Friday, 19 June 2026

 

 

ਖ਼ਾਸ ਖਬਰਾਂ ਸ਼ੈਰੀ ਕਲਸੀ ਵਲੋਂ ਬਟਾਲਾ ਦੇ ਇਤਿਹਾਸ ਵਿੱਚ ਇੱਕ ਹੋਰ ਨਵਾਂ ਮੀਲ ਪੱਥਰ ਸਥਾਪਿਤ, ਟਰੈਫਿਕ ਦੀ ਸਮੱਸਿਆ ਦਾ ਕੀਤਾ ਸਥਾਈ ਹੱਲ ਪਲੱਸ ਪੋਲੀਓ ਮੁਹਿੰਮ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਫਰੀਦਕੋਟ ਦੀ ਮੀਟਿੰਗ 21 ਜੂਨ ਨੂੰ ਹੋਣ ਵਾਲੀ ਨੀਟ ਪ੍ਰੀਖਿਆ ਸਬੰਧੀ ਸਾਰੇ ਪ੍ਰਬੰਧ ਮੁਕੰਮਲ : ਰਾਹੁਲ ਚਾਬਾ ਬ੍ਰਮ ਸ਼ੰਕਰ ਜਿੰਪਾ ਨੇ ਡਿਜ਼ੀਟਲ ਲਾਇਬ੍ਰੇਰੀ ‘ਚ ਕੀਤਾ 30 ਕਿਲੋਵਾਟ ਸੋਲਰ ਪਾਵਰ ਪਲਾਂਟ ਦਾ ਉਦਘਾਟਨ ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੰਜਾਬ ਮੰਡੀ ਬੋਰਡ ਦੀ ਕ੍ਰਿਕਟ ਟੀਮ ਦੇ ਖਿਡਾਰੀਆਂ ਦਾ ਸਨਮਾਨ ਪੋਪੀਜ਼ ਬੇਬੀ ਕੇਅਰ ਦੀ ਉੱਤਰੀ ਭਾਰਤ ਵਿੱਚ ਐਂਟਰੀ, ਚੰਡੀਗੜ੍ਹ ਵਿੱਚ ਪਹਿਲਾ ਸਟੋਰ ਕੀਤਾ ਸ਼ੁਰੂ ਕੁਲਤਾਰ ਸਿੰਘ ਸੰਧਵਾਂ ਵੱਲੋਂ ਕੋਟਕਪੂਰਾ ਹਲਕੇ ਦੇ ਵੱਖ-ਵੱਖ ਪਿੰਡਾ ਵਿਚ ਲੋਕ ਮਿਲਣੀ ਐਡਵੋਕੇਟ ਬਰਿੰਦਰ ਗੋਇਲ ਨੇ ਪ੍ਰੋਗਰਾਮ "ਲੋਕ ਮਿਲਣੀ" ਦੇ ਤਹਿਤ ਵੱਖ-ਵੱਖ ਪਿੰਡਾਂ ਅੰਦਰ ਲੋਕਾਂ ਨਾਲ ਕੀਤਾ ਸੰਵਾਦ ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੇ ਬਜ਼ੁਰਗਾਂ ਦੇ ਸੁਪਨੇ ਕੀਤੇ ਸਾਕਾਰ : ਡਾ. ਬਲਬੀਰ ਸਿੰਘ ਪਹਿਲੀ ਵਿਸ਼ਵ ਯੋਗਾਸਨ ਚੈਂਪੀਅਨਸ਼ਿਪ ਦੇ ਜੇਤੂ ਖਿਡਾਰੀਆਂ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਕੀਤੀ ਮੁਲਾਕਾਤ ਅਕਾਲੀਆਂ ਨੂੰ ਖ਼ਿਆਲੀ ਦੁਨੀਆ ਤੋਂ ਬਾਹਰ ਆ ਜਾਣਾ ਚਾਹੀਦਾ ਹੈ; ਸੱਤਾ ਵਿੱਚ ਵਾਪਸੀ ਦੀ ਬਜਾਏ, ਹੁਣ ਉਨ੍ਹਾਂ ਦੀ ਜੇਲ੍ਹ ਜਾਣ ਦੀ ਵਾਰੀ ਆ ਗਈ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪ ਵਫ਼ਦ ਨੇ ਡੀਜੀਪੀ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਮੁੱਖ ਮੰਤਰੀ ਨੂੰ ਨਿਸ਼ਾਨਾ ਬਣਾ ਕੇ ਜਾਅਲੀ ਵੀਡੀਓ ਬਣਾਉਣ ਦੀ ਸਾਜ਼ਿਸ਼ ਦੇ ਮਾਸਟਰਮਾਈਂਡਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਕੀਤੀ ਮੰਗ ਅੰਤਰਰਾਜੀ ਸਹਿਯੋਗ ਨਾਲ ਅਪਰਾਧੀਆਂ ਅਤੇ ਗੈਂਗਸਟਰਾਂ ਖ਼ਿਲਾਫ਼ ਪੰਜਾਬ ਦੀ ਲੜਾਈ ਹੋ ਰਹੀ ਮਜ਼ਬੂਤ ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ; ਵੀਡੀਓ ਵਿੱਚ 1,191 ਫਰੇਮ ਹਨ ਅਤੇ ਇੱਕ ਵੀ ਫਰੇਮ ਮੇਰੇ ਕਿਸੇ ਵੀ ਸਰੀਰਕ ਲੱਛਣ ਨਾਲ ਮੇਲ ਨਹੀਂ ਖਾਂਦਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਡਰੋਨਾਂ ਰਾਹੀਂ ਹਥਿਆਰ ਸਪਲਾਈ ਕਰਨ ਵਾਲਾ ਗਿਰੋਹ ਬੇਨਕਾਬ, 8 ਮੁਲਜ਼ਮ ਕਾਬੂ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸੱਚ, ਮਨੁੱਖਤਾ ਅਤੇ ਆਤਮਿਕ ਸ਼ਕਤੀ ਦਾ ਅਮਰ ਪ੍ਰਤੀਕ ਹੈ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ ਐਮਰਜੈਂਸੀ ਸਿਹਤ ਸੇਵਾਵਾਂ ਨੂੰ ਮਿਲੇਗੀ ਨਵੀਂ ਤਾਕਤ, 9 ਨਵੀਆਂ ਐਂਬੂਲੈਂਸਾਂ ਸ਼ੁਰੂ ਐਗਰੀਸਟੈਕ ਪ੍ਰੋਗਰਾਮ ਤਹਿਤ ਹਰਿਆਣਾ ਵਿੱਚ 1.75 ਕਰੋੜ ਖੇਤੀਬਾੜੀ ਪਲਾਟਾਂ ਦੀ ਡਿਜੀਟਲ ਮੈਪਿੰਗ, 96 ਫੀਸਦੀ ਪਿੰਡ ਕਵਰ ‘ਸਵਸਥ ਨਾਰੀ-ਸਸ਼ਕਤ ਪਰਿਵਾਰ’ ਪਹਿਲ ਦੇ ਤਹਿਤ ਹਰਿਆਣਾ ਦੇ ਅੱਠ ਜ਼ਿਲ੍ਹਾ ਹਸਪਤਾਲਾਂ ਵਿੱਚ ਲੱਗਣਗੀਆਂ ਮੈਮੋਗ੍ਰਾਫੀ ਮਸ਼ੀਨਾਂ ਪੰਜਾਬ ਸਰਕਾਰ ਵੱਲੋਂ ਗੜੇਮਾਰੀ ਪ੍ਰਭਾਵਿਤ ਪਰਿਵਾਰਾਂ ਨੂੰ ਵੱਡੀ ਰਾਹਤ, ਗੁਰਮੀਤ ਸਿੰਘ ਖੁੱਡੀਆਂ ਨੇ ਵੰਡੇ ਸਹਾਇਤਾ ਚੈਕ

 

ਨਰਿੰਦਰ ਕੌਰ ਭਰਾਜ ਨੇ ਪਿੰਡ ਬਾਸੀਅਰਖ ਵਿਖੇ 12 ਲੱਖ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕਾਰਜ ਕਰਵਾਏ ਸ਼ੁਰੂ

ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ: ਵਿਧਾਇਕ ਨਰਿੰਦਰ ਕੌਰ ਭਰਾਜ

Narinder Kaur Bharaj, AAP Punjab, Sangrur

Gurpreet Singh

Gurpreet Singh

5 Dariya News

ਭਵਾਨੀਗੜ੍ਹ , 17 Jun 2026

Last updated on: Jun 17, 2026, 18:08 IST

ਲੋਕ ਮਿਲਣੀ ਮੁਹਿੰਮ ਤਹਿਤ ਅੱਜ ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਬਾਸੀਅਰਖ ਦਾ ਦੌਰਾ ਕੀਤਾ ਗਿਆ, ਜਿੱਥੇ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਵਿਕਾਸ ਕਾਰਜਾਂ ਸਬੰਧੀ ਵਿਚਾਰ ਸਾਂਝੇ ਕੀਤੇ। ਇਸ ਦੌਰੇ ਦੌਰਾਨ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਕਰੀਬ 08 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪਿੰਡ ਦੇ ਮੁੱਖ ਦਰਵਾਜ਼ੇ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ ਗਈ। 

ਉਨ੍ਹਾਂ ਕਿਹਾ ਕਿ ਇਹ ਦਰਵਾਜ਼ਾ ਪਿੰਡ ਦੀ ਪਛਾਣ ਨੂੰ ਹੋਰ ਮਜ਼ਬੂਤ ਕਰੇਗਾ ਅਤੇ ਪਿੰਡ ਦੀ ਸੁੰਦਰਤਾ ਵਿੱਚ ਵੀ ਵਾਧਾ ਕਰੇਗਾ। ਇਸ ਤੋਂ ਇਲਾਵਾ ਕਰੀਬ 04 ਲੱਖ ਰੁਪਏ ਦੀ ਲਾਗਤ ਨਾਲ ਸ੍ਰੀ ਗੁਰੂ ਰਵਿਦਾਸ ਜੀ ਧਰਮਸ਼ਾਲਾ ਸਬੰਧੀ ਕਰਵਾਏ ਜਾਣ ਵਿਕਾਸ ਕਾਰਜਾਂ ਦਾ ਵੀ ਸ਼ੁਭ ਆਰੰਭ ਕੀਤਾ ਗਿਆ, ਜਿਸ ਨਾਲ ਧਾਰਮਿਕ ਅਤੇ ਸਮਾਜਿਕ ਗਤੀਵਿਧੀਆਂ ਸਬੰਧੀ ਲੋਕਾਂ ਨੂੰ ਵਧੀਆ ਸਹੂਲਤਾਂ ਪ੍ਰਾਪਤ ਹੋਣਗੀਆਂ।

ਇਸ ਮੌਕੇ ਪਿੰਡ ਵਾਸੀਆਂ ਵੱਲੋਂ ਆਪਣੀਆਂ ਜ਼ਰੂਰਤਾਂ ਅਤੇ ਪਿੰਡ ਦੇ ਵਿਕਾਸ ਨਾਲ ਜੁੜੇ ਮੁੱਦੇ ਵਿਧਾਇਕ ਦੇ ਧਿਆਨ ਵਿੱਚ ਲਿਆਂਦੇ ਗਏ। ਵਿਧਾਇਕ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮਕਸਦ ਲੋਕਾਂ ਤੱਕ ਸਰਕਾਰੀ ਸਹੂਲਤਾਂ ਅਤੇ ਵਿਕਾਸ ਕਾਰਜਾਂ ਦਾ ਲਾਭ ਪਹੁੰਚਾਉਣਾ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਰਿਕਾਰਡ ਤੋੜ ਵਿਕਾਸ ਕਾਰਜ ਹੋ ਰਹੇ ਹਨ ਅਤੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਮਿਲਣੀ ਵਰਗੇ ਪ੍ਰੋਗਰਾਮਾਂ ਰਾਹੀਂ ਜਨਤਾ ਨਾਲ ਸਿੱਧਾ ਸੰਪਰਕ ਬਣਦਾ ਹੈ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਵਿੱਚ ਮਦਦ ਮਿਲਦੀ ਹੈ। 

ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਪਿੰਡ ਦੇ ਵਿਕਾਸ ਲਈ ਜ਼ਰੂਰੀ ਹਰ ਕੰਮ ਨੂੰ ਤਰਜੀਹ ਦੇ ਅਧਾਰ 'ਤੇ ਪੂਰਾ ਕੀਤਾ ਜਾਵੇਗਾ ਅਤੇ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਸਮੂਹ ਪੰਚਾਇਤ ਮੈਂਬਰਾਂ, ਦਰਸ਼ਨ ਸਿੰਘ, ਸੰਦੀਪ ਸਿੰਘ, ਰਮਨ ਸਿੰਘ, ਗੁਰਚਰਨ ਸਿੰਘ ਨਰੈਣਗੜ੍ਹ ਸਮੇਤ ਵੱਖ ਵੱਖ ਆਗੂਆਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਹਾਜ਼ਰੀ ਭਰੀ।

 

Tags: Narinder Kaur Bharaj , AAP Punjab , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD