Friday, 19 June 2026

 

 

ਖ਼ਾਸ ਖਬਰਾਂ ਬ੍ਰਮ ਸ਼ੰਕਰ ਜਿੰਪਾ ਨੇ ਡਿਜ਼ੀਟਲ ਲਾਇਬ੍ਰੇਰੀ ‘ਚ ਕੀਤਾ 30 ਕਿਲੋਵਾਟ ਸੋਲਰ ਪਾਵਰ ਪਲਾਂਟ ਦਾ ਉਦਘਾਟਨ ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੰਜਾਬ ਮੰਡੀ ਬੋਰਡ ਦੀ ਕ੍ਰਿਕਟ ਟੀਮ ਦੇ ਖਿਡਾਰੀਆਂ ਦਾ ਸਨਮਾਨ ਪੋਪੀਜ਼ ਬੇਬੀ ਕੇਅਰ ਦੀ ਉੱਤਰੀ ਭਾਰਤ ਵਿੱਚ ਐਂਟਰੀ, ਚੰਡੀਗੜ੍ਹ ਵਿੱਚ ਪਹਿਲਾ ਸਟੋਰ ਕੀਤਾ ਸ਼ੁਰੂ ਕੁਲਤਾਰ ਸਿੰਘ ਸੰਧਵਾਂ ਵੱਲੋਂ ਕੋਟਕਪੂਰਾ ਹਲਕੇ ਦੇ ਵੱਖ-ਵੱਖ ਪਿੰਡਾ ਵਿਚ ਲੋਕ ਮਿਲਣੀ ਐਡਵੋਕੇਟ ਬਰਿੰਦਰ ਗੋਇਲ ਨੇ ਪ੍ਰੋਗਰਾਮ "ਲੋਕ ਮਿਲਣੀ" ਦੇ ਤਹਿਤ ਵੱਖ-ਵੱਖ ਪਿੰਡਾਂ ਅੰਦਰ ਲੋਕਾਂ ਨਾਲ ਕੀਤਾ ਸੰਵਾਦ ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੇ ਬਜ਼ੁਰਗਾਂ ਦੇ ਸੁਪਨੇ ਕੀਤੇ ਸਾਕਾਰ : ਡਾ. ਬਲਬੀਰ ਸਿੰਘ ਪਹਿਲੀ ਵਿਸ਼ਵ ਯੋਗਾਸਨ ਚੈਂਪੀਅਨਸ਼ਿਪ ਦੇ ਜੇਤੂ ਖਿਡਾਰੀਆਂ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਕੀਤੀ ਮੁਲਾਕਾਤ ਅਕਾਲੀਆਂ ਨੂੰ ਖ਼ਿਆਲੀ ਦੁਨੀਆ ਤੋਂ ਬਾਹਰ ਆ ਜਾਣਾ ਚਾਹੀਦਾ ਹੈ; ਸੱਤਾ ਵਿੱਚ ਵਾਪਸੀ ਦੀ ਬਜਾਏ, ਹੁਣ ਉਨ੍ਹਾਂ ਦੀ ਜੇਲ੍ਹ ਜਾਣ ਦੀ ਵਾਰੀ ਆ ਗਈ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪ ਵਫ਼ਦ ਨੇ ਡੀਜੀਪੀ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਮੁੱਖ ਮੰਤਰੀ ਨੂੰ ਨਿਸ਼ਾਨਾ ਬਣਾ ਕੇ ਜਾਅਲੀ ਵੀਡੀਓ ਬਣਾਉਣ ਦੀ ਸਾਜ਼ਿਸ਼ ਦੇ ਮਾਸਟਰਮਾਈਂਡਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਕੀਤੀ ਮੰਗ ਅੰਤਰਰਾਜੀ ਸਹਿਯੋਗ ਨਾਲ ਅਪਰਾਧੀਆਂ ਅਤੇ ਗੈਂਗਸਟਰਾਂ ਖ਼ਿਲਾਫ਼ ਪੰਜਾਬ ਦੀ ਲੜਾਈ ਹੋ ਰਹੀ ਮਜ਼ਬੂਤ ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ; ਵੀਡੀਓ ਵਿੱਚ 1,191 ਫਰੇਮ ਹਨ ਅਤੇ ਇੱਕ ਵੀ ਫਰੇਮ ਮੇਰੇ ਕਿਸੇ ਵੀ ਸਰੀਰਕ ਲੱਛਣ ਨਾਲ ਮੇਲ ਨਹੀਂ ਖਾਂਦਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਡਰੋਨਾਂ ਰਾਹੀਂ ਹਥਿਆਰ ਸਪਲਾਈ ਕਰਨ ਵਾਲਾ ਗਿਰੋਹ ਬੇਨਕਾਬ, 8 ਮੁਲਜ਼ਮ ਕਾਬੂ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸੱਚ, ਮਨੁੱਖਤਾ ਅਤੇ ਆਤਮਿਕ ਸ਼ਕਤੀ ਦਾ ਅਮਰ ਪ੍ਰਤੀਕ ਹੈ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ ਐਮਰਜੈਂਸੀ ਸਿਹਤ ਸੇਵਾਵਾਂ ਨੂੰ ਮਿਲੇਗੀ ਨਵੀਂ ਤਾਕਤ, 9 ਨਵੀਆਂ ਐਂਬੂਲੈਂਸਾਂ ਸ਼ੁਰੂ ਐਗਰੀਸਟੈਕ ਪ੍ਰੋਗਰਾਮ ਤਹਿਤ ਹਰਿਆਣਾ ਵਿੱਚ 1.75 ਕਰੋੜ ਖੇਤੀਬਾੜੀ ਪਲਾਟਾਂ ਦੀ ਡਿਜੀਟਲ ਮੈਪਿੰਗ, 96 ਫੀਸਦੀ ਪਿੰਡ ਕਵਰ ‘ਸਵਸਥ ਨਾਰੀ-ਸਸ਼ਕਤ ਪਰਿਵਾਰ’ ਪਹਿਲ ਦੇ ਤਹਿਤ ਹਰਿਆਣਾ ਦੇ ਅੱਠ ਜ਼ਿਲ੍ਹਾ ਹਸਪਤਾਲਾਂ ਵਿੱਚ ਲੱਗਣਗੀਆਂ ਮੈਮੋਗ੍ਰਾਫੀ ਮਸ਼ੀਨਾਂ ਪੰਜਾਬ ਸਰਕਾਰ ਵੱਲੋਂ ਗੜੇਮਾਰੀ ਪ੍ਰਭਾਵਿਤ ਪਰਿਵਾਰਾਂ ਨੂੰ ਵੱਡੀ ਰਾਹਤ, ਗੁਰਮੀਤ ਸਿੰਘ ਖੁੱਡੀਆਂ ਨੇ ਵੰਡੇ ਸਹਾਇਤਾ ਚੈਕ ਪਿੰਡ ਮਾਣਕਪੁਰ ਕੱਲਰ ਦੇ ਦੌਰੇ ਦੌਰਾਨ ਕੁਲਜੀਤ ਸਿੰਘ ਬੇਦੀ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ, ਕਾਂਗਰਸ ਦੇ ਹੱਕ ਵਿੱਚ ਮੰਗਿਆ ਸਮਰਥਨ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਦੇ ਨੌਜਵਾਨਾਂ ਲਈ ਮੁਫ਼ਤ ਰਿਹਾਇਸ਼ੀ ਹੁਨਰ ਵਿਕਾਸ ਸਿਖਲਾਈ ਪ੍ਰੋਗਰਾਮਾਂ ਦਾ ਐਲਾਨ ਨਾਕਾਮ ਕੋਸ਼ਿਸ਼ ਕਰ ਰਹੀ ਹੈ ਆਪ : ਮਾਨ ਦੇ ਕਮਜ਼ੋਰ ਬਚਾਅ ’ਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਤੰਜ

 

ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਅਕਾਲੀ ਦਲ ਦੇ ਕਈ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਦਿੜ੍ਹਬਾ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਬਲ, ਅਕਾਲੀ ਦਲ ਨਾਲ ਜੁੜੇ ਪਰਿਵਾਰਾਂ ਨੇ ਫੜਿਆ 'ਆਪ' ਦਾ ਪੱਲਾ

Harpal Singh Cheema, Advocate Harpal Singh Cheema, AAP Punjab, Punjab, Punjab News, Latest Punjab News

Armaan

Armaan

5 Dariya News

ਲਹਿਰਾਗਾਗਾ/ ਦਿੜ੍ਹਬਾ , 18 Jun 2026

Last updated on: Jun 18, 2026, 16:43 IST

ਪੰਜਾਬ ਦੇ ਕੈਬਨਿਟ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਅੱਜ ਪਿੰਡ ਖੋਖਰ ਕਲਾਂ ਵਿੱਚ ਇੱਕ ਵੱਡਾ ਰਾਜਨੀਤਿਕ ਸਮਾਗਮ ਕੀਤਾ ਗਿਆ, ਜਿਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਅਤੇ ਅਕਾਲੀ ਦਲ ਪੁਨਰ ਸੁਰਜੀਤ ਨਾਲ ਸਬੰਧਤ ਵੱਡੀ ਗਿਣਤੀ ਪਰਿਵਾਰਾਂ ਨੇ ਆਪਣੀਆਂ ਪੁਰਾਣੀਆਂ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਇਸ ਨਾਲ ਵਿਧਾਨ ਸਭਾ ਹਲਕਾ ਦਿੜ੍ਹਬਾ ਵਿੱਚ ਆਮ ਆਦਮੀ ਪਾਰਟੀ ਹੋਰ ਮਜ਼ਬੂਤ ਹੋਈ ਹੈ।

ਇਸ ਮੌਕੇ ਪਿੰਡ ਵਾਸੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਕੈਬਨਿਟ ਮੰਤਰੀ ਸ੍ਰ ਚੀਮਾ ਅਤੇ ਪਾਰਟੀ ਵਰਕਰਾਂ ਵੱਲੋਂ ਭਰਪੂਰ ਸਵਾਗਤ ਕੀਤਾ ਗਿਆ।ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੀ ਰਾਜਨੀਤੀ ਵਿੱਚ ਵੱਡਾ ਬਦਲਾਅ ਆ ਚੁੱਕਿਆ ਹੈ। ਲੋਕ ਹੁਣ ਰਵਾਇਤੀ ਪਾਰਟੀਆਂ ਦੀਆਂ ਗਲਤ ਨੀਤੀਆਂ ਅਤੇ ਝੂਠੇ ਵਾਅਦਿਆਂ ਨੂੰ ਦਰਕਿਨਾਰ ਕਰ ਕੇ ਆਪ ਦੀਆਂ ਵਿਕਾਸਮੁਖੀ ਨੀਤੀਆਂ ਨੂੰ ਦੇਖਦੇ ਹੋਏ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ।

ਸ੍ਰ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿਰਫ਼ ਵਾਅਦੇ ਹੀ ਨਹੀਂ ਕੀਤੇ, ਸਗੋਂ ਜ਼ਮੀਨੀ ਪੱਧਰ 'ਤੇ ਇਤਿਹਾਸਕ ਕੰਮ ਕਰਕੇ ਲੋਕਾਂ ਦਾ ਭਰੋਸਾ ਜਿੱਤਿਆ ਹੈ। ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ, ਕਿ ਕਿਸੇ ਸਰਕਾਰ ਨੇ ਚਾਰ ਸਾਲਾਂ ਦੇ ਸਮੇਂ ਦੌਰਾਨ ਹੀ ਆਪਣੇ ਵੱਲੋਂ ਕੀਤੇ ਸਾਰੇ ਵਾਅਦੇ ਪੂਰੇ ਕਰ ਦਿੱਤੇ ਹਨ। ਇਹੀ ਹੀ ਨਹੀਂ ਜਿਹੜੇ ਵਿਕਾਸ ਕਾਰਜਾਂ ਦੇ ਵਾਅਦੇ ਨਹੀਂ ਕੀਤੇ ਗਏ ਸਨ, ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਉਹ ਵੀ ਕਰਵਾਏ ਗਏ ਹਨ।

ਸ੍ਰ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ ਸਿੱਖਿਆ, ਸਿਹਤ, ਬਿਜਲੀ, ਕਿਸਾਨੀ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਖੇਤਰ ਵਿੱਚ ਮਹੱਤਵਪੂਰਨ ਕਦਮ ਚੁੱਕੇ ਹਨ। ਸਰਕਾਰੀ ਸਕੂਲਾਂ ਦੀ ਸਥਿਤੀ ਵਿੱਚ ਸੁਧਾਰ, ਲੋਕਾਂ ਲਈ ਮੁਫ਼ਤ ਬਿਜਲੀ ਅਤੇ ਭ੍ਰਿਸ਼ਟਾਚਾਰ ਖ਼ਿਲਾਫ਼ ਸਖ਼ਤ ਕਾਰਵਾਈ ਵਰਗੇ ਫੈਸਲੇ ਲੋਕਾਂ ਵਿੱਚ ਨਵਾਂ ਵਿਸ਼ਵਾਸ ਪੈਦਾ ਕਰ ਰਹੇ ਹਨ।ਕੈਬਨਿਟ ਮੰਤਰੀ ਨੇ ਕਿਹਾ ਕਿ ਪਿੰਡ ਖੋਖਰ ਕਲਾਂ ਦੇ ਇਹਨਾਂ ਪਰਿਵਾਰਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਆਮ ਆਦਮੀ ਪਾਰਟੀ ਦੀ ਜੜ੍ਹਾਂ ਹੋਰ ਮਜ਼ਬੂਤ ਹੋਣਗੀਆਂ ਅਤੇ ਪਿੰਡ ਪੱਧਰ 'ਤੇ ਸੰਗਠਨ ਨੂੰ ਵੱਡੀ ਤਾਕਤ ਮਿਲੇਗੀ।

ਉਨ੍ਹਾਂ ਕਿਹਾ ਕਿ ਪਾਰਟੀ ਦਾ ਮਕਸਦ ਸਿਰਫ਼ ਚੋਣਾਂ ਜਿੱਤਣਾ ਨਹੀਂ, ਸਗੋਂ ਪੰਜਾਬ ਨੂੰ ਤਰੱਕੀ ਦੇ ਰਾਹ 'ਤੇ ਲੈ ਕੇ ਜਾਣਾ ਅਤੇ ਹਰ ਵਰਗ ਦੀ ਭਲਾਈ ਯਕੀਨੀ ਬਣਾਉਣਾ ਹੈ।ਨਵੇਂ ਸ਼ਾਮਲ ਹੋਏ ਪਰਿਵਾਰਾਂ ਨੇ ਇਸ ਮੌਕੇ ਕਿਹਾ ਕਿ ਉਹ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਸਾਫ਼-ਸੁਥਰੀ ਕਾਰਗੁਜ਼ਾਰੀ ਅਤੇ ਪੰਜਾਬ ਸਰਕਾਰ ਦੇ ਲੋਕਪੱਖੀ ਫ਼ੈਸਲਿਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਨਾਲ ਜੁੜੇ ਹਨ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹੀ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਅਤੇ ਖੁਸ਼ਹਾਲ ਬਣਾ ਸਕਦੀ ਹੈ।ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਪਾਰਟੀ ਦੇ ਕਈ ਸੀਨੀਅਰ ਆਗੂ, ਵਰਕਰ ਅਤੇ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

 

Tags: Harpal Singh Cheema , Advocate Harpal Singh Cheema , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD