Friday, 19 June 2026

 

 

ਖ਼ਾਸ ਖਬਰਾਂ ਕੁਲਤਾਰ ਸਿੰਘ ਸੰਧਵਾਂ ਨੇ ਟ੍ਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਜ਼ਿਲ੍ਹਾ ਅਜਾਇਬ ਘਰ ਸੰਗਰੂਰ ਨੂੰ ਹੋਰ ਵਿਕਸਤ ਕਰਨ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ : ਗੁਲਾਬ ਚੰਦ ਕਟਾਰੀਆ ਪਟਿਆਲਾ ਜ਼ਿਲ੍ਹੇ 'ਚ 7 ਪ੍ਰੀਖਿਆ ਕੇਂਦਰਾਂ ‘ਤੇ ਨੀਟ ਪ੍ਰੀਖਿਆ ਦੀਆਂ ਤਿਆਰੀਆਂ ਮੁਕੰਮਲ : ਡਾ. ਹਿਮਾਂਸ਼ੂ ਅਗਰਵਾਲ ਅਧਿਕਾਰੀ ਆਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਕਰਨਾ ਯਕੀਨੀ ਬਣਾਉਣ : ਨਾਇਬ ਸਿੰਘ ਸੈਣੀ ਸੂਬਾ ਸਰਕਾਰ ਦੀਆਂ ਜਨ-ਭਲਾਈਕਾਰੀ ਯੋਜਨਾਵਾਂ ਦੀ ਪੰਜਾਬ ਵਿੱਚ ਹੋ ਰਹੀ ਚਰਚਾ - ਨਾਇਬ ਸਿੰਘ ਸੈਣੀ ਨਾਇਬ ਸੈਣੀ ਨੇ ਸਿਰਸਾ ਵਿੱਚ ਕੀਤਾ ਜਨ-ਭਲਾਈ ਕੈਂਪ ਦਾ ਨਿਰੀਖਣ ਦ੍ਰੌਪਦੀ ਮੁਰਮੂ ਓਂਕਾਰੇਸ਼ਵਰ, ਮੱਧ ਪ੍ਰਦੇਸ਼ ਵਿਖੇ ਅੰਤਰਰਾਸ਼ਟਰੀ ਸਿਕਲ ਸੈੱਲ ਦਿਵਸ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਮਨੋਵਿਗਿਆਨ ਕਲੀਨਿਕਲ ਸਿਖਲਾਈ ਲਈ ਨਵਾਂ ਕਦਮ ਪੰਜਾਬ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿੰਗ ਵਿਮੈਨ ਹੋਸਟਲ ਨਿਰਮਾਣ ਅਧੀਨ : ਡਾ. ਬਲਜੀਤ ਕੌਰ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਨੂੰ ਸਫ਼ਲ ਬਣਾਉਣ ਲਈ ਬੀ.ਐਲ.ਓਜ਼ ਫੀਲਡ ਵਿੱਚ ਪੂਰੀ ਤਰ੍ਹਾਂ ਸਰਗਰਮ : ਨਵਜੋਤ ਕੌਰ ਪੰਜਾਬ ਸਰਕਾਰ ਨੇ ਬਿਮਾਰੀ ਦੀ ਸ਼ੁਰੂਆਤੀ ਪਛਾਣ ਨੂੰ ਹੁਲਾਰਾ ਦੇਣ ਲਈ ਏਆਈ ਹੈਲਥਕੇਅਰ ਐਮਓਯੂ 'ਤੇ ਦਸਤਖਤ ਕੀਤੇ ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੇ ਬਕਾਏ ਵਸੂਲਣ ਲਈ ਵੈਟ ਅਤੇ ਜੀਐਸਟੀ ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਸ਼ੁਰੂ : ਹਰਪਾਲ ਸਿੰਘ ਚੀਮਾ 5 ਬੱਚਿਆਂ ਦੇ ਚਿਹਰਿਆਂ 'ਤੇ ਪਰਤੀ ਮੁਸਕਾਨ ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ : ਡਾ. ਬਲਜੀਤ ਕੌਰ ਯੋਗ ਸਿਰਫ਼ ਕਸਰਤ ਨਹੀਂ, ਸੰਪੂਰਨ ਜੀਵਨ ਪੱਧਤੀ ਹੈ - ਨਾਇਬ ਸਿੰਘ ਸੈਣੀ ਜਪਾਨ ਦੀ ਸੰਸਦ ਅਤੇ ਚੋਟੀ ਦੇ ਆਗੂਆਂ ਤੱਕ ਪਹੁੰਚਿਆ ਸ੍ਰੀਮਦਭਗਵਦਗੀਤਾ ਦਾ ਸੰਦੇਸ਼ ਸ਼ੈਰੀ ਕਲਸੀ ਨੇ ਪੁਰਾਣੀ ਤਹਿਸੀਲ ਬਟਾਲਾ ਵਿਚ ਕੰਮ ਕਰਦੇ ਵਸੀਕਾ ਨਵੀਸਾਂ, ਫੋਟੋ ਸਟੇਟ ਅਤੇ ਟਾਈਪਿਸਟਾਂ ਦੀ ਮੰਗ ਕੀਤੀ ਪੂਰੀ ਪਿੰਡ ਕੁਦਨੀ ਵਿਖੇ ਐਡਵੋਕੇਟ ਬਰਿੰਦਰ ਗੋਇਲ ਦੇ"ਲੋਕ ਮਿਲਣੀ"ਪ੍ਰੋਗਰਾਮ ਦੌਰਾਨ ਸੈਂਕੜੇ ਪਰਿਵਾਰ "ਆਪ" ਚ ਹੋਏ ਸ਼ਾਮਿਲ ਧੂਰੀ ਹਲਕੇ ਦੇ ਹਰੇਕ ਵਪਾਰੀ ਤੱਕ ਪਹੁੰਚ ਕਰੇਗਾ ਪੰਜਾਬ ਰਾਜ ਵਪਾਰੀ ਕਮਿਸ਼ਨ: ਚੇਅਰਮੈਨ ਪੁਸ਼ਪਿੰਦਰ ਸ਼ਰਮਾ ਮਾਨਸਾ ਪੁਲਿਸ ਵੱਲੋਂ ਅੰਨ੍ਹੇ ਕਤਲ ਦੇ ਮੁਕੱਦਮੇ ਨੂੰ ਟਰੇਸ ਕਰਕੇ ਚਾਰ ਵਿਅਕਤੀ ਨਾਮਜਦ, ਤਿੰਨ ਦੋਸ਼ੀ ਕਾਬੂ ਸ਼ੈਰੀ ਕਲਸੀ ਵਲੋਂ ਬਟਾਲਾ ਦੇ ਇਤਿਹਾਸ ਵਿੱਚ ਇੱਕ ਹੋਰ ਨਵਾਂ ਮੀਲ ਪੱਥਰ ਸਥਾਪਿਤ, ਟਰੈਫਿਕ ਦੀ ਸਮੱਸਿਆ ਦਾ ਕੀਤਾ ਸਥਾਈ ਹੱਲ ਪਲੱਸ ਪੋਲੀਓ ਮੁਹਿੰਮ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਫਰੀਦਕੋਟ ਦੀ ਮੀਟਿੰਗ

 

ਨਾਕਾਮ ਕੋਸ਼ਿਸ਼ ਕਰ ਰਹੀ ਹੈ ਆਪ : ਮਾਨ ਦੇ ਕਮਜ਼ੋਰ ਬਚਾਅ ’ਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਤੰਜ

ਸਵਾਲ: ਆਪ ਨੇ 24 ਘੰਟਿਆਂ ਵਿੱਚ ਫੋਰੈਂਸਿਕ ਰਿਪੋਰਟਾਂ ਕਿਵੇਂ ਹਾਸਲ ਕੀਤੀਆਂ?

Amrinder Singh Raja Warring, Congress, Punjab Congress, Amarinder Singh Raja Warring

Armaan

Armaan

5 Dariya News

ਚੰਡੀਗੜ੍ਹ , 18 Jun 2026

Last updated on: Jun 18, 2026, 17:08 IST

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਕੀਤੇ ਜਾ ਰਹੇ “ਕਮਜ਼ੋਰ ਬਚਾਅ” ’ਤੇ ਤੰਜ ਕੱਸਦਿਆਂ, ਕਿਹਾ ਹੈ ਕਿ ਇਹ ਉਸ ਗੱਲ ਦਾ ਬਚਾਅ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਿਸਦਾ ਬਚਾਅ ਕੀਤਾ ਹੀ ਨਹੀਂ ਜਾ ਸਕਦਾ ਹੈ। ਜਿਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਭਗਵੰਤ ਮਾਨ ਨੂੰ “ਗੁਰੂ ਵਿਰੋਧੀ ਅਤੇ ਸਿੱਖ ਵਿਰੋਧੀ” ਕਰਾਰ ਦਿੱਤਾ ਗਿਆ ਹੈ।

ਇਸ ਲੜੀ ਹੇਠ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਕੁਝ ਅਣਪਛਾਤੀਆਂ ਲੈਬੋਰਟਰੀਆਂ ਦੀਆਂ ਕਥਿਤ ਰਿਪੋਰਟਾਂ ਦਾ ਹਵਾਲਾ ਦੇ ਕੇ ਕੀਤੇ ਗਏ ਦਾਵਿਆਂ ’ਤੇ ਪ੍ਰਤੀਕਿਰਿਆ ਦਿੰਦਿਆਂ, ਵੜਿੰਗ ਨੇ ਕਿਹਾ ਕਿ ਆਪ ਅਸੰਭਵ ਦਾ ਬਚਾਅ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਇੱਕ ਤੋਂ ਬਾਅਦ ਇੱਕ ਝੂਠ ਬੋਲ ਰਹੀ ਹੈ। ਸੂਬਾ ਕਾਂਗਰਸ ਪ੍ਰਧਾਨ ਨੇ ਇਹ ਵੀ ਸਵਾਲ ਉਠਾਇਆ ਕਿ ਆਪ ਨੇ ਮੁੱਖ ਮੰਤਰੀ ਨੂੰ “ਕਲੀਨ ਚਿੱਟ” ਦੇਣ ਲਈ ਸਿਰਫ਼ 24 ਘੰਟਿਆਂ ਦੇ ਅੰਦਰ ਦੋ ਵੱਖ-ਵੱਖ ਲੈਬੋਰਟਰੀਆਂ ਤੋਂ ਰਿਪੋਰਟਾਂ ਕਿਵੇਂ ਹਾਸਲ ਕਰ ਲਈਆਂ।

ਉਨ੍ਹਾਂ ਨੇ ਤੰਜ ਕੱਸਦਿਆਂ ਕਿਹਾ ਕਿ ਜਦੋਂ ਤੁਹਾਨੂੰ ਪਤਾ ਸੀ ਕਿ ਤੁਸੀਂ ਝੂਠ ਬੋਲਣਾ ਹੈ, ਤਾਂ ਘੱਟੋ-ਘੱਟ ਢੰਗ ਨਾਲ ਤਾਂ ਝੂਠ ਬੋਲ ਲੈਂਦੇ ਅਤੇ ਕੁਝ ਸਮਾਂ ਤਾਂ ਉਡੀਕ ਕਰ ਲੈਂਦੇ। ਉਨ੍ਹਾਂ ਨੇ ਆਪ ਆਗੂਆਂ ਨੂੰ ਪੁੱਛਿਆ ਕਿ 24 ਘੰਟਿਆਂ ਵਿੱਚ ਮਿਲੀਆਂ ਇਨ੍ਹਾਂ “ਕਲੀਨ ਚਿੱਟ” ਰਿਪੋਰਟਾਂ ’ਤੇ ਆਖ਼ਿਰ ਕੌਣ ਵਿਸ਼ਵਾਸ ਕਰੇਗਾ? ਵੜਿੰਗ ਨੇ ਕਿਹਾ ਕਿ ਆਪ ਦਾ ਬਚਾਅ ਪੱਖ ਬਹੁਤ ਕਮਜ਼ੋਰ ਹੈ ਅਤੇ ਪਾਰਟੀ ਆਪਣੇ ਹੀ ਪਹਿਲਾਂ ਦੇ ਸਟੈਂਡ ਦਾ ਖੰਡਨ ਕਰ ਰਹੀ ਹੈ।

ਉਨ੍ਹਾਂ ਨੇ ਯਾਦ ਦਿਵਾਇਆ ਕਿ ਜਦੋਂ ਕੁਝ ਮਹੀਨੇ ਪਹਿਲਾਂ ਮੁੱਖ ਮੰਤਰੀ ਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸਨ, ਤਾਂ ਉਨ੍ਹਾਂ ਨੇ ਸਿੱਧੇ ਤੌਰ ’ਤੇ ਇਹ ਕਹਿ ਕੇ ਵੀਡੀਓਜ਼ ਨੂੰ ਰੱਦ ਕਰ ਦਿੱਤਾ ਸੀ ਕਿ ਇਹ ਏਆਈ ਰਾਹੀਂ ਤਿਆਰ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਕਿਹਾ ਕਿ ਜਦੋਂ ਇਹ ਸਾਬਤ ਹੋ ਗਿਆ ਹੈ ਕਿ ਵੀਡੀਓ ਅਸਲੀ ਹਨ ਅਤੇ ਏਆਈ ਰਾਹੀਂ ਤਿਆਰ ਨਹੀਂ ਕੀਤੀਆਂ ਗਈਆਂ ਹਨ, ਤਾਂ ਆਪ ਦਾ ਬਚਾਅ ਇਹ ਬਣ ਗਿਆ ਕਿ ਵੀਡੀਓ ਵਿੱਚ ਦਿਖਾਈ ਦੇਣ ਵਾਲਾ ਵਿਅਕਤੀ ਮਾਨ ਨਹੀਂ ਹੈ।

ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਨੇ ਖੁਦ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕਿਹਾ ਸੀ ਕਿ ਉਹ ਜਿੱਥੇ ਚਾਹੁਣ ਵੀਡੀਓਜ਼ ਦੀ ਫੋਰੈਂਸਿਕ ਜਾਂਚ ਕਰਵਾ ਲੈਣ। ਵੜਿੰਗ ਨੇ ਆਪ ਨੂੰ ਇਹ ਵੀ ਪੁੱਛਿਆ ਕਿ ਜਦੋਂ ਇਹ ਵੀਡੀਓ ਕਈ ਮਹੀਨਿਆਂ ਤੋਂ ਜਨਤਕ ਤੌਰ ’ਤੇ ਘੁੰਮ ਰਹੀਆਂ ਸਨ, ਤਾਂ ਉਸ ਵੇਲੇ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਗਈ। ਹੁਣ ਹੀ ਕਿਉਂ ਅਤੇ ਇੰਨੀ ਜਲਦੀ ਕਿਉਂ ਹੈ? ਉਨ੍ਹਾਂ ਨੇ ਕਿਹਾ ਕਿ ਅੱਜ ਆਪ ਵੱਲੋਂ ਦਿੱਤੇ ਗਏ ਬਚਾਅ ਨੇ ਜਵਾਬ ਘੱਟ ਅਤੇ ਸਵਾਲ ਵੱਧ ਖੜ੍ਹੇ ਕੀਤੇ ਹਨ ਅਤੇ ਇਸ ਨਾਲ ਲੋਕਾਂ ਵਿੱਚ ਬਣੀ ਇਹ ਧਾਰਣਾ ਹੋਰ ਮਜ਼ਬੂਤ ਹੋਈ ਹੈ ਕਿ ਆਪ ਲਗਾਤਾਰ ਝੂਠ ਬੋਲਣ ਵਾਲੀ ਪਾਰਟੀ ਹੈ।

ਉਨ੍ਹਾਂ ਨੇ ਮੁੱਖ ਮੰਤਰੀ ਨੂੰ ਸਲਾਹ ਦਿੱਤੀ ਕਿ ਉਹ ਸਿੱਖਾਂ ਦੀ ਸਰਵਉੱਚ ਧਾਰਮਿਕ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਕਿਸੇ ਵੀ ਤਰ੍ਹਾਂ ਦੇ ਟਕਰਾਅ ਤੋਂ ਬਚਣ। ਉਨ੍ਹਾਂ ਨੇ ਮਾਨ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਤੁਸੀਂ ਜਿਸ ਤਰੀਕੇ ਨਾਲ ਸ਼੍ਰੀ ਅਕਾਲ ਤਖ਼ਤ ਸਾਹਿਬ ਦਾ ਸਾਹਮਣਾ ਕਰ ਰਹੇ ਹੋ, ਇਤਿਹਾਸ ਸ਼ਾਇਦ ਤੁਹਾਡੇ ਨਾਲ ਨਰਮੀ ਨਾ ਵਰਤੇ।

 

Tags: Amrinder Singh Raja Warring , Congress , Punjab Congress , Amarinder Singh Raja Warring

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD