Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸੁਖਨਾ ਚੋਅ ਦੇ ਉੱਚ ਪੱਧਰੀ ਪੁਲ ਦਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਨਿਰੀਖਣ

Kuljit Singh Randhawa, AAP Punjab, Zirakpur

Web Admin

Web Admin

5 Dariya News

ਜ਼ੀਰਕਪੁਰ , 17 Jun 2026

Last updated on: Jun 18, 2026, 11:53 IST

ਡੇਰਾਬੱਸੀ ਹਲਕੇ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਅੱਜ ਜ਼ੀਰਕਪੁਰ ਦੇ ਬਲਟਾਣਾ ਵਿਖੇ ਸੁਖਨਾ ਚੋਅ ਉੱਪਰ ਲਗਭਗ ₹6 ਕਰੋੜ ਦੀ ਲਾਗਤ ਨਾਲ ਬਣ ਰਹੇ ਉੱਚ ਪੱਧਰੀ ਪੁਲ ਦੇ ਨਿਰਮਾਣ ਕਾਰਜਾਂ ਦਾ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਤੇ ਠੇਕੇਦਾਰ ਨੂੰ ਕੰਮ ਨਿਰਧਾਰਤ ਸਮੇਂ ਅੰਦਰ ਉੱਚ ਗੁਣਵੱਤਾ ਨਾਲ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਇਹ ਉੱਚ ਪੱਧਰੀ ਪੁਲ ਇਲਾਕੇ ਦੇ ਹਜ਼ਾਰਾਂ ਲੋਕਾਂ ਲਈ ਆਵਾਜਾਈ ਨੂੰ ਹੋਰ ਸੁਖਾਲਾ ਅਤੇ ਸੁਰੱਖਿਅਤ ਬਣਾਏਗਾ।

ਉਨ੍ਹਾਂ ਕਿਹਾ ਕਿ ਮੀਂਹ ਦੇ ਮੌਸਮ ਦੌਰਾਨ ਸੁਖਨਾ ਚੋਅ ਵਿੱਚ ਪਾਣੀ ਦਾ ਪੱਧਰ ਵੱਧਣ ਕਾਰਨ ਲੋਕਾਂ ਨੂੰ ਆਉਣ-ਜਾਣ ਵਿੱਚ ਆਉਣ ਵਾਲੀਆਂ ਮੁਸ਼ਕਲਾਂ ਤੋਂ ਵੀ ਇਸ ਪੁਲ ਦੇ ਬਣਨ ਨਾਲ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰ ਰਹੀ ਹੈ ਅਤੇ ਡੇਰਾਬੱਸੀ ਹਲਕੇ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ।

ਸੜਕਾਂ, ਪੁਲਾਂ ਅਤੇ ਹੋਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ’ਤੇ ਕੰਮ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਵਿਧਾਇਕ ਰੰਧਾਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿਕਾਸ ਅਤੇ ਲੋਕ-ਭਲਾਈ ਨੂੰ ਸਮਰਪਿਤ ਹੈ ਅਤੇ ਹਲਕੇ ਦੇ ਹਰ ਖੇਤਰ ਵਿੱਚ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਇਸ ਮੌਕੇ ਐਮ ਸੀ ਕਰਮਜੀਤ ਚੌਹਾਨ ਤੇ ਗੁਰਪ੍ਰੀਤ ਸਿੰਘ ਵਿਰਕ ਮੌਜੂਦ ਰਹੇ ।

 

Tags: Kuljit Singh Randhawa , AAP Punjab , Zirakpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD