Friday, 19 June 2026

 

 

ਖ਼ਾਸ ਖਬਰਾਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਨੂੰ ਸਫ਼ਲ ਬਣਾਉਣ ਲਈ ਬੀ.ਐਲ.ਓਜ਼ ਫੀਲਡ ਵਿੱਚ ਪੂਰੀ ਤਰ੍ਹਾਂ ਸਰਗਰਮ : ਨਵਜੋਤ ਕੌਰ ਪੰਜਾਬ ਸਰਕਾਰ ਨੇ ਬਿਮਾਰੀ ਦੀ ਸ਼ੁਰੂਆਤੀ ਪਛਾਣ ਨੂੰ ਹੁਲਾਰਾ ਦੇਣ ਲਈ ਏਆਈ ਹੈਲਥਕੇਅਰ ਐਮਓਯੂ 'ਤੇ ਦਸਤਖਤ ਕੀਤੇ ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੇ ਬਕਾਏ ਵਸੂਲਣ ਲਈ ਵੈਟ ਅਤੇ ਜੀਐਸਟੀ ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਸ਼ੁਰੂ : ਹਰਪਾਲ ਸਿੰਘ ਚੀਮਾ 5 ਬੱਚਿਆਂ ਦੇ ਚਿਹਰਿਆਂ 'ਤੇ ਪਰਤੀ ਮੁਸਕਾਨ ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ : ਡਾ. ਬਲਜੀਤ ਕੌਰ ਯੋਗ ਸਿਰਫ਼ ਕਸਰਤ ਨਹੀਂ, ਸੰਪੂਰਨ ਜੀਵਨ ਪੱਧਤੀ ਹੈ - ਨਾਇਬ ਸਿੰਘ ਸੈਣੀ ਜਪਾਨ ਦੀ ਸੰਸਦ ਅਤੇ ਚੋਟੀ ਦੇ ਆਗੂਆਂ ਤੱਕ ਪਹੁੰਚਿਆ ਸ੍ਰੀਮਦਭਗਵਦਗੀਤਾ ਦਾ ਸੰਦੇਸ਼ ਸ਼ੈਰੀ ਕਲਸੀ ਨੇ ਪੁਰਾਣੀ ਤਹਿਸੀਲ ਬਟਾਲਾ ਵਿਚ ਕੰਮ ਕਰਦੇ ਵਸੀਕਾ ਨਵੀਸਾਂ, ਫੋਟੋ ਸਟੇਟ ਅਤੇ ਟਾਈਪਿਸਟਾਂ ਦੀ ਮੰਗ ਕੀਤੀ ਪੂਰੀ ਪਿੰਡ ਕੁਦਨੀ ਵਿਖੇ ਐਡਵੋਕੇਟ ਬਰਿੰਦਰ ਗੋਇਲ ਦੇ"ਲੋਕ ਮਿਲਣੀ"ਪ੍ਰੋਗਰਾਮ ਦੌਰਾਨ ਸੈਂਕੜੇ ਪਰਿਵਾਰ "ਆਪ" ਚ ਹੋਏ ਸ਼ਾਮਿਲ ਧੂਰੀ ਹਲਕੇ ਦੇ ਹਰੇਕ ਵਪਾਰੀ ਤੱਕ ਪਹੁੰਚ ਕਰੇਗਾ ਪੰਜਾਬ ਰਾਜ ਵਪਾਰੀ ਕਮਿਸ਼ਨ: ਚੇਅਰਮੈਨ ਪੁਸ਼ਪਿੰਦਰ ਸ਼ਰਮਾ ਮਾਨਸਾ ਪੁਲਿਸ ਵੱਲੋਂ ਅੰਨ੍ਹੇ ਕਤਲ ਦੇ ਮੁਕੱਦਮੇ ਨੂੰ ਟਰੇਸ ਕਰਕੇ ਚਾਰ ਵਿਅਕਤੀ ਨਾਮਜਦ, ਤਿੰਨ ਦੋਸ਼ੀ ਕਾਬੂ ਸ਼ੈਰੀ ਕਲਸੀ ਵਲੋਂ ਬਟਾਲਾ ਦੇ ਇਤਿਹਾਸ ਵਿੱਚ ਇੱਕ ਹੋਰ ਨਵਾਂ ਮੀਲ ਪੱਥਰ ਸਥਾਪਿਤ, ਟਰੈਫਿਕ ਦੀ ਸਮੱਸਿਆ ਦਾ ਕੀਤਾ ਸਥਾਈ ਹੱਲ ਪਲੱਸ ਪੋਲੀਓ ਮੁਹਿੰਮ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਫਰੀਦਕੋਟ ਦੀ ਮੀਟਿੰਗ 21 ਜੂਨ ਨੂੰ ਹੋਣ ਵਾਲੀ ਨੀਟ ਪ੍ਰੀਖਿਆ ਸਬੰਧੀ ਸਾਰੇ ਪ੍ਰਬੰਧ ਮੁਕੰਮਲ : ਰਾਹੁਲ ਚਾਬਾ ਬ੍ਰਮ ਸ਼ੰਕਰ ਜਿੰਪਾ ਨੇ ਡਿਜ਼ੀਟਲ ਲਾਇਬ੍ਰੇਰੀ ‘ਚ ਕੀਤਾ 30 ਕਿਲੋਵਾਟ ਸੋਲਰ ਪਾਵਰ ਪਲਾਂਟ ਦਾ ਉਦਘਾਟਨ ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੰਜਾਬ ਮੰਡੀ ਬੋਰਡ ਦੀ ਕ੍ਰਿਕਟ ਟੀਮ ਦੇ ਖਿਡਾਰੀਆਂ ਦਾ ਸਨਮਾਨ ਪੋਪੀਜ਼ ਬੇਬੀ ਕੇਅਰ ਦੀ ਉੱਤਰੀ ਭਾਰਤ ਵਿੱਚ ਐਂਟਰੀ, ਚੰਡੀਗੜ੍ਹ ਵਿੱਚ ਪਹਿਲਾ ਸਟੋਰ ਕੀਤਾ ਸ਼ੁਰੂ ਕੁਲਤਾਰ ਸਿੰਘ ਸੰਧਵਾਂ ਵੱਲੋਂ ਕੋਟਕਪੂਰਾ ਹਲਕੇ ਦੇ ਵੱਖ-ਵੱਖ ਪਿੰਡਾ ਵਿਚ ਲੋਕ ਮਿਲਣੀ ਐਡਵੋਕੇਟ ਬਰਿੰਦਰ ਗੋਇਲ ਨੇ ਪ੍ਰੋਗਰਾਮ "ਲੋਕ ਮਿਲਣੀ" ਦੇ ਤਹਿਤ ਵੱਖ-ਵੱਖ ਪਿੰਡਾਂ ਅੰਦਰ ਲੋਕਾਂ ਨਾਲ ਕੀਤਾ ਸੰਵਾਦ ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੇ ਬਜ਼ੁਰਗਾਂ ਦੇ ਸੁਪਨੇ ਕੀਤੇ ਸਾਕਾਰ : ਡਾ. ਬਲਬੀਰ ਸਿੰਘ ਪਹਿਲੀ ਵਿਸ਼ਵ ਯੋਗਾਸਨ ਚੈਂਪੀਅਨਸ਼ਿਪ ਦੇ ਜੇਤੂ ਖਿਡਾਰੀਆਂ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਕੀਤੀ ਮੁਲਾਕਾਤ

 

ਸ਼ੈਰੀ ਕਲਸੀ ਵਲੋਂ ਬਟਾਲਾ ਦੇ ਇਤਿਹਾਸ ਵਿੱਚ ਇੱਕ ਹੋਰ ਨਵਾਂ ਮੀਲ ਪੱਥਰ ਸਥਾਪਿਤ, ਟਰੈਫਿਕ ਦੀ ਸਮੱਸਿਆ ਦਾ ਕੀਤਾ ਸਥਾਈ ਹੱਲ

ਗਾਂਧੀ ਚੌਂਕ ਅਤੇ ਕਾਦੀਆਂ ਚੁੰਗੀ ਬਟਾਲਾ ਵਿਖੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਕਰਨ ਲਈ ਟਰੈਫਿਕ ਸਿੰਗਨਲ ਦੇ ਕੰਮ ਦੇ ਪਾਇਲਟ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ

Shery Kalsi, Amansher Singh Shery Kalsi, AAP Punjab, Batala

Gurpreet Singh

Gurpreet Singh

5 Dariya News

ਬਟਾਲਾ , 19 Jun 2026

Last updated on: Jun 19, 2026, 15:18 IST

ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਲੋਕਹਿਤ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਨੂੰ ਅੱਗੇ ਤੋਰਦਿਆਂ ਗਾਂਧੀ ਚੌਂਕ ਅਤੇ ਕਾਦੀਆਂ ਚੁੰਗੀ ਬਟਾਲਾ ਵਿਖੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਕਰਨ ਲਈ ਟਰੈਫਿਕ ਸਿੰਗਨਲ ਦੇ ਕੰਮ ਦੇ ਪਾਇਲਟ ਪ੍ਰੋਜੈਕਟ ਦਾ ਸ਼ਹਿਰ ਵਾਸੀਆਂ ਦੀ ਮੌਜੂਦਗੀ ਵਿੱਚ ਨੀਂਹ ਪੱਥਰ ਰੱਖਿਆ ਹੈ। ਇਸ ਮੌਕੇ ਭੁਪਿੰਦਰ ਸਿੰਘ ਮੇਅਰ ਨਗਰ ਨਿਗਮ ਬਟਾਲਾ, ਚੇਅਰਮੈਨ ਯਸ਼ਪਾਲ ਚੌਹਾਨ, ਤੇਜਿੰਦਰਪਾਲ ਸਿੰਘ ਡੀ.ਐੱਸ.ਪੀ, ਮਨਬੀਰ ਸਿੰਘ ਰੰਧਾਵਾ, ਪ੍ਰਦੀਪ ਕੁਮਾਰ, ਪ੍ਰਧਾਨ ਵੀਨੂੰ ਕਾਹਲੋਂ, ਪਲਵਿੰਦਰ ਸਿੰਘ ਲੰਬੜਦਾਰ, ਵਿਜੈ ਸੋਨੀ, ਮਨਜੀਤ ਸਿੰਘ ਬੁਮਰਾਹ, ਅਮਰੀਕ ਸਿੰਘ ਲੰਬੜਦਾਰ, ਜਗਜੀਤ ਸਿੰਘ, ਸੂਬੇਦਾਰ ਬਲਜਿੰਦਰ ਸਿੰਘ ਸਮੇਤ ਦੁਕਾਨਦਾਰ ਵਾਸੀ ਮੌਜੂਦ ਸਨ।

ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਬਟਾਲਾ ਸ਼ਹਿਰ ਵਿੱਚ ਕਰਵਾਏ ਜਾ ਰਹੇ ਕੰਮਾਂ 'ਤੇ ਮੋਹਰ ਲਗਾਈ ਹੈ ਅਤੇ ਆਮ ਆਦਮੀ ਪਾਰਟੀ ਨੂੰ ਕਾਰਪੋਰੇਸ਼ਨ ਬਟਾਲਾ ਦੀ ਸੇਵਾ ਦਾ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਹਮੇਸ਼ਾ ਕੋਸ਼ਿਸ਼ ਹੁੰਦੀ ਹੈ ਕਿ ਬਟਾਲਾ ਵਾਸੀਆਂ ਦੇ ਲੋਕ ਹਿੱਤ ਵਿੱਚ ਵੱਧ ਤੋਂ ਵੱਧ ਕੰਮ ਕੀਤੇ ਜਾਣ। 

ਜਿਸ ਦੇ ਚੱਲਦਿਆਂ ਬਟਾਲਾ ਸ਼ਹਿਰ ਖਾਸਕਰਕੇ ਗਾਂਧੀ ਚੌਂਕ ਅਤੇ ਕਾਦੀਆਂ ਚੁੰਗੀ 'ਤੇ ਆਵਾਜਾਈ ਨੂੰ ਸੁਖਾਲੀ ਕਰਨ ਲਈ ਟਰੈਫਿਕ ਲਾਈਟਾਂ ਲਗਾਉਣ ਦੇ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਜੋ ਲੋਕਾਂ ਨੂੰ ਆਵਾਜਾਈ ਦੌਰਾਨ ਕੋਈ ਦਿੱਕਤ ਪੇਸ਼ ਨਾ ਆਵੇ।ਉਨ੍ਹਾਂ ਕਿਹਾ ਟਰੈਫਿਕ ਲਾਈਟਾਂ ਦੇ ਨਾਲ ਇਨ੍ਹਾਂ ਚੌਕਾਂ ਵਿੱਚ ਆਵਾਜਾਈ ਨਿਯਮਾਂ ਦੀ ਪਾਲਣਾ ਕਰਵਾਉਣ ਲਈ ਸੀ.ਸੀ.ਟੀ.ਵੀ ਕੈਮਰੇ ਵੀ ਲਗਾਏ ਗਏ ਹਨ।

ਪੰਤਰਕਾਰਾਂ ਦੇ ਇੱਕ ਸਵਾਲ ਦੇ ਜਵਾਬ ਵਿੱਚ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਨਗਰ ਨਿਗਮ ਬਟਾਲਾ ਦੇ ਹਾਊਸ ਦੀ ਪਹਿਲੀ ਮੀਟਿੰਗ ਵਿੱਚ ਹੀ ਸ਼ਹਿਰ ਵਿਚੋਂ ਕੂੜੇ ਦੀ ਸਮੱਸਿਆ ਦੇ ਹੱਲ ਲਈ ਮਤਾ ਪਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਬਟਾਲਾ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਅਤੇ ਖੂਬਸੂਰਤ ਬਨਾਉਣ ਲਈ ਉਹ ਵਚਨਬੱਧ ਹਨ ਅਤੇ ਬਟਾਲਾ ਵਾਸੀਆਂ ਦੇ ਸਹਿਯੋਗ ਨਾਲ ਸ਼ਹਿਰ ਅੰਦਰ ਵਿਕਾਸ ਕਾਰਜਾਂ ਦੀ ਰਫਤਾਰ ਹੋਰ ਤੇਜ ਕੀਤੀ ਜਾਵੇਗੀ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਬਟਾਲਾ ਸ਼ਹਿਰ ਅੰਦਰ ਨਿਰੰਤਰ ਵਿਕਾਸ ਕੰਮ ਜਾਰੀ ਹਨ ਅਤੇ ਸ਼ਹਿਰ ਦੀ ਹਰ ਵਾਰਡ ਵਿੱਚ ਲੋਕਾਂ ਦੀ ਸਹੂਲਤ ਲਈ ਵਿਕਾਸ ਕੰਮ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਨਵ ਨਿਯੁਕਤ ਕੌਂਸਲਰਾਂ ਵਲੋਂ ਵਾਰਡਾਂ ਵਿੱਚ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣ ਕੇ ਹੱਲ ਕੀਤੀਆਂ ਜਾਣਗੀਆਂ।

 

Tags: Shery Kalsi , Amansher Singh Shery Kalsi , AAP Punjab , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD