Friday, 19 June 2026

 

 

ਖ਼ਾਸ ਖਬਰਾਂ ਜ਼ਿਲ੍ਹਾ ਅਜਾਇਬ ਘਰ ਸੰਗਰੂਰ ਨੂੰ ਹੋਰ ਵਿਕਸਤ ਕਰਨ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ : ਗੁਲਾਬ ਚੰਦ ਕਟਾਰੀਆ ਪਟਿਆਲਾ ਜ਼ਿਲ੍ਹੇ 'ਚ 7 ਪ੍ਰੀਖਿਆ ਕੇਂਦਰਾਂ ‘ਤੇ ਨੀਟ ਪ੍ਰੀਖਿਆ ਦੀਆਂ ਤਿਆਰੀਆਂ ਮੁਕੰਮਲ : ਡਾ. ਹਿਮਾਂਸ਼ੂ ਅਗਰਵਾਲ ਅਧਿਕਾਰੀ ਆਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਕਰਨਾ ਯਕੀਨੀ ਬਣਾਉਣ : ਨਾਇਬ ਸਿੰਘ ਸੈਣੀ ਸੂਬਾ ਸਰਕਾਰ ਦੀਆਂ ਜਨ-ਭਲਾਈਕਾਰੀ ਯੋਜਨਾਵਾਂ ਦੀ ਪੰਜਾਬ ਵਿੱਚ ਹੋ ਰਹੀ ਚਰਚਾ - ਨਾਇਬ ਸਿੰਘ ਸੈਣੀ ਨਾਇਬ ਸੈਣੀ ਨੇ ਸਿਰਸਾ ਵਿੱਚ ਕੀਤਾ ਜਨ-ਭਲਾਈ ਕੈਂਪ ਦਾ ਨਿਰੀਖਣ ਦ੍ਰੌਪਦੀ ਮੁਰਮੂ ਓਂਕਾਰੇਸ਼ਵਰ, ਮੱਧ ਪ੍ਰਦੇਸ਼ ਵਿਖੇ ਅੰਤਰਰਾਸ਼ਟਰੀ ਸਿਕਲ ਸੈੱਲ ਦਿਵਸ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਮਨੋਵਿਗਿਆਨ ਕਲੀਨਿਕਲ ਸਿਖਲਾਈ ਲਈ ਨਵਾਂ ਕਦਮ ਪੰਜਾਬ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿੰਗ ਵਿਮੈਨ ਹੋਸਟਲ ਨਿਰਮਾਣ ਅਧੀਨ : ਡਾ. ਬਲਜੀਤ ਕੌਰ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਨੂੰ ਸਫ਼ਲ ਬਣਾਉਣ ਲਈ ਬੀ.ਐਲ.ਓਜ਼ ਫੀਲਡ ਵਿੱਚ ਪੂਰੀ ਤਰ੍ਹਾਂ ਸਰਗਰਮ : ਨਵਜੋਤ ਕੌਰ ਪੰਜਾਬ ਸਰਕਾਰ ਨੇ ਬਿਮਾਰੀ ਦੀ ਸ਼ੁਰੂਆਤੀ ਪਛਾਣ ਨੂੰ ਹੁਲਾਰਾ ਦੇਣ ਲਈ ਏਆਈ ਹੈਲਥਕੇਅਰ ਐਮਓਯੂ 'ਤੇ ਦਸਤਖਤ ਕੀਤੇ ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੇ ਬਕਾਏ ਵਸੂਲਣ ਲਈ ਵੈਟ ਅਤੇ ਜੀਐਸਟੀ ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਸ਼ੁਰੂ : ਹਰਪਾਲ ਸਿੰਘ ਚੀਮਾ 5 ਬੱਚਿਆਂ ਦੇ ਚਿਹਰਿਆਂ 'ਤੇ ਪਰਤੀ ਮੁਸਕਾਨ ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ : ਡਾ. ਬਲਜੀਤ ਕੌਰ ਯੋਗ ਸਿਰਫ਼ ਕਸਰਤ ਨਹੀਂ, ਸੰਪੂਰਨ ਜੀਵਨ ਪੱਧਤੀ ਹੈ - ਨਾਇਬ ਸਿੰਘ ਸੈਣੀ ਜਪਾਨ ਦੀ ਸੰਸਦ ਅਤੇ ਚੋਟੀ ਦੇ ਆਗੂਆਂ ਤੱਕ ਪਹੁੰਚਿਆ ਸ੍ਰੀਮਦਭਗਵਦਗੀਤਾ ਦਾ ਸੰਦੇਸ਼ ਸ਼ੈਰੀ ਕਲਸੀ ਨੇ ਪੁਰਾਣੀ ਤਹਿਸੀਲ ਬਟਾਲਾ ਵਿਚ ਕੰਮ ਕਰਦੇ ਵਸੀਕਾ ਨਵੀਸਾਂ, ਫੋਟੋ ਸਟੇਟ ਅਤੇ ਟਾਈਪਿਸਟਾਂ ਦੀ ਮੰਗ ਕੀਤੀ ਪੂਰੀ ਪਿੰਡ ਕੁਦਨੀ ਵਿਖੇ ਐਡਵੋਕੇਟ ਬਰਿੰਦਰ ਗੋਇਲ ਦੇ"ਲੋਕ ਮਿਲਣੀ"ਪ੍ਰੋਗਰਾਮ ਦੌਰਾਨ ਸੈਂਕੜੇ ਪਰਿਵਾਰ "ਆਪ" ਚ ਹੋਏ ਸ਼ਾਮਿਲ ਧੂਰੀ ਹਲਕੇ ਦੇ ਹਰੇਕ ਵਪਾਰੀ ਤੱਕ ਪਹੁੰਚ ਕਰੇਗਾ ਪੰਜਾਬ ਰਾਜ ਵਪਾਰੀ ਕਮਿਸ਼ਨ: ਚੇਅਰਮੈਨ ਪੁਸ਼ਪਿੰਦਰ ਸ਼ਰਮਾ ਮਾਨਸਾ ਪੁਲਿਸ ਵੱਲੋਂ ਅੰਨ੍ਹੇ ਕਤਲ ਦੇ ਮੁਕੱਦਮੇ ਨੂੰ ਟਰੇਸ ਕਰਕੇ ਚਾਰ ਵਿਅਕਤੀ ਨਾਮਜਦ, ਤਿੰਨ ਦੋਸ਼ੀ ਕਾਬੂ ਸ਼ੈਰੀ ਕਲਸੀ ਵਲੋਂ ਬਟਾਲਾ ਦੇ ਇਤਿਹਾਸ ਵਿੱਚ ਇੱਕ ਹੋਰ ਨਵਾਂ ਮੀਲ ਪੱਥਰ ਸਥਾਪਿਤ, ਟਰੈਫਿਕ ਦੀ ਸਮੱਸਿਆ ਦਾ ਕੀਤਾ ਸਥਾਈ ਹੱਲ ਪਲੱਸ ਪੋਲੀਓ ਮੁਹਿੰਮ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਫਰੀਦਕੋਟ ਦੀ ਮੀਟਿੰਗ 21 ਜੂਨ ਨੂੰ ਹੋਣ ਵਾਲੀ ਨੀਟ ਪ੍ਰੀਖਿਆ ਸਬੰਧੀ ਸਾਰੇ ਪ੍ਰਬੰਧ ਮੁਕੰਮਲ : ਰਾਹੁਲ ਚਾਬਾ

 

ਧੂਰੀ ਹਲਕੇ ਦੇ ਹਰੇਕ ਵਪਾਰੀ ਤੱਕ ਪਹੁੰਚ ਕਰੇਗਾ ਪੰਜਾਬ ਰਾਜ ਵਪਾਰੀ ਕਮਿਸ਼ਨ: ਚੇਅਰਮੈਨ ਪੁਸ਼ਪਿੰਦਰ ਸ਼ਰਮਾ

ਬਾਗੜੀਆਂ ਰੋਡ ਸਥਿਤ ਵਪਾਰੀਆਂ ਨਾਲ ਟਰੇਡ ਕਮਿਸ਼ਨ ਵੱਲੋਂ ਮੀਟਿੰਗ, ਸਮੱਸਿਆਵਾਂ ਦੇ ਹੱਲ ਲਈ ਅਧਿਕਾਰੀਆਂ ਨਾਲ ਕੀਤੀ ਵਿਚਾਰ-ਚਰਚਾ

Pushpinder Sharma, AAP Punjab, Dhuri

Gurpreet Singh

Gurpreet Singh

5 Dariya News

ਧੂਰੀ , 19 Jun 2026

Last updated on: Jun 19, 2026, 15:45 IST

ਪੰਜਾਬ ਰਾਜ ਵਪਾਰੀ ਕਮਿਸ਼ਨ ਧੂਰੀ ਦੇ ਚੇਅਰਮੈਨ ਪੁਸ਼ਪਿੰਦਰ ਸ਼ਰਮਾ ਦੀ ਅਗਵਾਈ ਹੇਠ ਅੱਜ ਬਾਗੜੀਆਂ ਰੋਡ ਸਥਿਤ ਵਪਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਪਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ਅਤੇ ਉਨ੍ਹਾਂ ਦੇ ਹੱਲ ਸਬੰਧੀ ਵਿਸਥਾਰਪੂਰਵਕ ਚਰਚਾ ਕੀਤੀ ਗਈ। 

ਇਸ ਮੌਕੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ ਤਾਂ ਜੋ ਵਪਾਰੀਆਂ ਵੱਲੋਂ ਉਠਾਏ ਗਏ ਮੁੱਦਿਆਂ ਦਾ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਯਕੀਨੀ ਬਣਾਇਆ ਜਾ ਸਕੇ। ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਪੁਸ਼ਪਿੰਦਰ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਰਾਜ ਵਪਾਰੀ ਕਮਿਸ਼ਨ ਧੂਰੀ ਹਲਕੇ ਦੇ ਹਰੇਕ ਵਪਾਰੀ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸੁਣੇਗਾ ਅਤੇ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਉਨ੍ਹਾਂ ਦੇ ਹੱਲ ਲਈ ਠੋਸ ਕਦਮ ਚੁੱਕੇਗਾ। ਪੁਸ਼ਪਿੰਦਰ ਸ਼ਰਮਾ ਨੇ ਕਿਹਾ ਕਿ ਵਪਾਰੀਆਂ ਵੱਲੋਂ ਮੀਟਿੰਗ ਦੌਰਾਨ ਉਠਾਏ ਗਏ ਹਰ ਮੁੱਦੇ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ ਅਤੇ ਉਨ੍ਹਾਂ ਦਾ ਸਮਾਂਬੱਧ ਢੰਗ ਨਾਲ ਨਿਪਟਾਰਾ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। 

ਉਨ੍ਹਾਂ ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਮੱਸਿਆਵਾਂ ਅਤੇ ਸੁਝਾਅ ਕਮਿਸ਼ਨ ਤੱਕ ਪਹੁੰਚਾਉਣ ਤਾਂ ਜੋ ਵਪਾਰਕ ਮਾਹੌਲ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ। ਮੀਟਿੰਗ ਦੌਰਾਨ ਵਪਾਰੀਆਂ ਨੇ ਆਪਣੀਆਂ ਵੱਖ-ਵੱਖ ਸਮੱਸਿਆਵਾਂ ਅਤੇ ਮੰਗਾਂ ਸਬੰਧੀ ਜਾਣੂ ਕਰਵਾਇਆ, ਜਿਨ੍ਹਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਵੱਲੋਂ ਲੋੜੀਂਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ। 

ਇਸ ਮੌਕੇ ਵੱਡੀ ਗਿਣਤੀ ਵਿੱਚ ਵਪਾਰੀ, ਕਮਿਸ਼ਨ ਦੇ ਨੁਮਾਇੰਦੇ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Pushpinder Sharma , AAP Punjab , Dhuri

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD