Friday, 19 June 2026

 

 

ਖ਼ਾਸ ਖਬਰਾਂ ਪਲੱਸ ਪੋਲੀਓ ਮੁਹਿੰਮ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਫਰੀਦਕੋਟ ਦੀ ਮੀਟਿੰਗ 21 ਜੂਨ ਨੂੰ ਹੋਣ ਵਾਲੀ ਨੀਟ ਪ੍ਰੀਖਿਆ ਸਬੰਧੀ ਸਾਰੇ ਪ੍ਰਬੰਧ ਮੁਕੰਮਲ : ਰਾਹੁਲ ਚਾਬਾ ਬ੍ਰਮ ਸ਼ੰਕਰ ਜਿੰਪਾ ਨੇ ਡਿਜ਼ੀਟਲ ਲਾਇਬ੍ਰੇਰੀ ‘ਚ ਕੀਤਾ 30 ਕਿਲੋਵਾਟ ਸੋਲਰ ਪਾਵਰ ਪਲਾਂਟ ਦਾ ਉਦਘਾਟਨ ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੰਜਾਬ ਮੰਡੀ ਬੋਰਡ ਦੀ ਕ੍ਰਿਕਟ ਟੀਮ ਦੇ ਖਿਡਾਰੀਆਂ ਦਾ ਸਨਮਾਨ ਪੋਪੀਜ਼ ਬੇਬੀ ਕੇਅਰ ਦੀ ਉੱਤਰੀ ਭਾਰਤ ਵਿੱਚ ਐਂਟਰੀ, ਚੰਡੀਗੜ੍ਹ ਵਿੱਚ ਪਹਿਲਾ ਸਟੋਰ ਕੀਤਾ ਸ਼ੁਰੂ ਕੁਲਤਾਰ ਸਿੰਘ ਸੰਧਵਾਂ ਵੱਲੋਂ ਕੋਟਕਪੂਰਾ ਹਲਕੇ ਦੇ ਵੱਖ-ਵੱਖ ਪਿੰਡਾ ਵਿਚ ਲੋਕ ਮਿਲਣੀ ਐਡਵੋਕੇਟ ਬਰਿੰਦਰ ਗੋਇਲ ਨੇ ਪ੍ਰੋਗਰਾਮ "ਲੋਕ ਮਿਲਣੀ" ਦੇ ਤਹਿਤ ਵੱਖ-ਵੱਖ ਪਿੰਡਾਂ ਅੰਦਰ ਲੋਕਾਂ ਨਾਲ ਕੀਤਾ ਸੰਵਾਦ ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੇ ਬਜ਼ੁਰਗਾਂ ਦੇ ਸੁਪਨੇ ਕੀਤੇ ਸਾਕਾਰ : ਡਾ. ਬਲਬੀਰ ਸਿੰਘ ਪਹਿਲੀ ਵਿਸ਼ਵ ਯੋਗਾਸਨ ਚੈਂਪੀਅਨਸ਼ਿਪ ਦੇ ਜੇਤੂ ਖਿਡਾਰੀਆਂ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਕੀਤੀ ਮੁਲਾਕਾਤ ਅਕਾਲੀਆਂ ਨੂੰ ਖ਼ਿਆਲੀ ਦੁਨੀਆ ਤੋਂ ਬਾਹਰ ਆ ਜਾਣਾ ਚਾਹੀਦਾ ਹੈ; ਸੱਤਾ ਵਿੱਚ ਵਾਪਸੀ ਦੀ ਬਜਾਏ, ਹੁਣ ਉਨ੍ਹਾਂ ਦੀ ਜੇਲ੍ਹ ਜਾਣ ਦੀ ਵਾਰੀ ਆ ਗਈ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪ ਵਫ਼ਦ ਨੇ ਡੀਜੀਪੀ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਮੁੱਖ ਮੰਤਰੀ ਨੂੰ ਨਿਸ਼ਾਨਾ ਬਣਾ ਕੇ ਜਾਅਲੀ ਵੀਡੀਓ ਬਣਾਉਣ ਦੀ ਸਾਜ਼ਿਸ਼ ਦੇ ਮਾਸਟਰਮਾਈਂਡਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਕੀਤੀ ਮੰਗ ਅੰਤਰਰਾਜੀ ਸਹਿਯੋਗ ਨਾਲ ਅਪਰਾਧੀਆਂ ਅਤੇ ਗੈਂਗਸਟਰਾਂ ਖ਼ਿਲਾਫ਼ ਪੰਜਾਬ ਦੀ ਲੜਾਈ ਹੋ ਰਹੀ ਮਜ਼ਬੂਤ ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ; ਵੀਡੀਓ ਵਿੱਚ 1,191 ਫਰੇਮ ਹਨ ਅਤੇ ਇੱਕ ਵੀ ਫਰੇਮ ਮੇਰੇ ਕਿਸੇ ਵੀ ਸਰੀਰਕ ਲੱਛਣ ਨਾਲ ਮੇਲ ਨਹੀਂ ਖਾਂਦਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਡਰੋਨਾਂ ਰਾਹੀਂ ਹਥਿਆਰ ਸਪਲਾਈ ਕਰਨ ਵਾਲਾ ਗਿਰੋਹ ਬੇਨਕਾਬ, 8 ਮੁਲਜ਼ਮ ਕਾਬੂ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸੱਚ, ਮਨੁੱਖਤਾ ਅਤੇ ਆਤਮਿਕ ਸ਼ਕਤੀ ਦਾ ਅਮਰ ਪ੍ਰਤੀਕ ਹੈ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ ਐਮਰਜੈਂਸੀ ਸਿਹਤ ਸੇਵਾਵਾਂ ਨੂੰ ਮਿਲੇਗੀ ਨਵੀਂ ਤਾਕਤ, 9 ਨਵੀਆਂ ਐਂਬੂਲੈਂਸਾਂ ਸ਼ੁਰੂ ਐਗਰੀਸਟੈਕ ਪ੍ਰੋਗਰਾਮ ਤਹਿਤ ਹਰਿਆਣਾ ਵਿੱਚ 1.75 ਕਰੋੜ ਖੇਤੀਬਾੜੀ ਪਲਾਟਾਂ ਦੀ ਡਿਜੀਟਲ ਮੈਪਿੰਗ, 96 ਫੀਸਦੀ ਪਿੰਡ ਕਵਰ ‘ਸਵਸਥ ਨਾਰੀ-ਸਸ਼ਕਤ ਪਰਿਵਾਰ’ ਪਹਿਲ ਦੇ ਤਹਿਤ ਹਰਿਆਣਾ ਦੇ ਅੱਠ ਜ਼ਿਲ੍ਹਾ ਹਸਪਤਾਲਾਂ ਵਿੱਚ ਲੱਗਣਗੀਆਂ ਮੈਮੋਗ੍ਰਾਫੀ ਮਸ਼ੀਨਾਂ ਪੰਜਾਬ ਸਰਕਾਰ ਵੱਲੋਂ ਗੜੇਮਾਰੀ ਪ੍ਰਭਾਵਿਤ ਪਰਿਵਾਰਾਂ ਨੂੰ ਵੱਡੀ ਰਾਹਤ, ਗੁਰਮੀਤ ਸਿੰਘ ਖੁੱਡੀਆਂ ਨੇ ਵੰਡੇ ਸਹਾਇਤਾ ਚੈਕ ਪਿੰਡ ਮਾਣਕਪੁਰ ਕੱਲਰ ਦੇ ਦੌਰੇ ਦੌਰਾਨ ਕੁਲਜੀਤ ਸਿੰਘ ਬੇਦੀ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ, ਕਾਂਗਰਸ ਦੇ ਹੱਕ ਵਿੱਚ ਮੰਗਿਆ ਸਮਰਥਨ

 

ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਕਈ ਵਾਰ ਉੱਜੜਿਆ ਹੈ; ਹੁਣ ਇਸ ਦੀ ਤਰੱਕੀ ਦੀ ਰਫ਼ਤਾਰ ਨੂੰ ਮੱਠੀ ਨਾ ਪੈਣ ਦਿਓ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

Bhagwant Mann, Bhagwant Singh Mann, AAP Punjab, Chief Minister Of Punjab, Tanda, Hoshiarpur

Armaan

Armaan

5 Dariya News

ਟਾਂਡਾ (ਹੁਸ਼ਿਆਰਪੁਰ) , 18 Jun 2026

Last updated on: Jun 18, 2026, 16:24 IST

ਪੰਜਾਬ ਦੇ ਭਵਿੱਖ ਨੂੰ ਹੁਣ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਅਤੇ ਮਾੜੇ ਕੰਮਾਂ ਦਾ ਸ਼ਿਕਾਰ ਨਾ ਬਣਨ ਦੇਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਨੇ ਪਿਛਲੇ ਦਹਾਕਿਆਂ ਦੌਰਾਨ ਬਹੁਤ ਸੰਤਾਪ ਹੰਢਾਇਆ ਹੈ, ਪਰ ਹੁਣ ਇਹ ਵਿਕਾਸ, ਮੌਕਿਆਂ ਅਤੇ ਖੁਸ਼ਹਾਲੀ ਦੇ ਨਵੇਂ ਯੁੱਗ ਵੱਲ ਲਗਾਤਾਰ ਵਧ ਰਿਹਾ ਹੈ।

ਟਾਂਡਾ ਹਲਕੇ ਦੇ ਪਿੰਡ ਭੱਟਲਾਂ ਵਿਖੇ 'ਲੋਕ ਮਿਲਣੀ' ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਪਜਾਊ ਜ਼ਮੀਨ, ਭਰਪੂਰ ਪਾਣੀ ਦੇ ਸਰੋਤਾਂ, ਅਨੁਕੂਲ ਮੌਸਮ ਅਤੇ ਮਿਹਨਤੀ ਲੋਕਾਂ ਦੀ ਬਖਸ਼ਿਸ਼ ਹੋਣ ਦੇ ਬਾਵਜੂਦ ਪੰਜਾਬ ਨੂੰ ਉਨ੍ਹਾਂ ਪਿਛਲੀਆਂ ਸਰਕਾਰਾਂ ਕਾਰਨ ਆਪਣੀ ਪੂਰੀ ਸਮਰੱਥਾ ਮੁਤਾਬਕ ਵਧਣ-ਫੁੱਲਣ ਦਾ ਮੌਕਾ ਨਹੀਂ ਮਿਲਿਆ, ਜੋ ਸੂਬੇ ਦੇ ਹਿੱਤਾਂ ਨੂੰ ਸਭ ਤੋਂ ਅੱਗੇ ਰੱਖਣ ਵਿੱਚ ਨਾਕਾਮ ਰਹੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਲਈ ਮੌਕੇ ਪੈਦਾ ਕਰਨ, ਸਿੱਖਿਆ ਅਤੇ ਸਿਹਤ ਸੰਭਾਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਇੱਕ ਅਜਿਹਾ 'ਰੰਗਲਾ ਪੰਜਾਬ' ਸਿਰਜਣ ਲਈ ਵਚਨਬੱਧ ਹੈ, ਜਿੱਥੇ ਕਿਸੇ ਵੀ ਨੌਜਵਾਨ ਨੂੰ ਬਿਹਤਰ ਭਵਿੱਖ ਦੀ ਭਾਲ ਵਿੱਚ ਵਿਦੇਸ਼ਾਂ ਵੱਲ ਜਾਣ ਲਈ ਮਜਬੂਰ ਨਾ ਹੋਣਾ ਪਵੇ। ਇਨਸਾਫ਼ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਜ਼ਿੰਮੇਵਾਰ ਲੋਕਾਂ ਨੂੰ ਜੇਲ੍ਹ ਭੇਜਿਆ ਜਾਵੇਗਾ।

ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਵੱਲੋਂ ਬਣਾਇਆ ਗਿਆ ਸਖ਼ਤ ਕਾਨੂੰਨ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਇੱਕ ਮਜ਼ਬੂਤ ਢਾਲ ਵਜੋਂ ਕੰਮ ਕਰੇਗਾ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਬਰਗਾੜੀ ਵਿਖੇ ਹੋਈ ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਤੇ ਕੋਟਕਪੂਰਾ ਵਿਖੇ ਹੋਏ ਗੋਲੀ ਕਾਂਡ ਨੇ ਹਰ ਪੰਜਾਬੀ, ਖਾਸ ਕਰਕੇ ਸਿੱਖ ਸੰਗਤ ਦੀ ਆਤਮਾ ਨੂੰ ਵਲੂੰਧਰ ਕੇ ਰੱਖ ਦਿੱਤਾ ਸੀ।

ਇਹ ਜ਼ਖ਼ਮ ਅੱਜ ਵੀ ਲੋਕਾਂ ਦੇ ਮਨਾਂ ਵਿੱਚ ਤਾਜ਼ਾ ਹਨ। ਮੈਂ ਹਰ ਪੰਜਾਬੀ ਨੂੰ ਭਰੋਸਾ ਦਿਵਾਉਣਾ ਚਾਹੁੰਦਾ ਹਾਂ ਕਿ ਇਨਸਾਫ਼ ਜ਼ਰੂਰ ਹੋਵੇਗਾ ਅਤੇ ਇਨ੍ਹਾਂ ਘਿਨਾਉਣੇ ਅਪਰਾਧਾਂ ਦੇ ਜ਼ਿੰਮੇਵਾਰ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ।” ਮੁੱਖ ਮੰਤਰੀ ਨੇ ਕਿਹਾ, “ਸਾਡੀ ਸਰਕਾਰ ਇਨਸਾਫ਼ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਇਨ੍ਹਾਂ ਅਪਰਾਧਾਂ ਦੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਖੜ੍ਹਾ ਕੀਤਾ ਜਾਵੇਗਾ ਅਤੇ ਸਲਾਖਾਂ ਪਿੱਛੇ ਭੇਜਿਆ ਜਾਵੇਗਾ।

ਅਸੀਂ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਲਾਗੂ ਕੀਤਾ ਹੈ, ਜੋ ਬੇਅਦਬੀ ਲਈ ਸਖ਼ਤ ਸਜ਼ਾ ਦਾ ਪ੍ਰਬੰਧ ਕਰਦਾ ਹੈ। ਇਹ ਕਾਨੂੰਨ ਇਹ ਯਕੀਨੀ ਬਣਾਏਗਾ ਕਿ ਭਵਿੱਖ ਵਿੱਚ ਕੋਈ ਵੀ ਅਜਿਹਾ ਨਾ-ਮਾਫ਼ੀਯੋਗ ਗੁਨਾਹ ਕਰਨ ਦੀ ਹਿੰਮਤ ਨਾ ਕਰੇ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਰ ਸਿੱਖ ਲਈ ਪਿਤਾ ਸਮਾਨ ਹਨ।

ਇਸ ਦੀ ਪਵਿੱਤਰਤਾ ਅਤੇ ਸਤਿਕਾਰ ਬਣਾਈ ਰੱਖਣਾ ਸਾਡਾ ਸਾਰਿਆਂ ਦਾ ਸਾਂਝਾ ਫ਼ਰਜ਼ ਹੈ। ਜੇਕਰ ਕੋਈ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸ਼ਾਨ ਦੀ ਰੱਖਿਆ ਨਹੀਂ ਕਰ ਸਕਦੀ ਤਾਂ ਉਹ ਸਮਾਜ ਪ੍ਰਤੀ ਆਪਣੀ ਸਭ ਤੋਂ ਬੁਨਿਆਦੀ ਜ਼ਿੰਮੇਵਾਰੀ ਵਿੱਚ ਫੇਲ੍ਹ ਸਾਬਤ ਹੁੰਦੀ ਹੈ।” ਅਕਾਲੀ ਲੀਡਰਸ਼ਿਪ 'ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ, “ਜਿਨ੍ਹਾਂ ਨੇ ਗੁਰਬਾਣੀ ਦੇ ਨਾਂ 'ਤੇ ਵੋਟਾਂ ਮੰਗੀਆਂ, ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰੱਖਿਆ ਕਰਨ ਵਿੱਚ ਨਾਕਾਮ ਰਹੇ।

ਉਨ੍ਹਾਂ ਨੇ ਸਿਆਸੀ ਲਾਹੇ ਲਈ ਧਰਮ ਦੀ ਵਰਤੋਂ ਕੀਤੀ ਅਤੇ ਪੰਜਾਬ ਦੇ ਲੋਕ ਉਨ੍ਹਾਂ ਦੇ ਰਾਜ ਦੌਰਾਨ ਵਾਪਰੀਆਂ ਘਟਨਾਵਾਂ ਦੇ ਦਰਦ ਨੂੰ ਭੁੱਲੇ ਨਹੀਂ ਹਨ।” ਉਨ੍ਹਾਂ ਨੇ ਇਸ਼ਾਰਾ ਕਰਦਿਆਂ ਕਿਹਾ, “ਕੁਝ ਆਗੂ ਆਪਣੇ ਕਾਰਜਕਾਲ ਦੌਰਾਨ ਹੋਏ ਵਿਕਾਸ ਦੀਆਂ ਗੱਲਾਂ ਕਰਦੇ ਹਨ, ਪਰ ਉਹ ਬਰਗਾੜੀ, ਬਹਿਬਲ ਕਲਾਂ ਅਤੇ ਕੋਟਕਪੂਰਾ ਨੂੰ ਆਸਾਨੀ ਨਾਲ ਭੁੱਲ ਜਾਂਦੇ ਹਨ। ਪੰਜਾਬ ਉਨ੍ਹਾਂ ਦਰਦਨਾਕ ਪਲਾਂ ਨੂੰ ਕਦੇ ਨਹੀਂ ਭੁੱਲ ਸਕਦਾ।

ਲੋਕਾਂ ਅਤੇ ਪੰਜਾਬ ਦੇ ਸਮਾਜਿਕ ਤਾਣੇ-ਬਾਣੇ ਦੇ ਖ਼ਿਲਾਫ਼ ਕੀਤੇ ਗਏ ਪਾਪਾਂ ਨੂੰ ਕਦੇ ਵੀ ਮਿਟਾਇਆ ਨਹੀਂ ਜਾ ਸਕਦਾ।” ਪੰਜਾਬ ਦੇ ਸਫ਼ਰ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਨੇ ਬਹੁਤ ਸੰਤਾਪ ਹੰਢਾਇਆ ਹੈ। ਇਹ 1947 ਵਿੱਚ ਵੰਡ ਦੌਰਾਨ ਉੱਜੜਿਆ, 1984 ਵਿੱਚ ਫਿਰ ਦੁੱਖ ਝੱਲਿਆ ਅਤੇ ਫਿਰ ਪਿਛਲੀਆਂ ਸਰਕਾਰਾਂ ਦੇ ਰਾਜ ਵਿੱਚ ਸਾਲਾਂ ਬੱਧੀ ਲੁੱਟ-ਖਸੁੱਟ ਅਤੇ ਸ਼ੋਸ਼ਣ ਦਾ ਸ਼ਿਕਾਰ ਹੋਇਆ।

ਅਸੀਂ ਹੁਣ ਪੰਜਾਬ ਦੀ ਤਰੱਕੀ ਨੂੰ ਹੋਰ ਰੁਕਣ ਨਹੀਂ ਦੇ ਸਕਦੇ।” ਉਨ੍ਹਾਂ ਅੱਗੇ ਕਿਹਾ, “ਪਰਮਾਤਮਾ ਨੇ ਪੰਜਾਬ ਨੂੰ ਉਪਜਾਊ ਜ਼ਮੀਨ, ਭਰਪੂਰ ਪਾਣੀ, ਅਨੁਕੂਲ ਮੌਸਮ ਅਤੇ ਮਿਹਨਤੀ ਲੋਕਾਂ ਦੀ ਬਖਸ਼ਿਸ਼ ਕੀਤੀ ਹੈ। ਪੰਜਾਬ ਵਿੱਚ ਸਾਧਨਾਂ ਦੀ ਕੋਈ ਕਮੀ ਨਹੀਂ ਹੈ। ਪੰਜਾਬ ਕੋਲ ਸਾਲਾਂ ਤੋਂ ਜਿਸ ਚੀਜ਼ ਦੀ ਕਮੀ ਸੀ, ਉਹ ਸੀ ਅਜਿਹੀ ਲੀਡਰਸ਼ਿਪ ਜੋ ਨਿੱਜੀ ਅਤੇ ਸਿਆਸੀ ਹਿੱਤਾਂ ਤੋਂ ਉੱਪਰ ਉੱਠ ਕੇ ਸੂਬੇ ਦੇ ਹਿੱਤਾਂ ਨੂੰ ਮੁੱਖ ਰੱਖੇ।”

ਨੌਜਵਾਨਾਂ ਨੂੰ ਭਾਵੁਕ ਅਪੀਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕਿਸੇ ਵੀ ਨੌਜਵਾਨ ਨੂੰ ਸਿਰਫ਼ ਕੈਨੇਡਾ, ਅਮਰੀਕਾ ਜਾਂ ਹੋਰ ਵਿਦੇਸ਼ਾਂ ਦੇ ਸੁਪਨੇ ਦੇਖਣ ਲਈ ਮਜਬੂਰ ਨਹੀਂ ਹੋਣਾ ਚਾਹੀਦਾ। ਅਸੀਂ ਇੱਥੇ ਪੰਜਾਬ ਵਿੱਚ ਹੀ ਮੌਕੇ ਪੈਦਾ ਕਰ ਰਹੇ ਹਾਂ। ਅਸੀਂ ਸਾਰੇ ਮਿਲ ਕੇ ਇੱਕ ਅਜਿਹਾ ਰੰਗਲਾ ਪੰਜਾਬ ਬਣਾਵਾਂਗੇ ਜਿੱਥੇ ਸਾਡੇ ਨੌਜਵਾਨ ਆਪਣੇ ਪਰਿਵਾਰਾਂ ਅਤੇ ਜੜ੍ਹਾਂ ਦੇ ਨੇੜੇ ਰਹਿ ਕੇ ਆਪਣੀਆਂ ਇੱਛਾਵਾਂ ਨੂੰ ਪੂਰਾ ਕਰ ਸਕਣਗੇ।”

ਮੁੱਖ ਮੰਤਰੀ ਨੇ ਕਿਹਾ, “ਸਾਲਾਂਬੱਧੀ, ਪਰਿਵਾਰਾਂ ਨੂੰ ਮੁਸ਼ਕਲ ਹਾਲਾਤਾਂ ਵਿੱਚ ਧੱਕਿਆ ਗਿਆ। ਮਾਪੇ ਪਿੱਛੇ ਰਹਿ ਗਏ ਜਦੋਂ ਕਿ ਉਨ੍ਹਾਂ ਦੇ ਬੱਚੇ ਮੌਕਿਆਂ ਦੀ ਭਾਲ ਵਿੱਚ ਮਜਬੂਰਨ ਵਿਦੇਸ਼ ਚਲੇ ਗਏ। ਅਸੀਂ ਸਿੱਖਿਆ, ਸਿਹਤ ਸੰਭਾਲ, ਰੁਜ਼ਗਾਰ ਦੇ ਮੌਕੇ ਪੈਦਾ ਕਰਕੇ ਅਤੇ ਬਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਉਸ ਹਕੀਕਤ ਨੂੰ ਬਦਲ ਰਹੇ ਹਾਂ।” ਅੱਜ ਦੇ ਵਿਸ਼ਾਲ ਇਕੱਠ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਇੱਥੇ ਇੰਨੀ ਵੱਡੀ ਗਿਣਤੀ ਵਿੱਚ ਮਾਵਾਂ, ਭੈਣਾਂ, ਬਜ਼ੁਰਗਾਂ ਅਤੇ ਨੌਜਵਾਨਾਂ ਦਾ ਇਕੱਠੇ ਹੋਣਾ ਲੋਕਾਂ ਅਤੇ ਇਸ ਸਰਕਾਰ ਵਿਚਕਾਰ ਗੂੜੀ ਸਾਂਝ ਨੂੰ ਦਰਸਾਉਂਦਾ ਹੈ।

ਇਹ ਮਹਿਜ਼ ਇੱਕ ਸਿਆਸੀ ਪ੍ਰੋਗਰਾਮ ਨਹੀਂ ਹੈ; ਇਹ ਮੇਰੀ ਮੇਰੇ ਆਪਣੇ ਪਰਿਵਾਰ ਨਾਲ ਇੱਕ ਮਿਲਣੀ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਰਾ ਪੰਜਾਬ ਮੇਰਾ ਪਰਿਵਾਰ ਹੈ। ਨੌਜਵਾਨਾਂ ਲਈ ਨੌਕਰੀਆਂ, ਬੱਚਿਆਂ ਲਈ ਮਿਆਰੀ ਸਿੱਖਿਆ ਅਤੇ ਹਰ ਘਰ ਲਈ ਵਧੀਆ ਸਿਹਤ ਸਹੂਲਤਾਂ ਯਕੀਨੀ ਬਣਾਉਣਾ ਮੇਰੀ ਜ਼ਿੰਮੇਵਾਰੀ ਹੈ। ਲੋਕਾਂ ਵੱਲੋਂ ਦਿਖਾਇਆ ਗਿਆ ਪਿਆਰ ਅਤੇ ਵਿਸ਼ਵਾਸ ਮੈਨੂੰ ਹੋਰ ਵੀ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਾ ਹੈ।”

ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਗਰੁੱਪ-ਸੀ ਅਤੇ ਗਰੁੱਪ-ਡੀ ਦੀਆਂ ਮਹਿਲਾ ਕਰਮਚਾਰੀਆਂ ਨੂੰ ਉਨ੍ਹਾਂ ਦੇ ਘਰਾਂ ਦੇ 40 ਕਿਲੋਮੀਟਰ ਦੇ ਘੇਰੇ ਵਿੱਚ ਤਾਇਨਾਤ ਕੀਤਾ ਜਾਵੇਗਾ। ਮੈਂ ਅਧਿਕਾਰੀਆਂ ਨੂੰ ਇਸ ਉਪਰਾਲੇ ਨੂੰ ਛੇਤੀ ਤੋਂ ਛੇਤੀ ਲਾਗੂ ਕਰਨ ਲਈ ਰੂਪ-ਰੇਖਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ।

ਸਟਾਫ ਨਰਸਾਂ, ਅਧਿਆਪਕਾਂ ਅਤੇ ਮਹਿਲਾ ਪੁਲਿਸ ਕਰਮਚਾਰੀਆਂ ਸਮੇਤ ਹਜ਼ਾਰਾਂ ਮਹਿਲਾ ਕਰਮਚਾਰੀਆਂ ਨੂੰ ਇਸ ਫੈਸਲੇ ਦਾ ਲਾਭ ਮਿਲੇਗਾ। ਅਸੀਂ ਪ੍ਰਸ਼ਾਸਨ ਨੂੰ ਔਰਤਾਂ ਦੀਆਂ ਲੋੜਾਂ ਪ੍ਰਤੀ ਵਧੇਰੇ ਸੰਵੇਦਨਸ਼ੀਲ ਅਤੇ ਜਵਾਬਦੇਹ ਬਣਾਉਣ ਲਈ ਵਚਨਬੱਧ ਹਾਂ।” ਇੱਕ ਹੋਰ ਪਹਿਲਕਦਮੀ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਨੇ ਹਾਈ-ਟੈਂਸ਼ਨ ਬਿਜਲੀ ਦੀਆਂ ਤਾਰਾਂ ਨੂੰ ਜ਼ਮੀਨਦੋਜ਼ (ਅੰਡਰਗਰਾਊਂਡ) ਕਰਨ ਲਈ ਦੇਸ਼ ਦਾ ਪਹਿਲਾ ਪ੍ਰੋਜੈਕਟ ਸ਼ੁਰੂ ਕੀਤਾ ਹੈ।

ਇਹ ਪ੍ਰੋਜੈਕਟ ਪਿੰਡਾਂ ਨੂੰ ਉਪਰੋਂ ਲੰਘਦੀਆਂ ਤਾਰਾਂ ਅਤੇ ਖੰਭਿਆਂ ਤੋਂ ਮੁਕਤ ਕਰੇਗਾ। ਉੱਪਰਲੀਆਂ ਤਾਰਾਂ ਲੋਕਾਂ, ਪਸ਼ੂਆਂ ਅਤੇ ਖੇਤੀਬਾੜੀ ਮਸ਼ੀਨਰੀ ਲਈ ਖ਼ਤਰਾ ਬਣੀਆਂ ਰਹਿੰਦੀਆਂ ਹਨ। ਫ਼ਸਲਾਂ ਨੂੰ ਅੱਗ ਲੱਗਣ, ਤੂਫ਼ਾਨ ਅਤੇ ਹਾਦਸਿਆਂ ਕਾਰਨ ਅਕਸਰ ਬਿਜਲੀ ਦੇ ਢਾਂਚੇ ਨੂੰ ਨੁਕਸਾਨ ਪਹੁੰਚਦਾ ਹੈ। ਇਹ ਪ੍ਰੋਜੈਕਟ ਲੋਕਾਂ ਨੂੰ ਲੰਬੇ ਸਮੇਂ ਦੀ ਰਾਹਤ ਦੇਵੇਗਾ ਅਤੇ ਪਿੰਡਾਂ ਵਿੱਚ ਸੁਰੱਖਿਆ ਨੂੰ ਬਿਹਤਰ ਬਣਾਏਗਾ।”

ਮੁੱਖ ਮੰਤਰੀ ਨੇ ਕਿਹਾ, “ਅੱਜ ਪੰਜਾਬ ਦੇ 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜਿਸ ਨੂੰ ਕਦੇ ਅਸੰਭਵ ਮੰਨਿਆ ਜਾਂਦਾ ਸੀ। ਇਸ ਨਾਲ ਕਿਸਾਨਾਂ ਨੂੰ ਹਜ਼ਾਰਾਂ ਰੁਪਏ ਬਚਾਉਣ ਵਿੱਚ ਮਦਦ ਮਿਲੀ ਹੈ ਜੋ ਪਹਿਲਾਂ ਜਨਰੇਟਰਾਂ ਲਈ ਡੀਜ਼ਲ 'ਤੇ ਖਰਚ ਹੁੰਦੇ ਸਨ।” ਉਨ੍ਹਾਂ ਅੱਗੇ ਕਿਹਾ, “ਆਪ ਸਰਕਾਰ ਨੇ ਸੂਬੇ ਵਿੱਚ ਸਿੰਚਾਈ ਨੂੰ ਮਜ਼ਬੂਤ ਕਰਨ ਲਈ 14,000 ਕਿਲੋਮੀਟਰ ਤੋਂ ਵੱਧ ਪਾਈਪਲਾਈਨਾਂ ਅਤੇ ਖਾਲੇ ਵਿਛਾਏ ਹਨ ਅਤੇ 21,000 ਕਿਊਸਿਕ ਪਾਣੀ ਛੱਡਿਆ ਹੈ।

ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਸੁਧਾਰਨ ਅਤੇ ਟਿਕਾਊ ਪਾਣੀ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਰੀਚਾਰਜ ਪੁਆਇੰਟ ਵੀ ਬਣਾਏ ਗਏ ਹਨ।” ਭਲਾਈ ਸਕੀਮਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਸਾਰੇ ਵਰਗਾਂ ਦੀਆਂ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਮਿਲਣਗੇ, ਜਦੋਂ ਕਿ ਅਨੁਸੂਚਿਤ ਜਾਤੀ ਭਾਈਚਾਰੇ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਮਿਲਣਗੇ।

ਇਹ ਸਹਾਇਤਾ ਸਾਡੀਆਂ ਮਾਵਾਂ ਅਤੇ ਧੀਆਂ ਦੇ ਸਤਿਕਾਰ ਦਾ ਪ੍ਰਤੀਕ ਹੈ।” ਮੁੱਖ ਮੰਤਰੀ ਨੇ ਕਿਹਾ, “ਇਸ ਸਕੀਮ ਦਾ ਲਾਭ ਲੈਣ ਵਾਲੀਆਂ ਔਰਤਾਂ ਦੇ ਚਿਹਰਿਆਂ 'ਤੇ ਮੁਸਕਰਾਹਟ ਮੇਰੇ ਮਨ ਨੂੰ ਸਕੂਨ ਦਿੰਦੀ ਹੈ। ਸਰਕਾਰ ਪੰਜਾਬ ਦੇ ਹਰ ਪਰਿਵਾਰ ਅਤੇ ਹਰ ਮਹਿਲਾ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ।” ਸਿਹਤ ਸੰਭਾਲ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਸਿਹਤ ਸੰਭਾਲ ਵੱਲ ਕ੍ਰਾਂਤੀਕਾਰੀ ਕਦਮ ਹੈ।

ਪੰਜਾਬ ਦਾ ਹਰ ਪਰਿਵਾਰ ਸਾਲਾਨਾ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਦਾ ਹੱਕਦਾਰ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਅਜਿਹੀ ਵਿਆਪਕ ਯੋਜਨਾ ਦੀ ਸਹੂਲਤ ਪ੍ਰਦਾਨ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਹੁਣ ਤੱਕ ਲੋਕ ਇਸ ਸਕੀਮ ਤਹਿਤ 650 ਕਰੋੜ ਰੁਪਏ ਤੋਂ ਵੱਧ ਦਾ ਇਲਾਜ ਕਰਵਾ ਚੁੱਕੇ ਹਨ।

ਇਸ ਪਹਿਲਕਦਮੀ ਨੇ ਪਰਿਵਾਰਾਂ 'ਤੇ ਵਿੱਤੀ ਬੋਝ ਨੂੰ ਕਾਫ਼ੀ ਘੱਟ ਕੀਤਾ ਹੈ ਅਤੇ ਮਿਆਰੀ ਸਿਹਤ ਸਹੂਲਤਾਂ ਤੱਕ ਪਹੁੰਚ ਯਕੀਨੀ ਬਣਾਈ ਹੈ।” ਇਸ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਵਿਧਾਇਕ ਜਸਬੀਰ ਸਿੰਘ ਰਾਜਾ ਗਿੱਲ ਅਤੇ ਕਰਮਬੀਰ ਸਿੰਘ ਘੁੰਮਣ ਸਮੇਤ ਕਈ ਹੋਰ ਪਤਵੰਤੇ ਵੀ ਹਾਜ਼ਰ ਸਨ। ਐਕਸ ’ਤੇ ਇਸ ਲੋਕ ਮਿਲਣੀ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ: “ਮੈਂ ਅੱਜ ਹੁਸ਼ਿਆਰਪੁਰ ਦੇ ਪਿੰਡ ਭੱਟਲਾਂ ਵਿਖੇ ਲੋਕ ਮਿਲਣੀ ਵਿੱਚ ਪਹੁੰਚੇ ਲੋਕਾਂ, ਖ਼ਾਸ ਕਰਕੇ ਮਾਵਾਂ ਅਤੇ ਭੈਣਾਂ ਵੱਲੋਂ ਮੈਨੂੰ ਦਿੱਤੇ ਗਏ ਅਥਾਹ ਪਿਆਰ ਅਤੇ ਅਸੀਸਾਂ ਲਈ ਦਿਲੋਂ ਧੰਨਵਾਦੀ ਹਾਂ।

ਤੁਹਾਡਾ ਸਮਰਥਨ ਸਾਡੀਆਂ ਨੀਤੀਆਂ ਅਤੇ ਸ਼ਾਸਨ ਵਿੱਚ ਤੁਹਾਡੇ ਅਟੁੱਟ ਵਿਸ਼ਵਾਸ ਨੂੰ ਦਰਸਾਉਂਦਾ ਹੈ। ਪਿੰਡ ਭੱਟਲਾਂ ਅਤੇ ਇਲਾਕੇ ਦੀਆਂ ਕਈ ਹੋਰ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਗ੍ਰਾਂਟ ਦੇ ਚੈੱਕ ਸੌਂਪੇ ਗਏ। ਇਸ ਦੇ ਨਾਲ ਹੀ ਪੁਲਿਸ ਕਾਂਸਟੇਬਲਾਂ, ਕਲਰਕਾਂ ਅਤੇ ਆਸ਼ਾ ਵਰਕਰਾਂ ਨੂੰ ਉਨ੍ਹਾਂ ਦੇ ਘਰਾਂ ਤੋਂ ਮਹਿਜ਼ 40 ਕਿਲੋਮੀਟਰ ਦੇ ਘੇਰੇ ਵਿੱਚ ਤਾਇਨਾਤ ਕਰਨ ਦਾ ਵੱਡਾ ਫੈਸਲਾ ਲਿਆ ਗਿਆ ਹੈ। ਆਪ ਸਰਕਾਰ ਪੰਜਾਬ ਦੇ ਰੌਸ਼ਨ ਅਤੇ ਖ਼ੁਸ਼ਹਾਲ ਭਵਿੱਖ ਲਈ ਦਿਨ-ਰਾਤ ਕੰਮ ਕਰਦੀ ਰਹੇਗੀ।”

 

Tags: Bhagwant Mann , Bhagwant Singh Mann , AAP Punjab , Chief Minister Of Punjab , Tanda , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD