Friday, 19 June 2026

 

 

ਖ਼ਾਸ ਖਬਰਾਂ ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੰਜਾਬ ਮੰਡੀ ਬੋਰਡ ਦੀ ਕ੍ਰਿਕਟ ਟੀਮ ਦੇ ਖਿਡਾਰੀਆਂ ਦਾ ਸਨਮਾਨ ਪੋਪੀਜ਼ ਬੇਬੀ ਕੇਅਰ ਦੀ ਉੱਤਰੀ ਭਾਰਤ ਵਿੱਚ ਐਂਟਰੀ, ਚੰਡੀਗੜ੍ਹ ਵਿੱਚ ਪਹਿਲਾ ਸਟੋਰ ਕੀਤਾ ਸ਼ੁਰੂ ਕੁਲਤਾਰ ਸਿੰਘ ਸੰਧਵਾਂ ਵੱਲੋਂ ਕੋਟਕਪੂਰਾ ਹਲਕੇ ਦੇ ਵੱਖ-ਵੱਖ ਪਿੰਡਾ ਵਿਚ ਲੋਕ ਮਿਲਣੀ ਐਡਵੋਕੇਟ ਬਰਿੰਦਰ ਗੋਇਲ ਨੇ ਪ੍ਰੋਗਰਾਮ "ਲੋਕ ਮਿਲਣੀ" ਦੇ ਤਹਿਤ ਵੱਖ-ਵੱਖ ਪਿੰਡਾਂ ਅੰਦਰ ਲੋਕਾਂ ਨਾਲ ਕੀਤਾ ਸੰਵਾਦ ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੇ ਬਜ਼ੁਰਗਾਂ ਦੇ ਸੁਪਨੇ ਕੀਤੇ ਸਾਕਾਰ : ਡਾ. ਬਲਬੀਰ ਸਿੰਘ ਪਹਿਲੀ ਵਿਸ਼ਵ ਯੋਗਾਸਨ ਚੈਂਪੀਅਨਸ਼ਿਪ ਦੇ ਜੇਤੂ ਖਿਡਾਰੀਆਂ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਕੀਤੀ ਮੁਲਾਕਾਤ ਅਕਾਲੀਆਂ ਨੂੰ ਖ਼ਿਆਲੀ ਦੁਨੀਆ ਤੋਂ ਬਾਹਰ ਆ ਜਾਣਾ ਚਾਹੀਦਾ ਹੈ; ਸੱਤਾ ਵਿੱਚ ਵਾਪਸੀ ਦੀ ਬਜਾਏ, ਹੁਣ ਉਨ੍ਹਾਂ ਦੀ ਜੇਲ੍ਹ ਜਾਣ ਦੀ ਵਾਰੀ ਆ ਗਈ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪ ਵਫ਼ਦ ਨੇ ਡੀਜੀਪੀ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਮੁੱਖ ਮੰਤਰੀ ਨੂੰ ਨਿਸ਼ਾਨਾ ਬਣਾ ਕੇ ਜਾਅਲੀ ਵੀਡੀਓ ਬਣਾਉਣ ਦੀ ਸਾਜ਼ਿਸ਼ ਦੇ ਮਾਸਟਰਮਾਈਂਡਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਕੀਤੀ ਮੰਗ ਅੰਤਰਰਾਜੀ ਸਹਿਯੋਗ ਨਾਲ ਅਪਰਾਧੀਆਂ ਅਤੇ ਗੈਂਗਸਟਰਾਂ ਖ਼ਿਲਾਫ਼ ਪੰਜਾਬ ਦੀ ਲੜਾਈ ਹੋ ਰਹੀ ਮਜ਼ਬੂਤ ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ; ਵੀਡੀਓ ਵਿੱਚ 1,191 ਫਰੇਮ ਹਨ ਅਤੇ ਇੱਕ ਵੀ ਫਰੇਮ ਮੇਰੇ ਕਿਸੇ ਵੀ ਸਰੀਰਕ ਲੱਛਣ ਨਾਲ ਮੇਲ ਨਹੀਂ ਖਾਂਦਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਡਰੋਨਾਂ ਰਾਹੀਂ ਹਥਿਆਰ ਸਪਲਾਈ ਕਰਨ ਵਾਲਾ ਗਿਰੋਹ ਬੇਨਕਾਬ, 8 ਮੁਲਜ਼ਮ ਕਾਬੂ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸੱਚ, ਮਨੁੱਖਤਾ ਅਤੇ ਆਤਮਿਕ ਸ਼ਕਤੀ ਦਾ ਅਮਰ ਪ੍ਰਤੀਕ ਹੈ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ ਐਮਰਜੈਂਸੀ ਸਿਹਤ ਸੇਵਾਵਾਂ ਨੂੰ ਮਿਲੇਗੀ ਨਵੀਂ ਤਾਕਤ, 9 ਨਵੀਆਂ ਐਂਬੂਲੈਂਸਾਂ ਸ਼ੁਰੂ ਐਗਰੀਸਟੈਕ ਪ੍ਰੋਗਰਾਮ ਤਹਿਤ ਹਰਿਆਣਾ ਵਿੱਚ 1.75 ਕਰੋੜ ਖੇਤੀਬਾੜੀ ਪਲਾਟਾਂ ਦੀ ਡਿਜੀਟਲ ਮੈਪਿੰਗ, 96 ਫੀਸਦੀ ਪਿੰਡ ਕਵਰ ‘ਸਵਸਥ ਨਾਰੀ-ਸਸ਼ਕਤ ਪਰਿਵਾਰ’ ਪਹਿਲ ਦੇ ਤਹਿਤ ਹਰਿਆਣਾ ਦੇ ਅੱਠ ਜ਼ਿਲ੍ਹਾ ਹਸਪਤਾਲਾਂ ਵਿੱਚ ਲੱਗਣਗੀਆਂ ਮੈਮੋਗ੍ਰਾਫੀ ਮਸ਼ੀਨਾਂ ਪੰਜਾਬ ਸਰਕਾਰ ਵੱਲੋਂ ਗੜੇਮਾਰੀ ਪ੍ਰਭਾਵਿਤ ਪਰਿਵਾਰਾਂ ਨੂੰ ਵੱਡੀ ਰਾਹਤ, ਗੁਰਮੀਤ ਸਿੰਘ ਖੁੱਡੀਆਂ ਨੇ ਵੰਡੇ ਸਹਾਇਤਾ ਚੈਕ ਪਿੰਡ ਮਾਣਕਪੁਰ ਕੱਲਰ ਦੇ ਦੌਰੇ ਦੌਰਾਨ ਕੁਲਜੀਤ ਸਿੰਘ ਬੇਦੀ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ, ਕਾਂਗਰਸ ਦੇ ਹੱਕ ਵਿੱਚ ਮੰਗਿਆ ਸਮਰਥਨ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਦੇ ਨੌਜਵਾਨਾਂ ਲਈ ਮੁਫ਼ਤ ਰਿਹਾਇਸ਼ੀ ਹੁਨਰ ਵਿਕਾਸ ਸਿਖਲਾਈ ਪ੍ਰੋਗਰਾਮਾਂ ਦਾ ਐਲਾਨ ਨਾਕਾਮ ਕੋਸ਼ਿਸ਼ ਕਰ ਰਹੀ ਹੈ ਆਪ : ਮਾਨ ਦੇ ਕਮਜ਼ੋਰ ਬਚਾਅ ’ਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਤੰਜ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਅਕਾਲੀ ਦਲ ਦੇ ਕਈ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ

 

ਆਪ ਵਫ਼ਦ ਨੇ ਡੀਜੀਪੀ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਮੁੱਖ ਮੰਤਰੀ ਨੂੰ ਨਿਸ਼ਾਨਾ ਬਣਾ ਕੇ ਜਾਅਲੀ ਵੀਡੀਓ ਬਣਾਉਣ ਦੀ ਸਾਜ਼ਿਸ਼ ਦੇ ਮਾਸਟਰਮਾਈਂਡਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਕੀਤੀ ਮੰਗ

ਮਨਘੜਤ ਵੀਡੀਓ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਹਰਪਾਲ ਸਿੰਘ ਚੀਮਾ

Harpal Singh Cheema, Advocate Harpal Singh Cheema, AAP Punjab

Web Admin

Web Admin

5 Dariya News

ਚੰਡੀਗੜ੍ਹ , 18 Jun 2026

Last updated on: Jun 19, 2026, 09:42 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਅਕਸ ਨੂੰ ਖ਼ਰਾਬ ਕਰਨ ਅਤੇ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਨੀਅਤ ਨਾਲ ਬਣਾਈ ਗਈ ਫਰਜ਼ੀ ਵੀਡੀਓ ਦੇ ਮਾਮਲੇ ਨੂੰ ਲੈ ਕੇ ਵੀਰਵਾਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 'ਆਪ' ਪੰਜਾਬ ਦੇ ਇੱਕ ਵਫ਼ਦ ਨੇ ਪੰਜਾਬ ਦੇ ਡੀਜੀਪੀ ਨਾਲ ਮੁਲਾਕਾਤ ਕੀਤੀ। ਵਫ਼ਦ ਨੇ ਡੀਜੀਪੀ ਨੂੰ ਦੋ ਅਹਿਮ ਰਿਪੋਰਟਾਂ ਸੌਂਪਦਿਆਂ ਫਰਜ਼ੀ ਵੀਡੀਓ ਬਣਾਉਣ ਅਤੇ ਇਸ ਨੂੰ ਸੋਸ਼ਲ ਮੀਡੀਆ 'ਤੇ ਫੈਲਾਉਣ ਵਾਲੇ ਸ਼ਰਾਰਤੀ ਤੱਤਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ।

ਇਸ ਵਫ਼ਦ ਵਿੱਚ 'ਆਪ' ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ, ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਅਤੇ ਪਾਰਟੀ ਦੇ ਹੋਰ ਸੀਨੀਅਰ ਆਗੂ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਡੀਜੀਪੀ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਿਰੋਮਣੀ ਅਕਾਲੀ ਦਲ 'ਤੇ ਤਿੱਖਾ ਹਮਲਾ ਬੋਲਿਆ। ਚੀਮਾ ਨੇ ਕਿਹਾ ਕਿ 3 ਕਰੋੜ ਪੰਜਾਬੀਆਂ ਵੱਲੋਂ ਚੁਣੀ ਗਈ ਹਰਮਨ ਪਿਆਰੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਾਫ਼-ਸੁਥਰੇ ਅਕਸ ਤੋਂ ਅਕਾਲੀ ਦਲ ਪੂਰੀ ਤਰ੍ਹਾਂ ਬੌਖਲਾ ਗਿਆ ਹੈ।

ਆਪਣੀ ਗੁਆਚੀ ਹੋਈ ਸਿਆਸੀ ਜ਼ਮੀਨ ਨੂੰ ਮੁੜ ਹਾਸਲ ਕਰਨ ਲਈ ਅਕਾਲੀ ਦਲ ਹੁਣ ਇਸ ਹੱਦ ਤੱਕ ਗਿਰ ਗਿਆ ਹੈ ਕਿ ਮੁੱਖ ਮੰਤਰੀ ਦੀ ਫਰਜ਼ੀ ਅਤੇ ਛੇੜਛਾੜ ਕੀਤੀ ਗਈ ਵੀਡੀਓ ਬਣਾ ਕੇ ਉਨ੍ਹਾਂ ਨੂੰ ਬਦਨਾਮ ਕਰਨ ਦੀ ਡੂੰਘੀ ਸਾਜ਼ਿਸ਼ ਰਚ ਰਿਹਾ ਹੈ। 'ਆਪ' ਆਗੂ ਨੇ ਚੇਤਾਵਨੀ ਦਿੱਤੀ ਕਿ ਅਜਿਹੀਆਂ ਘਟੀਆ ਹਰਕਤਾਂ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਅਕਾਲੀ ਦਲ ਦੇ ਇਤਿਹਾਸ ਨੂੰ ਕਾਲੇ ਅੱਖਰਾਂ ਵਿੱਚ ਲਿਖਿਆ ਦੱਸਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ ਦਲ ਦਾ ਇਤਿਹਾਸ ਹਮੇਸ਼ਾ ਪੰਜਾਬ ਅਤੇ ਪੰਥ ਵਿਰੋਧੀ ਰਿਹਾ ਹੈ।

ਜਦੋਂ-ਜਦੋਂ ਅਕਾਲੀ ਦਲ ਸੱਤਾ ਵਿੱਚ ਆਉਂਦਾ ਹੈ, ਉਦੋਂ-ਉਦੋਂ ਪੰਜਾਬ ਦਾ ਭਾਰੀ ਨੁਕਸਾਨ ਹੁੰਦਾ ਹੈ। ਪੁਰਾਣੀਆਂ ਘਟਨਾਵਾਂ ਨੂੰ ਯਾਦ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 1986 ਅਤੇ 2015 ਦੋਵੇਂ ਘਟਨਾਵਾਂ ਅਕਾਲੀ ਦਲ ਦੀਆਂ ਸਰਕਾਰਾਂ ਦੌਰਾਨ ਵਾਪਰੀਆਂ ਸਨ। ਉਨ੍ਹਾਂ ਕਿਹਾ ਕਿ 1986 ਵਿੱਚ ਨਕੋਦਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੋਂ ਬਾਅਦ ਜਦੋਂ ਸੰਗਤ ਨੇ ਇਨਸਾਫ਼ ਮੰਗਿਆ ਤਾਂ 4 ਨੌਜਵਾਨਾਂ ਨੂੰ ਮਾਰ ਦਿੱਤਾ ਗਿਆ।

ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ 2015 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੋਂ ਬਾਅਦ ਰੋਸ ਪ੍ਰਦਰਸ਼ਨਾਂ ਦੌਰਾਨ 2 ਨੌਜਵਾਨ ਮਾਰੇ ਗਏ ਸਨ। ਇਹ ਦੋਵੇਂ ਘਟਨਾਵਾਂ ਸਾਜ਼ਿਸ਼, ਸੱਚ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਅਤੇ ਜਵਾਬਦੇਹੀ ਮੰਗਣ ਵਾਲਿਆਂ ਨਾਲ ਹੋਈ ਬੇਇਨਸਾਫ਼ੀ ਦਾ ਪ੍ਰਤੀਕ ਸਨ। ਇਹ ਘਟਨਾਵਾਂ ਅਕਾਲੀ ਦਲ ਦਾ ਅਸਲੀ ਚਿਹਰਾ ਅਤੇ ਪੰਜਾਬ ਤੇ ਪੰਥ ਨਾਲ ਕੀਤੇ ਗਏ ਵਾਰ-ਵਾਰ ਧੋਖੇ ਨੂੰ ਬੇਨਕਾਬ ਕਰਦੀਆਂ ਹਨ।

'ਆਪ' ਆਗੂ ਨੇ ਯਾਦ ਦਿਵਾਇਆ ਕਿ 1986 ਵਿੱਚ ਜਦੋਂ ਅਕਾਲੀ ਦਲ ਦੀ ਸਰਕਾਰ ਸੀ, ਉਦੋਂ ਨਕੋਦਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਅਤੇ ਜਦੋਂ ਸੰਗਤਾਂ ਨੇ ਇਨਸਾਫ਼ ਮੰਗਿਆ, ਤਾਂ ਪੰਜ ਸਿੱਖ ਨੌਜਵਾਨਾਂ ਨੂੰ ਗੋਲੀਆਂ ਨਾਲ ਭੁੰਨ ਦਿੱਤਾ ਗਿਆ। ਇਸ ਕਾਂਡ ਦਾ ਖੁਲਾਸਾ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਹੀ ਕੀਤਾ ਸੀ।

ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੇਲੇ ਬਣੇ 'ਜਸਟਿਸ ਗੁਰਨਾਮ ਸਿੰਘ ਕਮਿਸ਼ਨ' ਦੀ ਰਿਪੋਰਟ ਨੂੰ ਜਾਣਬੁੱਝ ਕੇ ਗਾਇਬ ਕਰ ਦਿੱਤਾ ਗਿਆ, ਕਿਉਂਕਿ ਉਸ ਵਿੱਚ ਅਕਾਲੀ ਦਲ ਦਾ ਅਸਲੀ ਚਿਹਰਾ ਬੇਨਕਾਬ ਹੋਣਾ ਸੀ। ਕਾਂਗਰਸ ਦੇ 5 ਸਾਲਾਂ ਦੇ ਰਾਜ ਵਿੱਚ ਵੀ ਇਸ ਰਿਪੋਰਟ ਨੂੰ ਦਬਾ ਕੇ ਰੱਖਿਆ ਗਿਆ। 2015 ਵਿੱਚ ਅਕਾਲੀ ਦਲ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ, ਵਿਰੋਧ ਕਰ ਰਹੇ ਨੌਜਵਾਨਾਂ 'ਤੇ ਗੋਲੀਆਂ ਚਲਾਈਆਂ ਗਈਆਂ ਅਤੇ ਬਾਅਦ ਵਿੱਚ ਸਬੂਤਾਂ ਨੂੰ ਨਸ਼ਟ ਕੀਤਾ ਗਿਆ।

ਕਮਿਸ਼ਨ ਦੀਆਂ ਰਿਪੋਰਟਾਂ ਵਿੱਚ ਸਾਫ਼ ਹੈ ਕਿ ਮੌਕੇ ਤੋਂ ਮਿਲੇ ਖਾਲੀ ਕਾਰਤੂਸਾਂ ਤੱਕ ਨਾਲ ਛੇੜਛਾੜ ਕੀਤੀ ਗਈ ਤਾਂ ਜੋ ਦੋਸ਼ੀਆਂ ਨੂੰ ਬਚਾਇਆ ਜਾ ਸਕੇ। ਚੀਮਾ ਨੇ ਅਕਾਲੀ ਦਲ 'ਤੇ ਸਿੱਧਾ ਦੋਸ਼ ਲਾਉਂਦਿਆਂ ਕਿਹਾ ਕਿ ਪੰਜਾਬ ਵਿੱਚ ਗੈਂਗਸਟਰ ਕਲਚਰ ਨੂੰ ਪੈਦਾ ਕਰਨ ਅਤੇ ਪਾਲਣ-ਪੋਸਣ ਦਾ ਕੰਮ ਅਕਾਲੀ ਦਲ ਨੇ ਹੀ ਕੀਤਾ ਸੀ। ਹੁਣ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 'ਆਪ' ਸਰਕਾਰ ਪੰਜਾਬ ਵਿੱਚੋਂ ਗੈਂਗਸਟਰਾਂ ਅਤੇ ਅਪਰਾਧੀਆਂ ਦਾ ਸਫ਼ਾਇਆ ਕਰ ਰਹੀ ਹੈ, ਤਾਂ ਅਕਾਲੀ ਦਲ ਨੂੰ ਇਹ ਹਜ਼ਮ ਨਹੀਂ ਹੋ ਰਿਹਾ। 

ਅਕਾਲੀ ਦਲ ਇੱਕ ਵਾਰ ਫਿਰ ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰੇ ਅਤੇ ਸਾਂਝ ਨੂੰ ਅੱਗ ਲਾਉਣ ਲਈ ਬੇਤਾਬ ਬੈਠਾ ਹੈ। 'ਆਪ' ਵਫ਼ਦ ਨੇ ਡੀਜੀਪੀ ਪੰਜਾਬ ਤੋਂ ਮੰਗ ਕੀਤੀ ਹੈ ਕਿ ਮੁੱਖ ਮੰਤਰੀ ਦੀ ਫੇਕ ਵੀਡੀਓ ਬਣਾਉਣ ਵਾਲੇ ਅਤੇ ਇਸ ਨੂੰ ਵਾਇਰਲ ਕਰਨ ਵਾਲੇ ਮਾਸਟਰਮਾਈਂਡ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਚਾਹੇ ਸਾਜ਼ਿਸ਼ ਰਚਣ ਵਾਲਾ ਪੰਜਾਬ ਵਿੱਚ ਬੈਠਾ ਹੋਵੇ ਜਾਂ ਵਿਦੇਸ਼ਾਂ ਵਿੱਚ, ਉਸ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆ ਕੇ ਖੜ੍ਹਾ ਕੀਤਾ ਜਾਵੇਗਾ। ਪੰਜਾਬ ਦੀ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਦੀ ਇਜਾਜ਼ਤ ਕਿਸੇ ਨੂੰ ਨਹੀਂ ਦਿੱਤੀ ਜਾਵੇਗੀ।

 

Tags: Harpal Singh Cheema , Advocate Harpal Singh Cheema , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD