Friday, 19 June 2026

 

 

ਖ਼ਾਸ ਖਬਰਾਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਨੂੰ ਸਫ਼ਲ ਬਣਾਉਣ ਲਈ ਬੀ.ਐਲ.ਓਜ਼ ਫੀਲਡ ਵਿੱਚ ਪੂਰੀ ਤਰ੍ਹਾਂ ਸਰਗਰਮ : ਨਵਜੋਤ ਕੌਰ ਪੰਜਾਬ ਸਰਕਾਰ ਨੇ ਬਿਮਾਰੀ ਦੀ ਸ਼ੁਰੂਆਤੀ ਪਛਾਣ ਨੂੰ ਹੁਲਾਰਾ ਦੇਣ ਲਈ ਏਆਈ ਹੈਲਥਕੇਅਰ ਐਮਓਯੂ 'ਤੇ ਦਸਤਖਤ ਕੀਤੇ ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੇ ਬਕਾਏ ਵਸੂਲਣ ਲਈ ਵੈਟ ਅਤੇ ਜੀਐਸਟੀ ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਸ਼ੁਰੂ : ਹਰਪਾਲ ਸਿੰਘ ਚੀਮਾ 5 ਬੱਚਿਆਂ ਦੇ ਚਿਹਰਿਆਂ 'ਤੇ ਪਰਤੀ ਮੁਸਕਾਨ ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ : ਡਾ. ਬਲਜੀਤ ਕੌਰ ਯੋਗ ਸਿਰਫ਼ ਕਸਰਤ ਨਹੀਂ, ਸੰਪੂਰਨ ਜੀਵਨ ਪੱਧਤੀ ਹੈ - ਨਾਇਬ ਸਿੰਘ ਸੈਣੀ ਜਪਾਨ ਦੀ ਸੰਸਦ ਅਤੇ ਚੋਟੀ ਦੇ ਆਗੂਆਂ ਤੱਕ ਪਹੁੰਚਿਆ ਸ੍ਰੀਮਦਭਗਵਦਗੀਤਾ ਦਾ ਸੰਦੇਸ਼ ਸ਼ੈਰੀ ਕਲਸੀ ਨੇ ਪੁਰਾਣੀ ਤਹਿਸੀਲ ਬਟਾਲਾ ਵਿਚ ਕੰਮ ਕਰਦੇ ਵਸੀਕਾ ਨਵੀਸਾਂ, ਫੋਟੋ ਸਟੇਟ ਅਤੇ ਟਾਈਪਿਸਟਾਂ ਦੀ ਮੰਗ ਕੀਤੀ ਪੂਰੀ ਪਿੰਡ ਕੁਦਨੀ ਵਿਖੇ ਐਡਵੋਕੇਟ ਬਰਿੰਦਰ ਗੋਇਲ ਦੇ"ਲੋਕ ਮਿਲਣੀ"ਪ੍ਰੋਗਰਾਮ ਦੌਰਾਨ ਸੈਂਕੜੇ ਪਰਿਵਾਰ "ਆਪ" ਚ ਹੋਏ ਸ਼ਾਮਿਲ ਧੂਰੀ ਹਲਕੇ ਦੇ ਹਰੇਕ ਵਪਾਰੀ ਤੱਕ ਪਹੁੰਚ ਕਰੇਗਾ ਪੰਜਾਬ ਰਾਜ ਵਪਾਰੀ ਕਮਿਸ਼ਨ: ਚੇਅਰਮੈਨ ਪੁਸ਼ਪਿੰਦਰ ਸ਼ਰਮਾ ਮਾਨਸਾ ਪੁਲਿਸ ਵੱਲੋਂ ਅੰਨ੍ਹੇ ਕਤਲ ਦੇ ਮੁਕੱਦਮੇ ਨੂੰ ਟਰੇਸ ਕਰਕੇ ਚਾਰ ਵਿਅਕਤੀ ਨਾਮਜਦ, ਤਿੰਨ ਦੋਸ਼ੀ ਕਾਬੂ ਸ਼ੈਰੀ ਕਲਸੀ ਵਲੋਂ ਬਟਾਲਾ ਦੇ ਇਤਿਹਾਸ ਵਿੱਚ ਇੱਕ ਹੋਰ ਨਵਾਂ ਮੀਲ ਪੱਥਰ ਸਥਾਪਿਤ, ਟਰੈਫਿਕ ਦੀ ਸਮੱਸਿਆ ਦਾ ਕੀਤਾ ਸਥਾਈ ਹੱਲ ਪਲੱਸ ਪੋਲੀਓ ਮੁਹਿੰਮ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਫਰੀਦਕੋਟ ਦੀ ਮੀਟਿੰਗ 21 ਜੂਨ ਨੂੰ ਹੋਣ ਵਾਲੀ ਨੀਟ ਪ੍ਰੀਖਿਆ ਸਬੰਧੀ ਸਾਰੇ ਪ੍ਰਬੰਧ ਮੁਕੰਮਲ : ਰਾਹੁਲ ਚਾਬਾ ਬ੍ਰਮ ਸ਼ੰਕਰ ਜਿੰਪਾ ਨੇ ਡਿਜ਼ੀਟਲ ਲਾਇਬ੍ਰੇਰੀ ‘ਚ ਕੀਤਾ 30 ਕਿਲੋਵਾਟ ਸੋਲਰ ਪਾਵਰ ਪਲਾਂਟ ਦਾ ਉਦਘਾਟਨ ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੰਜਾਬ ਮੰਡੀ ਬੋਰਡ ਦੀ ਕ੍ਰਿਕਟ ਟੀਮ ਦੇ ਖਿਡਾਰੀਆਂ ਦਾ ਸਨਮਾਨ ਪੋਪੀਜ਼ ਬੇਬੀ ਕੇਅਰ ਦੀ ਉੱਤਰੀ ਭਾਰਤ ਵਿੱਚ ਐਂਟਰੀ, ਚੰਡੀਗੜ੍ਹ ਵਿੱਚ ਪਹਿਲਾ ਸਟੋਰ ਕੀਤਾ ਸ਼ੁਰੂ ਕੁਲਤਾਰ ਸਿੰਘ ਸੰਧਵਾਂ ਵੱਲੋਂ ਕੋਟਕਪੂਰਾ ਹਲਕੇ ਦੇ ਵੱਖ-ਵੱਖ ਪਿੰਡਾ ਵਿਚ ਲੋਕ ਮਿਲਣੀ ਐਡਵੋਕੇਟ ਬਰਿੰਦਰ ਗੋਇਲ ਨੇ ਪ੍ਰੋਗਰਾਮ "ਲੋਕ ਮਿਲਣੀ" ਦੇ ਤਹਿਤ ਵੱਖ-ਵੱਖ ਪਿੰਡਾਂ ਅੰਦਰ ਲੋਕਾਂ ਨਾਲ ਕੀਤਾ ਸੰਵਾਦ ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੇ ਬਜ਼ੁਰਗਾਂ ਦੇ ਸੁਪਨੇ ਕੀਤੇ ਸਾਕਾਰ : ਡਾ. ਬਲਬੀਰ ਸਿੰਘ ਪਹਿਲੀ ਵਿਸ਼ਵ ਯੋਗਾਸਨ ਚੈਂਪੀਅਨਸ਼ਿਪ ਦੇ ਜੇਤੂ ਖਿਡਾਰੀਆਂ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਕੀਤੀ ਮੁਲਾਕਾਤ

 

ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੰਜਾਬ ਮੰਡੀ ਬੋਰਡ ਦੀ ਕ੍ਰਿਕਟ ਟੀਮ ਦੇ ਖਿਡਾਰੀਆਂ ਦਾ ਸਨਮਾਨ

ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਟੀ-20 ਕ੍ਰਿਕਟ ਟੂਰਨਾਮੈਂਟ 2026 ਵਿੱਚ ਪੰਜਾਬ ਮੰਡੀ ਬੋਰਡ ਦੀ ਟੀਮ ਦੂਜੇ ਸਥਾਨ ਤੇ ਰਹੀ

Harchand Singh Barsat, AAP Punjab, SAS Nagar, Mohali

Armaan

Armaan

5 Dariya News

ਐਸ.ਏ.ਐਸ. ਨਗਰ (ਮੋਹਾਲੀ) , 19 Jun 2026

Last updated on: Jun 19, 2026, 14:55 IST

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਰਹਿਨੁਮਾਈ ਹੇਠ ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਟੀ-20 ਕ੍ਰਿਕਟ ਟੂਰਨਾਮੈਂਟ 2026 ਸੀਜ਼ਨ – 2 ਪੂਰੀ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋਇਆ। ਇਸ ਟੂਰਨਾਮੈਂਟ ਵਿੱਚ ਪੰਜਾਬ ਮੰਡੀ ਬੋਰਡ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। ਅੱਜ ਮੁੱਖ ਦਫ਼ਤਰ ਵਿਖੇ ਆਯੋਜਿਤ ਸਮਾਰੋਹ ਦੌਰਾਨ ਸ. ਹਰਚੰਦ ਸਿੰਘ ਬਰਸਟ ਚੇਅਰਮੈਨ ਪੰਜਾਬ ਮੰਡੀ ਬੋਰਡ ਅਤੇ ਸ੍ਰੀ ਕੁਮਾਰ ਅਮਿਤ ਸਕੱਤਰ ਮੰਡੀ ਬੋਰਡ ਵੱਲੋਂ ਪੂਰੀ ਟੀਮ ਨੂੰ ਮੁਬਾਰਕਬਾਦ ਦਿੱਤੀ ਗਈ ਅਤੇ ਟਰਾਫੀ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਸ. ਜਤਿੰਦਰ ਸਿੰਘ ਭੰਗੂ ਇੰਜੀਨੀਅਰ-ਇਨ-ਚੀਫ਼, ਸ. ਹਰਜੀਤ ਸਿੰਘ ਸੰਧੂ ਸੰਯੁਕਤ ਸਕੱਤਰ, ਸ. ਗੁਰਿੰਦਰ ਸਿੰਘ ਚੀਮਾ ਮੁੱਖ ਇੰਜੀਨੀਅਰ, ਸ. ਅਮਨਦੀਪ ਸਿੰਘ ਮੁੱਖ ਇੰਜੀਨੀਅਰ, ਸ. ਪ੍ਰੀਤ ਕੰਵਰ ਸਿੰਘ ਬਰਾੜ ਡੀ.ਜੀ.ਐਮ. ਸ੍ਰੀ ਰਜਨੀਸ਼ ਗੋਇਲ ਡੀ.ਜੀ.ਐਮ., ਸ. ਸੁੱਖਵਿੰਦਰ ਸਿੰਘ ਕਾਰਜਕਾਰੀ ਇੰਜੀਨੀਅਰ (ਕਪਤਾਨ, ਕ੍ਰਿਕਟ ਟੀਮ ਪੰਜਾਬ ਮੰਡੀ ਬੋਰਡ), ਸ. ਸੁਰਮੁੱਖ ਸਿੰਘ ਅਮਲਾ ਅਫ਼ਸਰ, ਸ੍ਰੀ ਜੈ ਵਿਜੇ ਡੀ.ਡੀ.ਐਮ.ਓ. ਵਿਸ਼ੇਸ਼ ਤੌਰ ਤੇ ਮੌਜੂਦ ਰਹੇ।

ਇੱਥੇ ਦੱਸਣਯੋਗ ਹੈ ਕਿ ਇਸ ਟੂਰਨਾਮੈਂਟ ਵਿੱਚ ਦੇਸ਼ ਭਰ ਦੇ ਵੱਖ-ਵੱਖ ਰਾਜਾਂ ਦੇ ਐਗਰੀਕਲਚਰਲ ਮਾਰਕੀਟਿੰਗ ਬੋਰਡਾਂ ਦੀਆਂ ਟੀਮਾਂ ਵੱਲੋਂ ਭਾਗ ਲਿਆ ਗਿਆ। ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਸਮਾਰੋਹ ਦੌਰਾਨ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਸ. ਬਰਸਟ ਨੇ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਸਾਰੀ ਟੀਮ ਨੂੰ ਵਧਾਈਆਂ ਦਿੱਤੀਆਂ ਅਤੇ ਹੌਸਲਾ ਵਧਾਇਆ।

ਇਸ ਦੌਰਾਨ ਚੇਅਰਮੈਨ ਵੱਲੋਂ ਖੇਡਾਂ ਦੀ ਮਹੱਤਤਾ 'ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਖੇਡਾਂ ਸਾਡੇ ਜੀਵਨ ਦਾ ਇੱਕ ਅਹਿਮ ਹਿੱਸਾ ਹਨ ਅਤੇ ਇਹ ਸਾਨੂੰ ਅਨੁਸ਼ਾਸਨ, ਸਮਾਂ ਪ੍ਰਬੰਧਨ ਅਤੇ ਟੀਮ ਭਾਵਨਾ ਸਿਖਾਉਂਦੀਆਂ ਹਨ। ਖੇਡਾਂ ਅੱਜ ਦੀ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਤੰਦਰੁਸਤ ਜੀਵਨ ਜਿਉਣ ਲਈ ਬਹੁਤ ਜਰੂਰੀ ਹਨ। ਡਿਊਟੀ ਦੇ ਨਾਲ-ਨਾਲ ਖੇਡਾਂ ਵਿੱਚ ਭਾਗ ਲੈਣਾ ਬਹੁਤ ਹੀ ਜ਼ਰੂਰੀ ਹੈ।

ਰੋਜ਼ਾਨਾ ਦੇ ਰੁਝੇਵਿਆਂ ਦੇ ਵਿਚਕਾਰ ਖੇਡਾਂ ਹੀ ਇੱਕ ਅਜਿਹਾ ਸਾਧਨ ਹਨ, ਜੋ ਇਨਸਾਨ ਨੂੰ ਮਾਨਸਿਕ ਅਤੇ ਸਰੀਰਕ ਤੌਰ 'ਤੇ ਤਰੋਤਾਜ਼ਾ ਰੱਖਦੀਆਂ ਹਨ। ਜਦੋਂ ਸਾਡਾ ਸਰੀਰ ਅਤੇ ਦਿਮਾਗ ਤੰਦਰੁਸਤ ਹੋਵੇਗਾ, ਤਾਂ ਹੀ ਅਸੀਂ ਆਪਣੇ ਕਾਰਜਾਂ ਅਤੇ ਜਨਤਕ ਸੇਵਾਵਾਂ ਨੂੰ ਬਿਹਤਰ ਤਰੀਕੇ ਨਾਲ ਕਰ ਸਕਾਂਗੇ। ਉਨ੍ਹਾਂ ਦੱਸਿਆ ਕਿ ਪੰਜਾਬ ਮੰਡੀ ਬੋਰਡ ਵੱਲੋਂ ਬੱਚਿਆਂ ਨੂੰ ਖੇਡਾਂ ਨਾਲ ਜੋੜਣ ਲਈ ਆਫ ਸੀਜਨ ਦੌਰਾਨ ਪੰਜਾਬ ਰਾਜ ਦੀਆਂ ਮੰਡੀਆਂ ਨੂੰ ਇਨਡੋਰ ਸਟੇਡੀਅਮ ਵਜੋਂ ਖੋਲਿਆ ਗਿਆ ਹੈ, ਜਿੱਥੇ ਮੁਫ਼ਤ ਵਿੱਚ ਕੋਚਿੰਗ ਦਿੱਤੀ ਜਾਂਦੀ ਹੈ।

ਇਸਦੇ ਤਹਿਤ ਮਲੋਟ ਵਿਖੇ ਬਾਸਕਿਟ ਬਾਲ, ਸ੍ਰੀ ਮੁਕਤਸਰ ਸਾਹਿਬ ਵਿਖੇ ਬੈਡਮਿੰਟਨ, ਸੁਲਤਾਨਪੁਰ ਲੋਧੀ ਵਿਖੇ ਬਾਸਕਿਟ ਬਾਲ ਅਤੇ ਰਾਮਪੁਰਾ ਫੂਲ ਮੰਡੀ ਵਿਖੇ ਬੱਚਿਆਂ ਨੂੰ ਸਕੈਟਿੰਗ ਵੀ ਸਿਖਾਈ ਜਾਂਦੀ ਹੈ। ਉਨ੍ਹਾਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਖੇਡਾਂ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਟੂਰਨਾਮੈਂਟ ਦੇ ਸਫਲ ਆਯੋਜਨ ਲਈ ਨੋਡਲ ਅਫ਼ਸਰ ਡੀ.ਜੀ.ਐਮ. ਰਜਨੀਸ਼ ਗੋਇਲ ਅਤੇ ਸਮੂਚੀ ਪ੍ਰਬੰਧਕੀ ਟੀਮ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਖੇਡ ਸਮਾਗਮ ਕਰਵਾਉਣ ਲਈ ਪ੍ਰੇਰਿਤ ਕੀਤਾ।

 

Tags: Harchand Singh Barsat , AAP Punjab , SAS Nagar , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD