Friday, 19 June 2026

 

 

ਖ਼ਾਸ ਖਬਰਾਂ ਪਲੱਸ ਪੋਲੀਓ ਮੁਹਿੰਮ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਫਰੀਦਕੋਟ ਦੀ ਮੀਟਿੰਗ 21 ਜੂਨ ਨੂੰ ਹੋਣ ਵਾਲੀ ਨੀਟ ਪ੍ਰੀਖਿਆ ਸਬੰਧੀ ਸਾਰੇ ਪ੍ਰਬੰਧ ਮੁਕੰਮਲ : ਰਾਹੁਲ ਚਾਬਾ ਬ੍ਰਮ ਸ਼ੰਕਰ ਜਿੰਪਾ ਨੇ ਡਿਜ਼ੀਟਲ ਲਾਇਬ੍ਰੇਰੀ ‘ਚ ਕੀਤਾ 30 ਕਿਲੋਵਾਟ ਸੋਲਰ ਪਾਵਰ ਪਲਾਂਟ ਦਾ ਉਦਘਾਟਨ ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੰਜਾਬ ਮੰਡੀ ਬੋਰਡ ਦੀ ਕ੍ਰਿਕਟ ਟੀਮ ਦੇ ਖਿਡਾਰੀਆਂ ਦਾ ਸਨਮਾਨ ਪੋਪੀਜ਼ ਬੇਬੀ ਕੇਅਰ ਦੀ ਉੱਤਰੀ ਭਾਰਤ ਵਿੱਚ ਐਂਟਰੀ, ਚੰਡੀਗੜ੍ਹ ਵਿੱਚ ਪਹਿਲਾ ਸਟੋਰ ਕੀਤਾ ਸ਼ੁਰੂ ਕੁਲਤਾਰ ਸਿੰਘ ਸੰਧਵਾਂ ਵੱਲੋਂ ਕੋਟਕਪੂਰਾ ਹਲਕੇ ਦੇ ਵੱਖ-ਵੱਖ ਪਿੰਡਾ ਵਿਚ ਲੋਕ ਮਿਲਣੀ ਐਡਵੋਕੇਟ ਬਰਿੰਦਰ ਗੋਇਲ ਨੇ ਪ੍ਰੋਗਰਾਮ "ਲੋਕ ਮਿਲਣੀ" ਦੇ ਤਹਿਤ ਵੱਖ-ਵੱਖ ਪਿੰਡਾਂ ਅੰਦਰ ਲੋਕਾਂ ਨਾਲ ਕੀਤਾ ਸੰਵਾਦ ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੇ ਬਜ਼ੁਰਗਾਂ ਦੇ ਸੁਪਨੇ ਕੀਤੇ ਸਾਕਾਰ : ਡਾ. ਬਲਬੀਰ ਸਿੰਘ ਪਹਿਲੀ ਵਿਸ਼ਵ ਯੋਗਾਸਨ ਚੈਂਪੀਅਨਸ਼ਿਪ ਦੇ ਜੇਤੂ ਖਿਡਾਰੀਆਂ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਕੀਤੀ ਮੁਲਾਕਾਤ ਅਕਾਲੀਆਂ ਨੂੰ ਖ਼ਿਆਲੀ ਦੁਨੀਆ ਤੋਂ ਬਾਹਰ ਆ ਜਾਣਾ ਚਾਹੀਦਾ ਹੈ; ਸੱਤਾ ਵਿੱਚ ਵਾਪਸੀ ਦੀ ਬਜਾਏ, ਹੁਣ ਉਨ੍ਹਾਂ ਦੀ ਜੇਲ੍ਹ ਜਾਣ ਦੀ ਵਾਰੀ ਆ ਗਈ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪ ਵਫ਼ਦ ਨੇ ਡੀਜੀਪੀ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਮੁੱਖ ਮੰਤਰੀ ਨੂੰ ਨਿਸ਼ਾਨਾ ਬਣਾ ਕੇ ਜਾਅਲੀ ਵੀਡੀਓ ਬਣਾਉਣ ਦੀ ਸਾਜ਼ਿਸ਼ ਦੇ ਮਾਸਟਰਮਾਈਂਡਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਕੀਤੀ ਮੰਗ ਅੰਤਰਰਾਜੀ ਸਹਿਯੋਗ ਨਾਲ ਅਪਰਾਧੀਆਂ ਅਤੇ ਗੈਂਗਸਟਰਾਂ ਖ਼ਿਲਾਫ਼ ਪੰਜਾਬ ਦੀ ਲੜਾਈ ਹੋ ਰਹੀ ਮਜ਼ਬੂਤ ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ; ਵੀਡੀਓ ਵਿੱਚ 1,191 ਫਰੇਮ ਹਨ ਅਤੇ ਇੱਕ ਵੀ ਫਰੇਮ ਮੇਰੇ ਕਿਸੇ ਵੀ ਸਰੀਰਕ ਲੱਛਣ ਨਾਲ ਮੇਲ ਨਹੀਂ ਖਾਂਦਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਡਰੋਨਾਂ ਰਾਹੀਂ ਹਥਿਆਰ ਸਪਲਾਈ ਕਰਨ ਵਾਲਾ ਗਿਰੋਹ ਬੇਨਕਾਬ, 8 ਮੁਲਜ਼ਮ ਕਾਬੂ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸੱਚ, ਮਨੁੱਖਤਾ ਅਤੇ ਆਤਮਿਕ ਸ਼ਕਤੀ ਦਾ ਅਮਰ ਪ੍ਰਤੀਕ ਹੈ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ ਐਮਰਜੈਂਸੀ ਸਿਹਤ ਸੇਵਾਵਾਂ ਨੂੰ ਮਿਲੇਗੀ ਨਵੀਂ ਤਾਕਤ, 9 ਨਵੀਆਂ ਐਂਬੂਲੈਂਸਾਂ ਸ਼ੁਰੂ ਐਗਰੀਸਟੈਕ ਪ੍ਰੋਗਰਾਮ ਤਹਿਤ ਹਰਿਆਣਾ ਵਿੱਚ 1.75 ਕਰੋੜ ਖੇਤੀਬਾੜੀ ਪਲਾਟਾਂ ਦੀ ਡਿਜੀਟਲ ਮੈਪਿੰਗ, 96 ਫੀਸਦੀ ਪਿੰਡ ਕਵਰ ‘ਸਵਸਥ ਨਾਰੀ-ਸਸ਼ਕਤ ਪਰਿਵਾਰ’ ਪਹਿਲ ਦੇ ਤਹਿਤ ਹਰਿਆਣਾ ਦੇ ਅੱਠ ਜ਼ਿਲ੍ਹਾ ਹਸਪਤਾਲਾਂ ਵਿੱਚ ਲੱਗਣਗੀਆਂ ਮੈਮੋਗ੍ਰਾਫੀ ਮਸ਼ੀਨਾਂ ਪੰਜਾਬ ਸਰਕਾਰ ਵੱਲੋਂ ਗੜੇਮਾਰੀ ਪ੍ਰਭਾਵਿਤ ਪਰਿਵਾਰਾਂ ਨੂੰ ਵੱਡੀ ਰਾਹਤ, ਗੁਰਮੀਤ ਸਿੰਘ ਖੁੱਡੀਆਂ ਨੇ ਵੰਡੇ ਸਹਾਇਤਾ ਚੈਕ ਪਿੰਡ ਮਾਣਕਪੁਰ ਕੱਲਰ ਦੇ ਦੌਰੇ ਦੌਰਾਨ ਕੁਲਜੀਤ ਸਿੰਘ ਬੇਦੀ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ, ਕਾਂਗਰਸ ਦੇ ਹੱਕ ਵਿੱਚ ਮੰਗਿਆ ਸਮਰਥਨ

 

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੇ ਬਜ਼ੁਰਗਾਂ ਦੇ ਸੁਪਨੇ ਕੀਤੇ ਸਾਕਾਰ : ਡਾ. ਬਲਬੀਰ ਸਿੰਘ

ਡਾ. ਬਲਬੀਰ ਸਿੰਘ ਨੇ ਤੀਰਥ ਯਾਤਰਾ ਬੱਸਾਂ ਨੂੰ ਹਰੀ ਝੰਡੀ ਦਿਖਾ ਕੀਤਾ ਰਵਾਨਾ

Dr Balbir Singh, AAP Punjab, Mukh Mantri Teerth Yatra, Mukh Mantri Tirth Yatra Scheme

5 Dariya News

5 Dariya News

5 Dariya News

ਪਟਿਆਲਾ , 18 Jun 2026

Last updated on: Jun 19, 2026, 11:39 IST

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦਿਹਾਤੀ ਦੇ ਹੀਰਾ ਬਾਗ਼ (ਵਾਰਡ ਨੰਬਰ 26) ਅਤੇ ਤ੍ਰਿਪੜੀ (ਵਾਰਡ ਨੰਬਰ 8) ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨਾਲ ਭਰੀਆਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਤੀਰਥ ਯਾਤਰਾ ਲਈ ਰਵਾਨਾ ਹੋ ਰਹੇ ਬਜ਼ੁਰਗਾਂ ਦੇ ਚਿਹਰਿਆਂ ’ਤੇ ਖੁਸ਼ੀ, ਸੰਤੁਸ਼ਟੀ ਅਤੇ ਸ਼ਰਧਾ ਦੇ ਭਾਵ ਦੇਖ ਕੇ ਮਨ ਨੂੰ ਬਹੁਤ ਸਕੂਨ ਮਿਲਿਆ ਹੈ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਹਰ ਬਜ਼ੁਰਗ ਆਪਣੇ ਮਨਪਸੰਦ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦੀ ਇੱਛਾ ਆਸਾਨੀ ਨਾਲ ਪੂਰੀ ਕਰ ਸਕੇ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਦੀਆਂ ਦੁਆਵਾਂ ਹੀ ਸਰਕਾਰ ਦੀ ਸਭ ਤੋਂ ਵੱਡੀ ਤਾਕਤ ਹਨ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਯਾਤਰਾ ਦੌਰਾਨ ਸ਼ਰਧਾਲੂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕਣਗੇ। ਇਸ ਤੋਂ ਇਲਾਵਾ ਯਾਤਰੀਆਂ ਨੂੰ ਭਗਵਾਨ ਵਾਲਮੀਕਿ ਤੀਰਥ ਸਥਲ, ਜਲ੍ਹਿਆਂਵਾਲਾ ਬਾਗ, ਅਤੇ ਵਾਹਘਾ ਬਾਰਡਰ ਸਮੇਤ ਅੰਮ੍ਰਿਤਸਰ ਦੇ ਹੋਰ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਵੀ ਕਰਵਾਏ ਜਾਣਗੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਪੰਜਾਬ ਸਰਕਾਰ ਬਜ਼ੁਰਗਾਂ ਅਤੇ ਸ਼ਰਧਾਲੂਆਂ ਦੀਆਂ ਭਾਵਨਾਵਾਂ ਦਾ ਸਨਮਾਨ ਕਰ ਰਹੀ ਹੈ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕ ਭਲਾਈ ਦੀਆਂ ਅਜਿਹੀਆਂ ਯੋਜਨਾਵਾਂ ਨਾਲ ਨਾ ਸਿਰਫ਼ ਲੋਕਾਂ ਨੂੰ ਸਹੂਲਤ ਮਿਲ ਰਹੀ ਹੈ, ਸਗੋਂ ਸਰਕਾਰ ਅਤੇ ਜਨਤਾ ਦਰਮਿਆਨ ਭਰੋਸਾ ਵੀ ਮਜ਼ਬੂਤ ਹੋ ਰਿਹਾ ਹੈ।

ਇਸ ਮੌਕੇ ਸ਼ਰਧਾਲੂਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਯੋਜਨਾ ਨੇ ਉਨ੍ਹਾਂ ਦੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦੇ ਸੁਪਨੇ ਨੂੰ ਸਾਕਾਰ ਕੀਤਾ ਹੈ।

 

Tags: Dr Balbir Singh , AAP Punjab , Mukh Mantri Teerth Yatra , Mukh Mantri Tirth Yatra Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD