Friday, 19 June 2026

 

 

ਖ਼ਾਸ ਖਬਰਾਂ ਕੁਲਤਾਰ ਸਿੰਘ ਸੰਧਵਾਂ ਨੇ ਟ੍ਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਜ਼ਿਲ੍ਹਾ ਅਜਾਇਬ ਘਰ ਸੰਗਰੂਰ ਨੂੰ ਹੋਰ ਵਿਕਸਤ ਕਰਨ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ : ਗੁਲਾਬ ਚੰਦ ਕਟਾਰੀਆ ਪਟਿਆਲਾ ਜ਼ਿਲ੍ਹੇ 'ਚ 7 ਪ੍ਰੀਖਿਆ ਕੇਂਦਰਾਂ ‘ਤੇ ਨੀਟ ਪ੍ਰੀਖਿਆ ਦੀਆਂ ਤਿਆਰੀਆਂ ਮੁਕੰਮਲ : ਡਾ. ਹਿਮਾਂਸ਼ੂ ਅਗਰਵਾਲ ਅਧਿਕਾਰੀ ਆਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਕਰਨਾ ਯਕੀਨੀ ਬਣਾਉਣ : ਨਾਇਬ ਸਿੰਘ ਸੈਣੀ ਸੂਬਾ ਸਰਕਾਰ ਦੀਆਂ ਜਨ-ਭਲਾਈਕਾਰੀ ਯੋਜਨਾਵਾਂ ਦੀ ਪੰਜਾਬ ਵਿੱਚ ਹੋ ਰਹੀ ਚਰਚਾ - ਨਾਇਬ ਸਿੰਘ ਸੈਣੀ ਨਾਇਬ ਸੈਣੀ ਨੇ ਸਿਰਸਾ ਵਿੱਚ ਕੀਤਾ ਜਨ-ਭਲਾਈ ਕੈਂਪ ਦਾ ਨਿਰੀਖਣ ਦ੍ਰੌਪਦੀ ਮੁਰਮੂ ਓਂਕਾਰੇਸ਼ਵਰ, ਮੱਧ ਪ੍ਰਦੇਸ਼ ਵਿਖੇ ਅੰਤਰਰਾਸ਼ਟਰੀ ਸਿਕਲ ਸੈੱਲ ਦਿਵਸ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਮਨੋਵਿਗਿਆਨ ਕਲੀਨਿਕਲ ਸਿਖਲਾਈ ਲਈ ਨਵਾਂ ਕਦਮ ਪੰਜਾਬ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿੰਗ ਵਿਮੈਨ ਹੋਸਟਲ ਨਿਰਮਾਣ ਅਧੀਨ : ਡਾ. ਬਲਜੀਤ ਕੌਰ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਨੂੰ ਸਫ਼ਲ ਬਣਾਉਣ ਲਈ ਬੀ.ਐਲ.ਓਜ਼ ਫੀਲਡ ਵਿੱਚ ਪੂਰੀ ਤਰ੍ਹਾਂ ਸਰਗਰਮ : ਨਵਜੋਤ ਕੌਰ ਪੰਜਾਬ ਸਰਕਾਰ ਨੇ ਬਿਮਾਰੀ ਦੀ ਸ਼ੁਰੂਆਤੀ ਪਛਾਣ ਨੂੰ ਹੁਲਾਰਾ ਦੇਣ ਲਈ ਏਆਈ ਹੈਲਥਕੇਅਰ ਐਮਓਯੂ 'ਤੇ ਦਸਤਖਤ ਕੀਤੇ ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੇ ਬਕਾਏ ਵਸੂਲਣ ਲਈ ਵੈਟ ਅਤੇ ਜੀਐਸਟੀ ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਸ਼ੁਰੂ : ਹਰਪਾਲ ਸਿੰਘ ਚੀਮਾ 5 ਬੱਚਿਆਂ ਦੇ ਚਿਹਰਿਆਂ 'ਤੇ ਪਰਤੀ ਮੁਸਕਾਨ ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ : ਡਾ. ਬਲਜੀਤ ਕੌਰ ਯੋਗ ਸਿਰਫ਼ ਕਸਰਤ ਨਹੀਂ, ਸੰਪੂਰਨ ਜੀਵਨ ਪੱਧਤੀ ਹੈ - ਨਾਇਬ ਸਿੰਘ ਸੈਣੀ ਜਪਾਨ ਦੀ ਸੰਸਦ ਅਤੇ ਚੋਟੀ ਦੇ ਆਗੂਆਂ ਤੱਕ ਪਹੁੰਚਿਆ ਸ੍ਰੀਮਦਭਗਵਦਗੀਤਾ ਦਾ ਸੰਦੇਸ਼ ਸ਼ੈਰੀ ਕਲਸੀ ਨੇ ਪੁਰਾਣੀ ਤਹਿਸੀਲ ਬਟਾਲਾ ਵਿਚ ਕੰਮ ਕਰਦੇ ਵਸੀਕਾ ਨਵੀਸਾਂ, ਫੋਟੋ ਸਟੇਟ ਅਤੇ ਟਾਈਪਿਸਟਾਂ ਦੀ ਮੰਗ ਕੀਤੀ ਪੂਰੀ ਪਿੰਡ ਕੁਦਨੀ ਵਿਖੇ ਐਡਵੋਕੇਟ ਬਰਿੰਦਰ ਗੋਇਲ ਦੇ"ਲੋਕ ਮਿਲਣੀ"ਪ੍ਰੋਗਰਾਮ ਦੌਰਾਨ ਸੈਂਕੜੇ ਪਰਿਵਾਰ "ਆਪ" ਚ ਹੋਏ ਸ਼ਾਮਿਲ ਧੂਰੀ ਹਲਕੇ ਦੇ ਹਰੇਕ ਵਪਾਰੀ ਤੱਕ ਪਹੁੰਚ ਕਰੇਗਾ ਪੰਜਾਬ ਰਾਜ ਵਪਾਰੀ ਕਮਿਸ਼ਨ: ਚੇਅਰਮੈਨ ਪੁਸ਼ਪਿੰਦਰ ਸ਼ਰਮਾ ਮਾਨਸਾ ਪੁਲਿਸ ਵੱਲੋਂ ਅੰਨ੍ਹੇ ਕਤਲ ਦੇ ਮੁਕੱਦਮੇ ਨੂੰ ਟਰੇਸ ਕਰਕੇ ਚਾਰ ਵਿਅਕਤੀ ਨਾਮਜਦ, ਤਿੰਨ ਦੋਸ਼ੀ ਕਾਬੂ ਸ਼ੈਰੀ ਕਲਸੀ ਵਲੋਂ ਬਟਾਲਾ ਦੇ ਇਤਿਹਾਸ ਵਿੱਚ ਇੱਕ ਹੋਰ ਨਵਾਂ ਮੀਲ ਪੱਥਰ ਸਥਾਪਿਤ, ਟਰੈਫਿਕ ਦੀ ਸਮੱਸਿਆ ਦਾ ਕੀਤਾ ਸਥਾਈ ਹੱਲ ਪਲੱਸ ਪੋਲੀਓ ਮੁਹਿੰਮ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਫਰੀਦਕੋਟ ਦੀ ਮੀਟਿੰਗ

 

ਐਡਵੋਕੇਟ ਬਰਿੰਦਰ ਗੋਇਲ ਨੇ ਪ੍ਰੋਗਰਾਮ "ਲੋਕ ਮਿਲਣੀ" ਦੇ ਤਹਿਤ ਵੱਖ-ਵੱਖ ਪਿੰਡਾਂ ਅੰਦਰ ਲੋਕਾਂ ਨਾਲ ਕੀਤਾ ਸੰਵਾਦ

2027 ਚ' ਵਿਕਾਸ ਕੰਮਾਂ ਦੇ ਨਾਂ ਤੇ ਮੰਗਾਂਗੇ ਵੋਟ : ਮੰਤਰੀ ਗੋਇਲ

Barinder Kumar Goel, Barinder Kumar Goyal, AAP Punjab

5 Dariya News

5 Dariya News

5 Dariya News

ਲਹਿਰਾਗਾਗਾ , 18 Jun 2026

Last updated on: Jun 19, 2026, 11:47 IST

"ਮਿਸ਼ਨ ਵਿਧਾਨ ਸਭਾ ਚੋਣਾਂ 2027" ਦੀ ਤਿਆਰੀ ਦੇ ਤਹਿਤ ਆਮ ਆਦਮੀ ਪਾਰਟੀ ਵੱਲੋਂ ਚਲਾਏ ਗਏ ਪ੍ਰੋਗਰਾਮ "ਲੋਕ ਮਿਲਣੀ" ਦੇ ਤਹਿਤ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਵੱਲੋਂ ਅੱਜ ਹਲਕਾ ਲਹਿਰਾ ਦੇ ਪਿੰਡ ਅੜਕਵਾਸ, ਰਾਮਗੜ੍ਹ ਸੰਧੂਆਂ, ਸੇਖੂਵਾਸ ,ਲਹਿਲ ਕਲਾਂ, ਭੁਟਾਲ ਕਲਾਂ, ਭੁਟਾਲ ਖੁਰਦ ਵਿਖੇ ਲੋਕਾਂ ਨਾਲ ਮਿਲਣੀ ਕਰਦਿਆਂ ਜਿੱਥੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਗਿਆ ਉਥੇ ਹੀ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਲੋਕਾਂ ਸਾਹਮਣੇ ਰੱਖਿਆ ਗਿਆ, ਵੱਖ-ਵੱਖ ਪਿੰਡਾਂ ਅੰਦਰ ਲੋਕਾਂ ਨੂੰ ਸੰਬੋਧਨ ਕਰਦਿਆਂ ਮੰਤਰੀ ਗੋਇਲ ਨੇ ਕਿਹਾ ਕਿ ਆਪ ਵੱਲੋਂ 2022 ਵਿਧਾਨ ਸਭਾ ਚੋਣਾਂ ਸਮੇਂ ਕੀਤੇ ਗਏ ਸਾਰੇ ਵਾਅਦੇ ਪੂਰੇ ਕਰ ਦਿੱਤੇ ਗਏ ਹਨ। 

ਜਿਸ ਦੇ ਚਲਦੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਇੱਕ ਵਾਰ ਫਿਰ ਪੂਰਨ ਬਹੁਮਤ ਹਾਸਿਲ ਕਰਕੇ ਸੱਤਾ ਵਿੱਚ ਆਵੇਗੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਸਮੇਤ ਵਿਰੋਧੀ ਪਾਰਟੀਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਨੂੰ ਬਦਨਾਮ ਕਰਨ ਲਈ ਤਰ੍ਹਾਂ ਤਰ੍ਹਾਂ ਦੀਆਂ ਚਾਲਾਂ ਚੱਲ ਰਹੀਆਂ ਹਨ, ਏ ਆਈ ਦੇ ਨਾਲ ਵੀਡੀਓ ਬਣਾ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਪਰ ਇਹਨਾਂ ਦੀਆਂ ਸਾਰੀਆਂ ਚਾਲਾਂ ਪੰਜਾਬ ਦੇ ਲੋਕ ਫੇਲ ਕਰ ਦੇਣਗੇ, ਉਨ੍ਹਾਂ ਸਰਕਾਰ ਦੀਆਂ ਪ੍ਰਾਪਤੀਆਂ ਦੱਸਦਿਆ ਕਿਹਾ ਕਿ ਦੇਸ਼ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਰ ਵਰਗ ਲਈ 600 ਯੂਨਿਟ ਬਿਜਲੀ ਮਾਫ ਕੀਤੀ ਹੈ। 

65 ਹਜ਼ਾਰ ਤੋਂ ਵੱਧ ਬੇਰੁਜ਼ਗਾਰਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ। ਹਰ ਖੇਤ ਤੱਕ ਅੰਡਰ ਗਰਾਊਂਡ ਪਾਈਪਲਾਈਨ ਪਾ ਕੇ ਨਹਿਰੀ ਪਾਣੀ ਪਹੁੰਚਾਇਆ ਗਿਆ, ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਕੀਤੇ ਗਏ ਕ੍ਰਾਂਤੀਕਾਰੀ ਬਦਲਾ ਅੱਜ ਦੇਸ਼ ਵਿੱਚ ਹੀ ਨਹੀਂ ਬਲਕਿ ਪੂਰੀ ਦੁਨੀਆਂ ਵਿੱਚ ਮਿਸਾਲ ਬਣ ਚੁੱਕੇ ਹਨ। ਉਨ੍ਹਾਂ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਐਸ ਆਈ ਆਰ (ਵੋਟਰ ਸੂਚੀ ਦੀ ਵਿਸ਼ੇਸ਼ ਸੋਧ) ਦੀ ਆੜ ਵਿੱਚ ਬੀਜੇਪੀ ਵੋਟਾਂ ਕੱਟਣ ਦੀ ਸਾਜ਼ਿਸ਼ ਰਚ ਰਹੀ ਹੈ ਅਤੇ ਲੋਕਾਂ ਨੂੰ ਧਰਮ ਅਤੇ ਜਾਤ ਦੇ ਨਾਂ ਤੇ ਲੜਾ ਕੇ ਪੰਜਾਬ ਦੀ ਸੱਤਾ ਵਿੱਚ ਆਉਣਾ ਚਾਹੁੰਦੀ ਹੈ। 

ਮੰਤਰੀ ਗੋਇਲ ਨੇ ਕਿਹਾ ਕਿ ਵਿਰੋਧੀਆਂ ਨੂੰ ਪੰਜਾਬ ਦਾ ਵਿਕਾਸ, ਖੁਸ਼ਹਾਲੀ ਅਤੇ ਅਮਨ ਸ਼ਾਂਤੀ ਪਸੰਦ ਨਹੀਂ ਆ ਰਹੀ, ਉਹੁਨਾਂ ਭਾਜਪਾ ਨੂੰ ਕਰੜੇ ਹੱਥੀ ਲੈਂਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਦਾ ਰੂਰਲ ਡਿਵੈਲਪਮੈਂਟ ਫੰਡ ਨਹੀਂ ਦੇ ਰਹੀ। ਜਿਸ ਤੋਂ ਸਪਸ਼ਟ ਹੁੰਦਾ ਕਿ ਭਾਜਪਾ ਪੰਜਾਬ, ਕਿਸਾਨ ਅਤੇ ਵਪਾਰੀ ਵਿਰੋਧੀ ਹੈ, ਇਸ ਦੌਰੇ ਦੌਰਾਨ ਵੱਖ-ਵੱਖ ਪਿੰਡਾਂ ਅੰਦਰ ਮੰਤਰੀ ਗੋਇਲ ਦਾ ਭਰਵਾਂ ਸਵਾਗਤ ਕੀਤਾ ਗਿਆ। 

ਇਸ ਮੌਕੇ ਮੰਤਰੀ ਗੋਇਲ ਦੇ ਨਾਲ ਉਹਨਾਂ ਦੇ ਓਐਸਡੀ ਰਕੇਸ਼ ਕੁਮਾਰ ਗੁਪਤਾ ਵਿੱਕੀ, ਮਾਰਕੀਟ ਕੇਮਟੀ ਲਹਿਰਾ ਦੇ ਚੇਅਰਮੈਨ ਸੀਸਪਾਲ ਅਨੰਦ, ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਦਰਬਾਰਾ ਸਿੰਘ ਹੈਪੀ, ਯੂਥ ਆਗੂ ਅਜੈ ਕੁਮਾਰ ਠੋਲੀ ,ਪਰਵੀਨ ਕੁਮਾਰ ਟਿੰਕਾ, ਰਤਨ ਸ਼ਰਮਾ, ਟਰੇਡ ਵਿੰਗ ਦੇ ਰਕੇਸ਼ ਕੁਮਾਰ ਗਰਗ ਤੋਂ ਇਲਾਵਾ ਵੱਡੀ ਗਿਣਤੀ ਆਗੂ ਅਤੇ ਵਲੰਟੀਅਰ ਹਾਜ਼ਰ ਸਨ।

 

Tags: Barinder Kumar Goel , Barinder Kumar Goyal , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD