Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਗੁਰਮੀਤ ਸਿੰਘ ਖੁੱਡੀਆਂ ਨੇ ਲੋਕ ਮਿਲਣੀ ਦੌਰਾਨ ਸੁਣੀਆਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ

Gurmeet Khudian, Gurmeet Singh Khudian, AAP Punjab, Sri Mukatsar Sahib

Web Admin

Web Admin

5 Dariya News

ਲੰਬੀ / ਸ੍ਰੀ ਮੁਕਤਸਰ ਸਾਹਿਬ , 17 Jun 2026

Last updated on: Jun 18, 2026, 10:09 IST

ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਪਿੰਡ ਮਹਿਣਾ, ਸਿੰਘਵਾਲਾ, ਵੜਿੰਗ ਖੇੜਾ ਅਤੇ ਖੁੱਡੀਆਂ ਗੁਲਾਬ ਸਿੰਘ ਵਿਖੇ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਧਿਆਨ ਨਾਲ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਲਈ ਭਰੋਸਾ ਦਿੱਤਾ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵੱਡੇ ਪੱਧਰ 'ਤੇ ਕੰਮ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਪਿੰਡ ਮਹਿਣਾ ਵਿੱਚ ਲਗਭਗ 1.5 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ, ਜਦਕਿ ਬਾਕੀ ਪਿੰਡਾਂ ਵਿੱਚ ਵੀ ਕਰੋੜਾਂ ਰੁਪਏ ਦੀ ਲਾਗਤ ਨਾਲ ਵਿਕਾਸ ਪ੍ਰੋਜੈਕਟ ਮੁਕੰਮਲ ਕੀਤੇ ਗਏ ਹਨ। ਸ. ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਸੜਕਾਂ ਦਾ ਨਿਰਮਾਣ ਅਤੇ ਮੁਰੰਮਤ ਕਰਵਾਈ ਗਈ ਹੈ। ਇਸ ਤੋਂ ਇਲਾਵਾ ਨਹਿਰਾਂ, ਸੂਏਆਂ ਅਤੇ ਕੱਸੀਆਂ ਦੀ ਸਫ਼ਾਈ, ਮੁਰੰਮਤ ਅਤੇ ਨਵੀਆਂ ਉਸਾਰੀਆਂ ਕਰਕੇ ਸਿੰਚਾਈ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਗਏ ਹਨ, ਜਿੱਥੇ ਲੋਕਾਂ ਨੂੰ ਮੁਫ਼ਤ ਇਲਾਜ ਅਤੇ ਦਵਾਈਆਂ ਦੀ ਸਹੂਲਤ ਮਿਲ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਲੋਕਾਂ ਨੂੰ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਦੇਣ ਲਈ ਸਿਹਤ ਬੀਮਾ ਕਾਰਡ ਦੀ ਸਹੂਲਤ ਵੀ ਪ੍ਰਦਾਨ ਕੀਤੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਨੇ ਹਰ ਵਰਗ ਤੱਕ ਵੱਧ ਤੋਂ ਵੱਧ ਸਹੂਲਤਾਂ ਪਹੁੰਚਾਉਣ ਲਈ ਨਿਰੰਤਰ ਯਤਨ ਕੀਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੇ ਕਾਰਜਕਾਲ ਦੌਰਾਨ ਲਗਭਗ 67,500 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਇਹ ਭਰਤੀਆਂ ਪੂਰੀ ਤਰ੍ਹਾਂ ਪਾਰਦਰਸ਼ੀ ਢੰਗ ਨਾਲ ਕੀਤੀਆਂ ਗਈਆਂ ਹਨ ਅਤੇ ਕਿਸੇ ਵੀ ਉਮੀਦਵਾਰ ਤੋਂ ਇਕ ਰੁਪਇਆ ਵੀ ਨਹੀਂ ਲਿਆ ਗਿਆ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਕਾਰਜਾਂ ਦੀ ਇਹ ਲੜੀ ਜਾਰੀ ਰਹੇਗੀ। ਇਸ ਮੌਕੇ ਐਕਸੀਅਨ ਮੰਡੀ ਬੋਰਡ ਵੀਨਸ ਗਰਗ, ਬੀਡੀਪੀਓ ਲੰਬੀ ਰਾਕੇਸ਼ ਬਿਸ਼ਨੋਈ, ਐਸਐਮਓ ਲੰਬੀ ਡਾ. ਹਰਿੰਦਰਪਾਲ ਸਿੰਘ, ਡਾ. ਵਿਨੋਦ ਕੁਮਾਰ, ਡਾ. ਸ਼ਕਤੀ, ਐਸਐਚਓ ਕਰਮਜੀਤ ਕੌਰ, ਗੁਰਬਾਜ ਸਿੰਘ ਵਣਵਾਲਾ, ਬਲਵੀਰ ਰਾਮ ਸਰਪੰਚ ਮਹਿਣਾ, ਪ੍ਰਕਾਸ਼ ਰਾਮ ਪ੍ਰਧਾਨ ਬਾਜੀਗਰ ਬਰਾਦਰੀ, ਮਲਕੀਤ ਸਿੰਘ, ਪਰਵਿੰਦਰ ਸਿੰਘ ਬਲਾਕ ਸਮੰਤੀ ਮੈਂਬਰ, ਬੂਟਾ ਸਿੰਘ, ਜਸਵਿੰਦਰ ਸਿੰਘ ਭਾਗੂ, ਜਸਵਿੰਦਰ ਸਿੰਘ ਮਿੱਡੂ ਖੇੜਾ, ਗੁਰਜੀਤ ਸਿੰਘ ਚੰਨੂ, ਓਪਿੰਦਰ ਸਿੰਘ ਚੰਨੂ, ਅੰਗਰੇਜ ਸਿੰਘ ਵਣਵਾਲਾ, ਪਰਮਪਾਲ ਸਿੰਘ ਭਾਗੂ ਸਰਪੰਚ, ਤੋਜੀ ਲੰਬੀ ਤੋਂ ਇਲਾਵਾ ਪਤਵੰਤੇ ਹਾਜਰ ਸਨ।

 

Tags: Gurmeet Khudian , Gurmeet Singh Khudian , AAP Punjab , Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD