

Last updated on: Jun 17, 2026, 18:02 IST

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ ਪ੍ਰਣਾਲੀ ਨਾਗਰਿਕਾਂ ਤੱਕ ਸਰਕਾਰੀ ਸੇਵਾਵਾਂ ਪਹੁੰਚਾਉਣ ਦੇ ਢੰਗ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਹੈ। ਇਸ ਪਹਿਲ ਨੇ ਸੇਵਾਵਾਂ ਦੇਣ ਵਿੱਚ ਹੋਣ ਵਾਲੀ ਦੇਰੀ ਨੂੰ ਘਟਾਇਆ ਹੈ, ਵਿਚੋਲਿਆਂ ਉੱਤੇ ਨਿਰਭਰਤਾ ਘਟਾਈ ਹੈ ਅਤੇ ਸ਼ਾਸਨ ਨੂੰ ਹੋਰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਬਣਾਇਆ ਹੈ।

ਤਕਨਾਲੋਜੀ-ਆਧਾਰਿਤ ਇਸ ਪ੍ਰਣਾਲੀ ਰਾਹੀਂ ਹੁਣ ਤੱਕ 3.10 ਲੱਖ ਤੋਂ ਵੱਧ ਸੇਵਾਵਾਂ ਨਾਗਰਿਕਾਂ ਤੱਕ ਪਹੁੰਚਾਈਆਂ ਜਾ ਚੁੱਕੀਆਂ ਹਨ। ਵੱਖ-ਵੱਖ ਵਿਭਾਗਾਂ ਵਿੱਚ ਲੰਬਿਤ ਮਾਮਲਿਆਂ ਦੀ ਦਰ ਘਟ ਕੇ ਕੇਵਲ 0.33 ਫੀਸਦੀ ਰਹਿ ਗਈ ਹੈ। ਹੁਣ ਨਾਗਰਿਕ 1076 ਹੈਲਪਲਾਈਨ 'ਤੇ ਕਾਲ ਕਰਕੇ ਜਾਂ ਵਟਸਐਪ, ਆਨਲਾਈਨ ਪੋਰਟਲ ਅਤੇ ਸੇਵਾ ਕੇਂਦਰਾਂ ਰਾਹੀਂ ਅਪਾਇੰਟਮੈਂਟ ਬੁੱਕ ਕਰਕੇ 437 ਸਰਕਾਰੀ ਸੇਵਾਵਾਂ ਦਾ ਲਾਭ ਲੈ ਸਕਦੇ ਹਨ। 

ਅਪਾਇੰਟਮੈਂਟ ਤੈਅ ਹੋਣ ਤੋਂ ਬਾਅਦ ਸਿਖਲਾਈ ਪ੍ਰਾਪਤ ਡੋਰਸਟੈਪ ਡਿਲੀਵਰੀ ਆਪਰੇਟਰ ਨਾਗਰਿਕਾਂ ਦੇ ਘਰ ਪਹੁੰਚਦੇ ਹਨ, ਲੋੜੀਂਦੇ ਦਸਤਾਵੇਜ਼ ਇਕੱਠੇ ਕਰਦੇ ਹਨ, ਅਰਜ਼ੀਆਂ ਭਰਨ ਵਿੱਚ ਸਹਾਇਤਾ ਕਰਦੇ ਹਨ ਅਤੇ ਆਨਲਾਈਨ ਅਰਜ਼ੀਆਂ ਜਮ੍ਹਾਂ ਕਰਵਾਉਂਦੇ ਹਨ, ਜਿਸ ਨਾਲ ਸਰਕਾਰੀ ਦਫ਼ਤਰਾਂ ਦੇ ਵਾਰ-ਵਾਰ ਚੱਕਰ ਲਗਾਉਣ ਦੀ ਲੋੜ ਖ਼ਤਮ ਹੋ ਜਾਂਦੀ ਹੈ। ਇਸ ਪਹਿਲ ਦਾ ਖ਼ਾਸ ਲਾਭ ਬਜ਼ੁਰਗਾਂ, ਦਿਵਿਆਂਗਜਨਾਂ, ਦੂਰ-ਦੁਰਾਡੇ ਖੇਤਰਾਂ ਵਿੱਚ ਰਹਿੰਦੇ ਕਿਸਾਨਾਂ, ਮਹਿਲਾਵਾਂ ਅਤੇ ਕੰਮਕਾਜੀ ਪੇਸ਼ੇਵਰਾਂ ਨੂੰ ਮਿਲਿਆ ਹੈ, ਜਿਨ੍ਹਾਂ ਨੂੰ ਪਹਿਲਾਂ ਸਰਕਾਰੀ ਸੇਵਾਵਾਂ ਪ੍ਰਾਪਤ ਕਰਨ ਲਈ ਸਮਾਂ ਅਤੇ ਪੈਸਾ ਖ਼ਰਚ ਕਰਕੇ ਦਫ਼ਤਰਾਂ ਤੱਕ ਜਾਣਾ ਪੈਂਦਾ ਸੀ ਅਤੇ ਕਈ ਵਾਰ ਵਿਚੋਲਿਆਂ ਦਾ ਸਹਾਰਾ ਵੀ ਲੈਣਾ ਪੈਂਦਾ ਸੀ।

ਇਸ ਪਹਿਲ ਦੀ ਸ਼ੁਰੂਆਤ ਤੋਂ ਹੁਣ ਤੱਕ ਡੋਰਸਟੈਪ ਡਿਲੀਵਰੀ ਪ੍ਰਣਾਲੀ ਤਹਿਤ 4.18 ਲੱਖ ਤੋਂ ਵੱਧ ਅਪਾਇੰਟਮੈਂਟਾਂ ਬੁੱਕ ਕੀਤੀਆਂ ਜਾ ਚੁੱਕੀਆਂ ਹਨ। ਨਾਗਰਿਕ ਹੁਣ ਸਰਟੀਫਿਕੇਟ ਅਤੇ ਮਨਜ਼ੂਰੀਆਂ ਐਸਐਮਐਸ, ਵਟਸਐਪ ਅਤੇ ਘਰ ਤੱਕ ਡਿਲੀਵਰੀ ਰਾਹੀਂ ਪ੍ਰਾਪਤ ਕਰ ਰਹੇ ਹਨ, ਜਿਸ ਨਾਲ ਸਰਕਾਰੀ ਸੇਵਾਵਾਂ ਹੋਰ ਸੌਖੀਆਂ ਅਤੇ ਪਹੁੰਚਯੋਗ ਬਣ ਗਈਆਂ ਹਨ।

ਇਸ ਪਹਿਲ ਦੀ ਮਦਦ ਨਾਲ ਤਸਦੀਕ (ਵੈਰੀਫਿਕੇਸ਼ਨ) ਪ੍ਰਕਿਰਿਆ ਵਿੱਚ ਵੀ ਮਹੱਤਵਪੂਰਨ ਬਦਲਾਅ ਆਇਆ ਹੈ। ਪਟਵਾਰੀਆਂ, ਨੰਬਰਦਾਰਾਂ, ਸਰਪੰਚਾਂ, ਨਗਰ ਕੌਂਸਲਰਾਂ ਅਤੇ ਵਿਭਾਗੀ ਅਧਿਕਾਰੀਆਂ ਵੱਲੋਂ ਆਨਲਾਈਨ ਤਸਦੀਕ ਦੀ ਵਿਵਸਥਾ ਨਾਲ ਕਾਗਜ਼ੀ ਕਾਰਵਾਈ ਵਿੱਚ ਕਮੀ ਆਈ ਹੈ, ਦਫ਼ਤਰਾਂ ਵਿੱਚ ਖ਼ੁਦ ਜਾਣ ਦੀ ਲੋੜ ਘਟੀ ਹੈ ਅਤੇ ਪਾਰਦਰਸ਼ਤਾ ਤੇ ਜਵਾਬਦੇਹੀ ਵਿੱਚ ਵਾਧਾ ਹੋਇਆ ਹੈ।

ਇੱਕ ਹੋਰ ਮਹੱਤਵਪੂਰਨ ਸੁਧਾਰ ‘ਫਾਰਮਲੈੱਸ ਸੇਵਾਵਾਂ’ ਦੀ ਸ਼ੁਰੂਆਤ ਹੈ, ਜਿਸ ਤਹਿਤ ਨਾਗਰਿਕਾਂ ਨੂੰ ਹੁਣ ਲੰਬੇ ਅਰਜ਼ੀ ਫਾਰਮ ਭਰਨ ਦੀ ਲੋੜ ਨਹੀਂ ਰਹੀ। ਡੋਰਸਟੈਪ ਡਿਲੀਵਰੀ ਆਪਰੇਟਰ ਲੋੜੀਂਦੀ ਜਾਣਕਾਰੀ ਡਿਜ਼ੀਟਲ ਤਰੀਕੇ ਨਾਲ ਦਰਜ ਕਰਦੇ ਹਨ ਅਤੇ ਸਿਸਟਮ ਆਪਣੇ-ਆਪ ਅਰਜ਼ੀ ਤਿਆਰ ਕਰ ਦਿੰਦਾ ਹੈ, ਜਿਸ ਨਾਲ ਪ੍ਰਕਿਰਿਆ ਸਰਲ ਹੋ ਜਾਂਦੀ ਹੈ ਅਤੇ ਗਲਤੀਆਂ ਦੀ ਸੰਭਾਵਨਾ ਘੱਟ ਹੁੰਦੀ ਹੈ।

ਰੀਅਲ-ਟਾਈਮ ਅਰਜ਼ੀ ਟਰੈਕਿੰਗ, ਵਿਭਾਗ-ਵਾਰ ਡੈਸ਼ਬੋਰਡ, ਬੀਟ-ਵਾਰ ਨਿਗਰਾਨੀ ਅਤੇ ਲਾਭਪਾਤਰੀਆਂ ਤੋਂ ਲਈ ਜਾਣ ਵਾਲੀ ਫੀਡਬੈਕ ਨੇ ਜਵਾਬਦੇਹੀ ਨੂੰ ਹੋਰ ਮਜ਼ਬੂਤ ਕੀਤਾ ਹੈ ਅਤੇ ਸੇਵਾਵਾਂ ਦੀ ਸਮੇਂ ਸਿਰ ਡਿਲੀਵਰੀ ਯਕੀਨੀ ਬਣਾਈ ਹੈ। ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸ਼ਾਸਨ ਨੂੰ ਹੋਰ ਪਾਰਦਰਸ਼ੀ ਅਤੇ ਜਵਾਬਦੇਹ ਬਣਾਉਣ ਲਈ ਤਕਨਾਲੋਜੀ ਦੀ ਵਰਤੋਂ ਕੀਤੀ ਜਾ ਰਹੀ ਹੈ। 

ਉਨ੍ਹਾਂ ਕਿਹਾ, “ਤਕਨਾਲੋਜੀ ਸ਼ਾਸਨ ਦਾ ਬਦਲ ਨਹੀਂ, ਸਗੋਂ ਇਸ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦਾ ਸਾਧਨ ਹੈ। ਅਰਜ਼ੀਆਂ ਦੀ ਰੀਅਲ-ਟਾਈਮ ਟਰੈਕਿੰਗ ਨਾਲ ਦੇਰੀ ਘਟਦੀ ਹੈ, ਅਨਿਸ਼ਚਿਤਤਾ ਘਟਦੀ ਹੈ ਅਤੇ ਨਾਗਰਿਕਾਂ ਨੂੰ ਹੋਰ ਜ਼ਿੰਮੇਵਾਰੀ ਅਤੇ ਸੰਵੇਦਨਸ਼ੀਲ ਢੰਗ ਨਾਲ ਸੇਵਾਵਾਂ ਮਿਲਦੀਆਂ ਹਨ।” ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਨਾਗਰਿਕਾਂ ਨੂੰ ਆਮ ਸੇਵਾਵਾਂ ਲਈ ਸਰਕਾਰੀ ਦਫ਼ਤਰਾਂ ਦੇ ਵਾਰ-ਵਾਰ ਚੱਕਰ ਨਾ ਲਗਾਉਣ ਪੈਣ।

ਉਨ੍ਹਾਂ ਕਿਹਾ, “ਹਾਲ ਹੀ ਵਿੱਚ ਸਰਪੰਚਾਂ, ਨੰਬਰਦਾਰਾਂ ਅਤੇ ਨਗਰ ਕੌਂਸਲਰਾਂ ਰਾਹੀਂ ਸਰਟੀਫਿਕੇਟਾਂ ਦੀ ਆਨਲਾਈਨ ਤਸਦੀਕ ਦੀ ਸਹੂਲਤ ਸ਼ੁਰੂ ਕਰਨਾ ਕਾਗਜ਼ੀ ਕਾਰਵਾਈ ਘਟਾਉਣ, ਦਫ਼ਤਰਾਂ ਵਿੱਚ ਖ਼ੁਦ ਜਾਣ ਦੀ ਲੋੜ ਘਟਾਉਣ ਅਤੇ ਸਰਕਾਰੀ ਸੇਵਾਵਾਂ ਨੂੰ ਹੋਰ ਪਹੁੰਚਯੋਗ ਬਣਾਉਣ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਹੈ।” ਅਰਜ਼ੀ ਪ੍ਰਕਿਰਿਆ ਦੇ ਹਰ ਪੜਾਅ ਦਾ ਡਿਜ਼ੀਟਲ ਰਿਕਾਰਡ ਤਿਆਰ ਹੋਣ ਨਾਲ ਦੇਰੀ ਅਤੇ ਵਿਚੋਲਿਆਂ ਦੀ ਗੁੰਜਾਇਸ਼ ਲਗਾਤਾਰ ਘਟ ਰਹੀ ਹੈ, ਜਿਸ ਨਾਲ ਸ਼ਾਸਨ ਹੋਰ ਪ੍ਰਭਾਵਸ਼ਾਲੀ, ਪਾਰਦਰਸ਼ੀ ਅਤੇ ਲੋਕ-ਕੇਂਦਰਿਤ ਬਣਦਾ ਜਾ ਰਿਹਾ ਹੈ।

 

Tags: Aman Arora , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD