Friday, 19 June 2026

 

 

ਖ਼ਾਸ ਖਬਰਾਂ ਕੁਲਤਾਰ ਸਿੰਘ ਸੰਧਵਾਂ ਨੇ ਟ੍ਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਜ਼ਿਲ੍ਹਾ ਅਜਾਇਬ ਘਰ ਸੰਗਰੂਰ ਨੂੰ ਹੋਰ ਵਿਕਸਤ ਕਰਨ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ : ਗੁਲਾਬ ਚੰਦ ਕਟਾਰੀਆ ਪਟਿਆਲਾ ਜ਼ਿਲ੍ਹੇ 'ਚ 7 ਪ੍ਰੀਖਿਆ ਕੇਂਦਰਾਂ ‘ਤੇ ਨੀਟ ਪ੍ਰੀਖਿਆ ਦੀਆਂ ਤਿਆਰੀਆਂ ਮੁਕੰਮਲ : ਡਾ. ਹਿਮਾਂਸ਼ੂ ਅਗਰਵਾਲ ਅਧਿਕਾਰੀ ਆਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਕਰਨਾ ਯਕੀਨੀ ਬਣਾਉਣ : ਨਾਇਬ ਸਿੰਘ ਸੈਣੀ ਸੂਬਾ ਸਰਕਾਰ ਦੀਆਂ ਜਨ-ਭਲਾਈਕਾਰੀ ਯੋਜਨਾਵਾਂ ਦੀ ਪੰਜਾਬ ਵਿੱਚ ਹੋ ਰਹੀ ਚਰਚਾ - ਨਾਇਬ ਸਿੰਘ ਸੈਣੀ ਨਾਇਬ ਸੈਣੀ ਨੇ ਸਿਰਸਾ ਵਿੱਚ ਕੀਤਾ ਜਨ-ਭਲਾਈ ਕੈਂਪ ਦਾ ਨਿਰੀਖਣ ਦ੍ਰੌਪਦੀ ਮੁਰਮੂ ਓਂਕਾਰੇਸ਼ਵਰ, ਮੱਧ ਪ੍ਰਦੇਸ਼ ਵਿਖੇ ਅੰਤਰਰਾਸ਼ਟਰੀ ਸਿਕਲ ਸੈੱਲ ਦਿਵਸ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਮਨੋਵਿਗਿਆਨ ਕਲੀਨਿਕਲ ਸਿਖਲਾਈ ਲਈ ਨਵਾਂ ਕਦਮ ਪੰਜਾਬ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿੰਗ ਵਿਮੈਨ ਹੋਸਟਲ ਨਿਰਮਾਣ ਅਧੀਨ : ਡਾ. ਬਲਜੀਤ ਕੌਰ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਨੂੰ ਸਫ਼ਲ ਬਣਾਉਣ ਲਈ ਬੀ.ਐਲ.ਓਜ਼ ਫੀਲਡ ਵਿੱਚ ਪੂਰੀ ਤਰ੍ਹਾਂ ਸਰਗਰਮ : ਨਵਜੋਤ ਕੌਰ ਪੰਜਾਬ ਸਰਕਾਰ ਨੇ ਬਿਮਾਰੀ ਦੀ ਸ਼ੁਰੂਆਤੀ ਪਛਾਣ ਨੂੰ ਹੁਲਾਰਾ ਦੇਣ ਲਈ ਏਆਈ ਹੈਲਥਕੇਅਰ ਐਮਓਯੂ 'ਤੇ ਦਸਤਖਤ ਕੀਤੇ ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੇ ਬਕਾਏ ਵਸੂਲਣ ਲਈ ਵੈਟ ਅਤੇ ਜੀਐਸਟੀ ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਸ਼ੁਰੂ : ਹਰਪਾਲ ਸਿੰਘ ਚੀਮਾ 5 ਬੱਚਿਆਂ ਦੇ ਚਿਹਰਿਆਂ 'ਤੇ ਪਰਤੀ ਮੁਸਕਾਨ ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ : ਡਾ. ਬਲਜੀਤ ਕੌਰ ਯੋਗ ਸਿਰਫ਼ ਕਸਰਤ ਨਹੀਂ, ਸੰਪੂਰਨ ਜੀਵਨ ਪੱਧਤੀ ਹੈ - ਨਾਇਬ ਸਿੰਘ ਸੈਣੀ ਜਪਾਨ ਦੀ ਸੰਸਦ ਅਤੇ ਚੋਟੀ ਦੇ ਆਗੂਆਂ ਤੱਕ ਪਹੁੰਚਿਆ ਸ੍ਰੀਮਦਭਗਵਦਗੀਤਾ ਦਾ ਸੰਦੇਸ਼ ਸ਼ੈਰੀ ਕਲਸੀ ਨੇ ਪੁਰਾਣੀ ਤਹਿਸੀਲ ਬਟਾਲਾ ਵਿਚ ਕੰਮ ਕਰਦੇ ਵਸੀਕਾ ਨਵੀਸਾਂ, ਫੋਟੋ ਸਟੇਟ ਅਤੇ ਟਾਈਪਿਸਟਾਂ ਦੀ ਮੰਗ ਕੀਤੀ ਪੂਰੀ ਪਿੰਡ ਕੁਦਨੀ ਵਿਖੇ ਐਡਵੋਕੇਟ ਬਰਿੰਦਰ ਗੋਇਲ ਦੇ"ਲੋਕ ਮਿਲਣੀ"ਪ੍ਰੋਗਰਾਮ ਦੌਰਾਨ ਸੈਂਕੜੇ ਪਰਿਵਾਰ "ਆਪ" ਚ ਹੋਏ ਸ਼ਾਮਿਲ ਧੂਰੀ ਹਲਕੇ ਦੇ ਹਰੇਕ ਵਪਾਰੀ ਤੱਕ ਪਹੁੰਚ ਕਰੇਗਾ ਪੰਜਾਬ ਰਾਜ ਵਪਾਰੀ ਕਮਿਸ਼ਨ: ਚੇਅਰਮੈਨ ਪੁਸ਼ਪਿੰਦਰ ਸ਼ਰਮਾ ਮਾਨਸਾ ਪੁਲਿਸ ਵੱਲੋਂ ਅੰਨ੍ਹੇ ਕਤਲ ਦੇ ਮੁਕੱਦਮੇ ਨੂੰ ਟਰੇਸ ਕਰਕੇ ਚਾਰ ਵਿਅਕਤੀ ਨਾਮਜਦ, ਤਿੰਨ ਦੋਸ਼ੀ ਕਾਬੂ ਸ਼ੈਰੀ ਕਲਸੀ ਵਲੋਂ ਬਟਾਲਾ ਦੇ ਇਤਿਹਾਸ ਵਿੱਚ ਇੱਕ ਹੋਰ ਨਵਾਂ ਮੀਲ ਪੱਥਰ ਸਥਾਪਿਤ, ਟਰੈਫਿਕ ਦੀ ਸਮੱਸਿਆ ਦਾ ਕੀਤਾ ਸਥਾਈ ਹੱਲ ਪਲੱਸ ਪੋਲੀਓ ਮੁਹਿੰਮ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਫਰੀਦਕੋਟ ਦੀ ਮੀਟਿੰਗ

 

ਫਿਰੋਜ਼ਪੁਰ ਤੋਂ ਲੇਹ-ਲੱਦਾਖ ਲਈ ਰਵਾਨਾ ਹੋ ਰਹੀ 21 ਸਿੱਖ ਰੈਜੀਮੈਂਟ ਦਾ ਵਿਧਾਇਕ ਲਾਲਪੁਰਾ ਵੱਲੋਂ ਨਿੱਘਾ ਸਵਾਗਤ

ਸਾਬਕਾ ਫ਼ੌਜੀਆਂ ਨੇ ਮੌਜੂਦਾ ਸੇਵਾ ਨਿਭਾਅ ਰਹੇ ਜਵਾਨਾਂ ਨਾਲ ਯਾਦਾਂ ਕੀਤੀਆਂ ਤਾਜ਼ਾ

Manjinder Singh Lalpura, Khadoor Sahib, AAP Punjab, Kharar, Punjab, Punjab News, Latest Punjab News

Armaan

Armaan

5 Dariya News

ਤਰਨ ਤਾਰਨ , 18 Jun 2026

Last updated on: Jun 18, 2026, 16:39 IST

ਫਿਰੋਜ਼ਪੁਰ ਤੋਂ ਆਪਣੀ ਅਗਲੀ ਤਾਇਨਾਤੀ ਲਈ ਲੇਹ-ਲੱਦਾਖ ਰਵਾਨਾ ਹੋ ਰਹੀ 21 ਸਿੱਖ ਰੈਜੀਮੈਂਟ ਦੇ ਅਧਿਕਾਰੀ ਅਤੇ ਜਵਾਨ ਹਲਕਾ ਖਡੂਰ ਸਾਹਿਬ ਦੇ ਕਬੀਲਾ ਰੈਸਟੋਰੈਂਟ, ਰਸੂਲਪੁਰ ਨਹਿਰਾਂ ਵਿਖੇ ਪਹੁੰਚੇ। ਇਸ ਮੌਕੇ 21 ਸਿੱਖ ਰੈਜੀਮੈਂਟ ਵਿੱਚ ਸੇਵਾ ਨਿਭਾਅ ਚੁੱਕੇ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਸਮੂਹ ਫ਼ੌਜੀ ਅਧਿਕਾਰੀਆਂ, ਜਵਾਨਾਂ ਅਤੇ ਸਾਬਕਾ ਫ਼ੌਜੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ।

ਸਮਾਗਮ ਦੌਰਾਨ ਸਾਬਕਾ ਫ਼ੌਜੀਆਂ ਅਤੇ ਮੌਜੂਦਾ ਸੇਵਾ ਨਿਭਾਅ ਰਹੇ ਜਵਾਨਾਂ ਨੇ ਇਕ-ਦੂਜੇ ਨਾਲ ਮੁਲਾਕਾਤ ਕੀਤੀ ਅਤੇ ਪੁਰਾਣੀਆਂ ਯਾਦਾਂ ਤਾਜ਼ਾ ਕੀਤੀਆਂ। ਇਸ ਮੌਕੇ ਸਾਰਿਆਂ ਜਵਾਨਾਂ ਨੇ ਇਕੱਠੇ ਬੈਠ ਕੇ ਦੁਪਹਿਰ ਦਾ ਭੋਜਨ ਕੀਤਾ। ਸਮਾਗਮ ਵਿਚ ਯੂਨਿਟ ਦੇ ਕਮਾਂਡਿੰਗ ਅਫ਼ਸਰ (ਸੀ.ਓ) ਅਰਾਜ ਬੇਨੀਵਾਲ, ਕਈ ਜੇ.ਸੀ.ਓਜ਼ ਅਤੇ ਹੋਰ ਫੌਜੀ ਅਧਿਕਾਰੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਮੌਕੇ 21 ਸਿੱਖ ਰੈਜੀਮੈਂਟ ਦੇ ਸਮੂਹ ਸਾਬਕਾ ਫ਼ੌਜੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕਰਦਿਆਂ ਰੁਮਾਲਾ ਸਾਹਿਬ ਭੇਟ ਕੀਤਾ ਗਿਆ। 

ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਤੇ ਸਾਬਕਾ ਸੈਨਿਕਾਂ ਵੱਲੋਂ ਅਫ਼ਸਰਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਸੁੰਦਰ ਮਾਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਯੂਨਿਟ ਦੇ ਕਮਾਂਡਿੰਗ ਅਫਸਰ (ਸੀ.ਓ) ਅਰਾਜ ਬੇਨੀਵਾਲ ਅਤੇ ਹੋਰਨਾਂ ਫ਼ੌਜੀ ਅਧਿਕਾਰੀਆਂ ਨੇ ਵੀ ਵਿਧਾਇਕ ਲਾਲਪੁਰਾ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ।

ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਇਸ ਮੌਕੇ ਕਿਹਾ ਕਿ 21 ਸਿੱਖ ਰੈਜੀਮੈਂਟ ਨਾਲ ਬਿਤਾਇਆ ਸਮਾਂ ਉਨ੍ਹਾਂ ਦੇ ਜੀਵਨ ਦਾ ਮਾਣਮੱਤਾ ਅਧਿਆਇ ਹੈ। ਉਨ੍ਹਾਂ ਕਿਹਾ ਕਿ ਫ਼ੌਜੀ ਭਾਈਚਾਰੇ ਦੀ ਏਕਤਾ, ਅਨੁਸ਼ਾਸਨ ਅਤੇ ਦੇਸ਼ ਭਗਤੀ ਹਰੇਕ ਨੌਜਵਾਨ ਲਈ ਪ੍ਰੇਰਨਾ ਦਾ ਸਰੋਤ ਹੈ। ਉਨ੍ਹਾਂ ਨੇ ਦੇਸ਼ ਦੀ ਰੱਖਿਆ ਲਈ ਸੇਵਾ ਨਿਭਾਅ ਰਹੇ ਅਤੇ ਸੇਵਾਮੁਕਤ ਹੋ ਚੁੱਕੇ ਸਮੂਹ ਫ਼ੌਜੀਆਂ ਦੇ ਯੋਗਦਾਨ ਨੂੰ ਨਮਨ ਕਰਦਿਆਂ ਲੇਹ-ਲੱਦਾਖ ਲਈ ਰਵਾਨਾ ਹੋ ਰਹੀ ਸਮੂਹ ਯੂਨਿਟ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੀ ਸੁਰੱਖਿਅਤ ਅਤੇ ਸਫਲ ਸੇਵਾ ਲਈ ਅਰਦਾਸ ਕੀਤੀ। ਇਸ ਮੌਕੇ ਕੈਪਟਨ ਦਿਆਲ ਸਿੰਘ, ਕੈਪਟਨ ਕੁਲਦੀਪ ਸਿੰਘ, ਨਿਰਵੈਲ ਸਿੰਘ ਰਤੋਕੇ, ਧੀਰਾ ਸਿੰਘ, ਕੁਲਦੀਪ ਸਿੰਘ ਫੇਲਕੇ ਆਦਿ ਹਾਜ਼ਰ ਸਨ।

 

Tags: Manjinder Singh Lalpura , Khadoor Sahib , AAP Punjab , Kharar , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD