Friday, 19 June 2026

 

 

ਖ਼ਾਸ ਖਬਰਾਂ ਪਲੱਸ ਪੋਲੀਓ ਮੁਹਿੰਮ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਫਰੀਦਕੋਟ ਦੀ ਮੀਟਿੰਗ 21 ਜੂਨ ਨੂੰ ਹੋਣ ਵਾਲੀ ਨੀਟ ਪ੍ਰੀਖਿਆ ਸਬੰਧੀ ਸਾਰੇ ਪ੍ਰਬੰਧ ਮੁਕੰਮਲ : ਰਾਹੁਲ ਚਾਬਾ ਬ੍ਰਮ ਸ਼ੰਕਰ ਜਿੰਪਾ ਨੇ ਡਿਜ਼ੀਟਲ ਲਾਇਬ੍ਰੇਰੀ ‘ਚ ਕੀਤਾ 30 ਕਿਲੋਵਾਟ ਸੋਲਰ ਪਾਵਰ ਪਲਾਂਟ ਦਾ ਉਦਘਾਟਨ ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੰਜਾਬ ਮੰਡੀ ਬੋਰਡ ਦੀ ਕ੍ਰਿਕਟ ਟੀਮ ਦੇ ਖਿਡਾਰੀਆਂ ਦਾ ਸਨਮਾਨ ਪੋਪੀਜ਼ ਬੇਬੀ ਕੇਅਰ ਦੀ ਉੱਤਰੀ ਭਾਰਤ ਵਿੱਚ ਐਂਟਰੀ, ਚੰਡੀਗੜ੍ਹ ਵਿੱਚ ਪਹਿਲਾ ਸਟੋਰ ਕੀਤਾ ਸ਼ੁਰੂ ਕੁਲਤਾਰ ਸਿੰਘ ਸੰਧਵਾਂ ਵੱਲੋਂ ਕੋਟਕਪੂਰਾ ਹਲਕੇ ਦੇ ਵੱਖ-ਵੱਖ ਪਿੰਡਾ ਵਿਚ ਲੋਕ ਮਿਲਣੀ ਐਡਵੋਕੇਟ ਬਰਿੰਦਰ ਗੋਇਲ ਨੇ ਪ੍ਰੋਗਰਾਮ "ਲੋਕ ਮਿਲਣੀ" ਦੇ ਤਹਿਤ ਵੱਖ-ਵੱਖ ਪਿੰਡਾਂ ਅੰਦਰ ਲੋਕਾਂ ਨਾਲ ਕੀਤਾ ਸੰਵਾਦ ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੇ ਬਜ਼ੁਰਗਾਂ ਦੇ ਸੁਪਨੇ ਕੀਤੇ ਸਾਕਾਰ : ਡਾ. ਬਲਬੀਰ ਸਿੰਘ ਪਹਿਲੀ ਵਿਸ਼ਵ ਯੋਗਾਸਨ ਚੈਂਪੀਅਨਸ਼ਿਪ ਦੇ ਜੇਤੂ ਖਿਡਾਰੀਆਂ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਕੀਤੀ ਮੁਲਾਕਾਤ ਅਕਾਲੀਆਂ ਨੂੰ ਖ਼ਿਆਲੀ ਦੁਨੀਆ ਤੋਂ ਬਾਹਰ ਆ ਜਾਣਾ ਚਾਹੀਦਾ ਹੈ; ਸੱਤਾ ਵਿੱਚ ਵਾਪਸੀ ਦੀ ਬਜਾਏ, ਹੁਣ ਉਨ੍ਹਾਂ ਦੀ ਜੇਲ੍ਹ ਜਾਣ ਦੀ ਵਾਰੀ ਆ ਗਈ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪ ਵਫ਼ਦ ਨੇ ਡੀਜੀਪੀ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਮੁੱਖ ਮੰਤਰੀ ਨੂੰ ਨਿਸ਼ਾਨਾ ਬਣਾ ਕੇ ਜਾਅਲੀ ਵੀਡੀਓ ਬਣਾਉਣ ਦੀ ਸਾਜ਼ਿਸ਼ ਦੇ ਮਾਸਟਰਮਾਈਂਡਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਕੀਤੀ ਮੰਗ ਅੰਤਰਰਾਜੀ ਸਹਿਯੋਗ ਨਾਲ ਅਪਰਾਧੀਆਂ ਅਤੇ ਗੈਂਗਸਟਰਾਂ ਖ਼ਿਲਾਫ਼ ਪੰਜਾਬ ਦੀ ਲੜਾਈ ਹੋ ਰਹੀ ਮਜ਼ਬੂਤ ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ; ਵੀਡੀਓ ਵਿੱਚ 1,191 ਫਰੇਮ ਹਨ ਅਤੇ ਇੱਕ ਵੀ ਫਰੇਮ ਮੇਰੇ ਕਿਸੇ ਵੀ ਸਰੀਰਕ ਲੱਛਣ ਨਾਲ ਮੇਲ ਨਹੀਂ ਖਾਂਦਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਡਰੋਨਾਂ ਰਾਹੀਂ ਹਥਿਆਰ ਸਪਲਾਈ ਕਰਨ ਵਾਲਾ ਗਿਰੋਹ ਬੇਨਕਾਬ, 8 ਮੁਲਜ਼ਮ ਕਾਬੂ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸੱਚ, ਮਨੁੱਖਤਾ ਅਤੇ ਆਤਮਿਕ ਸ਼ਕਤੀ ਦਾ ਅਮਰ ਪ੍ਰਤੀਕ ਹੈ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ ਐਮਰਜੈਂਸੀ ਸਿਹਤ ਸੇਵਾਵਾਂ ਨੂੰ ਮਿਲੇਗੀ ਨਵੀਂ ਤਾਕਤ, 9 ਨਵੀਆਂ ਐਂਬੂਲੈਂਸਾਂ ਸ਼ੁਰੂ ਐਗਰੀਸਟੈਕ ਪ੍ਰੋਗਰਾਮ ਤਹਿਤ ਹਰਿਆਣਾ ਵਿੱਚ 1.75 ਕਰੋੜ ਖੇਤੀਬਾੜੀ ਪਲਾਟਾਂ ਦੀ ਡਿਜੀਟਲ ਮੈਪਿੰਗ, 96 ਫੀਸਦੀ ਪਿੰਡ ਕਵਰ ‘ਸਵਸਥ ਨਾਰੀ-ਸਸ਼ਕਤ ਪਰਿਵਾਰ’ ਪਹਿਲ ਦੇ ਤਹਿਤ ਹਰਿਆਣਾ ਦੇ ਅੱਠ ਜ਼ਿਲ੍ਹਾ ਹਸਪਤਾਲਾਂ ਵਿੱਚ ਲੱਗਣਗੀਆਂ ਮੈਮੋਗ੍ਰਾਫੀ ਮਸ਼ੀਨਾਂ ਪੰਜਾਬ ਸਰਕਾਰ ਵੱਲੋਂ ਗੜੇਮਾਰੀ ਪ੍ਰਭਾਵਿਤ ਪਰਿਵਾਰਾਂ ਨੂੰ ਵੱਡੀ ਰਾਹਤ, ਗੁਰਮੀਤ ਸਿੰਘ ਖੁੱਡੀਆਂ ਨੇ ਵੰਡੇ ਸਹਾਇਤਾ ਚੈਕ ਪਿੰਡ ਮਾਣਕਪੁਰ ਕੱਲਰ ਦੇ ਦੌਰੇ ਦੌਰਾਨ ਕੁਲਜੀਤ ਸਿੰਘ ਬੇਦੀ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ, ਕਾਂਗਰਸ ਦੇ ਹੱਕ ਵਿੱਚ ਮੰਗਿਆ ਸਮਰਥਨ

 

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ

Vigilance Bureau, Crime News Punjab, Punjab Police, Police, Crime News, Jalandhar Police, Jalandhar

5 Dariya News

5 Dariya News

5 Dariya News

ਜਲੰਧਰ , 18 Jun 2026

Last updated on: Jun 19, 2026, 11:43 IST

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ, ਐਂਟੀ ਨਾਰਕੋਟਿਕ ਟਾਸਕ ਫੋਰਸ, ਜਲੰਧਰ ਵਿਖੇ ਤਾਇਨਾਤ ਸਬ ਇੰਸਪੈਕਟਰ ਅਮਨਦੀਪ ਸਿੰਘ ਨੂੰ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਗੋਹਾਵਰ ਥਾਣਾ ਗੁਰਾਇਆ ਜ਼ਿਲ੍ਹਾ ਜਲੰਧਰ ਦੀ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਸਦੇ ਭਰਾ ਵਿਰੁੱਧ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਉਕਤ ਐਸ.ਆਈ. ਅਮਨਦੀਪ ਸਿੰਘ ਇਸ ਕੇਸ ਵਿੱਚ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਘਸੀਟਣ ਅਤੇ ਉਨ੍ਹਾਂ ਦੀਆਂ ਸੰਪਤੀਆਂ ਵਿਰੁੱਧ ਕਾਰਵਾਈ ਵਿੱਢਣ ਦੀਆਂ ਧਮਕੀਆਂ ਦੇ ਰਿਹਾ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਮੁਲਜ਼ਮ ਐਸ.ਆਈ. ਪਹਿਲਾਂ ਹੀ ਉਸ ਤੋਂ ਵੱਖ-ਵੱਖ ਮੌਕਿਆਂ 'ਤੇ 6.50 ਲੱਖ ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਉਸਦੀ ਭਰਜਾਈ ਨੂੰ ਮਾਮਲੇ ਵਿੱਚ ਨਾਮਜ਼ਦ ਹੋਣ ਤੋਂ ਬਚਾਉਣ ਲਈ 2 ਲੱਖ ਰੁਪਏ ਹੋਰ ਮੰਗ ਰਿਹਾ ਹੈ। 

ਸ਼ਿਕਾਇਤਕਰਤਾ ਨੇ ਉਕਤ ਪੁਲਿਸ ਮੁਲਾਜ਼ਮ ਵੱਲੋਂ ਰਿਸ਼ਵਤ ਮੰਗਣ ਦੀ ਗੱਲਬਾਤ ਰਿਕਾਰਡ ਕਰ ਲਈ। ਹੋਰ ਰਿਸ਼ਵਤ ਦੇਣ ਲਈ ਰਾਜ਼ੀ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਯੂਨਿਟ ਕਪੂਰਥਲਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰਕੇ ਰਿਸ਼ਵਤ ਦੇ ਪੈਸੇ ਬਰਾਮਦ ਕਰ ਲਏ ਗਏ।

ਕਾਰਵਾਈ ਦੌਰਾਨ, ਕਾਂਸਟੇਬਲ ਮਨਿੰਦਰ ਸਿੰਘ, ਜੋ ਕਿ ਮੁਲਜ਼ਮ ਐਸ.ਆਈ. ਦੇ ਨਾਲ ਸੀ, ਗੱਡੀ ਸਮੇਤ ਮੌਕੇ ਤੋਂ ਭੱਜ ਗਿਆ। ਇਸ ਸਬੰਧੀ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Jalandhar Police , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD