Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਢੀਮਾਂ ਵਾਲੀ ਅਤੇ ਕੋਟਕਪੂਰਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਦੋ ਬੱਸਾਂ ਨੂੰ ਰਵਾਨਾ

Kultar Singh Sandhwan, AAP Punjab, Punjab, Punjab News, Latest Punjab News, Mukh Mantri Teerth Yatra, Mukh Mantri Tirth Yatra Scheme

Armaan

Armaan

5 Dariya News

ਕੋਟਕਪੂਰਾ , 18 Jun 2026

Last updated on: Jun 18, 2026, 16:04 IST

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਢੀਮਾਂ ਵਾਲੀ ਅਤੇ ਦੁਆਰੇਆਣਾ ਰੋਡ ਕੋਟਕਪੂਰਾ ਤੋਂ  ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀਆਂ ਦੋ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਇਸ ਮੌਕੇ ਸੰਬੋਧਨ ਕਰਦਿਆਂ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਲੋਕਾਂ ਨੂੰ ਦੇਸ਼ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਇੱਕ ਮਹੱਤਵਪੂਰਨ ਉਪਰਾਲਾ ਹੈ।

ਉਨ੍ਹਾਂ ਕਿਹਾ ਕਿ ਇਸ ਸਕੀਮ ਰਾਹੀਂ ਬਜ਼ੁਰਗਾਂ ਅਤੇ ਹੋਰ ਸ਼ਰਧਾਲੂਆਂ ਨੂੰ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਦਾ ਲੋਕਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ।ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਲੋਕ ਸੋਚਾਂ ਹੀ ਸੋਚਦੇ ਰਹਿੰਦੇ ਸਨ ਕਿ ਤੀਰਥ ਯਾਤਰਾ ਤੇ ਜਾਈਏ, ਪ੍ਰੰਤੂ ਘਰਾਂ ਦੀਆਂ ਮਜਬੂਰੀਆਂ, ਤੰਗੀਆ ਪ੍ਰੇਸ਼ਾਨੀਆਂ ਉਨ੍ਹਾਂ ਨੂੰ ਇਸ ਦੀ ਇਜਾਜਤ ਨਹੀਂ  ਸੀ ਦਿੰਦੀਆਂ।

ਪੰਜਾਬ ਸਰਕਾਰ ਵੱਲੋ ਸ਼ੁਰੂ ਕੀਤੀ ਗਈ ਤੀਰਥ ਯਾਤਰਾ ਉਨ੍ਹਾਂ ਸ਼ਰਧਾਲੂਆਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਇਸ ਉਪਰਾਲੇ ਲਈ ਉਨ੍ਹਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।ਸਪੀਕਰ ਸ ਸੰਧਵਾਂ ਨੇ ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਦ ਅਤੇ ਮੰਗਲਮਈ ਯਾਤਰਾ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਲਈ ਵਚਨਬੱਧ ਹੈ ਅਤੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ।ਇਸ ਮੌਕੇ ਹਲਕਾ ਨਿਵਾਸੀ ਅਤੇ ਹੋਰ ਪਤਵੰਤੇ ਹਾਜ਼ਰ ਸਨ।

 

Tags: Kultar Singh Sandhwan , AAP Punjab , Punjab , Punjab News , Latest Punjab News , Mukh Mantri Teerth Yatra , Mukh Mantri Tirth Yatra Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD