Friday, 19 June 2026

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚੰਡੀਗੜ੍ਹ ਭਾਜਪਾ ਪ੍ਰਧਾਨ ਵੱਲੋਂ ਪੰਜਾਬੀਆਂ ਖਿਲਾਫ਼ ਅਪਮਾਨਜਨਕ ਟਿੱਪਣੀ ਦੀ ਕੀਤੀ ਨਿੰਦਾ ਕੁਲਤਾਰ ਸਿੰਘ ਸੰਧਵਾਂ ਨੇ ਟ੍ਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਜ਼ਿਲ੍ਹਾ ਅਜਾਇਬ ਘਰ ਸੰਗਰੂਰ ਨੂੰ ਹੋਰ ਵਿਕਸਤ ਕਰਨ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ : ਗੁਲਾਬ ਚੰਦ ਕਟਾਰੀਆ ਪਟਿਆਲਾ ਜ਼ਿਲ੍ਹੇ 'ਚ 7 ਪ੍ਰੀਖਿਆ ਕੇਂਦਰਾਂ ‘ਤੇ ਨੀਟ ਪ੍ਰੀਖਿਆ ਦੀਆਂ ਤਿਆਰੀਆਂ ਮੁਕੰਮਲ : ਡਾ. ਹਿਮਾਂਸ਼ੂ ਅਗਰਵਾਲ ਅਧਿਕਾਰੀ ਆਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਕਰਨਾ ਯਕੀਨੀ ਬਣਾਉਣ : ਨਾਇਬ ਸਿੰਘ ਸੈਣੀ ਸੂਬਾ ਸਰਕਾਰ ਦੀਆਂ ਜਨ-ਭਲਾਈਕਾਰੀ ਯੋਜਨਾਵਾਂ ਦੀ ਪੰਜਾਬ ਵਿੱਚ ਹੋ ਰਹੀ ਚਰਚਾ - ਨਾਇਬ ਸਿੰਘ ਸੈਣੀ ਨਾਇਬ ਸੈਣੀ ਨੇ ਸਿਰਸਾ ਵਿੱਚ ਕੀਤਾ ਜਨ-ਭਲਾਈ ਕੈਂਪ ਦਾ ਨਿਰੀਖਣ ਦ੍ਰੌਪਦੀ ਮੁਰਮੂ ਓਂਕਾਰੇਸ਼ਵਰ, ਮੱਧ ਪ੍ਰਦੇਸ਼ ਵਿਖੇ ਅੰਤਰਰਾਸ਼ਟਰੀ ਸਿਕਲ ਸੈੱਲ ਦਿਵਸ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਮਨੋਵਿਗਿਆਨ ਕਲੀਨਿਕਲ ਸਿਖਲਾਈ ਲਈ ਨਵਾਂ ਕਦਮ ਪੰਜਾਬ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿੰਗ ਵਿਮੈਨ ਹੋਸਟਲ ਨਿਰਮਾਣ ਅਧੀਨ : ਡਾ. ਬਲਜੀਤ ਕੌਰ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਨੂੰ ਸਫ਼ਲ ਬਣਾਉਣ ਲਈ ਬੀ.ਐਲ.ਓਜ਼ ਫੀਲਡ ਵਿੱਚ ਪੂਰੀ ਤਰ੍ਹਾਂ ਸਰਗਰਮ : ਨਵਜੋਤ ਕੌਰ ਪੰਜਾਬ ਸਰਕਾਰ ਨੇ ਬਿਮਾਰੀ ਦੀ ਸ਼ੁਰੂਆਤੀ ਪਛਾਣ ਨੂੰ ਹੁਲਾਰਾ ਦੇਣ ਲਈ ਏਆਈ ਹੈਲਥਕੇਅਰ ਐਮਓਯੂ 'ਤੇ ਦਸਤਖਤ ਕੀਤੇ ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੇ ਬਕਾਏ ਵਸੂਲਣ ਲਈ ਵੈਟ ਅਤੇ ਜੀਐਸਟੀ ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਸ਼ੁਰੂ : ਹਰਪਾਲ ਸਿੰਘ ਚੀਮਾ 5 ਬੱਚਿਆਂ ਦੇ ਚਿਹਰਿਆਂ 'ਤੇ ਪਰਤੀ ਮੁਸਕਾਨ ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ : ਡਾ. ਬਲਜੀਤ ਕੌਰ ਯੋਗ ਸਿਰਫ਼ ਕਸਰਤ ਨਹੀਂ, ਸੰਪੂਰਨ ਜੀਵਨ ਪੱਧਤੀ ਹੈ - ਨਾਇਬ ਸਿੰਘ ਸੈਣੀ ਜਪਾਨ ਦੀ ਸੰਸਦ ਅਤੇ ਚੋਟੀ ਦੇ ਆਗੂਆਂ ਤੱਕ ਪਹੁੰਚਿਆ ਸ੍ਰੀਮਦਭਗਵਦਗੀਤਾ ਦਾ ਸੰਦੇਸ਼ ਸ਼ੈਰੀ ਕਲਸੀ ਨੇ ਪੁਰਾਣੀ ਤਹਿਸੀਲ ਬਟਾਲਾ ਵਿਚ ਕੰਮ ਕਰਦੇ ਵਸੀਕਾ ਨਵੀਸਾਂ, ਫੋਟੋ ਸਟੇਟ ਅਤੇ ਟਾਈਪਿਸਟਾਂ ਦੀ ਮੰਗ ਕੀਤੀ ਪੂਰੀ ਪਿੰਡ ਕੁਦਨੀ ਵਿਖੇ ਐਡਵੋਕੇਟ ਬਰਿੰਦਰ ਗੋਇਲ ਦੇ"ਲੋਕ ਮਿਲਣੀ"ਪ੍ਰੋਗਰਾਮ ਦੌਰਾਨ ਸੈਂਕੜੇ ਪਰਿਵਾਰ "ਆਪ" ਚ ਹੋਏ ਸ਼ਾਮਿਲ ਧੂਰੀ ਹਲਕੇ ਦੇ ਹਰੇਕ ਵਪਾਰੀ ਤੱਕ ਪਹੁੰਚ ਕਰੇਗਾ ਪੰਜਾਬ ਰਾਜ ਵਪਾਰੀ ਕਮਿਸ਼ਨ: ਚੇਅਰਮੈਨ ਪੁਸ਼ਪਿੰਦਰ ਸ਼ਰਮਾ ਮਾਨਸਾ ਪੁਲਿਸ ਵੱਲੋਂ ਅੰਨ੍ਹੇ ਕਤਲ ਦੇ ਮੁਕੱਦਮੇ ਨੂੰ ਟਰੇਸ ਕਰਕੇ ਚਾਰ ਵਿਅਕਤੀ ਨਾਮਜਦ, ਤਿੰਨ ਦੋਸ਼ੀ ਕਾਬੂ ਸ਼ੈਰੀ ਕਲਸੀ ਵਲੋਂ ਬਟਾਲਾ ਦੇ ਇਤਿਹਾਸ ਵਿੱਚ ਇੱਕ ਹੋਰ ਨਵਾਂ ਮੀਲ ਪੱਥਰ ਸਥਾਪਿਤ, ਟਰੈਫਿਕ ਦੀ ਸਮੱਸਿਆ ਦਾ ਕੀਤਾ ਸਥਾਈ ਹੱਲ

 

ਪਿੰਡ ਮਾਣਕਪੁਰ ਕੱਲਰ ਦੇ ਦੌਰੇ ਦੌਰਾਨ ਕੁਲਜੀਤ ਸਿੰਘ ਬੇਦੀ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ, ਕਾਂਗਰਸ ਦੇ ਹੱਕ ਵਿੱਚ ਮੰਗਿਆ ਸਮਰਥਨ

Kuljit Singh Bedi, Mohali Municipal Corporation, SAS Nagar, Mohali, SAS Nagar Mohali, Sahibzada Ajit Singh Nagar, Punjab Pradesh Congress Committee, Congress, Punjab Congress

Armaan

Armaan

5 Dariya News

ਮੋਹਾਲੀ , 18 Jun 2026

Last updated on: Jun 18, 2026, 17:23 IST

ਸਾਬਕਾ ਡਿਪਟੀ ਮੇਅਰ ਮੋਹਾਲੀ ਕੁਲਜੀਤ ਸਿੰਘ ਬੇਦੀ ਨੇ ਪਿੰਡ ਮਾਣਕਪੁਰ ਕੱਲਰ ਦਾ ਦੌਰਾ ਕਰਕੇ ਪਿੰਡ ਵਾਸੀਆਂ ਨਾਲ ਰੂਬਰੂ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪਿੰਡ ਦੇ ਲੋਕਾਂ, ਖ਼ਾਸ ਕਰਕੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਨਾਲ ਬੈਠ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਦੁਸ਼ਵਾਰੀਆਂ ਬਾਰੇ ਜਾਣਕਾਰੀ ਹਾਸਲ ਕੀਤੀ। ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਹਲਕੇ ਦੇ ਹਰ ਪਿੰਡ ਅਤੇ ਹਰ ਗਲੀ ਵਿੱਚ ਜਾ ਕੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਨੇੜੇ ਤੋਂ ਸਮਝਿਆ ਜਾਵੇ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕੀਤੇ ਜਾਣ।

ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਆਵਾਜ਼ ਨੂੰ ਸੁਣਨਾ ਅਤੇ ਉਨ੍ਹਾਂ ਦੇ ਹੱਕਾਂ ਲਈ ਲੜਨਾ ਹੀ ਉਨ੍ਹਾਂ ਦੀ ਪ੍ਰਾਥਮਿਕਤਾ ਹੈ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਭਰਪੂਰ ਪਿਆਰ ਅਤੇ ਸਮਰਥਨ ਦਿੱਤਾ ਹੈ, ਜਿਸ ਨਾਲ ਉਨ੍ਹਾਂ ਨੂੰ ਹੋਰ ਵੀ ਉਤਸ਼ਾਹ ਮਿਲਿਆ ਹੈ। ਬੇਦੀ ਨੇ ਦਾਅਵਾ ਕੀਤਾ ਕਿ ਹਲਕੇ ਵਿੱਚ ਬਦਲਾਅ ਦੀ ਲਹਿਰ ਚੱਲ ਰਹੀ ਹੈ ਅਤੇ ਲੋਕ ਨਵੀਂ ਸੋਚ ਅਤੇ ਨਵੇਂ ਨੇਤ੍ਰਿਤਵ ਨੂੰ ਮੌਕਾ ਦੇਣ ਲਈ ਤਿਆਰ ਹਨ।

ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਆਮ ਲੋਕਾਂ ਦੇ ਨਾਲ ਖੜੀ ਰਹੀ ਹੈ ਅਤੇ ਅੱਗੇ ਵੀ ਰਹੇਗੀ। ਉਨ੍ਹਾਂ ਭਰੋਸਾ ਦਿਵਾਇਆ ਕਿ ਜੇਕਰ ਭਵਿੱਖ ਵਿੱਚ ਕਾਂਗਰਸ ਨੂੰ ਸਰਕਾਰ ਬਣਾਉਣ ਦਾ ਮੌਕਾ ਮਿਲਦਾ ਹੈ ਤਾਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ ਅਤੇ ਕਿਸੇ ਨਾਲ ਵੀ ਬੇਇਨਸਾਫ਼ੀ ਨਹੀਂ ਹੋਣ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਉਹ ਮੋਹਾਲੀ ਹਲਕੇ ਤੋਂ ਕਾਂਗਰਸ ਟਿਕਟ ਦੇ ਦਾਅਵੇਦਾਰ ਹਨ ਅਤੇ ਹਲਕੇ ਦੇ ਪਿੰਡਾਂ ਦਾ ਲਗਾਤਾਰ ਦੌਰਾ ਕਰ ਰਹੇ ਹਨ ਤਾਂ ਜੋ ਉਹਨਾਂ ਦੀਆਂ ਸਮੱਸਿਆਵਾਂ ਦਾ ਪਤਾ ਲੱਗ ਸਕੇ ਅਤੇ ਕਾਂਗਰਸ ਦੀ ਸਰਕਾਰ ਆਉਣ ਤੇ ਉਹਨਾਂ ਦਾ ਫੌਰੀ ਤੌਰ ਤੇ ਹੱਲ ਕਰਵਾਇਆ ਜਾ ਸਕੇ।

ਦੌਰੇ ਦੌਰਾਨ ਸਤਿਨਾਮ ਸਿੰਘ ਪੰਚ, ਗੁਰਦੇਵ ਸਿੰਘ ਪੰਚ, ਜਰਨੈਲ ਸਿੰਘ, ਲਖਬੀਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਰਹੇ। ਪਿੰਡ ਵਾਸੀਆਂ ਨੇ ਵੀ ਆਪਣੇ ਖੇਤਰ ਨਾਲ ਜੁੜੀਆਂ ਵੱਖ-ਵੱਖ ਸਮੱਸਿਆਵਾਂ ਅਤੇ ਮੰਗਾਂ ਨੂੰ ਸਾਬਕਾ ਡਿਪਟੀ ਮੇਅਰ ਦੇ ਧਿਆਨ ਵਿੱਚ ਲਿਆਂਦਾ। ਕੁਲਜੀਤ ਸਿੰਘ ਬੇਦੀ ਨੇ ਪਿੰਡ ਵਾਸੀਆਂ ਦਾ ਮਿਲੇ ਸਨਮਾਨ ਅਤੇ ਸਮਰਥਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਲੋਕਾਂ ਦੀ ਸੇਵਾ ਲਈ ਹਮੇਸ਼ਾ ਤਤਪਰ ਰਹਿਣਗੇ।

 

Tags: Kuljit Singh Bedi , Mohali Municipal Corporation , SAS Nagar , Mohali , SAS Nagar Mohali , Sahibzada Ajit Singh Nagar , Punjab Pradesh Congress Committee , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD