Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਅਕਾਲੀ ਦਲ ਵਰਕਿੰਗ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਥਾਰਟੀ ਨੂੰ ਚੁਣੌਤੀ ਦੇਣ ’ਤੇ ਮੁੱਖ ਮੰਤਰੀ ਦੀ ਸਖ਼ਤ ਨਿਖੇਧੀ

28, 29 ਅਤੇ 30 ਜੂਨ ਨੂੰ ਜ਼ਿਲ੍ਹੇ ਦੇ 56,313 ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਧਕ ਬੂੰਦਾਂ-ਡੀ ਸੀ

Sukhbir Singh Badal, Shiromani Akali Dal, SAD, Akali Dal, Punjab, Punjab News, Latest Punjab News

5 Dariya News

5 Dariya News

5 Dariya News

ਚੰਡੀਗੜ੍ਹ , 19 Jun 2026

Last updated on: Jun 19, 2026, 15:15 IST

ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਨਤਕ ਸਥਾਨਾਂ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਥਾਰਟੀ ਨੂੰ ਚੁਣੌਤੀ ਦੇਣ ਦੀ ਸਖ਼ਤ ਨਿਖੇਧੀ ਕੀਤੀ ਅਤੇ ਜ਼ੋਰ ਦੇ ਕੇ ਕਿਹਾ ਕਿ ਇਸ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਵੱਜੀ ਹੈ। ਵਰਕਿੰਗ ਕਮੇਟੀ, ਜਿਸਦੀ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ, ਨੇ ਮਹਿਸੂਸ ਕੀਤਾ ਕਿ ਮੁੱਖ ਮੰਤਰੀ ਜਾਣ ਬੁੱਝ ਕੇ ਸਿੱਖ ਕੌਮ ਵਿਚ ਵੰਡੀਆਂ ਪਾ ਰਹੇ ਹਨ। 

ਕਮੇਟੀ ਨੇ ਕਿਹਾ ਕਿ ਸਿੱਖ ਕੌਮ ਇਹ ਮਹਿਸੂਸ ਕਰ ਰਹੀ ਹੈ ਕਿ ਭਗਵੰਤ ਮਾਨ ਨੇ ਨਾ ਸਿਰਫ ਸਿੱਖ ਗੁਰੂ ਸਾਹਿਬਾਨ ਪ੍ਰਤੀ ਘਿਨੌਣਾ ਅਪਰਾਧ ਕੀਤਾ ਹੈ ਬਲਕਿਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਥਾਰਟੀ ਨੂੰ ਚੁਣੌਤੀ ਦੇ ਕੇ ਆਪਣੇ ਗੁਨਾਹਾਂ ਵਿਚ ਵਾਧਾ ਕਰ ਰਹੇ ਹਨ।ਵੇਰਵੇ ਸਾਂਝੇ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਵਰਕਿੰਗ ਕਮੇਟੀ ਨੇ ਇਕ ਮਤਾ ਪਾਸ ਕਰ ਕੇ ਮੰਗ ਕੀਤੀ ਕਿ ਮੁੱਖ ਮੰਤਰੀ ਤੁਰੰਤ ਅਸਤੀਫਾ ਦੇਣ। 

ਉਹਨਾਂ ਕਿਹਾ ਕਿ ਵਰਕਿੰਗ ਕਮੇਟੀ ਨੇ ਇਸ ’ਤੇ ਵੀ ਚਰਚਾ ਕੀਤੀ ਕਿ ਕਿਵੇਂ ਮੁੱਖ ਮੰਤਰੀ ਨੇ ਖੁਦ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦੋਸ਼ੀ ਠਹਿਰਾਏ ਜਾਣ ਦੇ 24 ਘੰਟਿਆਂ ਦੇ ਅੰਦਰ-ਅੰਦਰ ਲੈਬ ਰਿਪੋਰਟਾਂ ਹਾਸਲ ਕਰ ਕੇ ਆਪਣੇ ਗੁਨਾਹਾਂ ’ਤੇ ਪਰਦਾ ਪਾਉਣ ਦੀ ਕੋਸ਼ਿਸ਼ ਕੀਤੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਪਣੇ ਹੁਕਮ ਵਿਚ ਕਿਹਾ ਸੀ ਕਿ ਮੁੱਖ ਮੰਤਰੀ ਦੀ ਵੀਡੀਓ ਅਸਲ ਹੈ ਤੇ ਇਹ ਏ ਆਈ ਦਾ ਕੰਮ ਨਹੀਂ ਹੈ। ਉਹਨਾਂ ਕਿਹਾ ਕਿ ਅਜਿਹੇ ਵਿਚ ਮੁੱਖ ਮੰਤਰੀ ਨੂੰ ਇਕ ਮਿੰਟ ਵੀ ਆਪਣੇ ਅਹੁਦੇ ’ਤੇ ਬਣੇ ਰਹਿਣ ਦਾ ਹੱਕ ਨਹੀਂ ਹੈ।

ਬਾਅਦ ਵਿਚ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਇਸ ਮਾਮਲੇ ਬਾਰੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਵੀ ਵਿਚਾਰ ਵਟਾਂਦਰਾ ਕੀਤਾ। ਮੈਂਬਰਾਂ ਨੇ ਕਿਹਾ ਕਿ ਮੁੱਖ ਮੰਤਰੀ ਨੇ ਪਹਿਲਾਂ ਇਹ ਦਾਅਵਾ ਕਰ ਕੇ ਸੰਗਤ ਨੂੰ ਮੂਰਖ ਬਣਾਉਣ ਦਾ ਯਤਨ ਕੀਤਾ ਸੀ ਕਿ ਇਹ ਵੀਡੀਓ ਏ ਆਈ ਰਾਹੀਂ ਬਣਾਈ ਗਈ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਵਾਰ-ਵਾਰ ਯਾਦ ਪੱਤਰ ਭੇਜਣ ਦੇ ਪੰਜ ਮਹੀਨਿਆਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਵੀਡੀਓ ਦੀ ਫੋਰੈਂਸਿਕ ਜਾਂਚ ਕਰਵਾਈ।

ਇਸ ਦੌਰਾਨ ਵਰਕਿੰਗ ਕਮੇਟੀ ਨੇ ਬੂਥ ਪੱਧਰ ਦੀਆਂ ਕਮੇਟੀਆਂ ਸਮੇਤ ਜਥੇਬੰਦਕ ਢਾਂਚੇ ਦੀ ਸਮੀਖਿਆ ਵੀ ਕੀਤੀ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਗਲੇ ਪੰਦਰਾਂ ਦਿਨਾਂ ਵਿਚ ਸਾਰਾ ਜਥੇਬੰਦਕ ਢਾਂਚਾ ਮੁਕੰਮਲ ਕਰ ਲਿਆ ਜਾਵੇਗਾ। ਵਰਕਿੰਗ ਕਮੇਟੀ ਨੇ ਆਪ ਸਰਕਾਰ ਵੱਲੋਂ ਲੋਕਤੰਤਰੀ ਢੰਗ ਨਾਲ ਕੀਤੇ ਜਾ ਰਹੇ ਰੋਸ ਵਿਖਾਵਿਆਂ ’ਤੇ ਬਿਨਾਂ ਭੜਕਾਹਟ ਦੇ ਲਾਠੀਚਾਰਜ ਕਰਨ ਦਾ ਵੀ ਸਖ਼ਤ ਨੋਟਿਸ ਲਿਆ ਅਤੇ ਨਾਲ ਹੀ ਕਾਨੂੰਨ ਵਿਵਸਥਾ ਭੰਗ ਹੋਣ ਦਾ ਵੀ ਨੋਟਿਸ ਲਿਆ।

 

Tags: Sukhbir Singh Badal , Shiromani Akali Dal , SAD , Akali Dal , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD