Friday, 19 June 2026

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚੰਡੀਗੜ੍ਹ ਭਾਜਪਾ ਪ੍ਰਧਾਨ ਵੱਲੋਂ ਪੰਜਾਬੀਆਂ ਖਿਲਾਫ਼ ਅਪਮਾਨਜਨਕ ਟਿੱਪਣੀ ਦੀ ਕੀਤੀ ਨਿੰਦਾ ਕੁਲਤਾਰ ਸਿੰਘ ਸੰਧਵਾਂ ਨੇ ਟ੍ਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਜ਼ਿਲ੍ਹਾ ਅਜਾਇਬ ਘਰ ਸੰਗਰੂਰ ਨੂੰ ਹੋਰ ਵਿਕਸਤ ਕਰਨ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ : ਗੁਲਾਬ ਚੰਦ ਕਟਾਰੀਆ ਪਟਿਆਲਾ ਜ਼ਿਲ੍ਹੇ 'ਚ 7 ਪ੍ਰੀਖਿਆ ਕੇਂਦਰਾਂ ‘ਤੇ ਨੀਟ ਪ੍ਰੀਖਿਆ ਦੀਆਂ ਤਿਆਰੀਆਂ ਮੁਕੰਮਲ : ਡਾ. ਹਿਮਾਂਸ਼ੂ ਅਗਰਵਾਲ ਅਧਿਕਾਰੀ ਆਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਕਰਨਾ ਯਕੀਨੀ ਬਣਾਉਣ : ਨਾਇਬ ਸਿੰਘ ਸੈਣੀ ਸੂਬਾ ਸਰਕਾਰ ਦੀਆਂ ਜਨ-ਭਲਾਈਕਾਰੀ ਯੋਜਨਾਵਾਂ ਦੀ ਪੰਜਾਬ ਵਿੱਚ ਹੋ ਰਹੀ ਚਰਚਾ - ਨਾਇਬ ਸਿੰਘ ਸੈਣੀ ਨਾਇਬ ਸੈਣੀ ਨੇ ਸਿਰਸਾ ਵਿੱਚ ਕੀਤਾ ਜਨ-ਭਲਾਈ ਕੈਂਪ ਦਾ ਨਿਰੀਖਣ ਦ੍ਰੌਪਦੀ ਮੁਰਮੂ ਓਂਕਾਰੇਸ਼ਵਰ, ਮੱਧ ਪ੍ਰਦੇਸ਼ ਵਿਖੇ ਅੰਤਰਰਾਸ਼ਟਰੀ ਸਿਕਲ ਸੈੱਲ ਦਿਵਸ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਮਨੋਵਿਗਿਆਨ ਕਲੀਨਿਕਲ ਸਿਖਲਾਈ ਲਈ ਨਵਾਂ ਕਦਮ ਪੰਜਾਬ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿੰਗ ਵਿਮੈਨ ਹੋਸਟਲ ਨਿਰਮਾਣ ਅਧੀਨ : ਡਾ. ਬਲਜੀਤ ਕੌਰ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਨੂੰ ਸਫ਼ਲ ਬਣਾਉਣ ਲਈ ਬੀ.ਐਲ.ਓਜ਼ ਫੀਲਡ ਵਿੱਚ ਪੂਰੀ ਤਰ੍ਹਾਂ ਸਰਗਰਮ : ਨਵਜੋਤ ਕੌਰ ਪੰਜਾਬ ਸਰਕਾਰ ਨੇ ਬਿਮਾਰੀ ਦੀ ਸ਼ੁਰੂਆਤੀ ਪਛਾਣ ਨੂੰ ਹੁਲਾਰਾ ਦੇਣ ਲਈ ਏਆਈ ਹੈਲਥਕੇਅਰ ਐਮਓਯੂ 'ਤੇ ਦਸਤਖਤ ਕੀਤੇ ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੇ ਬਕਾਏ ਵਸੂਲਣ ਲਈ ਵੈਟ ਅਤੇ ਜੀਐਸਟੀ ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਸ਼ੁਰੂ : ਹਰਪਾਲ ਸਿੰਘ ਚੀਮਾ 5 ਬੱਚਿਆਂ ਦੇ ਚਿਹਰਿਆਂ 'ਤੇ ਪਰਤੀ ਮੁਸਕਾਨ ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ : ਡਾ. ਬਲਜੀਤ ਕੌਰ ਯੋਗ ਸਿਰਫ਼ ਕਸਰਤ ਨਹੀਂ, ਸੰਪੂਰਨ ਜੀਵਨ ਪੱਧਤੀ ਹੈ - ਨਾਇਬ ਸਿੰਘ ਸੈਣੀ ਜਪਾਨ ਦੀ ਸੰਸਦ ਅਤੇ ਚੋਟੀ ਦੇ ਆਗੂਆਂ ਤੱਕ ਪਹੁੰਚਿਆ ਸ੍ਰੀਮਦਭਗਵਦਗੀਤਾ ਦਾ ਸੰਦੇਸ਼ ਸ਼ੈਰੀ ਕਲਸੀ ਨੇ ਪੁਰਾਣੀ ਤਹਿਸੀਲ ਬਟਾਲਾ ਵਿਚ ਕੰਮ ਕਰਦੇ ਵਸੀਕਾ ਨਵੀਸਾਂ, ਫੋਟੋ ਸਟੇਟ ਅਤੇ ਟਾਈਪਿਸਟਾਂ ਦੀ ਮੰਗ ਕੀਤੀ ਪੂਰੀ ਪਿੰਡ ਕੁਦਨੀ ਵਿਖੇ ਐਡਵੋਕੇਟ ਬਰਿੰਦਰ ਗੋਇਲ ਦੇ"ਲੋਕ ਮਿਲਣੀ"ਪ੍ਰੋਗਰਾਮ ਦੌਰਾਨ ਸੈਂਕੜੇ ਪਰਿਵਾਰ "ਆਪ" ਚ ਹੋਏ ਸ਼ਾਮਿਲ ਧੂਰੀ ਹਲਕੇ ਦੇ ਹਰੇਕ ਵਪਾਰੀ ਤੱਕ ਪਹੁੰਚ ਕਰੇਗਾ ਪੰਜਾਬ ਰਾਜ ਵਪਾਰੀ ਕਮਿਸ਼ਨ: ਚੇਅਰਮੈਨ ਪੁਸ਼ਪਿੰਦਰ ਸ਼ਰਮਾ ਮਾਨਸਾ ਪੁਲਿਸ ਵੱਲੋਂ ਅੰਨ੍ਹੇ ਕਤਲ ਦੇ ਮੁਕੱਦਮੇ ਨੂੰ ਟਰੇਸ ਕਰਕੇ ਚਾਰ ਵਿਅਕਤੀ ਨਾਮਜਦ, ਤਿੰਨ ਦੋਸ਼ੀ ਕਾਬੂ ਸ਼ੈਰੀ ਕਲਸੀ ਵਲੋਂ ਬਟਾਲਾ ਦੇ ਇਤਿਹਾਸ ਵਿੱਚ ਇੱਕ ਹੋਰ ਨਵਾਂ ਮੀਲ ਪੱਥਰ ਸਥਾਪਿਤ, ਟਰੈਫਿਕ ਦੀ ਸਮੱਸਿਆ ਦਾ ਕੀਤਾ ਸਥਾਈ ਹੱਲ

 

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਐਸ.ਆਈ.ਆਰ. ਸਬੰਧੀ ਜਾਗਰੂਕਤਾ ਵਧਾਉਣ ’ਤੇ ਜ਼ੋਰ

ਵੱਡੇ ਪੱਧਰ ’ਤੇ ਜਾਗਰੂਕਤਾ ਗਤੀਵਿਧੀਆਂ ਕਰਵਾਉਣ ਲਈ ਕਿਹਾ

Punjab Admin, Punjab Administration, Amninder Kaur, Jalandhar

Web Admin

Web Admin

5 Dariya News

ਜਲੰਧਰ , 17 Jun 2026

Last updated on: Jun 18, 2026, 10:21 IST

ਵਧੀਕ ਡਿਪਟੀ ਕਮਿਸ਼ਨਰ (ਜਨਰਲ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਮਨਿੰਦਰ ਕੌਰ ਨੇ ਅੱਜ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ.) ਸਬੰਧੀ ਵੋਟਰ ਜਾਗਰੂਕਤਾ ਵਧਾਉਣ ’ਤੇ ਜ਼ੋਰ ਦਿੱਤਾ।ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਵੀਪ ਨੋਡਲ ਅਫ਼ਸਰਾਂ ਨਾਲ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸਵੀਪ ਗਤੀਵਿਧੀਆਂ ਦਾ ਜਾਇਜ਼ਾ ਲੈਂਦਿਆਂ ਲੋਕਾਂ ਨੂੰ ਐਸ.ਆਈ.ਆਰ. ਪ੍ਰਕਿਰਿਆ ਬਾਰੇ ਜਾਣੂ ਕਰਵਾਉਣ ਲਈ ਵੱਡੇ ਪੱਧਰ ’ਤੇ ਜਾਗਰੂਕਤਾ ਗਤੀਵਿਧੀਆਂ ਕਰਵਾਉਣ ਦੀ ਹਦਾਇਤ ਕੀਤੀ।

ਉਨ੍ਹਾਂ ਕਿਹਾ ਕਿ ਜਾਗਰੂਕਤਾ ਮੁਹਿੰਮ ਤਹਿਤ ਅਨਾਊਂਸਮੈਂਟਸ, ਬੀ.ਐਲ.ਓਜ਼ ਮੀਟਿੰਗਾਂ, ਮਾਲਜ਼ ਤੇ ਪਬਲਿਕ ਪਾਰਕਾਂ ਵਿਖੇ ਜਾਗਰੂਕਤਾ ਮੀਟਿੰਗਾਂ, ਸੋਸ਼ਲ ਮੀਡੀਆ ਰਾਹੀਂ ਸੰਦੇਸ਼, ਮੋਬਾਇਲ ਵੈਨਜ਼, ਲਘੂ ਨਾਟਕਾਂ ਸਮੇਤ ਵਿਆਪਕ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾਣ ਤਾਂ ਜੋ ਵੱਧ ਤੋਂ ਵੱਧ ਜਾਣਕਾਰੀ ਲੋਕਾਂ ਤੱਕ ਪਹੁੰਚ ਸਕੇ। ਉਨ੍ਹਾਂ ਨੌਜਵਾਨ ਵਰਗ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਈ.ਐਲ.ਸੀ. ਕਲੱਬਾਂ ਅਤੇ ਐਨ.ਐਸ.ਐਸ. ਵਲੰਟੀਅਰਾਂ ਨੂੰ ਵੀ ਜਾਗਰੂਕਤਾ ਮੁਹਿੰਮ ਵਿੱਚ ਸ਼ਾਮਲ ਕਰਨ ਲਈ ਕਿਹਾ।

ਉਨ੍ਹਾਂ ਵੋਟਰਾਂ ਨੂੰ ਐਸ.ਆਈ.ਆਰ ਤਹਿਤ ਇਨੂਮੀਰੇਸ਼ਨ ਫਾਰਮ ਭਰਨ ਦੇ ਮਹੱਤਵ ਬਾਰੇ ਜਾਗਰੂਕ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਬੂਥ ਲੈਵਲ ਅਫ਼ਸਰਾਂ ਵੱਲੋਂ ਵੋਟਰਾਂ ਪਾਸੋਂ 25 ਜੂਨ ਤੋਂ 24 ਜੁਲਾਈ 2026 ਤੱਕ ਘਰ-ਘਰ ਜਾ ਕੇ ਇਨੂਮੀਰੇਸ਼ਨ ਫਾਰਮ ਭਰਵਾਏ ਜਾਣਗੇ।ਮੀਟਿੰਗ ਦੌਰਾਨ ਚੋਣ ਤਹਿਸੀਲਦਾਰ ਸੁਖਦੇਵ ਸਿੰਘ ਵੱਲੋਂ ਸਵੀਪ ਐਕਸ਼ਨ ਪਲਾਨ ਸਾਂਝਾ ਕੀਤਾ ਗਿਆ, ਜਿਸ ਤਹਿਤ 24 ਜੁਲਾਈ ਤੱਕ ਬੂਥ, ਹਲਕਾ ਅਤੇ ਜ਼ਿਲ੍ਹਾ ਪੱਧਰ ‘ਤੇ ਲਗਾਤਾਰ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਮੀਟਿੰਗ ਵਿੱਚ ਸਹਾਇਕ ਸਵੀਪ ਨੋਡਲ ਅਫ਼ਸਰ ਡਾ. ਅਸ਼ੋਕ ਸਹੋਤਾ ਤੋਂ ਇਲਾਵਾ ਹਲਕਾ ਪੱਧਰੀ ਸਵੀਪ ਨੋਡਲ ਅਫ਼ਸਰ ਵੀ ਮੌਜੂਦ ਸਨ।

 

Tags: Punjab Admin , Punjab Administration , Amninder Kaur , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD