Friday, 19 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਨੇ ਬਿਮਾਰੀ ਦੀ ਸ਼ੁਰੂਆਤੀ ਪਛਾਣ ਨੂੰ ਹੁਲਾਰਾ ਦੇਣ ਲਈ ਏਆਈ ਹੈਲਥਕੇਅਰ ਐਮਓਯੂ 'ਤੇ ਦਸਤਖਤ ਕੀਤੇ ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੇ ਬਕਾਏ ਵਸੂਲਣ ਲਈ ਵੈਟ ਅਤੇ ਜੀਐਸਟੀ ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਸ਼ੁਰੂ : ਹਰਪਾਲ ਸਿੰਘ ਚੀਮਾ 5 ਬੱਚਿਆਂ ਦੇ ਚਿਹਰਿਆਂ 'ਤੇ ਪਰਤੀ ਮੁਸਕਾਨ ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ : ਡਾ. ਬਲਜੀਤ ਕੌਰ ਯੋਗ ਸਿਰਫ਼ ਕਸਰਤ ਨਹੀਂ, ਸੰਪੂਰਨ ਜੀਵਨ ਪੱਧਤੀ ਹੈ - ਨਾਇਬ ਸਿੰਘ ਸੈਣੀ ਜਪਾਨ ਦੀ ਸੰਸਦ ਅਤੇ ਚੋਟੀ ਦੇ ਆਗੂਆਂ ਤੱਕ ਪਹੁੰਚਿਆ ਸ੍ਰੀਮਦਭਗਵਦਗੀਤਾ ਦਾ ਸੰਦੇਸ਼ ਸ਼ੈਰੀ ਕਲਸੀ ਨੇ ਪੁਰਾਣੀ ਤਹਿਸੀਲ ਬਟਾਲਾ ਵਿਚ ਕੰਮ ਕਰਦੇ ਵਸੀਕਾ ਨਵੀਸਾਂ, ਫੋਟੋ ਸਟੇਟ ਅਤੇ ਟਾਈਪਿਸਟਾਂ ਦੀ ਮੰਗ ਕੀਤੀ ਪੂਰੀ ਪਿੰਡ ਕੁਦਨੀ ਵਿਖੇ ਐਡਵੋਕੇਟ ਬਰਿੰਦਰ ਗੋਇਲ ਦੇ"ਲੋਕ ਮਿਲਣੀ"ਪ੍ਰੋਗਰਾਮ ਦੌਰਾਨ ਸੈਂਕੜੇ ਪਰਿਵਾਰ "ਆਪ" ਚ ਹੋਏ ਸ਼ਾਮਿਲ ਧੂਰੀ ਹਲਕੇ ਦੇ ਹਰੇਕ ਵਪਾਰੀ ਤੱਕ ਪਹੁੰਚ ਕਰੇਗਾ ਪੰਜਾਬ ਰਾਜ ਵਪਾਰੀ ਕਮਿਸ਼ਨ: ਚੇਅਰਮੈਨ ਪੁਸ਼ਪਿੰਦਰ ਸ਼ਰਮਾ ਮਾਨਸਾ ਪੁਲਿਸ ਵੱਲੋਂ ਅੰਨ੍ਹੇ ਕਤਲ ਦੇ ਮੁਕੱਦਮੇ ਨੂੰ ਟਰੇਸ ਕਰਕੇ ਚਾਰ ਵਿਅਕਤੀ ਨਾਮਜਦ, ਤਿੰਨ ਦੋਸ਼ੀ ਕਾਬੂ ਸ਼ੈਰੀ ਕਲਸੀ ਵਲੋਂ ਬਟਾਲਾ ਦੇ ਇਤਿਹਾਸ ਵਿੱਚ ਇੱਕ ਹੋਰ ਨਵਾਂ ਮੀਲ ਪੱਥਰ ਸਥਾਪਿਤ, ਟਰੈਫਿਕ ਦੀ ਸਮੱਸਿਆ ਦਾ ਕੀਤਾ ਸਥਾਈ ਹੱਲ ਪਲੱਸ ਪੋਲੀਓ ਮੁਹਿੰਮ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਫਰੀਦਕੋਟ ਦੀ ਮੀਟਿੰਗ 21 ਜੂਨ ਨੂੰ ਹੋਣ ਵਾਲੀ ਨੀਟ ਪ੍ਰੀਖਿਆ ਸਬੰਧੀ ਸਾਰੇ ਪ੍ਰਬੰਧ ਮੁਕੰਮਲ : ਰਾਹੁਲ ਚਾਬਾ ਬ੍ਰਮ ਸ਼ੰਕਰ ਜਿੰਪਾ ਨੇ ਡਿਜ਼ੀਟਲ ਲਾਇਬ੍ਰੇਰੀ ‘ਚ ਕੀਤਾ 30 ਕਿਲੋਵਾਟ ਸੋਲਰ ਪਾਵਰ ਪਲਾਂਟ ਦਾ ਉਦਘਾਟਨ ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੰਜਾਬ ਮੰਡੀ ਬੋਰਡ ਦੀ ਕ੍ਰਿਕਟ ਟੀਮ ਦੇ ਖਿਡਾਰੀਆਂ ਦਾ ਸਨਮਾਨ ਪੋਪੀਜ਼ ਬੇਬੀ ਕੇਅਰ ਦੀ ਉੱਤਰੀ ਭਾਰਤ ਵਿੱਚ ਐਂਟਰੀ, ਚੰਡੀਗੜ੍ਹ ਵਿੱਚ ਪਹਿਲਾ ਸਟੋਰ ਕੀਤਾ ਸ਼ੁਰੂ ਕੁਲਤਾਰ ਸਿੰਘ ਸੰਧਵਾਂ ਵੱਲੋਂ ਕੋਟਕਪੂਰਾ ਹਲਕੇ ਦੇ ਵੱਖ-ਵੱਖ ਪਿੰਡਾ ਵਿਚ ਲੋਕ ਮਿਲਣੀ ਐਡਵੋਕੇਟ ਬਰਿੰਦਰ ਗੋਇਲ ਨੇ ਪ੍ਰੋਗਰਾਮ "ਲੋਕ ਮਿਲਣੀ" ਦੇ ਤਹਿਤ ਵੱਖ-ਵੱਖ ਪਿੰਡਾਂ ਅੰਦਰ ਲੋਕਾਂ ਨਾਲ ਕੀਤਾ ਸੰਵਾਦ ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੇ ਬਜ਼ੁਰਗਾਂ ਦੇ ਸੁਪਨੇ ਕੀਤੇ ਸਾਕਾਰ : ਡਾ. ਬਲਬੀਰ ਸਿੰਘ ਪਹਿਲੀ ਵਿਸ਼ਵ ਯੋਗਾਸਨ ਚੈਂਪੀਅਨਸ਼ਿਪ ਦੇ ਜੇਤੂ ਖਿਡਾਰੀਆਂ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਕੀਤੀ ਮੁਲਾਕਾਤ ਅਕਾਲੀਆਂ ਨੂੰ ਖ਼ਿਆਲੀ ਦੁਨੀਆ ਤੋਂ ਬਾਹਰ ਆ ਜਾਣਾ ਚਾਹੀਦਾ ਹੈ; ਸੱਤਾ ਵਿੱਚ ਵਾਪਸੀ ਦੀ ਬਜਾਏ, ਹੁਣ ਉਨ੍ਹਾਂ ਦੀ ਜੇਲ੍ਹ ਜਾਣ ਦੀ ਵਾਰੀ ਆ ਗਈ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਹਰਿਆਣਾ ਵਿੱਚ ਖੇਤਰੀ ਹਵਾਈ ਸੰਪਰਕ ਨੂੰ ਮਿਲੇਗੀ ਨਵੀਂ ਉਡਾਣ : ਨਾਇਬ ਸਿੰਘ ਸੈਣੀ

ਮੁੱਖ ਮੰਤਰੀ ਨੇ ਭਿਵਾਨੀ ਵਿੱਚ ਚੌਧਰੀ ਬੰਸੀ ਲਾਲ ਸਿਵਲ ਐਰੋਡ੍ਰੋਮ 'ਤੇ 31 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਆਧੁਨਿਕ ਹਵਾਬਾਜ਼ੀ ਸਹੂਲਤਾਂ ਦਾ ਕੀਤਾ ਉਦਘਾਟਨ

Nayab Singh Saini, Haryana, Chief Minister of Haryana, BJP Haryana, Haryana News, Latest Haryana News, Siwani, Bhiwani

Web Admin

Web Admin

5 Dariya News

ਭਿਵਾਨੀ , 17 Jun 2026

Last updated on: Jun 18, 2026, 14:46 IST

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬੁੱਧਵਾਰ ਨੂੰ ਭਿਵਾਨੀ ਸਥਿਤ ਚੌਧਰੀ ਬੰਸੀ ਲਾਲ ਸਿਵਲ ਐਰੋਡ੍ਰੋਮ 'ਤੇ ਲਗਭਗ 31 ਕਰੋੜ ਰੁਪਏ ਦੀ ਲਾਗਤ ਨਾਲ ਨਿਰਮਿਤ ਅਤਿ-ਆਧੁਨਿਕ ਹੈਂਗਰ, ਏਅਰ ਟ੍ਰੈਫਿਕ ਕੰਟਰੋਲ ਭਵਨ, ਸੁਰੱਖਿਆ ਚੌਕੀ ਅਤੇ ਕੈਂਟੀਨ ਦਾ ਉਦਘਾਟਨ ਕੀਤਾ। ਇਸ ਮੌਕੇ 'ਤੇ ਸੰਸਦ ਮੈਂਬਰ ਸ੍ਰੀ ਧਰਮਬੀਰ ਸਿੰਘ, ਭਿਵਾਨੀ ਦੇ ਵਿਧਾਇਕ ਸ੍ਰੀ ਘਨਸ਼ਿਆਮ ਸਰਰਾਫ, ਬਵਾਨੀ ਖੇੜਾ ਦੇ ਵਿਧਾਇਕ ਸ੍ਰੀ ਕਪੂਰ ਸਿੰਘ ਵਾਲਮੀਕਿ ਸਮੇਤ ਕਈ ਮਾਣਯੋਗ ਵਿਅਕਤੀ ਮੌਜ਼ੂਦ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਵੀਰਾਂ, ਖਿਡਾਰੀਆਂ ਅਤੇ ਸੰਤਾਂ ਦੀ ਧਰਤੀ ਅਤੇ 'ਛੋਟੀ ਕਾਸ਼ੀ' ਵਜੋਂ ਮਸ਼ਹੂਰ ਭਿਵਾਨੀ ਅੱਜ ਵਿਕਾਸ ਦੇ ਇੱਕ ਨਵੇਂ ਅਧਿਆਏ ਦੀ ਗਵਾਹ ਬਣੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਪ੍ਰੋਜੈਕਟ ਸਿਰਫ਼ ਇਮਾਰਤਾਂ ਦਾ ਉਦਘਾਟਨ ਨਹੀਂ ਹੈ, ਸਗੋਂ ਹਰਿਆਣਾ ਵਿੱਚ ਆਧੁਨਿਕ ਹਵਾਬਾਜ਼ੀ ਬੁਨਿਆਦੀ ਢਾਂਚੇ ਦੇ ਵਿਸਤਾਰ ਅਤੇ ਖੇਤਰੀ ਹਵਾਈ ਸੰਪਰਕ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ।

ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਦੇਸ਼ ਵਿੱਚ ਸਿਵਲ ਐਵੀਏਸ਼ਨ ਦੇ ਖੇਤਰ ਨੇ ਬੇਮਿਸਾਲ ਤਰੱਕੀ ਕੀਤੀ ਹੈ। ‘ਉਡਾਣ’ ਯੋਜਨਾ ਨੇ ਛੋਟੇ ਸ਼ਹਿਰਾਂ ਨੂੰ ਹਵਾਈ ਸੇਵਾਵਾਂ ਨਾਲ ਜੋੜ ਕੇ ਆਮ ਨਾਗਰਿਕਾਂ ਲਈ ਹਵਾਈ ਯਾਤਰਾ ਨੂੰ ਸੁਲਭ ਬਣਾਇਆ ਹੈ। ਹਰਿਆਣਾ ਸਰਕਾਰ ਵੀ ਇਸੇ ਸੋਚ ਅਨੁਸਾਰ ਸੂਬੇ ਵਿੱਚ ਹਵਾਈ ਸੰਪਰਕ ਨੂੰ ਉਤਸ਼ਾਹਿਤ ਕਰਨ ਲਈ ਨਿਰੰਤਰ ਕੰਮ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਹਰਿਆਣਾ ਨੂੰ ਉੱਤਰੀ ਭਾਰਤ ਦੇ ਪ੍ਰਮੁੱਖ ਐਵੀਏਸ਼ਨ ਹੱਬ ਵਜੋਂ ਵਿਕਸਤ ਕਰਨਾ ਹੈ। ਇਸੇ ਲੜੀ ਤਹਿਤ ਹਿਸਾਰ ਏਅਰਪੋਰਟ ਦਾ ਤੇਜ਼ੀ ਨਾਲ ਵਿਕਾਸ ਕੀਤਾ ਜਾ ਰਿਹਾ ਹੈ ਅਤੇ ਉੱਥੋਂ ਦਿੱਲੀ, ਅਯੁੱਧਿਆ, ਚੰਡੀਗੜ੍ਹ ਅਤੇ ਜੈਪੁਰ ਲਈ ਉਡਾਣ ਸੇਵਾਵਾਂ ਸ਼ੁਰੂ ਕੀਤੀਆਂ ਜਾ ਚੁੱਕੀਆਂ ਹਨ। ਜਲਦੀ ਹੀ ਹਿਸਾਰ ਤੋਂ ਜੰਮੂ ਅਤੇ ਅਹਿਮਦਾਬਾਦ ਲਈ ਵੀ ਉਡਾਣਾਂ ਸ਼ੁਰੂ ਕੀਤੀਆਂ ਜਾਣਗੀਆਂ, ਜਿਸ ਨਾਲ ਯਾਤਰੀਆਂ ਨੂੰ ਬਿਹਤਰ ਸਹੂਲਤ ਮਿਲੇਗੀ ਅਤੇ ਵਪਾਰ ਤੇ ਸੈਰ-ਸਪਾਟੇ ਨੂੰ ਹੁਲਾਰਾ ਮਿਲੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਭਿਵਾਨੀ ਵਿੱਚ ਚੌਧਰੀ ਬੰਸੀ ਲਾਲ ਸਿਵਲ ਐਰੋਡ੍ਰੋਮ 'ਤੇ ਵਿਕਸਤ ਕੀਤੀਆਂ ਗਈਆਂ ਨਵੀਆਂ ਸਹੂਲਤਾਂ ਜਹਾਜ਼ਾਂ ਦੇ ਸੁਰੱਖਿਅਤ ਸੰਚਾਲਨ, ਸਿਖਲਾਈ ਗਤੀਵਿਧੀਆਂ ਅਤੇ ਹਵਾਬਾਜ਼ੀ ਸੇਵਾਵਾਂ ਦੇ ਵਿਸਤਾਰ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੀਆਂ। ਇਸ ਨਾਲ ਨੌਜਵਾਨਾਂ ਲਈ ਐਵੀਏਸ਼ਨ ਸੈਕਟਰ ਵਿੱਚ ਰੁਜ਼ਗਾਰ ਅਤੇ ਸਿਖਲਾਈ ਦੇ ਨਵੇਂ ਮੌਕੇ ਵੀ ਉਪਲਬਧ ਹੋਣਗੇ।

ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸਰਕਾਰ ਸੂਬੇ ਵਿੱਚ ਨਿਵੇਸ਼ ਆਕਰਸ਼ਿਤ ਕਰਨ, ਉਦਯੋਗਾਂ ਨੂੰ ਉਤਸ਼ਾਹਿਤ ਕਰਨ ਅਤੇ ਆਧੁਨਿਕ ਬੁਨਿਆਦੀ ਢਾਂਚੇ ਦੇ ਨਿਰਮਾਣ 'ਤੇ ਵਿਸ਼ੇਸ਼ ਧਿਆਨ ਦੇ ਰਹੀ ਹੈ। ਮਜ਼ਬੂਤ ਹਵਾਈ ਸੰਪਰਕ ਕਿਸੇ ਵੀ ਖੇਤਰ ਦੇ ਆਰਥਿਕ ਵਿਕਾਸ ਦਾ ਆਧਾਰ ਹੁੰਦਾ ਹੈ ਅਤੇ ਭਿਵਾਨੀ ਹਵਾਈ ਅੱਡੇ ਦਾ ਸੁਦ੍ਰਿੜ੍ਹੀਕਰਨ ਪੱਛਮੀ ਹਰਿਆਣਾ ਦੇ ਵਿਕਾਸ ਨੂੰ ਨਵੀਂ ਗਤੀ ਪ੍ਰਦਾਨ ਕਰੇਗਾ।

ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਰਾਜ ਸਰਕਾਰ ਨਾਗਰਿਕ ਉੱਡਣ, ਸੜਕ, ਰੇਲ ਅਤੇ ਡਿਜੀਟਲ ਕਨੈਕਟੀਵਿਟੀ ਨੂੰ ਏਕੀਕ੍ਰਿਤ ਰੂਪ ਵਿੱਚ ਵਿਕਸਤ ਕਰ ਰਹੀ ਹੈ ਤਾਂ ਜੋ ਹਰਿਆਣਾ ਦੇਸ਼ ਦੇ ਸਭ ਤੋਂ ਤੇਜ਼ ਗਤੀ ਨਾਲ ਵਿਕਸਤ ਹੋਣ ਵਾਲੇ ਰਾਜਾਂ ਵਿੱਚ ਆਪਣੀ ਮੋਹਰੀ ਭੂਮਿਕਾ ਬਣਾਈ ਰੱਖੇ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਭਿਵਾਨੀ ਦੇ ਸਿਵਲ ਐਰੋਡ੍ਰੋਮ ਦੀਆਂ ਇਹ ਨਵੀਆਂ ਸਹੂਲਤਾਂ ਖੇਤਰੀ ਵਿਕਾਸ, ਨਿਵੇਸ਼, ਸੈਰ-ਸਪਾਟਾ ਅਤੇ ਰੁਜ਼ਗਾਰ ਸਿਰਜਣ ਵਿੱਚ ਮੀਲ ਦਾ ਪੱਥਰ ਸਾਬਤ ਹੋਣਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਵਿੱਚ ਪਾਇਲਟਾਂ ਅਤੇ ਡਾਕਟਰਾਂ ਦੀ ਕਮੀ ਹੈ ਜਿਸ ਨੂੰ ਪੂਰਾ ਕਰਨ ਲਈ ਸਰਕਾਰ ਵੱਲੋਂ ਕੰਮ ਕੀਤਾ ਜਾ ਰਿਹਾ ਹੈ। ਸਰਕਾਰ ਵੱਲੋਂ ਹਰਿਆਣਾ ਦੇ 17 ਜ਼ਿਲ੍ਹਿਆਂ ਵਿੱਚ ਮੈਡੀਕਲ ਕਾਲਜ ਖੋਲ੍ਹੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਸੂਬੇ ਵਿੱਚ ਚੋਣਾਂ ਤੋਂ ਪਹਿਲਾਂ ਅਸੀਂ 217 ਸੰਕਲਪ ਲਏ ਸਨ, ਜਿਨ੍ਹਾਂ ਵਿੱਚੋਂ 63 ਸੰਕਲਪ ਡੇਢ ਸਾਲ ਦੇ ਕਾਰਜਕਾਲ ਵਿੱਚ ਪੂਰੇ ਕੀਤੇ ਜਾ ਚੁੱਕੇ ਹਨ। ਹਰਿਆਣਾ ਵਿੱਚ ਕਿਸਾਨਾਂ ਦੀਆਂ ਸਾਰੀਆਂ ਫ਼ਸਲਾਂ ਘੱਟੋ-ਘੱਟ ਸਮਰਥਨ ਮੁੱਲ 'ਤੇ ਖਰੀਦੀਆਂ ਜਾ ਰਹੀਆਂ ਹਨ। ਇਸੇ ਤਰ੍ਹਾਂ ਹਰਿਆਣਾ ਵਿੱਚ ਕਿਡਨੀ ਦੇ ਮਰੀਜ਼ਾਂ ਲਈ ਡਾਇਲਸਿਸ ਦੀ ਸਹੂਲਤ ਮੁਫ਼ਤ ਉਪਲਬਧ ਕਰਵਾਈ ਜਾ ਰਹੀ ਹੈ। ਇਸ ਤਹਿਤ 2 ਲੱਖ ਮਰੀਜ਼ਾਂ ਨੂੰ ਲਾਭ ਹੋਇਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ 1.80 ਲੱਖ ਰੁਪਏ ਸਾਲਾਨਾ ਆਮਦਨ ਵਾਲੇ ਪਰਿਵਾਰਾਂ ਦੀਆਂ ਔਰਤਾਂ ਨੂੰ 500 ਰੁਪਏ ਵਿੱਚ ਗੈਸ ਸਿਲੰਡਰ ਉਪਲਬਧ ਕਰਵਾਏ ਜਾ ਰਹੇ ਹਨ। ਇਸ ਤਹਿਤ ਹੁਣ ਤੱਕ 15 ਲੱਖ ਘਰਾਂ ਨੂੰ ਸਿਲੰਡਰ ਉਪਲਬਧ ਕਰਵਾਏ ਗਏ ਹਨ, ਜਿਨ੍ਹਾਂ 'ਤੇ ਸਰਕਾਰ ਵੱਲੋਂ 300 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਸੇ ਤਰ੍ਹਾਂ ਹਰਿਆਣਾ ਵਿੱਚ ਇੱਕ ਲੱਖ ਰੁਪਏ ਸਾਲਾਨਾ ਆਮਦਨ ਵਾਲੇ ਪਰਿਵਾਰਾਂ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 2100 ਰੁਪਏ ਦੇਣ ਦਾ ਵਾਅਦਾ ਸਰਕਾਰ ਨੇ ਕੀਤਾ ਸੀ, ਜਿਸ ਦੇ ਲਈ ਪਿਛਲੇ ਬਜਟ ਵਿੱਚ 5000 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਸੀ। 

ਇਸ ਸਾਲ ਇਸ ਯੋਜਨਾ ਦਾ ਦਾਇਰਾ ਵਧਾ ਕੇ 1.80 ਲੱਖ ਰੁਪਏ ਤੱਕ ਦੀ ਸਾਲਾਨਾ ਆਮਦਨ ਵਾਲੇ ਪਰਿਵਾਰਾਂ ਦੀਆਂ ਭੈਣਾਂ-ਧੀਆਂ ਨੂੰ ਵੀ ਇਸ ਯੋਜਨਾ ਦਾ ਲਾਭ ਦੇਣ ਲਈ ਬਜਟ ਵਿੱਚ 6500 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ।ਇਸ ਮੌਕੇ 'ਤੇ ਨਾਗਰਿਕ ਉੱਡਣ ਵਿਭਾਗ ਦੇ ਡਾਇਰੈਕਟਰ ਜਨਰਲ ਸ੍ਰੀ ਅੰਸ਼ਜ ਸਿੰਘ, ਐਡੀਸ਼ਨਲ ਡਾਇਰੈਕਟਰ ਕੈਪਟਨ ਮਨੀਸ਼ ਲੋਹਾਨ ਅਤੇ ਮਹਿਲਾ ਕਮਿਸ਼ਨ ਦੀ ਵਾਈਸ ਚੇਅਰਪਰਸਨ ਸ੍ਰੀਮਤੀ ਮੀਨਾ ਪਰਮਾਰ ਸਮੇਤ ਕਈ ਮਾਣਯੋਗ ਵਿਅਕਤੀ ਮੌਜ਼ੂਦ ਸਨ।

ਟ੍ਰੇਨੀ ਪਾਇਲਟਾਂ ਨੂੰ ਕੀਤਾ ਸਨਮਾਨਿਤ

ਭਿਵਾਨੀ ਵਿੱਚ ਆਯੋਜਿਤ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ 200 ਘੰਟਿਆਂ ਦੀ ਉਡਾਣ ਪੂਰੀ ਕਰਨ ਵਾਲੇ ਟ੍ਰੇਨੀ ਪਾਇਲਟਾਂ ਨੂੰ ਬੈਜ ਲਗਾ ਕੇ ਸਨਮਾਨਿਤ ਕੀਤਾ ਅਤੇ ਟ੍ਰੇਨਿੰਗ ਪੂਰੀ ਕਰਨ 'ਤੇ ਉਨ੍ਹਾਂ ਨੂੰ ਵਧਾਈ ਤੇ ਸ਼ੁਭਕਾਮਨਾਵਾਂ ਦਿੱਤੀਆਂ। ਇਸ ਐਰੋਡ੍ਰੋਮ ਤੋਂ 120 ਟ੍ਰੇਨੀ ਪਾਇਲਟਾਂ ਨੇ ਆਪਣੀ ਸਿਖਲਾਈ ਪੂਰੀ ਕੀਤੀ ਹੈ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਪ੍ਰੋਜੈਕਟਾਂ ਨੂੰ ਸਮਾਂਬੱਧ ਤਰੀਕੇ ਨਾਲ ਪੂਰਾ ਕਰਨ ਅਤੇ ਸੂਬੇ ਵਿੱਚ ਨਾਗਰਿਕ ਉੱਡਣ ਖੇਤਰ ਦੇ ਵਿਸਤਾਰ ਲਈ ਨਿਰੰਤਰ ਕੰਮ ਕਰਨ ਦੇ ਨਿਰਦੇਸ਼ ਦਿੱਤੇ।

ਆਧੁਨਿਕ ਦੋ-ਸੀਟਰ ਜਾਇਰੋਕਾਪਟਰ ਦਾ ਵੀ ਪ੍ਰਦਰਸ਼ਨ ਕੀਤਾ

ਇਸ ਮੌਕੇ 'ਤੇ ਆਧੁਨਿਕ ਅਤੇ ਲਗਜ਼ਰੀ ਸ਼੍ਰੇਣੀ ਦੇ ਦੋ-ਸੀਟਰ ਜਾਇਰੋਕਾਪਟਰ ਦਾ ਵੀ ਪ੍ਰਦਰਸ਼ਨ ਕੀਤਾ ਗਿਆ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਖ਼ੁਦ ਇਸ ਜਾਇਰੋਕਾਪਟਰ ਵਿੱਚ ਬੈਠ ਕੇ ਦੇਖਿਆ ਅਤੇ ਇਸ ਦੀ ਤਕਨੀਕ ਤੇ ਸਹੂਲਤਾਂ ਬਾਰੇ ਜਾਣਕਾਰੀ ਲਈ। ਇਹ ਜਾਇਰੋਕਾਪਟਰ ਨਿੱਜੀ ਹਵਾਈ ਯਾਤਰਾ, ਏਰੀਅਲ ਟੂਰਿਜ਼ਮ ,ਨਿਗਰਾਨੀ ਅਤੇ ਸਰਵੇਖਣ, ਫੋਟੋਗ੍ਰਾਫੀ ਤੇ ਵੀਡੀਓ ਸ਼ੂਟ ਅਤੇ ਪਾਇਲਟ ਸਿਖਲਾਈ ਵਰਗੇ ਕਾਰਜਾਂ ਵਿੱਚ ਕਾਫ਼ੀ ਉਪਯੋਗੀ ਹੈ।

 

Tags: Nayab Singh Saini , Haryana , Chief Minister of Haryana , BJP Haryana , Haryana News , Latest Haryana News , Siwani , Bhiwani

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD