Friday, 19 June 2026

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚੰਡੀਗੜ੍ਹ ਭਾਜਪਾ ਪ੍ਰਧਾਨ ਵੱਲੋਂ ਪੰਜਾਬੀਆਂ ਖਿਲਾਫ਼ ਅਪਮਾਨਜਨਕ ਟਿੱਪਣੀ ਦੀ ਕੀਤੀ ਨਿੰਦਾ ਕੁਲਤਾਰ ਸਿੰਘ ਸੰਧਵਾਂ ਨੇ ਟ੍ਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਜ਼ਿਲ੍ਹਾ ਅਜਾਇਬ ਘਰ ਸੰਗਰੂਰ ਨੂੰ ਹੋਰ ਵਿਕਸਤ ਕਰਨ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ : ਗੁਲਾਬ ਚੰਦ ਕਟਾਰੀਆ ਪਟਿਆਲਾ ਜ਼ਿਲ੍ਹੇ 'ਚ 7 ਪ੍ਰੀਖਿਆ ਕੇਂਦਰਾਂ ‘ਤੇ ਨੀਟ ਪ੍ਰੀਖਿਆ ਦੀਆਂ ਤਿਆਰੀਆਂ ਮੁਕੰਮਲ : ਡਾ. ਹਿਮਾਂਸ਼ੂ ਅਗਰਵਾਲ ਅਧਿਕਾਰੀ ਆਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਕਰਨਾ ਯਕੀਨੀ ਬਣਾਉਣ : ਨਾਇਬ ਸਿੰਘ ਸੈਣੀ ਸੂਬਾ ਸਰਕਾਰ ਦੀਆਂ ਜਨ-ਭਲਾਈਕਾਰੀ ਯੋਜਨਾਵਾਂ ਦੀ ਪੰਜਾਬ ਵਿੱਚ ਹੋ ਰਹੀ ਚਰਚਾ - ਨਾਇਬ ਸਿੰਘ ਸੈਣੀ ਨਾਇਬ ਸੈਣੀ ਨੇ ਸਿਰਸਾ ਵਿੱਚ ਕੀਤਾ ਜਨ-ਭਲਾਈ ਕੈਂਪ ਦਾ ਨਿਰੀਖਣ ਦ੍ਰੌਪਦੀ ਮੁਰਮੂ ਓਂਕਾਰੇਸ਼ਵਰ, ਮੱਧ ਪ੍ਰਦੇਸ਼ ਵਿਖੇ ਅੰਤਰਰਾਸ਼ਟਰੀ ਸਿਕਲ ਸੈੱਲ ਦਿਵਸ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਮਨੋਵਿਗਿਆਨ ਕਲੀਨਿਕਲ ਸਿਖਲਾਈ ਲਈ ਨਵਾਂ ਕਦਮ ਪੰਜਾਬ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿੰਗ ਵਿਮੈਨ ਹੋਸਟਲ ਨਿਰਮਾਣ ਅਧੀਨ : ਡਾ. ਬਲਜੀਤ ਕੌਰ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਨੂੰ ਸਫ਼ਲ ਬਣਾਉਣ ਲਈ ਬੀ.ਐਲ.ਓਜ਼ ਫੀਲਡ ਵਿੱਚ ਪੂਰੀ ਤਰ੍ਹਾਂ ਸਰਗਰਮ : ਨਵਜੋਤ ਕੌਰ ਪੰਜਾਬ ਸਰਕਾਰ ਨੇ ਬਿਮਾਰੀ ਦੀ ਸ਼ੁਰੂਆਤੀ ਪਛਾਣ ਨੂੰ ਹੁਲਾਰਾ ਦੇਣ ਲਈ ਏਆਈ ਹੈਲਥਕੇਅਰ ਐਮਓਯੂ 'ਤੇ ਦਸਤਖਤ ਕੀਤੇ ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੇ ਬਕਾਏ ਵਸੂਲਣ ਲਈ ਵੈਟ ਅਤੇ ਜੀਐਸਟੀ ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਸ਼ੁਰੂ : ਹਰਪਾਲ ਸਿੰਘ ਚੀਮਾ 5 ਬੱਚਿਆਂ ਦੇ ਚਿਹਰਿਆਂ 'ਤੇ ਪਰਤੀ ਮੁਸਕਾਨ ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ : ਡਾ. ਬਲਜੀਤ ਕੌਰ ਯੋਗ ਸਿਰਫ਼ ਕਸਰਤ ਨਹੀਂ, ਸੰਪੂਰਨ ਜੀਵਨ ਪੱਧਤੀ ਹੈ - ਨਾਇਬ ਸਿੰਘ ਸੈਣੀ ਜਪਾਨ ਦੀ ਸੰਸਦ ਅਤੇ ਚੋਟੀ ਦੇ ਆਗੂਆਂ ਤੱਕ ਪਹੁੰਚਿਆ ਸ੍ਰੀਮਦਭਗਵਦਗੀਤਾ ਦਾ ਸੰਦੇਸ਼ ਸ਼ੈਰੀ ਕਲਸੀ ਨੇ ਪੁਰਾਣੀ ਤਹਿਸੀਲ ਬਟਾਲਾ ਵਿਚ ਕੰਮ ਕਰਦੇ ਵਸੀਕਾ ਨਵੀਸਾਂ, ਫੋਟੋ ਸਟੇਟ ਅਤੇ ਟਾਈਪਿਸਟਾਂ ਦੀ ਮੰਗ ਕੀਤੀ ਪੂਰੀ ਪਿੰਡ ਕੁਦਨੀ ਵਿਖੇ ਐਡਵੋਕੇਟ ਬਰਿੰਦਰ ਗੋਇਲ ਦੇ"ਲੋਕ ਮਿਲਣੀ"ਪ੍ਰੋਗਰਾਮ ਦੌਰਾਨ ਸੈਂਕੜੇ ਪਰਿਵਾਰ "ਆਪ" ਚ ਹੋਏ ਸ਼ਾਮਿਲ ਧੂਰੀ ਹਲਕੇ ਦੇ ਹਰੇਕ ਵਪਾਰੀ ਤੱਕ ਪਹੁੰਚ ਕਰੇਗਾ ਪੰਜਾਬ ਰਾਜ ਵਪਾਰੀ ਕਮਿਸ਼ਨ: ਚੇਅਰਮੈਨ ਪੁਸ਼ਪਿੰਦਰ ਸ਼ਰਮਾ ਮਾਨਸਾ ਪੁਲਿਸ ਵੱਲੋਂ ਅੰਨ੍ਹੇ ਕਤਲ ਦੇ ਮੁਕੱਦਮੇ ਨੂੰ ਟਰੇਸ ਕਰਕੇ ਚਾਰ ਵਿਅਕਤੀ ਨਾਮਜਦ, ਤਿੰਨ ਦੋਸ਼ੀ ਕਾਬੂ ਸ਼ੈਰੀ ਕਲਸੀ ਵਲੋਂ ਬਟਾਲਾ ਦੇ ਇਤਿਹਾਸ ਵਿੱਚ ਇੱਕ ਹੋਰ ਨਵਾਂ ਮੀਲ ਪੱਥਰ ਸਥਾਪਿਤ, ਟਰੈਫਿਕ ਦੀ ਸਮੱਸਿਆ ਦਾ ਕੀਤਾ ਸਥਾਈ ਹੱਲ

 

ਫ਼ਿਰੋਜ਼ਪੁਰ ਵਿੱਚ 5.7 ਕਿੱਲੋ ਹੈਰੋਇਨ ,1.33 ਲੱਖ ਨਸ਼ੀਲੀਆਂ ਗੋਲੀਆਂ, 39 ਜ਼ਿੰਦਾ ਕਾਰਤੂਸਾਂ ਨਾਲ ਤਿੰਨ ਵਿਅਕਤੀ ਕਾਬੂ

ਸਾਰੇ ਨੈਟਵਰਕ ਦਾ ਪਰਦਾਫ਼ਾਸ਼ ਕਰਨ, ਵਿੱਤੀ ਲੈਣ-ਦੇਣ ਅਤੇ ਹੋਰ ਕਾਰਕੁੰਨਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ : ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, Ferozepur Police, Ferozepur, Punjab News, Latest Punjab News

Web Admin

Web Admin

5 Dariya News

ਫਿਰੋਜ਼ਪੁਰ , 17 Jun 2026

Last updated on: Jun 18, 2026, 10:41 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਨਸ਼ਾ ਤਸਕਰੀ ਅਤੇ ਗ਼ੈਰ-ਕਾਨੂੰਨੀ  ਨਾਰਕੌਟਿਕ ਨੈੱਟਵਰਕਾਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਫਿਰੋਜ਼ਪੁਰ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ 5.775 ਕਿਲੋਗ੍ਰਾਮ ਹੈਰੋਇਨ, 1.33 ਲੱਖ ਪਾਬੰਦੀਸ਼ੁਦਾ ਕੈਪਸੂਲ/ਗੋਲੀਆਂ,  ਕੇਐਫ 7.65 ਕੈਲੀਬਰ ਦੇ 39 ਜਿੰਦਾ ਕਾਰਤੂਸਾਂ ਅਤੇ 36,600 ਰੁਪਏ ਦੀ ਨਕਦੀ ਨਾਲ ਗ੍ਰਿਫ਼ਤਾਰ ਕਰਕੇ ਦੋ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ।  

ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਲੱਖਾ ਭੇਡੀਆਂ ਦੇ ਰਹਿਣ ਵਾਲੇ ਮਨਜਿੰਦਰ ਸਿੰਘ (24), ਮੱਲਾਂਵਾਲਾ ਦੇ ਰਹਿਣ ਵਾਲੇ ਜਗਜੀਤ ਸਿੰਘ (22) ਅਤੇ ਫਿਰੋਜ਼ਪੁਰ ਦੇ ਮਮਦੋਟ ਉੱਤਰ ਦੇ ਵਸਨੀਕ ਗੁਰਦੇਵ ਸਿੰਘ (55) ਵਜੋਂ ਹੋਈ ਹੈ। ਨਸ਼ੀਲੇ ਪਦਾਰਥ ਅਤੇ ਗੋਲੀ ਸਿੱਕਾ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਮੁਲਜ਼ਮਾਂ ਦੀ ਮਾਰੂਤੀ ਸਵਿਫਟ ਕਾਰ (ਪੀਬੀ 46 ਏਪੀ 3255), ਨੂੰ ਵੀ ਜ਼ਬਤ ਕੀਤਾ ਹੈ।

ਡੀਜੀਪੀ ਨੇ ਦੱਸਿਆ ਕਿ ਇਨ੍ਹਾਂ ਮਾਮਲਿਆਂ ਵਿੱਚ ਅਗਲੇ -ਪਿਛਲੇ ਸਬੰਧ ਸਥਾਪਤ ਕੀਤੇ ਜਾ ਰਹੇ ਹਨ ਅਤੇ  ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ,ਵਿੱਤੀ ਲੈਣ-ਦੇਣ ਬਾਰੇ ਪਤਾ ਲਗਾਉਣ ਅਤੇ ਸਾਰੇ ਕਾਰਕੁੰਨਾਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।ਪਹਿਲੇ ਆਪ੍ਰੇਸ਼ਨ ਬਾਰੇ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਫਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਪੁਲਿਸ ਨੂੰ ਭਰੋਸੇਯੋਗ ਸੂਤਰਾਂ ਤੋਂ ਪੁਖ਼ਤਾ ਇਤਲਾਹ ਮਿਲੀ ਸੀ ਕਿ ਮਨਜਿੰਦਰ ਸਿੰਘ ਅਤੇ ਜਗਜੀਤ ਸਿੰਘ ਨਸ਼ਾ ਤਸਕਰੀ ਵਿੱਚ ਸ਼ਾਮਲ ਹਨ। 

ਇਸ ’ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਪੁਲਿਸ ਟੀਮਾਂ ਨੇ ਮੁਲਜ਼ਮਾਂ ਦੀ ਸਵਿਫਟ ਕਾਰ ਨੂੰ ਦਾਣਾ ਮੰਡੀ ਬਸਤੀ ਵਕੀਲਾਂ ਵਾਲੀ ਨੇੜੇ ਰੋਕਿਆ ਅਤੇ ਤਲਾਸ਼ੀ ਦੌਰਾਨ 5.775 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।ਦੂਸਰੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਨੇ ਦੱਸਿਆ ਕਿ ਪੁਲਿਸ ਟੀਮ ਨੂੰ ਪੁਖ਼ਤਾ ਇਤਲਾਹ ਮਿਲੀ ਸੀ ਕਿ ਗੁਰਦੇਵ ਸਿੰਘ ਪਿੰਡ ਮਮਦੋਟ ਵਿੱਚ ਮੈਡੀਕਲ ਸਟੋਰ ਚਲਾਉਂਦਾ ਹੈ, ਜਿੱਥੇ ਉਹ ਪਾਬੰਦੀਸ਼ੁਦਾ ਕੈਪਸੂਲ/ਗੋਲੀਆਂ ਵੇਚਦਾ ਹੈ। 

ਇਸ ’ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਡਰੱਗ ਇੰਸਪੈਕਟਰ ਦੀ ਮੌਜੂਦਗੀ ਵਿੱਚ ਮੈਡੀਕਲ ਸਟੋਰ ’ਤੇ ਛਾਪਾ ਮਾਰਿਆ ਅਤੇ ਦੋਸ਼ੀ ਗੁਰਦੇਵ  ਨੂੰ ਗ੍ਰਿਫਤਾਰ ਕਰਕੇ ਦੁਕਾਨ ਤੋਂ 133640 ਪਾਬੰਦੀਸ਼ੁਦਾ ਗੋਲੀਆਂ/ਕੈਪਸੂਲ, 36,600 ਰੁਪਏ ਦੀ ਨਕਦੀ ਅਤੇ ਕੇਐਫ 7.65 ਕੈਲੀਬਰ ਦੇ 39 ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਐਸ.ਐਸ.ਪੀ. ਭੁਪਿੰਦਰ ਸਿੱਧੂ ਨੇ ਕਿਹਾ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧ ਵਿੱਚ ਇੱਕ ਕੇਸ -ਐਫਆਈਆਰ ਨੰਬਰ 72 ਮਿਤੀ 16/6/2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21 ਅਧੀਨ ਥਾਣਾ ਆਰਿਫ ਕੇ ਵਿਖੇ ਅਤੇ ਦੂਜਾ ਕੇਸ ਐਫਆਈਆਰ ਨੰ. 96 ਮਿਤੀ 16/6/2026 ਨੂੰ ਬੀਐਨਐਸ ਦੀ ਧਾਰਾ 223 ਅਤੇ ਅਸਲਾ ਐਕਟ ਦੀ ਧਾਰਾ 25 (1-ਬੀ) ਏ ਤਹਿਤ ਪੁਲਿਸ ਸਟੇਸ਼ਨ ਮਮਦੋਟ ਵਿਖੇ ਦਰਜ ਕੀਤਾ ਗਿਆ ਹੈ।

 

Tags: Crime News Punjab , Punjab Police , Police , Crime News , Ferozepur Police , Ferozepur , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD