Friday, 19 June 2026

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚੰਡੀਗੜ੍ਹ ਭਾਜਪਾ ਪ੍ਰਧਾਨ ਵੱਲੋਂ ਪੰਜਾਬੀਆਂ ਖਿਲਾਫ਼ ਅਪਮਾਨਜਨਕ ਟਿੱਪਣੀ ਦੀ ਕੀਤੀ ਨਿੰਦਾ ਕੁਲਤਾਰ ਸਿੰਘ ਸੰਧਵਾਂ ਨੇ ਟ੍ਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਜ਼ਿਲ੍ਹਾ ਅਜਾਇਬ ਘਰ ਸੰਗਰੂਰ ਨੂੰ ਹੋਰ ਵਿਕਸਤ ਕਰਨ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ : ਗੁਲਾਬ ਚੰਦ ਕਟਾਰੀਆ ਪਟਿਆਲਾ ਜ਼ਿਲ੍ਹੇ 'ਚ 7 ਪ੍ਰੀਖਿਆ ਕੇਂਦਰਾਂ ‘ਤੇ ਨੀਟ ਪ੍ਰੀਖਿਆ ਦੀਆਂ ਤਿਆਰੀਆਂ ਮੁਕੰਮਲ : ਡਾ. ਹਿਮਾਂਸ਼ੂ ਅਗਰਵਾਲ ਅਧਿਕਾਰੀ ਆਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਕਰਨਾ ਯਕੀਨੀ ਬਣਾਉਣ : ਨਾਇਬ ਸਿੰਘ ਸੈਣੀ ਸੂਬਾ ਸਰਕਾਰ ਦੀਆਂ ਜਨ-ਭਲਾਈਕਾਰੀ ਯੋਜਨਾਵਾਂ ਦੀ ਪੰਜਾਬ ਵਿੱਚ ਹੋ ਰਹੀ ਚਰਚਾ - ਨਾਇਬ ਸਿੰਘ ਸੈਣੀ ਨਾਇਬ ਸੈਣੀ ਨੇ ਸਿਰਸਾ ਵਿੱਚ ਕੀਤਾ ਜਨ-ਭਲਾਈ ਕੈਂਪ ਦਾ ਨਿਰੀਖਣ ਦ੍ਰੌਪਦੀ ਮੁਰਮੂ ਓਂਕਾਰੇਸ਼ਵਰ, ਮੱਧ ਪ੍ਰਦੇਸ਼ ਵਿਖੇ ਅੰਤਰਰਾਸ਼ਟਰੀ ਸਿਕਲ ਸੈੱਲ ਦਿਵਸ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਮਨੋਵਿਗਿਆਨ ਕਲੀਨਿਕਲ ਸਿਖਲਾਈ ਲਈ ਨਵਾਂ ਕਦਮ ਪੰਜਾਬ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿੰਗ ਵਿਮੈਨ ਹੋਸਟਲ ਨਿਰਮਾਣ ਅਧੀਨ : ਡਾ. ਬਲਜੀਤ ਕੌਰ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਨੂੰ ਸਫ਼ਲ ਬਣਾਉਣ ਲਈ ਬੀ.ਐਲ.ਓਜ਼ ਫੀਲਡ ਵਿੱਚ ਪੂਰੀ ਤਰ੍ਹਾਂ ਸਰਗਰਮ : ਨਵਜੋਤ ਕੌਰ ਪੰਜਾਬ ਸਰਕਾਰ ਨੇ ਬਿਮਾਰੀ ਦੀ ਸ਼ੁਰੂਆਤੀ ਪਛਾਣ ਨੂੰ ਹੁਲਾਰਾ ਦੇਣ ਲਈ ਏਆਈ ਹੈਲਥਕੇਅਰ ਐਮਓਯੂ 'ਤੇ ਦਸਤਖਤ ਕੀਤੇ ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੇ ਬਕਾਏ ਵਸੂਲਣ ਲਈ ਵੈਟ ਅਤੇ ਜੀਐਸਟੀ ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਸ਼ੁਰੂ : ਹਰਪਾਲ ਸਿੰਘ ਚੀਮਾ 5 ਬੱਚਿਆਂ ਦੇ ਚਿਹਰਿਆਂ 'ਤੇ ਪਰਤੀ ਮੁਸਕਾਨ ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ : ਡਾ. ਬਲਜੀਤ ਕੌਰ ਯੋਗ ਸਿਰਫ਼ ਕਸਰਤ ਨਹੀਂ, ਸੰਪੂਰਨ ਜੀਵਨ ਪੱਧਤੀ ਹੈ - ਨਾਇਬ ਸਿੰਘ ਸੈਣੀ ਜਪਾਨ ਦੀ ਸੰਸਦ ਅਤੇ ਚੋਟੀ ਦੇ ਆਗੂਆਂ ਤੱਕ ਪਹੁੰਚਿਆ ਸ੍ਰੀਮਦਭਗਵਦਗੀਤਾ ਦਾ ਸੰਦੇਸ਼ ਸ਼ੈਰੀ ਕਲਸੀ ਨੇ ਪੁਰਾਣੀ ਤਹਿਸੀਲ ਬਟਾਲਾ ਵਿਚ ਕੰਮ ਕਰਦੇ ਵਸੀਕਾ ਨਵੀਸਾਂ, ਫੋਟੋ ਸਟੇਟ ਅਤੇ ਟਾਈਪਿਸਟਾਂ ਦੀ ਮੰਗ ਕੀਤੀ ਪੂਰੀ ਪਿੰਡ ਕੁਦਨੀ ਵਿਖੇ ਐਡਵੋਕੇਟ ਬਰਿੰਦਰ ਗੋਇਲ ਦੇ"ਲੋਕ ਮਿਲਣੀ"ਪ੍ਰੋਗਰਾਮ ਦੌਰਾਨ ਸੈਂਕੜੇ ਪਰਿਵਾਰ "ਆਪ" ਚ ਹੋਏ ਸ਼ਾਮਿਲ ਧੂਰੀ ਹਲਕੇ ਦੇ ਹਰੇਕ ਵਪਾਰੀ ਤੱਕ ਪਹੁੰਚ ਕਰੇਗਾ ਪੰਜਾਬ ਰਾਜ ਵਪਾਰੀ ਕਮਿਸ਼ਨ: ਚੇਅਰਮੈਨ ਪੁਸ਼ਪਿੰਦਰ ਸ਼ਰਮਾ ਮਾਨਸਾ ਪੁਲਿਸ ਵੱਲੋਂ ਅੰਨ੍ਹੇ ਕਤਲ ਦੇ ਮੁਕੱਦਮੇ ਨੂੰ ਟਰੇਸ ਕਰਕੇ ਚਾਰ ਵਿਅਕਤੀ ਨਾਮਜਦ, ਤਿੰਨ ਦੋਸ਼ੀ ਕਾਬੂ ਸ਼ੈਰੀ ਕਲਸੀ ਵਲੋਂ ਬਟਾਲਾ ਦੇ ਇਤਿਹਾਸ ਵਿੱਚ ਇੱਕ ਹੋਰ ਨਵਾਂ ਮੀਲ ਪੱਥਰ ਸਥਾਪਿਤ, ਟਰੈਫਿਕ ਦੀ ਸਮੱਸਿਆ ਦਾ ਕੀਤਾ ਸਥਾਈ ਹੱਲ

 

ਭਗਵੰਤ ਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਟਕਰਾਅ ਦੀ ਥਾਂ ਨਿਮਾਣੇ ਸਿੱਖ ਵਾਂਗ ਪੇਸ਼ ਹੋ ਕੇ ਭੁੱਲ ਬਖਸ਼ਾਉਣ : ਬਲਬੀਰ ਸਿੰਘ ਸਿੱਧੂ

ਕਿਹਾ, ਖ਼ੁਦ ਵੀਡੀਓ ਦੀ ਫੋਰੈਂਸਿਕ ਜਾਂਚ ਮੰਗ ਕੇ ਹੁਣ ਮੁੱਕਰ ਰਹੇ ਹਨ

Balbir Singh Sidhu, Congress, Punjab Congress, SAS Nagar

Armaan

Armaan

5 Dariya News

ਐਸ.ਏ.ਐਸ. ਨਗਰ , 18 Jun 2026

Last updated on: Jun 18, 2026, 16:12 IST

ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿੱਖ ਪੰਥ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਇਸ ਦੇ ਸਤਿਕਾਰਯੋਗ ਜਥੇਦਾਰ ਸਾਹਿਬਾਨ ਖ਼ਿਲਾਫ਼ ਅਪਣਾਈ ਗਈ ਟਕਰਾਅ ਦੀ ਨੀਤੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਸ਼੍ਰੀ ਸਿੱਧੂ ਨੇ ਅੱਜ ਇੱਥੋਂ ਜਾਰੀ ਇੱਕ ਪ੍ਰੈੱਸ ਬਿਆਨ ਵਿੱਚ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪਣੀ ਬਜਰ ਗ਼ਲਤੀ ਦਾ ਅਹਿਸਾਸ ਕਰਦੇ ਹੋਏ ਤੁਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਾ ਚਾਹੀਦਾ ਹੈ, ਨਾ ਕਿ ਖਾਲਸਾ ਪੰਥ ਦੀ ਸਰਬਉੱਚ ਸੰਸਥਾ ਅਤੇ ਇਸ ਦੇ ਜਥੇਦਾਰ ‘ਤੇ ਸਿਆਸੀ ਹਮਲੇ ਕਰਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣੀ ਚਾਹੀਦੀ ਹੈ।

ਉਹਨਾਂ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਦੀ ਬੇਅਦਬੀ ਕਰਨ ਵਾਲੀ ਇੱਕ ਵੀਡੀਓ ਵਾਇਰਲ ਦੇ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਤਲਬ ਕੀਤੇ ਜਾਣ ਮੌਕੇ ਖੁਦ ਭਗਵੰਤ ਮਾਨ ਨੇ ਜਥੇਦਾਰ ਸਾਹਿਬ ਨੂੰ ਇਸ ਵੀਡੀਓ ਦੀ ਫੋਰੈਂਸਿਕ ਜਾਂਚ ਕਰਵਾਉਣ ਲਈ ਕਿਹਾ ਸੀ। ਪਰ ਹੁਣ, ਜਦੋਂ ਸਰਕਾਰੀ ਲੈਬਾਂ ਦੀਆਂ ਰਿਪੋਰਟਾਂ ਨੇ ਉਸ ਵੀਡੀਓ ਦੇ ਅਸਲੀ ਹੋਣ ਉੱਤੇ ਮੋਹਰ ਲਗਾ ਕੇ ਸਚਾਈ ਪ੍ਰਗਟ ਕਰ ਦਿਤੀ ਹੈ, ਤਾਂ ਮੁੱਖ ਮੰਤਰੀ ਬੜੀ ਹੀ ਢੀਠਤਾਈ ਨਾਲ ਆਪਣੇ ਹੀ ਬਿਆਨਾਂ ਤੋਂ ਮੁੱਕਰ ਰਹੇ ਹਨ।

ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਹੁਣ ਭਗਵੰਤ ਮਾਨ ਵੀਡੀਓ ਨੂੰ ਜਾਅਲੀ ਨਹੀਂ ਕਰਾਰ ਦੇ ਰਹੇ, ਸਗੋਂ ਇਹ ਦਾਅਵਾ ਕਰ ਰਹੇ ਹਨ ਕਿ ਵੀਡੀਓ ਵਿੱਚ ਦਿਖਾਈ ਦੇਣ ਵਾਲਾ ਵਿਅਕਤੀ ਉਹ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਸ੍ਰੀ ਅਕਾਲ ਤਖ਼ਤ ਸਾਹਿਬ, ਸਿੱਖ ਪੰਥ ਅਤੇ ਪੰਜਾਬ ਦੀ ਜਨਤਾ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਹੈ। ਉਨ੍ਹਾਂ ਆਖਿਆ ਕਿ ਅਜਿਹੇ ਵਿਰੋਧਾਭਾਸੀ ਬਿਆਨ ਮੁੱਖ ਮੰਤਰੀ ਦੇ ਅਹੁਦੇ ਦੀ ਗੰਭੀਰਤਾ ਨੂੰ ਠੇਸ ਪਹੁੰਚਾਉਂਦੇ ਹਨ ਅਤੇ ਪੰਜਾਬ ਦੀ ਜਨਤਾ ਇਸ ਦਾ ਢੁੱਕਵਾਂ ਜਵਾਬ ਦੇਵੇਗੀ।

ਸ਼੍ਰੀ ਸਿੱਧੂ ਨੇ ਭਗਵੰਤ ਮਾਨ ਉੱਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਉਹ ਕਦੇ ਵੀ ਇੱਕ ਸੱਚੇ ਅਤੇ ਮਰਿਆਦਾ ਦਾ ਪਾਲਣ ਕਰਨ ਵਾਲੇ ਸਿੱਖ ਵਜੋਂ ਨਹੀਂ ਵਿਚਰੇ। ਉਨ੍ਹਾਂ ਨੇ ਪਹਿਲਾਂ ਵੀ ਕਈ ਵਾਰ ਸ਼ਰਾਬ ਦੇ ਨਸ਼ੇ ਦੀ ਹਾਲਤ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਜਾ ਕੇ ਸਿੱਖ ਮਰਿਆਦਾ ਦੀ ਘੋਰ ਬੇਅਦਬੀ ਕੀਤੀ ਹੈ। ਅਜਿਹਾ ਵਿਅਕਤੀ, ਜੋ ਗੁਰੂ ਘਰ ਦੀ ਪਵਿੱਤਰ ਮਰਿਆਦਾ ਦਾ ਸਤਿਕਾਰ ਨਹੀਂ ਕਰ ਸਕਦਾ, ਉਹ ਅੱਜ ਆਪਣੇ ਪਾਪਾਂ ‘ਤੇ ਪਰਦਾ ਪਾਉਣ ਲਈ ਸਿੱਖ ਪੰਥ ਦੀਆਂ ਮਹਾਨ ਸੰਸਥਾਵਾਂ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।

ਕਾਂਗਰਸੀ ਆਗੂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਸਿਆਸਤ ਤੋਂ ਬਹੁਤ ਉੱਪਰ ਹੈ ਅਤੇ ਕੋਈ ਵੀ ਮੁੱਖ ਮੰਤਰੀ ਇਸ ਤੋਂ ਵੱਡਾ ਨਹੀਂ ਹੋ ਸਕਦਾ। ਉਨ੍ਹਾਂ ਨੇ ਭਗਵੰਤ ਮਾਨ ਨੂੰ ਚੇਤਾਵਨੀ ਦਿੱਤੀ ਕਿ ਉਹ ਤੁਰੰਤ ਜਥੇਦਾਰ ਸਾਹਿਬ ਖ਼ਿਲਾਫ਼ ਬਿਆਨਬਾਜ਼ੀ ਬੰਦ ਕਰਨ ਅਤੇ ਇੱਕ ਨਿਮਾਣੇ ਸਿੱਖ ਵਜੋਂ ਅਕਾਲ ਤਖ਼ਤ ਸਾਹਿਬ ‘ਤੇ ਹਾਜ਼ਰ ਹੋ ਕੇ ਅਪਣੀਆਂ ਭੁੱਲਾਂ ਦੀ ਖਿਮਾ ਜਾਚਨਾ ਕਰਨ, ਨਹੀਂ ਤਾਂ ਸਿੱਖ ਕੌਮ ਉਨ੍ਹਾਂ ਦੇ ਇਸ ਹੰਕਾਰ ਦਾ ਮੂੰਹ-ਤੋੜ ਜਵਾਬ ਦੇਵੇਗੀ।

 

Tags: Balbir Singh Sidhu , Congress , Punjab Congress , SAS Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD