Friday, 19 June 2026

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚੰਡੀਗੜ੍ਹ ਭਾਜਪਾ ਪ੍ਰਧਾਨ ਵੱਲੋਂ ਪੰਜਾਬੀਆਂ ਖਿਲਾਫ਼ ਅਪਮਾਨਜਨਕ ਟਿੱਪਣੀ ਦੀ ਕੀਤੀ ਨਿੰਦਾ ਕੁਲਤਾਰ ਸਿੰਘ ਸੰਧਵਾਂ ਨੇ ਟ੍ਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਜ਼ਿਲ੍ਹਾ ਅਜਾਇਬ ਘਰ ਸੰਗਰੂਰ ਨੂੰ ਹੋਰ ਵਿਕਸਤ ਕਰਨ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ : ਗੁਲਾਬ ਚੰਦ ਕਟਾਰੀਆ ਪਟਿਆਲਾ ਜ਼ਿਲ੍ਹੇ 'ਚ 7 ਪ੍ਰੀਖਿਆ ਕੇਂਦਰਾਂ ‘ਤੇ ਨੀਟ ਪ੍ਰੀਖਿਆ ਦੀਆਂ ਤਿਆਰੀਆਂ ਮੁਕੰਮਲ : ਡਾ. ਹਿਮਾਂਸ਼ੂ ਅਗਰਵਾਲ ਅਧਿਕਾਰੀ ਆਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਕਰਨਾ ਯਕੀਨੀ ਬਣਾਉਣ : ਨਾਇਬ ਸਿੰਘ ਸੈਣੀ ਸੂਬਾ ਸਰਕਾਰ ਦੀਆਂ ਜਨ-ਭਲਾਈਕਾਰੀ ਯੋਜਨਾਵਾਂ ਦੀ ਪੰਜਾਬ ਵਿੱਚ ਹੋ ਰਹੀ ਚਰਚਾ - ਨਾਇਬ ਸਿੰਘ ਸੈਣੀ ਨਾਇਬ ਸੈਣੀ ਨੇ ਸਿਰਸਾ ਵਿੱਚ ਕੀਤਾ ਜਨ-ਭਲਾਈ ਕੈਂਪ ਦਾ ਨਿਰੀਖਣ ਦ੍ਰੌਪਦੀ ਮੁਰਮੂ ਓਂਕਾਰੇਸ਼ਵਰ, ਮੱਧ ਪ੍ਰਦੇਸ਼ ਵਿਖੇ ਅੰਤਰਰਾਸ਼ਟਰੀ ਸਿਕਲ ਸੈੱਲ ਦਿਵਸ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਮਨੋਵਿਗਿਆਨ ਕਲੀਨਿਕਲ ਸਿਖਲਾਈ ਲਈ ਨਵਾਂ ਕਦਮ ਪੰਜਾਬ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿੰਗ ਵਿਮੈਨ ਹੋਸਟਲ ਨਿਰਮਾਣ ਅਧੀਨ : ਡਾ. ਬਲਜੀਤ ਕੌਰ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਨੂੰ ਸਫ਼ਲ ਬਣਾਉਣ ਲਈ ਬੀ.ਐਲ.ਓਜ਼ ਫੀਲਡ ਵਿੱਚ ਪੂਰੀ ਤਰ੍ਹਾਂ ਸਰਗਰਮ : ਨਵਜੋਤ ਕੌਰ ਪੰਜਾਬ ਸਰਕਾਰ ਨੇ ਬਿਮਾਰੀ ਦੀ ਸ਼ੁਰੂਆਤੀ ਪਛਾਣ ਨੂੰ ਹੁਲਾਰਾ ਦੇਣ ਲਈ ਏਆਈ ਹੈਲਥਕੇਅਰ ਐਮਓਯੂ 'ਤੇ ਦਸਤਖਤ ਕੀਤੇ ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੇ ਬਕਾਏ ਵਸੂਲਣ ਲਈ ਵੈਟ ਅਤੇ ਜੀਐਸਟੀ ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਸ਼ੁਰੂ : ਹਰਪਾਲ ਸਿੰਘ ਚੀਮਾ 5 ਬੱਚਿਆਂ ਦੇ ਚਿਹਰਿਆਂ 'ਤੇ ਪਰਤੀ ਮੁਸਕਾਨ ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ : ਡਾ. ਬਲਜੀਤ ਕੌਰ ਯੋਗ ਸਿਰਫ਼ ਕਸਰਤ ਨਹੀਂ, ਸੰਪੂਰਨ ਜੀਵਨ ਪੱਧਤੀ ਹੈ - ਨਾਇਬ ਸਿੰਘ ਸੈਣੀ ਜਪਾਨ ਦੀ ਸੰਸਦ ਅਤੇ ਚੋਟੀ ਦੇ ਆਗੂਆਂ ਤੱਕ ਪਹੁੰਚਿਆ ਸ੍ਰੀਮਦਭਗਵਦਗੀਤਾ ਦਾ ਸੰਦੇਸ਼ ਸ਼ੈਰੀ ਕਲਸੀ ਨੇ ਪੁਰਾਣੀ ਤਹਿਸੀਲ ਬਟਾਲਾ ਵਿਚ ਕੰਮ ਕਰਦੇ ਵਸੀਕਾ ਨਵੀਸਾਂ, ਫੋਟੋ ਸਟੇਟ ਅਤੇ ਟਾਈਪਿਸਟਾਂ ਦੀ ਮੰਗ ਕੀਤੀ ਪੂਰੀ ਪਿੰਡ ਕੁਦਨੀ ਵਿਖੇ ਐਡਵੋਕੇਟ ਬਰਿੰਦਰ ਗੋਇਲ ਦੇ"ਲੋਕ ਮਿਲਣੀ"ਪ੍ਰੋਗਰਾਮ ਦੌਰਾਨ ਸੈਂਕੜੇ ਪਰਿਵਾਰ "ਆਪ" ਚ ਹੋਏ ਸ਼ਾਮਿਲ ਧੂਰੀ ਹਲਕੇ ਦੇ ਹਰੇਕ ਵਪਾਰੀ ਤੱਕ ਪਹੁੰਚ ਕਰੇਗਾ ਪੰਜਾਬ ਰਾਜ ਵਪਾਰੀ ਕਮਿਸ਼ਨ: ਚੇਅਰਮੈਨ ਪੁਸ਼ਪਿੰਦਰ ਸ਼ਰਮਾ ਮਾਨਸਾ ਪੁਲਿਸ ਵੱਲੋਂ ਅੰਨ੍ਹੇ ਕਤਲ ਦੇ ਮੁਕੱਦਮੇ ਨੂੰ ਟਰੇਸ ਕਰਕੇ ਚਾਰ ਵਿਅਕਤੀ ਨਾਮਜਦ, ਤਿੰਨ ਦੋਸ਼ੀ ਕਾਬੂ ਸ਼ੈਰੀ ਕਲਸੀ ਵਲੋਂ ਬਟਾਲਾ ਦੇ ਇਤਿਹਾਸ ਵਿੱਚ ਇੱਕ ਹੋਰ ਨਵਾਂ ਮੀਲ ਪੱਥਰ ਸਥਾਪਿਤ, ਟਰੈਫਿਕ ਦੀ ਸਮੱਸਿਆ ਦਾ ਕੀਤਾ ਸਥਾਈ ਹੱਲ

 

21 ਜੂਨ ਨੂੰ ਹੋਣ ਵਾਲੀ ਨੀਟ ਪ੍ਰੀਖਿਆ ਸਬੰਧੀ ਸਾਰੇ ਪ੍ਰਬੰਧ ਮੁਕੰਮਲ : ਰਾਹੁਲ ਚਾਬਾ

ਫਰੀਦਕੋਟ ਦੇ ਪੀ.ਐਮ. ਕੇਂਦਰੀ ਵਿਦਿਆਲਿਆ ਅਤੇ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਵੇਗੀ ਨੀਟ ਪ੍ਰੀਖਿਆ

Rahul Chaba, DC Faridkot, Deputy Commissioner Faridkot, Faridkot

Gurpreet Singh

Gurpreet Singh

5 Dariya News

ਫਰੀਦਕੋਟ , 19 Jun 2026

Last updated on: Jun 19, 2026, 15:13 IST

ਜ਼ਿਲ੍ਹਾ ਫਰੀਦਕੋਟ ਵਿੱਚ 21 ਜੂਨ 2026 ਦਿਨ ਐਤਵਾਰ ਨੂੰ ਹੋਣ ਵਾਲੀ ਨੀਟ ਦੀ ਪ੍ਰੀਖਿਆ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾ.ਮਹਿੰਦਰ ਸਿੰਘ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਅਤੇ ਪੀ.ਐਮ ਕੇਂਦਰੀ ਵਿਦਿਆਲਿਆ ਸਾਦਿਕ ਰੋਡ ਫ਼ਰੀਦੋਕਟ ਵਿਖੇ  21 ਜੂਨ 2026 ਨੂੰ ਹੋਣ ਵਾਲੀ ਨੀਟ ਦੀ ਪ੍ਰੀਖਿਆ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ, ਜਿਸ ਲਈ ਸ੍ਰੀ ਜੈ ਅਮਨਦੀਪ ਗੋਇਲ ਨਾਇਬ ਤਹਿਸੀਲਦਾਰ ਜੈਤੋ ਨੂੰ  ਡਾ.ਮਹਿੰਦਰ ਸਿੰਘ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਅਤੇ ਸ੍ਰੀ ਹਰਸ਼ਵੀਰ ਗੋਇਲ ਨਾਇਬ ਤਹਿਸੀਲਦਾਰ ਫਰੀਦਕੋਟ ਨੂੰ ਪੀ.ਐਮ ਕੇਂਦਰੀ ਵਿਦਿਆਲਿਆ ਦਾ ਨੋਡਲ ਅਫਸਰ ਲਗਾਇਆ ਗਿਆ ਹੈ।

ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਨੂੰ ਪ੍ਰੀਖਿਆ ਕੇਂਦਰ ਵਿੱਚ ਸਾਫ਼-ਸਫ਼ਾਈ, ਸੈਂਟਰਾਂ ਵਿਖੇ ਤਜਰਬੇਕਾਰ ਸਟਾਫ, ਪੀਣ ਵਾਲੇ ਸਾਫ਼ ਪਾਣੀ, ਬਿਜਲੀ ਆਦਿ ਦੇ ਪ੍ਰਬੰਧਾਂ, ਪੁਲਿਸ ਵਿਭਾਗ ਨੂੰ ਸੁਰੱਖਿਆ ਪ੍ਰਬੰਧ, ਟ੍ਰੈਫਿਕ ਪੁਲਿਸ ਨੂੰ ਟ੍ਰੈਫਿਕ ਪਲਾਨ ਤਿਆਰ ਕਰਨ, ਬਿਜਲੀ ਵਿਭਾਗ ਨੂੰ ਨਿਰਵਿਘਨ ਬਿਜਲੀ ਦੀ ਸਪਲਾਈ ਮੁਹੱਈਆ ਕਰਵਾਉਣ, ਸਿਵਲ ਸਰਜਨ ਦਫ਼ਤਰ ਨੂੰ ਮੈਡੀਕਲ ਟੀਮ ਤਾਇਨਾਤ ਕਰਨ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਨੂੰ ਉਨ੍ਹਾਂ ਨਾਲ ਸਬੰਧਤ ਕੰਮਾਂ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਤਾਂ ਜੋ ਨੀਟ ਦੀ ਪ੍ਰੀਖਿਆ ਪੂਰੀ ਪਾਰਦਰਸ਼ਤਾ ਅਤੇ ਸੁਖਾਵੇਂ ਮਾਹੌਲ ਵਿੱਚ ਹੋਵੇ, ਇਸ ਲਈ ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਆਪੋ ਆਪਣੀਆਂ ਡਿਊਟੀਆਂ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 21 ਜੂਨ 2026 ਨੂੰ ਹੋਣ ਵਾਲੀ ਨੀਟ ਪ੍ਰੀਖਿਆ ਦੇ ਸਬੰਧ ਵਿੱਚ ਮਿਤੀ 20 ਜੂਨ, 21 ਜੂਨ ਅਤੇ 22 ਜੂਨ 2026 ਨੂੰ ਵਿਦਿਆਰਥੀਆਂ ਸਮੇਤ ਇੱਕ ਅਟੈਂਡੰਟ ਨੂੰ ਪ੍ਰੀਖਿਆ ਕੇਂਦਰਾਂ ਤੱਕ ਜਾਣ ਅਤੇ ਵਾਪਿਸ ਆਉਣ ਲਈ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ.ਆਰ.ਟੀ.ਸੀ. ਦੀਆਂ ਸਧਾਰਨ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਵਿਦਿਆਰਥੀਆਂ ਦੇ ਐਡਮਿਟ ਕਾਰਡ ਦੇਖਣ ਉਪਰੰਤ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੰਦੀਪ ਮਲਹੋਤਰਾ, ਐਸ.ਪੀ. (ਐਚ) ਸ੍ਰੀ ਮਨਵਿੰਦਰਬੀਰ ਸਿੰਘ, ਫਰੀਦਕੋਟ, ਐਸ.ਡੀ.ਐਮ. ਫਰੀਦਕੋਟ ਸ੍ਰੀ ਪੁਨੀਤ ਸ਼ਰਮਾ,  ਜਿਲ੍ਹਾ ਸਿੱਖਿਆ ਅਫਸਰ ਮੈਡਮ ਅੰਜਨਾ ਕੌਂਸਲ, ਡਾ. ਸੁਨੀਲ ਕੁਮਾਰ ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Rahul Chaba , DC Faridkot , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD