Friday, 19 June 2026

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚੰਡੀਗੜ੍ਹ ਭਾਜਪਾ ਪ੍ਰਧਾਨ ਵੱਲੋਂ ਪੰਜਾਬੀਆਂ ਖਿਲਾਫ਼ ਅਪਮਾਨਜਨਕ ਟਿੱਪਣੀ ਦੀ ਕੀਤੀ ਨਿੰਦਾ ਕੁਲਤਾਰ ਸਿੰਘ ਸੰਧਵਾਂ ਨੇ ਟ੍ਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਜ਼ਿਲ੍ਹਾ ਅਜਾਇਬ ਘਰ ਸੰਗਰੂਰ ਨੂੰ ਹੋਰ ਵਿਕਸਤ ਕਰਨ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ : ਗੁਲਾਬ ਚੰਦ ਕਟਾਰੀਆ ਪਟਿਆਲਾ ਜ਼ਿਲ੍ਹੇ 'ਚ 7 ਪ੍ਰੀਖਿਆ ਕੇਂਦਰਾਂ ‘ਤੇ ਨੀਟ ਪ੍ਰੀਖਿਆ ਦੀਆਂ ਤਿਆਰੀਆਂ ਮੁਕੰਮਲ : ਡਾ. ਹਿਮਾਂਸ਼ੂ ਅਗਰਵਾਲ ਅਧਿਕਾਰੀ ਆਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਕਰਨਾ ਯਕੀਨੀ ਬਣਾਉਣ : ਨਾਇਬ ਸਿੰਘ ਸੈਣੀ ਸੂਬਾ ਸਰਕਾਰ ਦੀਆਂ ਜਨ-ਭਲਾਈਕਾਰੀ ਯੋਜਨਾਵਾਂ ਦੀ ਪੰਜਾਬ ਵਿੱਚ ਹੋ ਰਹੀ ਚਰਚਾ - ਨਾਇਬ ਸਿੰਘ ਸੈਣੀ ਨਾਇਬ ਸੈਣੀ ਨੇ ਸਿਰਸਾ ਵਿੱਚ ਕੀਤਾ ਜਨ-ਭਲਾਈ ਕੈਂਪ ਦਾ ਨਿਰੀਖਣ ਦ੍ਰੌਪਦੀ ਮੁਰਮੂ ਓਂਕਾਰੇਸ਼ਵਰ, ਮੱਧ ਪ੍ਰਦੇਸ਼ ਵਿਖੇ ਅੰਤਰਰਾਸ਼ਟਰੀ ਸਿਕਲ ਸੈੱਲ ਦਿਵਸ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਮਨੋਵਿਗਿਆਨ ਕਲੀਨਿਕਲ ਸਿਖਲਾਈ ਲਈ ਨਵਾਂ ਕਦਮ ਪੰਜਾਬ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿੰਗ ਵਿਮੈਨ ਹੋਸਟਲ ਨਿਰਮਾਣ ਅਧੀਨ : ਡਾ. ਬਲਜੀਤ ਕੌਰ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਨੂੰ ਸਫ਼ਲ ਬਣਾਉਣ ਲਈ ਬੀ.ਐਲ.ਓਜ਼ ਫੀਲਡ ਵਿੱਚ ਪੂਰੀ ਤਰ੍ਹਾਂ ਸਰਗਰਮ : ਨਵਜੋਤ ਕੌਰ ਪੰਜਾਬ ਸਰਕਾਰ ਨੇ ਬਿਮਾਰੀ ਦੀ ਸ਼ੁਰੂਆਤੀ ਪਛਾਣ ਨੂੰ ਹੁਲਾਰਾ ਦੇਣ ਲਈ ਏਆਈ ਹੈਲਥਕੇਅਰ ਐਮਓਯੂ 'ਤੇ ਦਸਤਖਤ ਕੀਤੇ ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੇ ਬਕਾਏ ਵਸੂਲਣ ਲਈ ਵੈਟ ਅਤੇ ਜੀਐਸਟੀ ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਸ਼ੁਰੂ : ਹਰਪਾਲ ਸਿੰਘ ਚੀਮਾ 5 ਬੱਚਿਆਂ ਦੇ ਚਿਹਰਿਆਂ 'ਤੇ ਪਰਤੀ ਮੁਸਕਾਨ ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ : ਡਾ. ਬਲਜੀਤ ਕੌਰ ਯੋਗ ਸਿਰਫ਼ ਕਸਰਤ ਨਹੀਂ, ਸੰਪੂਰਨ ਜੀਵਨ ਪੱਧਤੀ ਹੈ - ਨਾਇਬ ਸਿੰਘ ਸੈਣੀ ਜਪਾਨ ਦੀ ਸੰਸਦ ਅਤੇ ਚੋਟੀ ਦੇ ਆਗੂਆਂ ਤੱਕ ਪਹੁੰਚਿਆ ਸ੍ਰੀਮਦਭਗਵਦਗੀਤਾ ਦਾ ਸੰਦੇਸ਼ ਸ਼ੈਰੀ ਕਲਸੀ ਨੇ ਪੁਰਾਣੀ ਤਹਿਸੀਲ ਬਟਾਲਾ ਵਿਚ ਕੰਮ ਕਰਦੇ ਵਸੀਕਾ ਨਵੀਸਾਂ, ਫੋਟੋ ਸਟੇਟ ਅਤੇ ਟਾਈਪਿਸਟਾਂ ਦੀ ਮੰਗ ਕੀਤੀ ਪੂਰੀ ਪਿੰਡ ਕੁਦਨੀ ਵਿਖੇ ਐਡਵੋਕੇਟ ਬਰਿੰਦਰ ਗੋਇਲ ਦੇ"ਲੋਕ ਮਿਲਣੀ"ਪ੍ਰੋਗਰਾਮ ਦੌਰਾਨ ਸੈਂਕੜੇ ਪਰਿਵਾਰ "ਆਪ" ਚ ਹੋਏ ਸ਼ਾਮਿਲ ਧੂਰੀ ਹਲਕੇ ਦੇ ਹਰੇਕ ਵਪਾਰੀ ਤੱਕ ਪਹੁੰਚ ਕਰੇਗਾ ਪੰਜਾਬ ਰਾਜ ਵਪਾਰੀ ਕਮਿਸ਼ਨ: ਚੇਅਰਮੈਨ ਪੁਸ਼ਪਿੰਦਰ ਸ਼ਰਮਾ ਮਾਨਸਾ ਪੁਲਿਸ ਵੱਲੋਂ ਅੰਨ੍ਹੇ ਕਤਲ ਦੇ ਮੁਕੱਦਮੇ ਨੂੰ ਟਰੇਸ ਕਰਕੇ ਚਾਰ ਵਿਅਕਤੀ ਨਾਮਜਦ, ਤਿੰਨ ਦੋਸ਼ੀ ਕਾਬੂ ਸ਼ੈਰੀ ਕਲਸੀ ਵਲੋਂ ਬਟਾਲਾ ਦੇ ਇਤਿਹਾਸ ਵਿੱਚ ਇੱਕ ਹੋਰ ਨਵਾਂ ਮੀਲ ਪੱਥਰ ਸਥਾਪਿਤ, ਟਰੈਫਿਕ ਦੀ ਸਮੱਸਿਆ ਦਾ ਕੀਤਾ ਸਥਾਈ ਹੱਲ

 

ਅਗਨੀਵੀਰਾਂ ਅਤੇ ਭਾਰਤੀ ਫੌਜ ਦੇ ਜਵਾਨਾਂ ਲਈ ਉੱਚ ਸਿੱਖਿਆ ਦੇ ਨਵੇਂ ਦਰਵਾਜੇ ਖੁੱਲ੍ਹੇ

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਸਿੱਖ ਰੈਜੀਮੈਂਟਲ ਸੈਂਟਰ ਨਾਲ ਕੀਤਾ ਐਮਓਯੂ

Guru Nanak Dev University Amritsar, Guru Nanak Dev University, Prof Karamjeet Singh, GNDU, Amritsar

Web Admin

Web Admin

5 Dariya News

ਅੰਮ੍ਰਿਤਸਰ , 17 Jun 2026

Last updated on: Jun 18, 2026, 10:45 IST

ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੇ ਉੱਚੇ ਵਿਜ਼ਨ, ਦੂਰਅੰਦੇਸ਼ੀ ਅਤੇ ਸਮਾਜ ਦੇ ਹਰ ਵਰਗ ਤੱਕ ਸਿੱਖਿਆ ਪਹੁੰਚਾਉਣ ਦੇ ਸੰਕਲਪ ਤਹਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਇੱਕ ਹੋਰ ਇਤਿਹਾਸਕ ਕਦਮ ਚੁੱਕਦਿਆਂ ਸਿੱਖ ਰੈਜੀਮੈਂਟਲ ਸੈਂਟਰ, ਭਾਰਤੀ ਫੌਜ ਨਾਲ ਇੱਕ ਮਹੱਤਵਪੂਰਨ ਸਮਝੌਤਾ ਪੱਤਰ (ਐਮਓਯੂ) ਸਾਇਨ ਕੀਤਾ ਹੈ। ਇਸ ਪਹਿਲ ਰਾਹੀਂ ਅਗਨੀਪਥ ਯੋਜਨਾ ਅਧੀਨ ਸੇਵਾ ਨਿਭਾ ਰਹੇ ਅਗਨੀਵੀਰਾਂ ਅਤੇ ਹੋਰ ਫੌਜੀ ਜਵਾਨਾਂ ਨੂੰ ਯੂਨੀਵਰਸਿਟੀ ਦੇ ਯੂਜੀਸੀ ਮਨਜ਼ੂਰਸ਼ੁਦਾ ਓਡੀਐਲ ਅਤੇ ਆਨਲਾਈਨ ਕੋਰਸਾਂ ਰਾਹੀਂ ਉੱਚ ਸਿੱਖਿਆ ਪ੍ਰਾਪਤ ਕਰਨ ਦਾ ਮੌਕਾ ਮਿਲੇਗਾ। 

ਐਮਓਯੂ ਅਨੁਸਾਰ ਅਗਨੀਵੀਰ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਆਨਲਾਈਨ ਸਟੱਡੀਜ਼ ਅਧੀਨ ਚੱਲ ਰਹੇ ਅੰਡਰਗ੍ਰੈਜੂਏਟ, ਪੋਸਟਗ੍ਰੈਜੂਏਟ, ਡਿਪਲੋਮਾ ਅਤੇ ਸਰਟੀਫਿਕੇਟ ਕੋਰਸਾਂ ਵਿੱਚ ਦਾਖ਼ਲਾ ਲੈ ਸਕਣਗੇ। ਇਸ ਨਾਲ ਉਹ ਰਾਸ਼ਟਰੀ ਪੱਧਰ ’ਤੇ ਮੰਨੀਆਂ ਹੋਈਆਂ ਡਿਗਰੀਆਂ ਪ੍ਰਾਪਤ ਕਰਕੇ ਆਪਣੀ ਪੇਸ਼ੇਵਰ ਯੋਗਤਾ ਅਤੇ ਕਰੀਅਰ ਸੰਭਾਵਨਾਵਾਂ ਨੂੰ ਹੋਰ ਮਜ਼ਬੂਤ ਕਰ ਸਕਣਗੇ।ਇਹ ਐਮਓਯੂ ਵਾਈਸ-ਚਾਂਸਲਰ ਦਫ਼ਤਰ ਦੇ ਕਮੇਟੀ ਰੂਮ ਵਿੱਚ ਆਯੋਜਿਤ ਸਮਾਰੋਹ ਦੌਰਾਨ ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਹਾਜ਼ਰੀ ਵਿੱਚ ਸਾਇਨ ਕੀਤਾ ਗਿਆ। 

ਇਸ ਮੌਕੇ ਬ੍ਰਿਗੇਡੀਅਰ ਦਿਗਵਿਜੈ ਸਿੰਘ, ਐਸਐਮ, ਕਮਾਂਡੈਂਟ ਸਿੱਖ ਰੈਜੀਮੈਂਟਲ ਸੈਂਟਰ, ਕਰਨਲ ਨਿਤਿਨ ਗੌਤਮ ਅਤੇ ਮੇਜਰ ਡੀ.ਵੀ. ਬਸਨੇਤ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।ਇਸ ਮੌਕੇ ਸੰਬੋਧਨ ਕਰਦਿਆਂ ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਨੇ ਕਿਹਾ ਕਿ ਦੇਸ਼ ਦੀ ਸੇਵਾ ਕਰ ਰਹੇ ਨੌਜਵਾਨਾਂ ਨੂੰ ਸਿੱਖਿਆ ਅਤੇ ਹੁਨਰ ਨਾਲ ਲੈਸ ਕਰਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਹਮੇਸ਼ਾ ਅਜਿਹੇ ਨਵੇਂ ਮਾਡਲ ਵਿਕਸਿਤ ਕਰਨ ਵਿੱਚ ਅੱਗੇ ਰਹੀ ਹੈ ਜੋ ਸਿੱਖਿਆ ਨੂੰ ਸਿਰਫ਼ ਕਲਾਸਰੂਮ ਤੱਕ ਸੀਮਿਤ ਨਹੀਂ ਰੱਖਦੇ, ਸਗੋਂ ਹਰ ਉਸ ਵਿਅਕਤੀ ਤੱਕ ਪਹੁੰਚਾਉਂਦੇ ਹਨ ਜੋ ਆਪਣੇ ਭਵਿੱਖ ਨੂੰ ਨਿਖਾਰਨਾ ਚਾਹੁੰਦਾ ਹੈ।

ਉਨ੍ਹਾਂ ਕਿਹਾ ਕਿ ਇਹ ਸਮਝੌਤਾ ਸਿਰਫ਼ ਇੱਕ ਐਮਓਯੂ ਨਹੀਂ, ਸਗੋਂ ਸਿੱਖਿਆ, ਰਾਸ਼ਟਰ ਨਿਰਮਾਣ ਅਤੇ ਮਨੁੱਖੀ ਸਰੋਤ ਵਿਕਾਸ ਦੇ ਇਕ ਨਵੇਂ ਅਧਿਆਇ ਦੀ ਸ਼ੁਰੂਆਤ ਹੈ। ਉਨ੍ਹਾਂ ਜੋਰ ਦੇ ਕੇ ਕਿਹਾ ਕਿ ਅਗਨੀਵੀਰ ਹੁਣ ਆਪਣੀ ਫੌਜੀ ਸੇਵਾ ਨਾਲ-ਨਾਲ ਬਿਨਾਂ ਕਿਸੇ ਰੁਕਾਵਟ ਦੇ ਆਪਣੀ ਅਕਾਦਮਿਕ ਯਾਤਰਾ ਜਾਰੀ ਰੱਖ ਸਕਣਗੇ, ਜੋ ਉਨ੍ਹਾਂ ਦੇ ਭਵਿੱਖ ਲਈ ਬੇਹੱਦ ਲਾਭਕਾਰੀ ਸਾਬਤ ਹੋਵੇਗੀ।

ਪ੍ਰੋ. ਕਰਮਜੀਤ ਸਿੰਘ ਨੇ ਆਪਣੀ ਦੂਰਅੰਦੇਸ਼ੀ ਸੋਚ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਯੂਨੀਵਰਸਿਟੀ ਭਵਿੱਖ ਵਿੱਚ ਭਾਰਤੀ ਫੌਜ ਦੀਆਂ ਹੋਰ ਰੈਜੀਮੈਂਟਾਂ ਅਤੇ ਫਾਰਮੇਸ਼ਨਾਂ ਨਾਲ ਵੀ ਅਜਿਹੇ ਸਹਿਯੋਗੀ ਸਮਝੌਤੇ ਕਰੇਗੀ। ਉਨ੍ਹਾਂ ਇਹ ਵੀ ਕਿਹਾ ਕਿ ਯੂਨੀਵਰਸਿਟੀ ਫੌਜੀ ਜਵਾਨਾਂ ਦੇ ਸਮੁੱਚੇ ਵਿਕਾਸ ਲਈ ਸਿੱਖਿਆ, ਰਿਸਰਚ, ਟ੍ਰੇਨਿੰਗ ਅਤੇ ਕਮਿਊਨਿਟੀ ਆਉਟਰੀਚ ਖੇਤਰਾਂ ਵਿੱਚ ਹੋਰ ਯਤਨ ਕਰੇਗੀ।

ਬ੍ਰਿਗੇਡੀਅਰ ਦਿਗਵਿਜੈ ਸਿੰਘ ਨੇ ਯੂਨੀਵਰਸਿਟੀ ਦੀ ਇਸ ਪਹਿਲ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਇਹ ਪ੍ਰੋਗਰਾਮ ਅਗਨੀਵੀਰਾਂ ਅਤੇ ਹੋਰ ਫੌਜੀ ਕਰਮਚਾਰੀਆਂ ਲਈ ਸੇਵਾ ਦੌਰਾਨ ਹੀ ਆਪਣੀ ਸਿੱਖਿਆ ਅਤੇ ਹੁਨਰ ਵਧਾਉਣ ਦਾ ਸ਼ਾਨਦਾਰ ਮੌਕਾ ਸਾਬਤ ਹੋਵੇਗਾ।ਡੀਨ ਅਕਾਦਮਿਕ ਮਾਮਲੇ ਪ੍ਰੋ. (ਡਾ.) ਹਰਵਿੰਦਰ ਸਿੰਘ ਸੈਣੀ ਨੇ ਦੱਸਿਆ ਕਿ ਯੂਨੀਵਰਸਿਟੀ ਨੇ ਯੂਜੀਸੀ-ਡੀਈਬੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਜ਼ਬੂਤ ਡਿਜ਼ਿਟਲ ਲਰਨਿੰਗ ਸਿਸਟਮ ਤਿਆਰ ਕੀਤਾ ਹੈ, ਜਿਸ ਨਾਲ ਵਿਦਿਆਰਥੀ ਕਿਸੇ ਵੀ ਸਥਾਨ ਤੋਂ ਗੁਣਵੱਤਾ ਵਾਲੀ ਸਿੱਖਿਆ ਹਾਸਲ ਕਰ ਸਕਦੇ ਹਨ।

ਡਾ. ਸੁਭੀਤ ਕੁਮਾਰ ਜੈਨ, ਡਾਇਰੈਕਟਰ, ਡਾਇਰੈਕਟੋਰੇਟ ਆਫ ਆਨਲਾਈਨ ਸਟੱਡੀਜ਼ ਨੇ ਕਿਹਾ ਕਿ ਇਹ ਸਮਝੌਤਾ ਯੂਨੀਵਰਸਿਟੀ ਦੀ ਆਨਲਾਈਨ ਸਿੱਖਿਆ ਯਾਤਰਾ ਦਾ ਮਹੱਤਵਪੂਰਨ ਮੀਲ ਪੱਥਰ ਹੈ। ਉਨ੍ਹਾਂ ਦੱਸਿਆ ਕਿ ਆਨਲਾਈਨ ਮੋਡ ਅਗਨੀਵੀਰਾਂ ਲਈ ਸਭ ਤੋਂ ਉਚਿਤ ਹੈ ਕਿਉਂਕਿ ਇਸ ਰਾਹੀਂ ਉਹ ਕਿਤੇ ਵੀ ਰਹਿ ਕੇ ਰਿਕਾਰਡਡ ਲੈਕਚਰ, ਡਿਜ਼ਿਟਲ ਲਰਨਿੰਗ ਸਮੱਗਰੀ, ਆਨਲਾਈਨ ਸਹਾਇਤਾ ਅਤੇ ਪ੍ਰੀਖਿਆ ਸੁਵਿਧਾਵਾਂ ਦਾ ਲਾਭ ਲੈ ਸਕਦੇ ਹਨ।

ਉਨ੍ਹਾਂ ਜਾਣਕਾਰੀ ਦਿੱਤੀ ਕਿ ਯੂਨੀਵਰਸਿਟੀ ਇਸ ਵੇਲੇ ਬੀਏ, ਬੀਕਾਮ, ਬੀਸੀਏ, ਐਮਬੀਏ, ਐਮਸੀਏ, ਐਮਏ ਅੰਗਰੇਜ਼ੀ, ਐਮਏ ਪੰਜਾਬੀ ਸਮੇਤ ਕਈ ਹੁਨਰ-ਆਧਾਰਿਤ ਡਿਪਲੋਮਾ ਅਤੇ ਸਰਟੀਫਿਕੇਟ ਕੋਰਸ ਆਨਲਾਈਨ ਚਲਾ ਰਹੀ ਹੈ।ਰਜਿਸਟਰਾਰ ਪ੍ਰੋ. (ਡਾ.) ਕੇ.ਐਸ. ਚਾਹਲ ਨੇ ਇਸ ਐਮਓਯੂ ਨੂੰ ਹੁਨਰ ਵਿਕਾਸ, ਲਾਈਫਲਾਂਗ ਲਰਨਿੰਗ ਅਤੇ ਨੌਜਵਾਨਾਂ ਦੇ ਸਸ਼ਕਤੀਕਰਨ ਵੱਲ ਇਕ ਅਗਵਾਈ ਭਰਿਆ ਕਦਮ ਕਰਾਰ ਦਿੱਤਾ।

ਸਮਾਰੋਹ ਵਿੱਚ ਡਾ. ਸਤਨਾਮ ਸਿੰਘ ਦਿਓਲ, ਡੀਨ ਵਿਦਿਆਰਥੀ ਭਲਾਈ, ਡਾ. ਕਮਲੇਸ਼ ਗੁਲੇਰੀਆ, ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ, ਡਾ. ਸਰੋਜ ਬਾਲਾ, ਡੀਨ ਕਾਲਜ ਵਿਕਾਸ ਕੌਂਸਲ ਸ੍ਰੀ ਸੁਖਦੇਵ ਰਾਜ ਸੂਰੀ, ਕੰਸਲਟੈਂਟ ਫਾਈਨਾਂਸ, ਸ੍ਰੀ ਪ੍ਰਵੀਨ ਪੁਰੀ, ਡਾਇਰੈਕਟਰ ਲੋਕ ਸੰਪਰਕ ਸਮੇਤ ਯੂਨੀਵਰਸਿਟੀ ਦੇ ਹੋਰ ਸੀਨੀਅਰ ਅਧਿਕਾਰੀ ਅਤੇ ਸਿੱਖ ਰੈਜੀਮੈਂਟ ਦੇ ਅਧਿਕਾਰੀ ਅਤੇ ਜੇਸੀਓਜ਼ ਵੀ ਮੌਜੂਦ ਰਹੇ।

 

Tags: Guru Nanak Dev University Amritsar , Guru Nanak Dev University , Prof Karamjeet Singh , GNDU , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD