Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮੁੱਖ ਮੰਤਰੀ ਤੀਰਥ ਯਾਤਰਾ : ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਜ਼ੀਰਕਪੁਰ ਤੋਂ ਦੋ ਬੱਸਾਂ ਰਵਾਨਾ

Kuljit Singh Randhawa, AAP Punjab, Zirakpur

Web Admin

Web Admin

5 Dariya News

ਜ਼ੀਰਕਪੁਰ , 17 Jun 2026

Last updated on: Jun 18, 2026, 10:04 IST

ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਜ਼ੀਰਕਪੁਰ ਦੇ ਵਾਰਡ ਨੰਬਰ 25 ਤੋਂ 59ਵੀਂ ਅਤੇ ਵਾਰਡ ਨੰਬਰ 26 ਤੋਂ 60ਵੀਂ ਬੱਸ ਨੂੰ ਸ਼ਰਧਾਲੂਆਂ ਲਈ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਵਾਸਤੇ ਰਵਾਨਾ ਕੀਤਾ ਗਿਆ। ਇਸ ਮੌਕੇ ਸ਼ਰਧਾਲੂਆਂ ਦੇ ਚਿਹਰਿਆਂ ’ਤੇ ਖੁਸ਼ੀ, ਮਨਾਂ ਵਿੱਚ ਅਟੁੱਟ ਸ਼ਰਧਾ ਅਤੇ ਮਾਹੌਲ ਵਿੱਚ ਆਤਮਿਕ ਉਤਸ਼ਾਹ ਦੀ ਵਿਲੱਖਣ ਝਲਕ ਵੇਖਣ ਨੂੰ ਮਿਲੀ।

ਪੰਜਾਬ ਸਰਕਾਰ ਦੀ ਲੋਕ-ਭਲਾਈ ਯੋਜਨਾ “ਮੁੱਖ ਮੰਤਰੀ ਤੀਰਥ ਯਾਤਰਾ” ਤਹਿਤ ਵੱਡੀ ਗਿਣਤੀ ਵਿੱਚ ਬਜ਼ੁਰਗਾਂ ਅਤੇ ਹੋਰ ਸ਼ਰਧਾਲੂਆਂ ਨੂੰ ਦੇਸ਼ ਦੇ ਪ੍ਰਸਿੱਧ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਪ੍ਰਾਪਤ ਹੋ ਰਿਹਾ ਹੈ। ਇਸ ਮੌਕੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਉਨ੍ਹਾਂ ਨੂੰ ਤੀਰਥ ਅਸਥਾਨਾਂ ਦੇ ਦਰਸ਼ਨਾਂ ਦੀ ਸਹੂਲਤ ਮੁਹੱਈਆ ਕਰਵਾ ਰਹੀ ਹੈ।

ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਉਦੇਸ਼ ਸਮਾਜ ਦੇ ਹਰ ਵਰਗ ਨੂੰ ਧਾਰਮਿਕ ਅਤੇ ਆਤਮਿਕ ਤੌਰ ’ਤੇ ਜੋੜਨਾ ਹੈ। ਸ਼ਰਧਾਲੂਆਂ ਨੇ ਪੰਜਾਬ ਸਰਕਾਰ ਅਤੇ ਹਲਕਾ ਵਿਧਾਇਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਯੋਜਨਾ ਨਾਲ ਉਨ੍ਹਾਂ ਦਾ ਲੰਬੇ ਸਮੇਂ ਤੋਂ ਤੀਰਥ ਯਾਤਰਾ ਕਰਨ ਦਾ ਸੁਪਨਾ ਸਾਕਾਰ ਹੋਇਆ ਹੈ। ਇਸ ਮੌਕੇ ਨਗਰ ਕੌਂਸਲਰ, ਆਮ ਆਦਮੀ ਪਾਰਟੀ ਦੇ ਆਗੂ, ਵਲੰਟੀਅਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਹਾਜ਼ਰ ਰਹੇ।

 

Tags: Kuljit Singh Randhawa , AAP Punjab , Zirakpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD