Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸੂਬਾ ਸਰਕਾਰ ਤਿੰਨ ਜ਼ਿਲ੍ਹਾ ਹਸਪਤਾਲਾਂ ਲਈ ਮਸ਼ੀਨੀਕ੍ਰਿਤ ਸਫ਼ਾਈ ਪ੍ਰਣਾਲੀ ਕਰੇਗੀ ਸ਼ੁਰੂ

ਗੁਰੂਗ੍ਰਾਮ, ਜੀਂਦ ਅਤੇ ਕੁਰੂਕਸ਼ੇਤਰ ਦੇ ਜ਼ਿਲ੍ਹਾ ਹਸਪਤਾਲਾਂ ਵਿੱਚ ਸਾਲਾਨਾ ਲਗਭਗ 3 ਤੋਂ 3.5 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਰੂ ਹੋਵੇਗੀ ਪੀਪੀਪੀ ਮੋਡ 'ਤੇ ਮਸ਼ੀਨੀਕ੍ਰਿਤ ਸਫ਼ਾਈ ਪ੍ਰਣਾਲੀ

Dr Sumita Misra, Haryana Administration, Haryana, Haryana News, Latest Haryana News

Web Admin

Web Admin

5 Dariya News

ਚੰਡੀਗੜ੍ਹ , 17 Jun 2026

Last updated on: Jun 18, 2026, 14:23 IST

ਸੂਬਾ ਸਰਕਾਰ ਗੁਰੂਗ੍ਰਾਮ, ਜੀਂਦ ਅਤੇ ਕੁਰੂਕਸ਼ੇਤਰ ਦੇ ਜ਼ਿਲ੍ਹਾ ਹਸਪਤਾਲਾਂ ਵਿੱਚ ਪੀਪੀਪੀ (ਪਬਲਿਕ ਪ੍ਰਾਈਵੇਟ ਪਾਰਟਨਰਸ਼ਿਪ) ਮੋਡ ਰਾਹੀਂ ਮਸ਼ੀਨੀਕ੍ਰਿਤ ਸਫ਼ਾਈ ਅਤੇ ਸਵੱਛਤਾ ਸੇਵਾਵਾਂ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਪਹਿਲਕਦਮੀ ਦਾ ਉਦੇਸ਼ ਮਹੱਤਵਪੂਰਨ ਮਰੀਜ਼ ਦੇਖਭਾਲ ਖੇਤਰਾਂ ਵਿੱਚ ਵਿਸ਼ਵ ਪੱਧਰੀ ਸਵੱਛਤਾ ਮਿਆਰ ਯਕੀਨੀ ਬਣਾਉਣਾ ਅਤੇ ਇੱਕ ਸੁਰੱਖਿਅਤ, ਸਾਫ਼-ਸੁਥਰਾ ਤੇ ਮਰੀਜ਼-ਅਨੁਕੂਲ ਹਸਪਤਾਲ ਵਾਤਾਵਰਣ ਤਿਆਰ ਕਰਨਾ ਹੈ।

ਇਨ੍ਹਾਂ ਤਿੰਨਾਂ ਹਸਪਤਾਲਾਂ ਵਿੱਚ ਮਸ਼ੀਨੀਕ੍ਰਿਤ ਸਫ਼ਾਈ ਅਤੇ ਸਵੱਛਤਾ ਸੇਵਾਵਾਂ 'ਤੇ ਸਾਲਾਨਾ ਲਗਭਗ 3 ਤੋਂ 3.5 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ। ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ ਨੇ ਕਿਹਾ ਕਿ ਮਰੀਜ਼ ਦੀ ਸੁਰੱਖਿਆ, ਇਨਫੈਕਸ਼ਨ ਦੀ ਰੋਕਥਾਮ ਅਤੇ ਬਿਹਤਰ ਸਿਹਤ ਨਤੀਜਿਆਂ ਲਈ ਸਾਫ਼-ਸੁਥਰਾ ਹਸਪਤਾਲ ਵਾਤਾਵਰਣ ਬਣਾਈ ਰੱਖਣਾ ਬਹੁਤ ਜ਼ਰੂਰੀ ਹੈ।

ਉਨ੍ਹਾਂ ਕਿਹਾ ਕਿ ਮਸ਼ੀਨੀਕ੍ਰਿਤ ਸਫ਼ਾਈ ਪ੍ਰਣਾਲੀ ਹਸਪਤਾਲ ਦੇ ਅੰਦਰੂਨੀ ਹਿੱਸਿਆਂ) ਵਿੱਚ ਨਿਰੰਤਰ ਅਤੇ ਕੁਸ਼ਲ ਸਵੱਛਤਾ ਯਕੀਨੀ ਬਣਾਉਣ ਦੇ ਨਾਲ-ਨਾਲ ਮਰੀਜ਼ਾਂ ਦੇ ਸਮੁੱਚੇ ਅਨੁਭਵ ਨੂੰ ਬਿਹਤਰ ਬਣਾਉਣ ਵਿੱਚ ਮਦਦ ਕਰੇਗੀ। ਡਾ. ਮਿਸ਼ਰਾ ਨੇ ਹਸਪਤਾਲ ਦੇ ਅਧਿਕਾਰੀਆਂ ਨੂੰ ਪਖਾਨਿਆਂ, ਵਾਰਡਾਂ, ਲਾਂਘਿਆਂ (ਗਲਿਆਰਿਆਂ), ਉਡੀਕ ਘਰਾਂ (ਪ੍ਰਤੀਖਿਆਲਿਆਂ), ਗੰਭੀਰ ਦੇਖਭਾਲ ਇਕਾਈਆਂ , ਐਮਰਜੈਂਸੀ ਵਿਭਾਗਾਂ, ਓਪਰੇਸ਼ਨ ਥੀਏਟਰਾਂ ਅਤੇ ਮਾਤਾ ਤੇ ਬਾਲ ਸਿਹਤ ਇਕਾਈਆਂ ਵਿੱਚ ਸਵੱਛਤਾ ਦੇ ਉੱਚਤਮ ਮਿਆਰ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ।

ਮਰੀਜ਼ ਦੀ ਸੁਰੱਖਿਆ ਅਤੇ ਇਨਫੈਕਸ਼ਨ ਕੰਟਰੋਲ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਵਧੀਕ ਮੁੱਖ ਸਕੱਤਰ (ਸਿਹਤ) ਨੇ ਅਧਿਕਾਰੀਆਂ ਨੂੰ ਮਜ਼ਬੂਤ ਨਿਗਰਾਨੀ ਤੰਤਰ ਸਥਾਪਤ ਕਰਨ ਅਤੇ ਹਾਊਸਕੀਪਿੰਗ ਸੇਵਾਵਾਂ ਦੀ ਚੌਵੀ ਘੰਟੇ ਨਿਗਰਾਨੀ ਲਈ ਸਫ਼ਾਈ ਕਰਮਚਾਰੀਆਂ ਦੀ ਢੁਕਵੀਂ ਤਾਇਨਾਤੀ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਹਸਪਤਾਲ ਪਰਿਸਰ ਵਿੱਚ ਸਵੱਛਤਾ ਦੇ ਉੱਚ ਮਿਆਰਾਂ ਨੂੰ ਬਣਾਈ ਰੱਖਣ ਲਈ ਨਿਯਮਤ ਨਿਰੀਖਣ ਅਤੇ ਜਵਾਬਦੇਹੀ ਦੀ ਲੋੜ 'ਤੇ ਜ਼ੋਰ ਦਿੱਤਾ।

ਡਾ. ਮਿਸ਼ਰਾ ਨੇ ਕਿਹਾ ਕਿ ਇਹ ਪਹਿਲਕਦਮੀ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੇ ਸਰਕਾਰੀ ਹਸਪਤਾਲਾਂ ਨੂੰ ਆਧੁਨਿਕ, ਕੁਸ਼ਲ ਅਤੇ ਮਰੀਜ਼-ਕੇਂਦ੍ਰਿਤ ਸਿਹਤ ਸੰਸਥਾਵਾਂ ਵਿੱਚ ਬਦਲਣ ਦੇ ਦ੍ਰਿਸ਼ਟੀਕੋਣ ਦੇ ਅਨੁਕੂਲ ਹੈ। ਉਨ੍ਹਾਂ ਨੇ ਕਿਹਾ ਕਿ ਹਸਪਤਾਲ ਦਾ ਸਾਫ਼-ਸੁਥਰਾ ਵਾਤਾਵਰਣ ਨਾ ਸਿਰਫ਼ ਮਰੀਜ਼ ਦੇ ਆਰਾਮ ਅਤੇ ਸੰਤੁਸ਼ਟੀ ਵਿੱਚ ਸੁਧਾਰ ਕਰਦਾ ਹੈ,ਸਗੋਂ ਸਿਹਤ ਸੇਵਾਵਾਂ ਨਾਲ ਜੁੜੀਆਂ ਇਨਫੈਕਸ਼ਨਾਂ ਨੂੰ ਘਟਾਉਣ ਅਤੇ ਸਰਕਾਰੀ ਸਿਹਤ ਸਹੂਲਤਾਂ ਵਿੱਚ ਜਨਤਾ ਦਾ ਵਿਸ਼ਵਾਸ ਮਜ਼ਬੂਤ ਕਰਨ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ।

ਡਾ. ਮਿਸ਼ਰਾ ਨੇ ਕਿਹਾ ਕਿ ਮਸ਼ੀਨੀਕ੍ਰਿਤ ਸਫ਼ਾਈ ਪ੍ਰਣਾਲੀ ਤਿੰਨਾਂ ਜ਼ਿਲ੍ਹਾ ਹਸਪਤਾਲਾਂ ਦੇ ਆਲੇ-ਦੁਆਲੇ (ਪਰਿਵੇਸ਼), ਕਾਰਜਕੁਸ਼ਲਤਾ ਅਤੇ ਸੇਵਾ ਦੀ ਗੁਣਵੱਤਾ ਵਿੱਚ ਸ਼ਲਾਘਾਯੋਗ ਸੁਧਾਰ ਕਰੇਗੀ, ਜਿਸ ਨਾਲ ਹਰਿਆਣਾ ਦੇ ਲੋਕਾਂ ਨੂੰ ਸੁਲਭ, ਸਸਤੀਆਂ ਅਤੇ ਗੁਣਵੱਤਾਪੂਰਨ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਹੋਰ ਮਜ਼ਬੂਤ ਹੋਵੇਗੀ।

 

Tags: Dr Sumita Misra , Haryana Administration , Haryana , Haryana News , Latest Haryana News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD