Friday, 19 June 2026

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚੰਡੀਗੜ੍ਹ ਭਾਜਪਾ ਪ੍ਰਧਾਨ ਵੱਲੋਂ ਪੰਜਾਬੀਆਂ ਖਿਲਾਫ਼ ਅਪਮਾਨਜਨਕ ਟਿੱਪਣੀ ਦੀ ਕੀਤੀ ਨਿੰਦਾ ਕੁਲਤਾਰ ਸਿੰਘ ਸੰਧਵਾਂ ਨੇ ਟ੍ਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਜ਼ਿਲ੍ਹਾ ਅਜਾਇਬ ਘਰ ਸੰਗਰੂਰ ਨੂੰ ਹੋਰ ਵਿਕਸਤ ਕਰਨ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ : ਗੁਲਾਬ ਚੰਦ ਕਟਾਰੀਆ ਪਟਿਆਲਾ ਜ਼ਿਲ੍ਹੇ 'ਚ 7 ਪ੍ਰੀਖਿਆ ਕੇਂਦਰਾਂ ‘ਤੇ ਨੀਟ ਪ੍ਰੀਖਿਆ ਦੀਆਂ ਤਿਆਰੀਆਂ ਮੁਕੰਮਲ : ਡਾ. ਹਿਮਾਂਸ਼ੂ ਅਗਰਵਾਲ ਅਧਿਕਾਰੀ ਆਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਕਰਨਾ ਯਕੀਨੀ ਬਣਾਉਣ : ਨਾਇਬ ਸਿੰਘ ਸੈਣੀ ਸੂਬਾ ਸਰਕਾਰ ਦੀਆਂ ਜਨ-ਭਲਾਈਕਾਰੀ ਯੋਜਨਾਵਾਂ ਦੀ ਪੰਜਾਬ ਵਿੱਚ ਹੋ ਰਹੀ ਚਰਚਾ - ਨਾਇਬ ਸਿੰਘ ਸੈਣੀ ਨਾਇਬ ਸੈਣੀ ਨੇ ਸਿਰਸਾ ਵਿੱਚ ਕੀਤਾ ਜਨ-ਭਲਾਈ ਕੈਂਪ ਦਾ ਨਿਰੀਖਣ ਦ੍ਰੌਪਦੀ ਮੁਰਮੂ ਓਂਕਾਰੇਸ਼ਵਰ, ਮੱਧ ਪ੍ਰਦੇਸ਼ ਵਿਖੇ ਅੰਤਰਰਾਸ਼ਟਰੀ ਸਿਕਲ ਸੈੱਲ ਦਿਵਸ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਮਨੋਵਿਗਿਆਨ ਕਲੀਨਿਕਲ ਸਿਖਲਾਈ ਲਈ ਨਵਾਂ ਕਦਮ ਪੰਜਾਬ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿੰਗ ਵਿਮੈਨ ਹੋਸਟਲ ਨਿਰਮਾਣ ਅਧੀਨ : ਡਾ. ਬਲਜੀਤ ਕੌਰ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਨੂੰ ਸਫ਼ਲ ਬਣਾਉਣ ਲਈ ਬੀ.ਐਲ.ਓਜ਼ ਫੀਲਡ ਵਿੱਚ ਪੂਰੀ ਤਰ੍ਹਾਂ ਸਰਗਰਮ : ਨਵਜੋਤ ਕੌਰ ਪੰਜਾਬ ਸਰਕਾਰ ਨੇ ਬਿਮਾਰੀ ਦੀ ਸ਼ੁਰੂਆਤੀ ਪਛਾਣ ਨੂੰ ਹੁਲਾਰਾ ਦੇਣ ਲਈ ਏਆਈ ਹੈਲਥਕੇਅਰ ਐਮਓਯੂ 'ਤੇ ਦਸਤਖਤ ਕੀਤੇ ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੇ ਬਕਾਏ ਵਸੂਲਣ ਲਈ ਵੈਟ ਅਤੇ ਜੀਐਸਟੀ ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਸ਼ੁਰੂ : ਹਰਪਾਲ ਸਿੰਘ ਚੀਮਾ 5 ਬੱਚਿਆਂ ਦੇ ਚਿਹਰਿਆਂ 'ਤੇ ਪਰਤੀ ਮੁਸਕਾਨ ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ : ਡਾ. ਬਲਜੀਤ ਕੌਰ ਯੋਗ ਸਿਰਫ਼ ਕਸਰਤ ਨਹੀਂ, ਸੰਪੂਰਨ ਜੀਵਨ ਪੱਧਤੀ ਹੈ - ਨਾਇਬ ਸਿੰਘ ਸੈਣੀ ਜਪਾਨ ਦੀ ਸੰਸਦ ਅਤੇ ਚੋਟੀ ਦੇ ਆਗੂਆਂ ਤੱਕ ਪਹੁੰਚਿਆ ਸ੍ਰੀਮਦਭਗਵਦਗੀਤਾ ਦਾ ਸੰਦੇਸ਼ ਸ਼ੈਰੀ ਕਲਸੀ ਨੇ ਪੁਰਾਣੀ ਤਹਿਸੀਲ ਬਟਾਲਾ ਵਿਚ ਕੰਮ ਕਰਦੇ ਵਸੀਕਾ ਨਵੀਸਾਂ, ਫੋਟੋ ਸਟੇਟ ਅਤੇ ਟਾਈਪਿਸਟਾਂ ਦੀ ਮੰਗ ਕੀਤੀ ਪੂਰੀ ਪਿੰਡ ਕੁਦਨੀ ਵਿਖੇ ਐਡਵੋਕੇਟ ਬਰਿੰਦਰ ਗੋਇਲ ਦੇ"ਲੋਕ ਮਿਲਣੀ"ਪ੍ਰੋਗਰਾਮ ਦੌਰਾਨ ਸੈਂਕੜੇ ਪਰਿਵਾਰ "ਆਪ" ਚ ਹੋਏ ਸ਼ਾਮਿਲ ਧੂਰੀ ਹਲਕੇ ਦੇ ਹਰੇਕ ਵਪਾਰੀ ਤੱਕ ਪਹੁੰਚ ਕਰੇਗਾ ਪੰਜਾਬ ਰਾਜ ਵਪਾਰੀ ਕਮਿਸ਼ਨ: ਚੇਅਰਮੈਨ ਪੁਸ਼ਪਿੰਦਰ ਸ਼ਰਮਾ ਮਾਨਸਾ ਪੁਲਿਸ ਵੱਲੋਂ ਅੰਨ੍ਹੇ ਕਤਲ ਦੇ ਮੁਕੱਦਮੇ ਨੂੰ ਟਰੇਸ ਕਰਕੇ ਚਾਰ ਵਿਅਕਤੀ ਨਾਮਜਦ, ਤਿੰਨ ਦੋਸ਼ੀ ਕਾਬੂ ਸ਼ੈਰੀ ਕਲਸੀ ਵਲੋਂ ਬਟਾਲਾ ਦੇ ਇਤਿਹਾਸ ਵਿੱਚ ਇੱਕ ਹੋਰ ਨਵਾਂ ਮੀਲ ਪੱਥਰ ਸਥਾਪਿਤ, ਟਰੈਫਿਕ ਦੀ ਸਮੱਸਿਆ ਦਾ ਕੀਤਾ ਸਥਾਈ ਹੱਲ

 

ਮਾਨਸਾ ਪੁਲਿਸ ਵੱਲੋਂ ਅੰਨ੍ਹੇ ਕਤਲ ਦੇ ਮੁਕੱਦਮੇ ਨੂੰ ਟਰੇਸ ਕਰਕੇ ਚਾਰ ਵਿਅਕਤੀ ਨਾਮਜਦ, ਤਿੰਨ ਦੋਸ਼ੀ ਕਾਬੂ

Crime News Punjab, Punjab Police, Police, Crime News, Mansa Police, Mansa

Gurpreet Singh

Gurpreet Singh

5 Dariya News

ਮਾਨਸਾ , 19 Jun 2026

Last updated on: Jun 19, 2026, 15:39 IST

ਸ਼੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਮਾਨਸਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮਾਨਸਾ ਪੁਲਿਸ ਨੂੰ 17 ਜੂਨ 2026 ਨੂੰ ਸਵੇਰੇ ਕਰੀਬ 5.00 ਵਜੇ ਇਤਲਾਹ ਮਿਲੀ ਸੀ ਕਿ ਥਾਣਾ ਸਿਟੀ ਬੁਢਲਾਡਾ ਦੇ ਏਰੀਏ ਵਿੱਚ ਕੁਆਟਰਾ ਵਾਲਾ ਮੋੜ, ਲਿੰਕ ਸੜਕ, ਰਾਮਗੜ ਦਰੀਆਪੁਰ 'ਤੇ ਸਮੇਤ ਸਕੂਟਰੀ ਦੇ ਕਿਸੇ ਨੌਜਵਾਨ ਵਿਅਕਤੀ ਦਾ ਨਾ ਮਲੂਮ ਵਿਅਕਤੀਆ ਵੱਲੋ ਕਤਲ ਕਰ ਦਿੱਤਾ ਗਿਆ ਹੈ ਜਿਸ ਦੀ ਲਾਸ਼ ਪਈ ਹੋਈ ਹੈ। ਪੁਲਿਸ ਵੱਲੋ ਉਸ ਵਿਅਕਤੀ ਦੇ ਅੰਨ੍ਹੇ ਕਤਲ ਦੇ ਮੁਕੱਦਮੇ ਨੂੰ ਟਰੇਸ ਕਰਕੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ।

ਸ੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਨੇ ਦੱਸਿਆ ਕਿ ਮ੍ਰਿਤਕ ਦੀ ਮਾਤਾ ਜਸਵੀਰ ਕੋਰ ਪਤਨੀ ਹਰਬੰਸ ਸਿੰਘ ਵਾਸੀ ਦਰੀਆਪੁਰ ਦੇ ਬਿਆਨ 'ਤੇ ਮੁੱ:ਨੰ: 110 ਮਿਤੀ 17.06.2026 ਅ/ਧ 103 ਬੀ.ਐਨ.ਐਸ, ਥਾਣਾ ਸਿਟੀ ਬੁਢਲਾਡਾ ਬਰਖਿਲਾਫ  ਨਾ ਮਲੂਮ ਵਿਅਕਤੀਆਂ ਦੇ ਦਰਜ ਰਜਿਸਟਰ ਕੀਤਾ ਗਿਆ। ਮੁਕੱਦਮੇ ਦੀ ਅਹਿਮੀਅਤ ਨੂੰ ਦੇਖਦੇ ਹੋਏ ਸ੍ਰੀ ਮਨਮੋਹਣ ਸਿੰਘ ਔਲਖ ਕਪਤਾਨ ਪੁਲਿਸ(ਇੰਨਵੈ.),ਸ਼੍ਰੀ ਸ਼ਿਕੰਦਰ ਸਿੰਘ, ਉਪ ਕਪਤਾਨ ਪੁਲਿਸ (ਸ:ਡ) ਬੁਢਲਾਡਾ, ਸ਼੍ਰੀ ਜਸਵਿੰਦਰ ਸਿੰਘ, ਉਪ ਕਪਤਾਨ ਪੁਲਿਸ (ਇੰਨਵੈ:) ਮਾਨਸਾ ਦੀ ਦੇਖ ਰੇਖ ਹੇਠ ਇੰਚਾਰਜ ਸੀ.ਆਈ.ਏ ਸਟਾਫ ਮਾਨਸਾ ਸਮੇਤ ਥਾਣਾ ਸਿਟੀ ਬੁਢਲਾਡਾ ਦੀਆ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ, ਜਿੰਨ੍ਹਾਂ ਵੱਲੋ ਮੁਸਤੈਦੀ ਅਤੇ ਵਿਗਿਆਨਕ ਤਰੀਕੇ ਨਾਲ ਕੰਮ ਕਰਦੇ ਹੋਏ ਮੁਕੱਦਮੇ ਵਿੱਚ ਮੁਦੱਈ ਮੁਕੱਦਮਾ ਜਸਵੀਰ ਕੌਰ ਦੇ ਤਰਤੀਮਾ ਬਿਆਨ ਮੁਤਾਬਿਕ ਰਾਹੀ ਰਪਟ ਨੰਬਰ 31 ਮਿਤੀ 18.06.2026 ਨੂੰ ਦੋਸ਼ੀ ਮੱਤੀ ਸਿੰਘ (ਉਮਰ 19 ਸਾਲ) ਪੁੱਤਰ ਬੂਟਾ ਸਿੰਘ ,ਮਨਪ੍ਰੀਤ ਸਿੰਘ ਉਰਫ ਲਾਡੀ (ਉਮਰ 23 ਸਾਲ) ਪੁੱਤਰ ਪ੍ਰਕਾਸ ਸਿੰਘ ,ਮਨਪ੍ਰੀਤ ਸਿੰਘ ਉਰਫ ਜੱਗਾ ਡੋਨ (ਉਮਰ 27 ਸਾਲ) ਪੁੱਤਰ ਸੋਹਣ ਸਿੰਘ ਵਾਸੀ ਰਾਮਗੜ ਦਰੀਆਪੁਰ ਖੁਰਦ ਅਤੇ ਸਨੀ ਸਿੰਘ ਪੁੱਤਰ ਨਾ ਮਲੂਮ ਵਾਸੀ ਦਰੀਆਪੁਰ ਕਲਾਂ ਨੂੰ ਨਾਮਜਦ ਕਰਕੇ ਅ/ਧ 61,190,191(3) ਬੀ,ਐਨ.ਐਸ ਜੁਰਮ ਦਾ ਵਾਧਾ ਕੀਤਾ ਗਿਆ।

ਦੋਸ਼ੀ ਮੱਤੀ ਸਿੰਘ ,ਮਨਪ੍ਰੀਤ ਸਿੰਘ ਉਰਫ ਲਾਡੀ ਅਤੇ ਮਨਪ੍ਰੀਤ ਸਿੰਘ ਉਰਫ ਜੱਗਾ ਡੋਨ ਨੂੰ ਮਿਤੀ 18.06.2026 ਨੂੰ ਗ੍ਰਿਫਤਾਰ ਕੀਤਾ ਗਿਆ। ਜਿੰਨ੍ਹਾ ਦੀ ਪੁੱਛਗਿੱਛ ਦੌਰਾਨ ਪਤਾ ਲੱਗਿਆ ਕਿ ਵਾਰਦਾਤ ਵਿਚ ਦੋ ਮੋਟਰਸਾਈਕਲ ਸਮੇਤ (ਹਥਿਆਰ) ਇੱਕ ਕਰਪਾਨ ਸਮੇਤ ਤਿੰਨ ਲੋਹਾ ਰਾਡ ਦੀ ਵਰਤੋ ਕੀਤੀ ਗਈ ਸੀ ਜਿੰਨ੍ਹਾ ਦੀ ਬ੍ਰਾਮਦਗੀ ਕਰਵਾਉਣੀ ਬਾਕੀ ਹੈ ਅਤੇ ਸਨੀ ਸਿੰਘ ਪੁੱਤਰ ਨਾ ਮਲੂਮ ਵਾਸੀ ਦਰੀਆਪੁਰ ਕਲਾਂ ਦੀ ਗ੍ਰਿਫਤਾਰੀ ਅਜੇ ਬਾਕੀ ਹੈ। ਮੁੱਢਲੀ ਪੁਛਗਿੱਛ ਦੌਰਾਨ ਦੋਨੋ ਧਿਰਾਂ ਵਿਚਕਾਰ ਪਿਛਲੀ ਦੁਸ਼ਮਣੀ ਦਾ ਖੁਲਾਸਾ ਹੋਇਆ ਕਿ ਮੁਲਜਮ ਮੱਤੀ ਸਿੰਘ ਦੇ ਭਰਾ ਦੇ ਕਥਿਤ ਤੌਰ 'ਤੇ ਮ੍ਰਿਤਕ ਦੀ ਭਰਜਾਈ ਨਾਲ ਨਜਾਇਜ਼ ਸਬੰਧ ਸਨ ਜਿਸ ਕਰਕੇ ਮ੍ਰਿਤਕ ਅਤੇ ਦੋਸ਼ੀ ਧਿਰ ਵਿਚਕਾਰ ਪਹਿਲਾ ਝਗੜੇ ਹੋਏ ਸਨ। 

ਕੁੱਝ ਦਿਨ ਪਹਿਲਾ ਮੱਤੀ ਸਿੰਘ ਦੇ ਭਰਾ ਦੀ ਮੌਤ ਖੁਦਕਸ਼ੀ ਨਾਲ ਹੋਈ ਸੀ। ਦੁਸਮਣੀ ਅਤੇ ਉਸ ਤੋ ਬਾਅਦ ਦੇ ਘਟਨਾਕ੍ਰਮ ਕਰਕੇ ਦੋਸ਼ੀਆ ਨੂੰ ਸ਼ੱਕ ਹੋ ਗਿਆ ਕਿ ਉਸ ਦੇ ਭਰਾ ਨੇ ਖੁਦਕਸ਼ੀ ਰਾਜਦੀਪ ਸਿੰਘ ਦੇ ਰੋਕ ਟੋਕ ਤੋ ਤੰਗ ਆ ਕੇ ਕੀਤੀ ਹੈ ਉਸ ਤੋ ਬਾਅਦ ਮ੍ਰਿਤਕ ਰਾਜਦੀਪ ਸਿੰਘ ਖਿਲਾਫ ਨਫ਼ਰਤ ਹੋਣ ਕਰਕੇ ਬਦਲੇ ਦੀ ਭਾਵਨਾ ਨਾਲ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ।

ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

 

Tags: Crime News Punjab , Punjab Police , Police , Crime News , Mansa Police , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD