Friday, 19 June 2026

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚੰਡੀਗੜ੍ਹ ਭਾਜਪਾ ਪ੍ਰਧਾਨ ਵੱਲੋਂ ਪੰਜਾਬੀਆਂ ਖਿਲਾਫ਼ ਅਪਮਾਨਜਨਕ ਟਿੱਪਣੀ ਦੀ ਕੀਤੀ ਨਿੰਦਾ ਕੁਲਤਾਰ ਸਿੰਘ ਸੰਧਵਾਂ ਨੇ ਟ੍ਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਜ਼ਿਲ੍ਹਾ ਅਜਾਇਬ ਘਰ ਸੰਗਰੂਰ ਨੂੰ ਹੋਰ ਵਿਕਸਤ ਕਰਨ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ : ਗੁਲਾਬ ਚੰਦ ਕਟਾਰੀਆ ਪਟਿਆਲਾ ਜ਼ਿਲ੍ਹੇ 'ਚ 7 ਪ੍ਰੀਖਿਆ ਕੇਂਦਰਾਂ ‘ਤੇ ਨੀਟ ਪ੍ਰੀਖਿਆ ਦੀਆਂ ਤਿਆਰੀਆਂ ਮੁਕੰਮਲ : ਡਾ. ਹਿਮਾਂਸ਼ੂ ਅਗਰਵਾਲ ਅਧਿਕਾਰੀ ਆਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਕਰਨਾ ਯਕੀਨੀ ਬਣਾਉਣ : ਨਾਇਬ ਸਿੰਘ ਸੈਣੀ ਸੂਬਾ ਸਰਕਾਰ ਦੀਆਂ ਜਨ-ਭਲਾਈਕਾਰੀ ਯੋਜਨਾਵਾਂ ਦੀ ਪੰਜਾਬ ਵਿੱਚ ਹੋ ਰਹੀ ਚਰਚਾ - ਨਾਇਬ ਸਿੰਘ ਸੈਣੀ ਨਾਇਬ ਸੈਣੀ ਨੇ ਸਿਰਸਾ ਵਿੱਚ ਕੀਤਾ ਜਨ-ਭਲਾਈ ਕੈਂਪ ਦਾ ਨਿਰੀਖਣ ਦ੍ਰੌਪਦੀ ਮੁਰਮੂ ਓਂਕਾਰੇਸ਼ਵਰ, ਮੱਧ ਪ੍ਰਦੇਸ਼ ਵਿਖੇ ਅੰਤਰਰਾਸ਼ਟਰੀ ਸਿਕਲ ਸੈੱਲ ਦਿਵਸ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਮਨੋਵਿਗਿਆਨ ਕਲੀਨਿਕਲ ਸਿਖਲਾਈ ਲਈ ਨਵਾਂ ਕਦਮ ਪੰਜਾਬ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿੰਗ ਵਿਮੈਨ ਹੋਸਟਲ ਨਿਰਮਾਣ ਅਧੀਨ : ਡਾ. ਬਲਜੀਤ ਕੌਰ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਨੂੰ ਸਫ਼ਲ ਬਣਾਉਣ ਲਈ ਬੀ.ਐਲ.ਓਜ਼ ਫੀਲਡ ਵਿੱਚ ਪੂਰੀ ਤਰ੍ਹਾਂ ਸਰਗਰਮ : ਨਵਜੋਤ ਕੌਰ ਪੰਜਾਬ ਸਰਕਾਰ ਨੇ ਬਿਮਾਰੀ ਦੀ ਸ਼ੁਰੂਆਤੀ ਪਛਾਣ ਨੂੰ ਹੁਲਾਰਾ ਦੇਣ ਲਈ ਏਆਈ ਹੈਲਥਕੇਅਰ ਐਮਓਯੂ 'ਤੇ ਦਸਤਖਤ ਕੀਤੇ ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੇ ਬਕਾਏ ਵਸੂਲਣ ਲਈ ਵੈਟ ਅਤੇ ਜੀਐਸਟੀ ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਸ਼ੁਰੂ : ਹਰਪਾਲ ਸਿੰਘ ਚੀਮਾ 5 ਬੱਚਿਆਂ ਦੇ ਚਿਹਰਿਆਂ 'ਤੇ ਪਰਤੀ ਮੁਸਕਾਨ ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ : ਡਾ. ਬਲਜੀਤ ਕੌਰ ਯੋਗ ਸਿਰਫ਼ ਕਸਰਤ ਨਹੀਂ, ਸੰਪੂਰਨ ਜੀਵਨ ਪੱਧਤੀ ਹੈ - ਨਾਇਬ ਸਿੰਘ ਸੈਣੀ ਜਪਾਨ ਦੀ ਸੰਸਦ ਅਤੇ ਚੋਟੀ ਦੇ ਆਗੂਆਂ ਤੱਕ ਪਹੁੰਚਿਆ ਸ੍ਰੀਮਦਭਗਵਦਗੀਤਾ ਦਾ ਸੰਦੇਸ਼ ਸ਼ੈਰੀ ਕਲਸੀ ਨੇ ਪੁਰਾਣੀ ਤਹਿਸੀਲ ਬਟਾਲਾ ਵਿਚ ਕੰਮ ਕਰਦੇ ਵਸੀਕਾ ਨਵੀਸਾਂ, ਫੋਟੋ ਸਟੇਟ ਅਤੇ ਟਾਈਪਿਸਟਾਂ ਦੀ ਮੰਗ ਕੀਤੀ ਪੂਰੀ ਪਿੰਡ ਕੁਦਨੀ ਵਿਖੇ ਐਡਵੋਕੇਟ ਬਰਿੰਦਰ ਗੋਇਲ ਦੇ"ਲੋਕ ਮਿਲਣੀ"ਪ੍ਰੋਗਰਾਮ ਦੌਰਾਨ ਸੈਂਕੜੇ ਪਰਿਵਾਰ "ਆਪ" ਚ ਹੋਏ ਸ਼ਾਮਿਲ ਧੂਰੀ ਹਲਕੇ ਦੇ ਹਰੇਕ ਵਪਾਰੀ ਤੱਕ ਪਹੁੰਚ ਕਰੇਗਾ ਪੰਜਾਬ ਰਾਜ ਵਪਾਰੀ ਕਮਿਸ਼ਨ: ਚੇਅਰਮੈਨ ਪੁਸ਼ਪਿੰਦਰ ਸ਼ਰਮਾ ਮਾਨਸਾ ਪੁਲਿਸ ਵੱਲੋਂ ਅੰਨ੍ਹੇ ਕਤਲ ਦੇ ਮੁਕੱਦਮੇ ਨੂੰ ਟਰੇਸ ਕਰਕੇ ਚਾਰ ਵਿਅਕਤੀ ਨਾਮਜਦ, ਤਿੰਨ ਦੋਸ਼ੀ ਕਾਬੂ ਸ਼ੈਰੀ ਕਲਸੀ ਵਲੋਂ ਬਟਾਲਾ ਦੇ ਇਤਿਹਾਸ ਵਿੱਚ ਇੱਕ ਹੋਰ ਨਵਾਂ ਮੀਲ ਪੱਥਰ ਸਥਾਪਿਤ, ਟਰੈਫਿਕ ਦੀ ਸਮੱਸਿਆ ਦਾ ਕੀਤਾ ਸਥਾਈ ਹੱਲ

 

ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ; ਵੀਡੀਓ ਵਿੱਚ 1,191 ਫਰੇਮ ਹਨ ਅਤੇ ਇੱਕ ਵੀ ਫਰੇਮ ਮੇਰੇ ਕਿਸੇ ਵੀ ਸਰੀਰਕ ਲੱਛਣ ਨਾਲ ਮੇਲ ਨਹੀਂ ਖਾਂਦਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੈਂ ਸੰਗਤ ਨੂੰ ਅਪੀਲ ਕਰਦਾ ਹਾਂ ਕਿ ਉਹ ਮੇਰੇ ਵਿਰੋਧੀਆਂ ਦੀਆਂ ਸਾਜ਼ਿਸ਼ਾਂ ਵਿੱਚ ਨਾ ਆਉਣ; ਉਹ ਆਪਣੀਆਂ ਸਿਆਸੀ ਕੁਰਸੀਆਂ ਬਚਾਉਣ ਲਈ ਧਰਮ ਨੂੰ ਢਾਲ ਵਜੋਂ ਵਰਤ ਰਹੇ ਹਨ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

Bhagwant Mann, Bhagwant Singh Mann, AAP Punjab, Chief Minister Of Punjab

Web Admin

Web Admin

5 Dariya News

ਚੰਡੀਗੜ੍ਹ , 18 Jun 2026

Last updated on: Jun 19, 2026, 09:25 IST

ਦੁਨੀਆ ਭਰ ਦੇ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦਾ ਸਾਰਾ ਜਨਤਕ ਜੀਵਨ ਲੋਕਾਂ ਦੀ ਸੇਵਾ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸਮਰਪਿਤ ਰਿਹਾ ਹੈ ਅਤੇ ਕੋਈ ਵੀ ਸਿਆਸੀ ਪ੍ਰਚਾਰ, ਸੰਗਤ ਜਾਂ ਸੂਬੇ ਦੇ ਲੋਕਾਂ ਨਾਲ ਉਨ੍ਹਾਂ ਦੇ ਰਿਸ਼ਤੇ ਨੂੰ ਕਮਜ਼ੋਰ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਦੋ ਸੁਤੰਤਰ ਫੋਰੈਂਸਿਕ ਰਿਪੋਰਟਾਂ ਨੇ ਨਕਲੀ ਵੀਡੀਓ ਵਿਵਾਦ ਪਿੱਛੇ ਦੀ ਸੱਚਾਈ ਨੂੰ ਬੇਨਕਾਬ ਕਰ ਦਿੱਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਜਾਂਚ ਕੀਤੇ ਗਏ 1,191 ਫਰੇਮਾਂ ਵਿੱਚੋਂ ਇੱਕ ਵੀ ਫਰੇਮ ਉਨ੍ਹਾਂ ਦੇ ਚਿਹਰੇ, ਕੱਦ, ਸਰੀਰਕ ਬਣਤਰ ਜਾਂ ਦਿੱਖ ਨਾਲ ਮੇਲ ਨਹੀਂ ਖਾਂਦਾ। ਇਸ ਘਟਨਾ ਨੂੰ ਬਦਨਾਮ ਕਰਨ ਦੀ ਇੱਕ ਸੋਚੀ-ਸਮਝੀ ਸਾਜ਼ਿਸ਼ ਕਰਾਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੁਝ ਤਾਕਤਾਂ ਪੰਜਾਬ ਦੀ ਤਰੱਕੀ ਅਤੇ ਲੋਕਾਂ ਵੱਲੋਂ ਮਿਲ ਰਹੇ ਬੇਅੰਤ ਪਿਆਰ ਨੂੰ ਬਰਦਾਸ਼ਤ ਨਹੀਂ ਕਰ ਪਾ ਰਹੀਆਂ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਡੀ.ਜੀ.ਪੀ. ਪੰਜਾਬ ਨੂੰ ਨਿਰਦੇਸ਼ ਦਿੱਤੇ ਹਨ ਕਿ ਇਸ ਨਕਲੀ ਵੀਡੀਓ ਨੂੰ ਬਣਾਉਣ, ਫੰਡ ਦੇਣ ਅਤੇ ਵਾਇਰਲ ਕਰਨ ਵਿੱਚ ਸ਼ਾਮਲ ਹਰ ਵਿਅਕਤੀ ਦੀ ਪਛਾਣ ਕੀਤੀ ਜਾਵੇ, ਚਾਹੇ ਉਹ ਦੁਨੀਆ ਵਿੱਚ ਕਿਤੇ ਵੀ ਲੁਕੇ ਹੋਣ, ਉਨ੍ਹਾਂ ਨੂੰ ਸੰਗਤ ਦੇ ਸਾਹਮਣੇ ਲਿਆਂਦਾ ਜਾਵੇ। ਸ਼੍ਰੀ ਗੁਰੂ ਗ੍ਰੰਥ ਸਾਹਿਬ, ਸੰਗਤ ਅਤੇ ਪੰਜਾਬ ਦੇ ਲੋਕਾਂ ਦੀ ਸੇਵਾ ਲਈ ਆਪਣੀ ਉਮਰ ਭਰ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਘਟ ਰਹੀ ਸਿਆਸੀ ਹੋਂਦ ਨੂੰ ਬਚਾਉਣ ਲਈ ਧਰਮ ਨੂੰ ਢਾਲ ਵਜੋਂ ਵਰਤਣ ਵਾਲਿਆਂ ਦੀਆਂ ਸਿਆਸਤ ਤੋਂ ਪ੍ਰੇਰਿਤ ਸਾਜ਼ਿਸ਼ਾਂ ਦਾ ਸ਼ਿਕਾਰ ਨਾ ਹੋਣ।

ਇੱਕ ਵੀਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਜਦੋਂ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਦੇਣ ਦੀ ਗੱਲ ਆਈ ਤਾਂ ਸੰਸਦ ਦੇ ਇਤਿਹਾਸ ਵਿੱਚ ਉਨ੍ਹਾਂ ਨੂੰ ਕਦੇ ਵੀ ਸ਼ਰਧਾਂਜਲੀ ਨਹੀਂ ਸੀ ਦਿੱਤੀ ਗਈ। ਗੁਰੂ ਸਾਹਿਬ ਨੇ ਮੈਨੂੰ ਉਹ ਸੇਵਾ ਬਖਸ਼ੀ ਅਤੇ ਸੰਸਦ ਵਿੱਚ ਪਹਿਲੀ ਵਾਰ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਮੌਨ ਰੱਖਿਆ ਗਿਆ, ਉਨ੍ਹਾਂ ਦੀ ਕੁਰਬਾਨੀ ਬਾਰੇ ਚਰਚਾ ਹੋਈ ਅਤੇ ਉਨ੍ਹਾਂ ਦੀ ਸ਼ਹੀਦੀ ਦਾ ਸਤਿਕਾਰ ਕੀਤਾ ਗਿਆ।"

ਮੁੱਖ ਮੰਤਰੀ ਨੇ ਕਿਹਾ, "ਹੁਣ, ਮੁੱਖ ਮੰਤਰੀ ਵਜੋਂ ਮੇਰੇ ਸਾਹਮਣੇ ਪਾਲਕੀ ਸਾਹਿਬ ਲੈ ਕੇ ਜਾਣ ਵਾਲੇ ਵਾਹਨਾਂ ਦਾ ਮਾਮਲਾ ਆਇਆ ਸੀ। ਇਨ੍ਹਾਂ ਵਾਹਨਾਂ ਨੂੰ ਟੈਕਸ ਤੋਂ ਛੋਟ ਨਹੀਂ ਸੀ। ਅਸੀਂ ਪੂਰੇ ਪੰਜਾਬ ਵਿੱਚ ਪਾਲਕੀ ਸਾਹਿਬ ਦੇ ਸਾਰੇ ਵਾਹਨਾਂ ਦਾ ਟੈਕਸ ਮੁਆਫ਼ ਕਰ ਦਿੱਤਾ ਹੈ।" ਉਨ੍ਹਾਂ ਅੱਗੇ ਕਿਹਾ, "ਅਸੀਂ ਸੂਬੇ ਵਿੱਚ ਵੱਖ-ਵੱਖ ਧਰਮਾਂ ਦੇ ਪਵਿੱਤਰ ਗ੍ਰੰਥਾਂ ਨੂੰ ਲੈ ਕੇ ਜਾਣ ਲਈ ਵਿਸ਼ੇਸ਼ ਤੌਰ 'ਤੇ ਤਿਆਰ ਕੀਤੇ ਵਾਹਨਾਂ ਨੂੰ ਮੋਟਰ ਵਹੀਕਲ ਟੈਕਸ ਤੋਂ ਛੋਟ ਦਿੱਤੀ ਹੈ।

ਇਨ੍ਹਾਂ ਵਾਹਨਾਂ ਨੂੰ ਛੋਟ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ ਕੱਢੇ ਜਾਣ ਵਾਲੇ ਨਗਰ ਕੀਰਤਨਾਂ ਨੂੰ ਧਿਆਨ ਵਿੱਚ ਰੱਖਦਿਆਂ ਦਿੱਤੀ ਗਈ ਹੈ, ਜੋ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀ ਭਾਵਨਾ ਨੂੰ ਹੁਲਾਰਾ ਦੇਣ ਲਈ ਪ੍ਰੇਰਕ ਵਜੋਂ ਕੰਮ ਕਰਦੇ ਹਨ।" ਉਨ੍ਹਾਂ ਅੱਗੇ ਕਿਹਾ, "ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਦੌਰਾਨ ਅਸੀਂ ਬਿਹਤਰੀਨ ਪ੍ਰਬੰਧ ਕੀਤੇ ਅਤੇ ਲੋਕਾਂ ਨੇ ਉਨ੍ਹਾਂ ਪ੍ਰਬੰਧਾਂ ਦੀ ਸ਼ਲਾਘਾ ਕੀਤੀ।

ਇਤਿਹਾਸ ਵਿੱਚ ਪਹਿਲੀ ਵਾਰ ਅਸੀਂ ਅਨੰਦਪੁਰ ਸਾਹਿਬ ਵਿਖੇ ਵਿਸ਼ੇਸ਼ ਵਿਧਾਨ ਸਭਾ ਇਜਲਾਸ ਬੁਲਾ ਕੇ ਪੰਜਾਬ ਵਿਧਾਨ ਸਭਾ ਨੂੰ ਗੁਰੂ ਚਰਨਾਂ ਵਿੱਚ ਸਮਰਪਿਤ ਕੀਤਾ।” ਮੁੱਖ ਮੰਤਰੀ ਨੇ ਦੱਸਿਆ, "ਅਸੀਂ ਤਖ਼ਤ ਸ਼੍ਰੀ ਅਕਾਲ ਤਖ਼ਤ ਸਾਹਿਬ, ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਅਤੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਨਾਲ ਸਬੰਧਤ ਸ਼ਹਿਰਾਂ ਅੰਮ੍ਰਿਤਸਰ, ਸ਼੍ਰੀ ਅਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦਿੱਤਾ ਹੈ।

ਪਿਛਲੀ ਕਿਸੇ ਵੀ ਸਰਕਾਰ ਵਿੱਚ ਅਜਿਹਾ ਫੈਸਲਾ ਲੈਣ ਦੀ ਹਿੰਮਤ ਨਹੀਂ ਸੀ।" ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਜਦੋਂ ਬੇਅਦਬੀ ਦੀਆਂ ਘਟਨਾਵਾਂ ਵਾਪਰ ਰਹੀਆਂ ਸਨ ਤਾਂ ਕਾਨੂੰਨ ਬਹੁਤ ਕਮਜ਼ੋਰ ਸੀ। ਲੋਕਾਂ ਨੂੰ ਥਾਣੇ ਤੋਂ ਵੀ ਜ਼ਮਾਨਤ ਮਿਲ ਜਾਂਦੀ ਸੀ ਜਾਂ ਉਹ ਸਜ਼ਾ ਤੋਂ ਬਚ ਜਾਂਦੇ ਸਨ। ਅਸੀਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ, ਜਾਗਤ ਜੋਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਣਾਇਆ।

ਲੋਕਾਂ ਨੇ ਉਸ ਕਾਨੂੰਨ ਦੀ ਬਹੁਤ ਸ਼ਲਾਘਾ ਕੀਤੀ। ਅੱਜ ਵੀ ਲੋਕ ਮੈਨੂੰ ਫੋਨ ਕਰਕੇ ਕਹਿੰਦੇ ਹਨ ਕਿ ਇਸ ਕਾਨੂੰਨ ਨੇ ਉਨ੍ਹਾਂ ਦੇ ਦਿਲਾਂ ਨੂੰ ਸਕੂਨ ਦਿੱਤਾ ਹੈ। ਮੈਂ ਉਨ੍ਹਾਂ ਨੂੰ ਕਹਿੰਦਾ ਹਾਂ ਕਿ ਇਹ ਮੈਂ ਆਪਣੇ ਆਪ ਨਹੀਂ ਕੀਤਾ। ਗੁਰੂ ਸਾਹਿਬ ਨੇ ਮੈਨੂੰ ਇਹ ਸੇਵਾ ਸੌਂਪੀ ਸੀ।" ਮੁੱਖ ਮੰਤਰੀ ਨੇ ਕਿਹਾ, "ਮੈਨੂੰ ਹੈਰਾਨੀ ਹੁੰਦੀ ਹੈ ਕਿ ਜੋ ਧਰਮ ਦੇ ਆਪੇ ਰਖਵਾਲੇ ਬਣੇ ਬੈਠੇ ਹਨ ਅਤੇ ਜਿਨ੍ਹਾਂ ਸਿਆਸੀ ਲੋਕਾਂ ਨੇ ਆਪਣੇ ਚਹੇਤਿਆਂ ਨੂੰ ਅਹਿਮ ਅਹੁਦਿਆਂ 'ਤੇ ਨਿਯੁਕਤ ਕੀਤਾ ਹੈ, ਉਹ ਹੁਣ ਮੇਰਾ ਨਾਂ ਇਕ ਅਜਿਹੀ ਨਕਲੀ ਵੀਡੀਓ ਨਾਲ ਜੋੜ ਰਹੇ ਹਨ, ਜਿਸ ਵਿਚ ਮੈਂ ਮੌਜੂਦ ਵੀ ਨਹੀਂ ਹਾਂ।

ਕੋਈ ਮੇਰੇ ਵਰਗੀ ਅਦਾਕਾਰੀ ਕਰ ਰਿਹਾ ਹੈ, ਮੇਰੀ ਨਕਲ ਕਰ ਰਿਹਾ ਹੈ, ਮੇਰੇ ਵਰਗੇ ਵਾਲ ਬਣਾ ਰਿਹਾ ਹੈ ਅਤੇ ਮੇਰੇ ਵਰਗਾ ਦਿਖਣ ਦੀ ਕੋਸ਼ਿਸ਼ ਕਰ ਰਿਹਾ ਹੈ।" ਉਨ੍ਹਾਂ ਦਾਅਵਾ ਕੀਤਾ, "ਕਿਸੇ ਕਥਿਤ ਜਾਂਚ ਦੇ ਆਧਾਰ 'ਤੇ ਉਹ ਮੈਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ 'ਫਸੀਲ' ਤੋਂ ਪੰਥ-ਵਿਰੋਧੀ ਐਲਾਨ ਰਹੇ ਹਨ ਅਤੇ ਲੋਕਾਂ ਨੂੰ ਭਗਵੰਤ ਮਾਨ ਨਾਲ ਨਾ ਜੁੜਨ ਲਈ ਕਹਿ ਰਹੇ ਹਨ। ਇਹ ਖੁੱਲ੍ਹਾ ਸਿਆਸੀ ਪ੍ਰਚਾਰ ਹੈ।

ਇਹ ਸਿਆਸੀ ਸੁਨੇਹੇਬਾਜ਼ੀ ਹੈ ਅਤੇ ਹੋਰ ਕੁਝ ਨਹੀਂ।" ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਅੱਜ ਮੈਂ ਤੁਹਾਡੇ ਸਾਹਮਣੇ ਦੋ ਰਿਪੋਰਟਾਂ ਰੱਖ ਰਿਹਾ ਹਾਂ। ਇਹ ਪੰਜਾਬ ਦੀ ਕਿਸੇ ਲੈਬਾਰਟਰੀ ਦੀਆਂ ਰਿਪੋਰਟਾਂ ਨਹੀਂ ਹਨ। ਇਹ ਰਿਪੋਰਟਾਂ ਪੰਜਾਬ ਤੋਂ ਬਾਹਰਲੀਆਂ ਲੈਬਾਰਟਰੀਆਂ ਦੀਆਂ ਹਨ ਅਤੇ ਇਸੇ ਵੀਡੀਓ ਨਾਲ ਸਬੰਧਤ ਹਨ। ਕੁੱਲ 1,191 ਫਰੇਮਾਂ ਦੀ ਜਾਂਚ ਕੀਤੀ ਗਈ। ਸਾਰੇ 1,191 ਫਰੇਮ ਚੈੱਕ ਕੀਤੇ ਗਏ।

ਇੱਕ ਵੀ ਫਰੇਮ ਕਿਸੇ ਵੀ ਕੋਣ ਤੋਂ ਮੇਰੇ ਚਿਹਰੇ, ਮੇਰੇ ਸਾਈਡ ਪ੍ਰੋਫਾਈਲ, ਮੇਰੇ ਫਰੰਟ ਪ੍ਰੋਫਾਈਲ, ਮੇਰੀਆਂ ਅੱਖਾਂ, ਮੇਰੇ ਕੱਦ, ਮੇਰੀ ਸਰੀਰਕ ਬਣਤਰ ਜਾਂ ਮੇਰੇ ਸਰੀਰ ਦੇ ਢਾਂਚੇ ਨਾਲ ਮੇਲ ਨਹੀਂ ਖਾਂਦਾ। ਰਿਪੋਰਟਾਂ ਸਪੱਸ਼ਟ ਤੌਰ 'ਤੇ ਸਾਬਤ ਕਰਦੀਆਂ ਹਨ ਕਿ ਕਿਸੇ ਨੇ ਕਿਸੇ ਹੋਰ ਵਿਅਕਤੀ ਦੀ ਵਰਤੋਂ ਕਰ ਕੇ ਇਹ ਨਕਲੀ ਵੀਡੀਓ ਖਾਸ ਇਰਾਦੇ ਨਾਲ ਬਣਾਈ ਹੈ ਤਾਂ ਜੋ ਇਸ ਨੂੰ ਭਗਵੰਤ ਮਾਨ ਦੀ ਵੀਡੀਓ ਦੱਸ ਕੇ ਮੈਨੂੰ ਬਦਨਾਮ ਕੀਤਾ ਜਾ ਸਕੇ।"

ਉਨ੍ਹਾਂ ਅੱਗੇ ਕਿਹਾ, "ਰਿਪੋਰਟਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਵੀਡੀਓ ਵਿੱਚ ਦਿਖਾਈ ਦੇਣ ਵਾਲਾ ਵਿਅਕਤੀ ਮੇਰੇ ਨਾਲੋਂ ਲਗਪਗ ਦੋ ਇੰਚ ਲੰਬਾ ਹੈ। ਇਹ ਕਿਵੇਂ ਸੰਭਵ ਹੈ ਕਿ ਵੀਡੀਓ ਵਿੱਚ ਅਚਾਨਕ ਮੇਰਾ ਕੱਦ ਦੋ ਇੰਚ ਵਧ ਜਾਵੇ? ਇਸ ਤੋਂ ਇਲਾਵਾ ਮੈਂ ਸੁਪਨੇ ਵਿੱਚ ਵੀ ਅਜਿਹਾ ਕੁਝ ਕਰਨ ਬਾਰੇ ਨਹੀਂ ਸੋਚ ਸਕਦਾ। ਕੋਈ ਨਹੀਂ ਜਾਣਦਾ ਕਿ ਇਹ ਵੀਡੀਓ ਕਦੋਂ ਰਿਕਾਰਡ ਕੀਤੀ ਗਈ ਸੀ।

ਕੋਈ ਨਹੀਂ ਜਾਣਦਾ ਕਿ ਇਹ ਕਿੱਥੇ ਰਿਕਾਰਡ ਕੀਤੀ ਗਈ ਸੀ। ਕੋਈ ਨਹੀਂ ਜਾਣਦਾ ਕਿ ਇਹ ਅਸਲ ਵਿੱਚ ਕਿਸ ਨੇ ਵਾਇਰਲ ਕੀਤੀ ਸੀ। ਸਿਰਫ਼ ਇੱਕੋ ਗੱਲ ਸਾਫ਼ ਹੈ ਕਿ ਜਦੋਂ ਮੈਂ ਪੰਜਾਬ ਦੇ ਲੋਕਾਂ ਦੇ ਹੱਕ ਵਿੱਚ ਫੈਸਲੇ ਲੈਂਦਾ ਹਾਂ ਤਾਂ ਉਹ ਫੈਸਲੇ ਕੁਝ ਲੋਕਾਂ ਨੂੰ ਸਹਿਣ ਨਹੀਂ ਹੁੰਦੇ।” ਮੁੱਖ ਮੰਤਰੀ ਨੇ ਕਿਹਾ, "ਪੰਜਾਬ ਦੇ ਲੋਕ ਮੈਨੂੰ ਬੇਅੰਤ ਪਿਆਰ ਦੇ ਰਹੇ ਹਨ। ਮਾਵਾਂ ਮੈਨੂੰ ਅਸੀਸਾਂ ਦਿੰਦੀਆਂ ਹਨ, ਬਜ਼ੁਰਗ ਮੇਰੀ ਲੰਮੀ ਉਮਰ ਲਈ ਦੁਆਵਾਂ ਕਰਦੇ ਹਨ ਅਤੇ ਨੌਜਵਾਨ ਸੈਲਫੀਆਂ ਲਈ ਇਕੱਠੇ ਹੁੰਦੇ ਹਨ।

ਮੈਂ ਜਿੱਥੇ ਵੀ ਜਾਂਦਾ ਹਾਂ, ਚਾਹੇ ਉਹ ਕੋਈ ਜਨਤਕ ਇਕੱਠ ਹੋਵੇ, ਰੈਲੀ ਹੋਵੇ ਜਾਂ ਲੋਕ ਮਿਲਣੀ, ਲੋਕ ਵੱਡੀ ਗਿਣਤੀ ਵਿੱਚ ਇਕੱਠੇ ਹੁੰਦੇ ਹਨ।" ਪੰਜਾਬ ਦੇ ਲੋਕਾਂ ਲਈ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸਾਡੀ ਸਰਕਾਰ ਨੇ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਦਿੱਤੀ ਹੈ, 67,000 ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਕਿਸੇ ਭ੍ਰਿਸ਼ਟਾਚਾਰ ਦੇ ਨੌਕਰੀਆਂ ਦਿੱਤੀਆਂ ਹਨ, ਆਮ ਆਦਮੀ ਕਲੀਨਿਕ, ਸਕੂਲ ਆਫ਼ ਐਮੀਨੈਂਸ ਖੋਲ੍ਹੇ ਹਨ, ਸੜਕਾਂ ਨੂੰ ਸੁਧਾਰਿਆ ਹੈ, ਟੋਲ ਪਲਾਜ਼ੇ ਬੰਦ ਕਰ ਕੇ ਰੋਜ਼ਾਨਾ 70 ਲੱਖ ਰੁਪਏ ਬਚਾਏ ਹਨ ਅਤੇ ਬੁਨਿਆਦੀ ਢਾਂਚਾ ਤਿਆਰ ਕੀਤਾ ਜਾ ਰਿਹਾ ਹੈ।

ਜਿਸ ਸਮੇਂ ਸਾਡੀ ਸਰਕਾਰ ਨੇ ਸੱਤਾ ਸੰਭਾਲੀ ਸੀ, ਉਸ ਸਮੇਂ ਸੂਬੇ ਵਿੱਚ ਸਿੰਜਾਈ ਲਈ ਸਿਰਫ਼ 22 ਫ਼ੀਸਦੀ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਸੀ, ਪਰ ਹੁਣ ਇਹ ਵੱਧ ਕੇ 80 ਫੀਸਦੀ ਤੋਂ ਵੱਧ ਹੋ ਗਈ ਹੈ ਕਿਉਂਕਿ ਪਾਣੀ ਟੇਲਾਂ ਤੱਕ ਪਹੁੰਚ ਰਿਹਾ ਹੈ।" ਉਨ੍ਹਾਂ ਅੱਗੇ ਕਿਹਾ, "ਲਗਪਗ 70 ਸਾਲਾਂ ਬਾਅਦ ਨਹਿਰੀ ਪਾਣੀ ਇੱਕ ਵਾਰ ਫਿਰ ਲੋਕਾਂ ਦੇ ਖੇਤਾਂ ਤੱਕ ਪਹੁੰਚ ਰਿਹਾ ਹੈ। ਕਿਸਾਨ ਉਸ ਪਾਣੀ ਨੂੰ ਆਪਣੇ ਖੇਤਾਂ ਵੱਲ ਮੋੜਨ ਤੋਂ ਪਹਿਲਾਂ ਅਰਦਾਸ ਕਰ ਰਹੇ ਹਨ।

ਇਹ ਤਰੱਕੀ ਵੀ ਕੁੱਝ ਲੋਕਾਂ ਲਈ ਬਰਦਾਸ਼ਤ ਕਰਨੀ ਮੁਸ਼ਕਲ ਹੋ ਰਹੀ ਹੈ।” ਉਨ੍ਹਾਂ ਦਾਅਵਾ ਕੀਤਾ, "ਹੁਣ ਕਾਂਗਰਸ, ਜਿਸ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਢਾਹਿਆ, ਜਿਸ ਦੇ ਖ਼ੂਨ ਦੇ ਦਾਗ਼ਾਂ ਨੂੰ ਇਤਿਹਾਸ ਅੱਜ ਵੀ ਯਾਦ ਕਰਦਾ ਹੈ, ਵੀ ਇਸ ਸੁਰ ਵਿੱਚ ਸੁਰ ਮਿਲਾ ਰਹੀ ਹੈ। ਉਨ੍ਹਾਂ ਮੁਤਾਬਕ ਹਰ ਚੀਜ਼ ਲਈ ਭਗਵੰਤ ਮਾਨ ਜ਼ਿੰਮੇਵਾਰ ਹੈ। ਇਹ ਤਿੰਨੇ ਪਾਰਟੀਆਂ ਹੁਣ ਇਕੱਠੀਆਂ ਹੋ ਗਈਆਂ ਹਨ।

ਉਹ ਜਿੰਨਾ ਮਰਜ਼ੀ ਇਕੱਠੇ ਹੋ ਜਾਣ। ਜਦੋਂ ਜਨਤਾ ਇੱਕ ਪਾਸੇ ਇੱਕਜੁੱਟ ਖੜ੍ਹੀ ਹੈ ਤਾਂ ਮੈਨੂੰ ਕੋਈ ਚਿੰਤਾ ਨਹੀਂ ਹੈ। ਮੈਨੂੰ ਜਿਸ ਗੱਲ ਦਾ ਦੁੱਖ ਹੁੰਦਾ ਹੈ, ਉਹ ਇਹ ਹੈ ਕਿ ਸਿੱਖ ਸੰਸਥਾਵਾਂ ਅਤੇ ਸਿੱਖ ਮਸਲਿਆਂ ਲਈ ਮੇਰੇ ਵੱਲੋਂ ਕੀਤੇ ਕੰਮਾਂ ਦੇ ਬਾਵਜੂਦ ਮੇਰੇ ਖ਼ਿਲਾਫ਼ ਅਜਿਹੇ ਹਮਲੇ ਕੀਤੇ ਜਾ ਰਹੇ ਹਨ।" ਮੁੱਖ ਮੰਤਰੀ ਨੇ ਕਿਹਾ, "ਮੈਂ ਇੱਕ ਧਰਮ ਨਿਰਪੱਖ ਵਿਅਕਤੀ ਹਾਂ। ਮੈਂ ਸਾਰੇ ਧਰਮਾਂ ਲਈ ਕੰਮ ਕਰਨਾ ਚਾਹੁੰਦਾ ਹਾਂ।

ਹਰ ਵਿਅਕਤੀ ਨੂੰ ਆਪਣੇ ਧਰਮ ਦਾ ਪਾਲਣ ਕਰਨ ਦੀ ਆਜ਼ਾਦੀ ਹੋਣੀ ਚਾਹੀਦੀ ਹੈ। ਧਰਮ ਲੋਕਾਂ ਨੂੰ ਅਧਿਆਤਮਿਕ ਸੰਤੁਸ਼ਟੀ ਦਿੰਦਾ ਹੈ ਅਤੇ ਕਿਸੇ ਨੂੰ ਵੀ ਦੂਜੇ ਵਿਅਕਤੀ ਦੇ ਧਰਮ ਵਿੱਚ ਦਖ਼ਲ ਦੇਣ ਦਾ ਕੋਈ ਅਧਿਕਾਰ ਨਹੀਂ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਖ਼ੁਦ ਜਨਤਕ ਤੌਰ 'ਤੇ ਬਿਆਨ ਦਿੱਤਾ ਹੈ ਕਿ ਉਹ ਸੁਖਬੀਰ ਸਿੰਘ ਬਾਦਲ ਦੇ ਵਫ਼ਾਦਾਰ ਸਿਪਾਹੀ ਹਨ।

ਉਨ੍ਹਾਂ ਨੂੰ ਇਹ ਕਹਿਣਾ ਚਾਹੀਦਾ ਸੀ ਕਿ ਉਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵਫ਼ਾਦਾਰ ਸਿਪਾਹੀ ਹਨ। ਜਦੋਂ ਇੰਨੇ ਅਹਿਮ ਅਹੁਦੇ 'ਤੇ ਬੈਠਾ ਵਿਅਕਤੀ ਖੁੱਲ੍ਹੇਆਮ ਆਪਣੇ ਆਪ ਨੂੰ ਕਿਸੇ ਸਿਆਸੀ ਆਗੂ ਦਾ ਸਿਪਾਹੀ ਦੱਸਦਾ ਹੈ ਤਾਂ ਲੋਕ ਹੋਰ ਕੀ ਉਮੀਦ ਕਰ ਸਕਦੇ ਹਨ?" ਫੋਰੈਂਸਿਕ ਰਿਪੋਰਟਾਂ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਰਿਪੋਰਟਾਂ ਵਿੱਚ ਵੀਡੀਓ ਵਿੱਚ ਦਿਖਾਈ ਦੇਣ ਵਾਲੇ ਆਲੇ-ਦੁਆਲੇ ਦਾ ਵੀ ਵਿਸ਼ਲੇਸ਼ਣ ਕੀਤਾ ਗਿਆ ਹੈ, ਜਿਸ ਵਿੱਚ ਮੇਜ਼ ਅਤੇ ਹੋਟਲ ਦਾ ਕਮਰਾ ਸ਼ਾਮਲ ਹੈ।

ਮੈਨੂੰ ਦੱਸੋ, ਹੋਟਲ ਦੇ ਕਮਰੇ ਵਿੱਚ ਅਜਿਹੀਆਂ ਤਸਵੀਰਾਂ ਕੌਣ ਰੱਖਦਾ ਹੈ? ਜਦੋਂ ਮੈਂ ਸ਼੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਇਆ ਸੀ ਤਾਂ ਮੈਂ ਵੀ ਇਹੀ ਗੱਲ ਕਹੀ ਸੀ। ਮੈਂ ਸਾਫ਼ ਕਿਹਾ ਸੀ ਕਿ ਇਸ ਵੀਡੀਓ ਵਿੱਚ ਦਿਖਾਈ ਦੇਣ ਵਾਲਾ ਵਿਅਕਤੀ ਮੈਂ ਨਹੀਂ ਹਾਂ। ਇਹ ਆਰਟੀਫੀਸ਼ੀਅਲ ਇੰਟੈਲੀਜੈਂਸ ਹੈ ਜਾਂ ਨਹੀਂ, ਇਹ ਇੱਕ ਵੱਖਰਾ ਮਾਮਲਾ ਹੈ। ਜਦੋਂ ਮੈਂ ਵੀਡੀਓ ਵਿੱਚ ਮੌਜੂਦ ਹੀ ਨਹੀਂ ਹਾਂ ਤਾਂ ਇਹ ਗੱਲ ਆਪਣੇ ਆਪ ਹੀ ਖ਼ਤਮ ਹੋ ਜਾਂਦੀ ਹੈ।"

ਮੁੱਖ ਮੰਤਰੀ ਨੇ ਕਿਹਾ, "ਇਨ੍ਹਾਂ ਦੋਵਾਂ ਰਿਪੋਰਟਾਂ ਦੇ ਆਧਾਰ 'ਤੇ ਮੈਂ ਡੀ.ਜੀ.ਪੀ. ਪੰਜਾਬ ਨੂੰ ਹਦਾਇਤ ਕੀਤੀ ਹੈ ਕਿ ਜਿਸ ਨੇ ਵੀ ਇਹ ਹਰਕਤ ਕੀਤੀ ਹੈ, ਜਿਸ ਨੇ ਵੀ ਇਸ ਵੀਡੀਓ ਦੀ ਸ਼ੂਟਿੰਗ ਦਾ ਪ੍ਰਬੰਧ ਕੀਤਾ ਹੈ, ਜਿਸ ਨੇ ਇਸ ਲਈ ਫੰਡ ਦਿੱਤਾ ਹੈ, ਜਿਸ ਕਮਰੇ ਵਿੱਚ ਇਹ ਸ਼ੂਟ ਕੀਤਾ ਗਿਆ ਸੀ ਅਤੇ ਦੁਨੀਆ ਵਿੱਚ ਜਿੱਥੇ ਵੀ ਇਹ ਤਿਆਰ ਕੀਤਾ ਗਿਆ ਸੀ, ਉਨ੍ਹਾਂ ਵਿਅਕਤੀਆਂ ਦੀ ਪਛਾਣ ਕਰ ਕੇ ਸੰਗਤ ਦੇ ਸਾਹਮਣੇ ਲਿਆਂਦਾ ਜਾਵੇ।"

ਉਨ੍ਹਾਂ ਕਿਹਾ, "ਹੁਣ ਨਾਨਕ ਨਾਮ ਲੇਵਾ ਸੰਗਤ ਫੈਸਲਾ ਕਰੇਗੀ। ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਸੰਗਤ ਸਰਵਉੱਚ ਹੈ। ਸ਼੍ਰੀ ਅਕਾਲ ਤਖ਼ਤ ਸਾਹਿਬ ਸਰਵਉੱਚ ਹੈ ਅਤੇ ਸਾਡਾ ਸਿਰ ਇਸ ਅੱਗੇ ਝੁਕਦਾ ਹੈ। ਹਾਲਾਂਕਿ ਇਸ ਤਰੀਕੇ ਨਾਲ ਲਏ ਗਏ ਅਤੇ ਤਖ਼ਤ ਤੋਂ ਐਲਾਨੇ ਗਏ ਫੈਸਲਿਆਂ ਨੂੰ ਬਹੁਤ ਸਾਰੇ ਲੋਕਾਂ ਨੇ ਪ੍ਰਵਾਨ ਨਹੀਂ ਕੀਤਾ ਹੈ।” ਮੁੱਖ ਮੰਤਰੀ ਨੇ ਸ਼੍ਰੀ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਚਾਲਬਾਜ਼ ਸਿਆਸੀ ਚਾਲਾਂ ਦਾ ਸ਼ਿਕਾਰ ਨਾ ਹੋਣ।

ਉਨ੍ਹਾਂ ਅੱਗੇ ਕਿਹਾ, "ਇਹ ਲੋਕ ਸਿਰਫ਼ ਮੁੜ ਸਿਆਸੀ ਅਹੁਦੇ ਹਾਸਲ ਕਰਨ ਅਤੇ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਹ ਧਰਮ ਨੂੰ ਸਿਆਸੀ ਹਥਿਆਰ ਵਜੋਂ ਵਰਤ ਰਹੇ ਹਨ।” ਪੰਜਾਬ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਮੇਰੀ ਜ਼ਿੰਦਗੀ ਦਾ ਹਰ ਮਿੰਟ, ਹਰ ਸਕਿੰਟ ਅਤੇ ਮੇਰੇ ਦਿਲ ਦੀ ਹਰ ਧੜਕਣ ਪੰਜਾਬ ਲਈ ਧੜਕਦੀ ਹੈ।

ਮੈਂ ਪੰਜਾਬ ਲਈ ਕੰਮ ਕਰਦਾ ਰਹਾਂਗਾ। ਤੁਸੀਂ ਮੈਨੂੰ ਜੋ ਪਿਆਰ, ਸਤਿਕਾਰ ਅਤੇ ਅਸੀਸਾਂ ਦੇ ਰਹੇ ਹੋ, ਉਹ ਮੇਰੇ ਲਈ ਬਹੁਤ ਮਾਇਨੇ ਰੱਖਦੀਆਂ ਹਨ। ਬਿਨਾਂ ਕਿਸੇ ਲਾਲਚ ਦੇ, ਬਿਨਾਂ ਕਿਸੇ ਸਵਾਰਥ ਦੇ, ਮੈਂ ਹਮੇਸ਼ਾ ਪੰਜਾਬ ਦੇ ਹੱਕਾਂ ਅਤੇ ਹਿੱਤਾਂ ਲਈ ਖੜ੍ਹਾ ਰਹਾਂਗਾ। ਮੈਂ ਹਮੇਸ਼ਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਅਤੇ ਲੋਕਾਂ ਦੀ ਸੇਵਾ ਕੀਤੀ ਹੈ ਅਤੇ ਮੈਂ ਸੰਗਤ ਨਾਲ ਕਿਸੇ ਵੀ ਤਰ੍ਹਾਂ ਦੇ ਟਕਰਾਅ ਬਾਰੇ ਸੋਚ ਵੀ ਨਹੀਂ ਸਕਦਾ।"

"ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਹਿ।”

 

Tags: Bhagwant Mann , Bhagwant Singh Mann , AAP Punjab , Chief Minister Of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD