Friday, 19 June 2026

 

 

ਖ਼ਾਸ ਖਬਰਾਂ ਕੁਲਤਾਰ ਸਿੰਘ ਸੰਧਵਾਂ ਨੇ ਟ੍ਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਜ਼ਿਲ੍ਹਾ ਅਜਾਇਬ ਘਰ ਸੰਗਰੂਰ ਨੂੰ ਹੋਰ ਵਿਕਸਤ ਕਰਨ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ : ਗੁਲਾਬ ਚੰਦ ਕਟਾਰੀਆ ਪਟਿਆਲਾ ਜ਼ਿਲ੍ਹੇ 'ਚ 7 ਪ੍ਰੀਖਿਆ ਕੇਂਦਰਾਂ ‘ਤੇ ਨੀਟ ਪ੍ਰੀਖਿਆ ਦੀਆਂ ਤਿਆਰੀਆਂ ਮੁਕੰਮਲ : ਡਾ. ਹਿਮਾਂਸ਼ੂ ਅਗਰਵਾਲ ਅਧਿਕਾਰੀ ਆਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਕਰਨਾ ਯਕੀਨੀ ਬਣਾਉਣ : ਨਾਇਬ ਸਿੰਘ ਸੈਣੀ ਸੂਬਾ ਸਰਕਾਰ ਦੀਆਂ ਜਨ-ਭਲਾਈਕਾਰੀ ਯੋਜਨਾਵਾਂ ਦੀ ਪੰਜਾਬ ਵਿੱਚ ਹੋ ਰਹੀ ਚਰਚਾ - ਨਾਇਬ ਸਿੰਘ ਸੈਣੀ ਨਾਇਬ ਸੈਣੀ ਨੇ ਸਿਰਸਾ ਵਿੱਚ ਕੀਤਾ ਜਨ-ਭਲਾਈ ਕੈਂਪ ਦਾ ਨਿਰੀਖਣ ਦ੍ਰੌਪਦੀ ਮੁਰਮੂ ਓਂਕਾਰੇਸ਼ਵਰ, ਮੱਧ ਪ੍ਰਦੇਸ਼ ਵਿਖੇ ਅੰਤਰਰਾਸ਼ਟਰੀ ਸਿਕਲ ਸੈੱਲ ਦਿਵਸ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਮਨੋਵਿਗਿਆਨ ਕਲੀਨਿਕਲ ਸਿਖਲਾਈ ਲਈ ਨਵਾਂ ਕਦਮ ਪੰਜਾਬ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿੰਗ ਵਿਮੈਨ ਹੋਸਟਲ ਨਿਰਮਾਣ ਅਧੀਨ : ਡਾ. ਬਲਜੀਤ ਕੌਰ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਨੂੰ ਸਫ਼ਲ ਬਣਾਉਣ ਲਈ ਬੀ.ਐਲ.ਓਜ਼ ਫੀਲਡ ਵਿੱਚ ਪੂਰੀ ਤਰ੍ਹਾਂ ਸਰਗਰਮ : ਨਵਜੋਤ ਕੌਰ ਪੰਜਾਬ ਸਰਕਾਰ ਨੇ ਬਿਮਾਰੀ ਦੀ ਸ਼ੁਰੂਆਤੀ ਪਛਾਣ ਨੂੰ ਹੁਲਾਰਾ ਦੇਣ ਲਈ ਏਆਈ ਹੈਲਥਕੇਅਰ ਐਮਓਯੂ 'ਤੇ ਦਸਤਖਤ ਕੀਤੇ ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੇ ਬਕਾਏ ਵਸੂਲਣ ਲਈ ਵੈਟ ਅਤੇ ਜੀਐਸਟੀ ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਸ਼ੁਰੂ : ਹਰਪਾਲ ਸਿੰਘ ਚੀਮਾ 5 ਬੱਚਿਆਂ ਦੇ ਚਿਹਰਿਆਂ 'ਤੇ ਪਰਤੀ ਮੁਸਕਾਨ ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ : ਡਾ. ਬਲਜੀਤ ਕੌਰ ਯੋਗ ਸਿਰਫ਼ ਕਸਰਤ ਨਹੀਂ, ਸੰਪੂਰਨ ਜੀਵਨ ਪੱਧਤੀ ਹੈ - ਨਾਇਬ ਸਿੰਘ ਸੈਣੀ ਜਪਾਨ ਦੀ ਸੰਸਦ ਅਤੇ ਚੋਟੀ ਦੇ ਆਗੂਆਂ ਤੱਕ ਪਹੁੰਚਿਆ ਸ੍ਰੀਮਦਭਗਵਦਗੀਤਾ ਦਾ ਸੰਦੇਸ਼ ਸ਼ੈਰੀ ਕਲਸੀ ਨੇ ਪੁਰਾਣੀ ਤਹਿਸੀਲ ਬਟਾਲਾ ਵਿਚ ਕੰਮ ਕਰਦੇ ਵਸੀਕਾ ਨਵੀਸਾਂ, ਫੋਟੋ ਸਟੇਟ ਅਤੇ ਟਾਈਪਿਸਟਾਂ ਦੀ ਮੰਗ ਕੀਤੀ ਪੂਰੀ ਪਿੰਡ ਕੁਦਨੀ ਵਿਖੇ ਐਡਵੋਕੇਟ ਬਰਿੰਦਰ ਗੋਇਲ ਦੇ"ਲੋਕ ਮਿਲਣੀ"ਪ੍ਰੋਗਰਾਮ ਦੌਰਾਨ ਸੈਂਕੜੇ ਪਰਿਵਾਰ "ਆਪ" ਚ ਹੋਏ ਸ਼ਾਮਿਲ ਧੂਰੀ ਹਲਕੇ ਦੇ ਹਰੇਕ ਵਪਾਰੀ ਤੱਕ ਪਹੁੰਚ ਕਰੇਗਾ ਪੰਜਾਬ ਰਾਜ ਵਪਾਰੀ ਕਮਿਸ਼ਨ: ਚੇਅਰਮੈਨ ਪੁਸ਼ਪਿੰਦਰ ਸ਼ਰਮਾ ਮਾਨਸਾ ਪੁਲਿਸ ਵੱਲੋਂ ਅੰਨ੍ਹੇ ਕਤਲ ਦੇ ਮੁਕੱਦਮੇ ਨੂੰ ਟਰੇਸ ਕਰਕੇ ਚਾਰ ਵਿਅਕਤੀ ਨਾਮਜਦ, ਤਿੰਨ ਦੋਸ਼ੀ ਕਾਬੂ ਸ਼ੈਰੀ ਕਲਸੀ ਵਲੋਂ ਬਟਾਲਾ ਦੇ ਇਤਿਹਾਸ ਵਿੱਚ ਇੱਕ ਹੋਰ ਨਵਾਂ ਮੀਲ ਪੱਥਰ ਸਥਾਪਿਤ, ਟਰੈਫਿਕ ਦੀ ਸਮੱਸਿਆ ਦਾ ਕੀਤਾ ਸਥਾਈ ਹੱਲ ਪਲੱਸ ਪੋਲੀਓ ਮੁਹਿੰਮ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਫਰੀਦਕੋਟ ਦੀ ਮੀਟਿੰਗ

 

ਸ਼ੈਰੀ ਕਲਸੀ ਨੇ ਪੁਰਾਣੀ ਤਹਿਸੀਲ ਬਟਾਲਾ ਵਿਚ ਕੰਮ ਕਰਦੇ ਵਸੀਕਾ ਨਵੀਸਾਂ, ਫੋਟੋ ਸਟੇਟ ਅਤੇ ਟਾਈਪਿਸਟਾਂ ਦੀ ਮੰਗ ਕੀਤੀ ਪੂਰੀ

ਨਵੇਂ ਤਹਿਸੀਲ ਕੰਪਲੈਕਸ, ਪੁਲਿਸ ਲਾਈਨ ਵਿਖੇ ਨਵੇਂ ਬੂਥਾਂ ਦਾ ਉਦਘਾਟਨ ਕੀਤਾ

Shery Kalsi, Amansher Singh Shery Kalsi, AAP Punjab, Batala

Gurpreet Singh

Gurpreet Singh

5 Dariya News

ਬਟਾਲਾ , 19 Jun 2026

Last updated on: Jun 19, 2026, 16:00 IST

ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਵਲੋਂ ਪੁਰਾਣੀ ਤਹਿਸੀਲ, ਬੱਸ ਅੱਡਾ ਬਟਾਲਾ ਵਿਚ ਕੰਮ ਕਰਦੇ ਵਸੀਕਾ ਨਵੀਸ, ਫੋਟੋ ਸਟੇਟ ਵਾਲੇ ਅਤੇ ਟਾਈਪਿਸਟਾਂ ਦੀ ਮੰਗ ਪੂਰੀ ਕਰਦਿਆਂ ਅੱਜ ਨਵੇਂ ਤਹਿਸੀਲ ਕੰਪਲੈਕਸ, ਪੁਲਿਸ ਲਾਈਨ ਵਿਖੇ ਉਨ੍ਹਾਂ ਲਈ ਨਵੇਂ ਬੂਥਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਨ੍ਹਾਂ ਵਲੋਂ ਵਸੀਕਾ ਨਵੀਸ, ਫੋਟੋ ਸਟੇਟ ਵਾਲੇ ਅਤੇ ਟਾਈਪਿਸਟਾਂ ਨਾਲ ਵਾਅਦਾ ਕੀਤਾ ਸੀ ਕਿ ਨਵੇਂ ਤਹਿਸੀਲ ਕੰਪਲੈਕਸ ਵਿੱਚ ਉਨ੍ਹਾਂ ਨੂੰ ਬੂਥ ਦਿੱਤੇ ਜਾਣਗੇ, ਜਿਸ ਨੂੰ ਅੱਜ ਪੂਰਾ ਕਰ ਦਿੱਤਾ ਗਿਆ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਨਾਂ ਦੀ ਹਮੇਸ਼ਾ ਕੋਸ਼ਿਸ ਰਹਿੰਦੀ ਹੈ ਕਿ ਉਹ ਬਟਾਲਾ ਵਾਸੀਆਂ ਨੂੰ ਮਿਲਕੇ ਉਨਾਂ ਦੀਆਂ ਜੋ ਦਰਪੇਸ਼ ਮੁਸ਼ਕਿਲਾਂ ਹੱਲ ਉਨਾਂ ਦਾ ਹੱਲ ਕੀਤਾ ਜਾਵੇ। ਉਨਾਂ ਕਿਹਾ ਕਿ ਹਲਕਾ ਬਟਾਲਾ ਅਤੇ ਖਾਸਕਰਕੇ ਸ਼ਹਿਰ ਬਟਾਲਾ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾ ਰਹੀਆਂ ਹਨ ਅਤੇ ਵੱਖ-ਵੱਖ ਵਿਕਾਸ ਕੰਮ ਲੋਕਹਿੱਤ ਵਿੱਚ ਕਰਵਾਏ ਜਾ ਰਹੇ ਹਨ।

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਅਤੇ ਟਰੈਫਿਕ ਦੀ ਸਮੱਸਿਆ ਨੂੰ ਮੁੱਖ ਰੱਖਦਿਆਂ ਇੱਕ ਛੱਤ ਹੇਠਾਂ ਵੱਖ-ਵੱਖ ਸਰਕਾਰੀ ਸਹੂਲਤਾਂ ਦੇਣ ਦੇ ਮਕਸਦ ਨਾਲ ਨਵਾਂ ਤਹਿਸੀਲ ਕੰਪਲੈਕਸ ਦੀ ਉਸਾਰੀ ਕਰਵਾਈ ਗਈ ਹ, ਜਿਥੇ ਰੋਜ਼ਾਨਾ ਵੱਡੀ ਗਿਣਤੀ ਵਿੱਚ ਲੋਕ ਵੱਖ ਵੱਖ ਸੇਵਾਵਾਂ ਦਾ ਲਾਭ ਹਾਸਿਲ ਕਰ ਰਹੇ ਹਨ। ਇਸ ਮੌਕੇ ਵਸੀਕਾ ਨਵੀਸ ਯੂਨੀਅਨ ਦੇ ਪ੍ਰਧਾਨ ਅਸ਼ਵਨੀ ਕੁਮਾਰ ਮਹਾਜਨ, ਬਲਦੇਵ ਰਾਜ ਪ੍ਰਧਾਨ ਅਤੇ ਸੁਨੀਲ ਕੁਮਾਰ ਸ਼ਰਮਾ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਜੋ ਸਾਡੇ ਨਾਲ ਵਾਅਦਾ ਕੀਤਾ ਗਿਆ ਸੀ, ਉਸਨੂੰ ਪੂਰਾ ਕੀਤਾ ਗਿਆ ਹੈ, ਜਿਸ ਲਈ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦੇ ਹਨ। 

ਉਨ੍ਹਾਂ ਕਿਹਾ ਕਿ ਉਹ ਜਦ ਵੀ ਵਿਧਾਇਕ ਸ਼ੈਰੀ ਕਲਸੀ ਕੋਲ ਆਪਣੀਆਂ ਮੁਸ਼ਕਿਲਾਂ ਲੈ ਕੇ ਜਾਂਦੇ ਹਨ ਤਾਂ ਉਨ੍ਹਾਂ ਵਲੋਂ ਤੁਰੰਤ ਉਨ੍ਹਾਂ ਦੀਆਂ ਮੁਸ਼ਕਿਲਾਂ ਹੱਲ ਕਰ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਨਵੇਂ ਤਹਿਸੀਲ ਕੰਪਲੈਕਸ ਵਿੱਚ ਉਨ੍ਹਾਂ ਨੂੰ ਨਵੇਂ ਬੂਥ ਮਿਲ ਜਾਣ ਨਾਲ ਉਨ੍ਹਾਂ ਦਾ ਰੋਜਗਾਰ ਪਹਿਲਾਂ ਦੀ ਤਰ੍ਹਾਂ ਚੱਲਦਾ ਰਹੇਗਾ, ਜਿਸ ਲਈ ਉਹ ਪੂਰੀ ਯੂਨੀਅਨ ਵਲੋਂ ਉਨ੍ਹਾਂ ਦਾ ਧੰਨਵਾਦ ਕਰਦੇ ਹਨ।

ਇਸ ਮੌਕੇ ਦੀਪਕ ਕੁਮਾਰ, ਰਣਜੀਤ ਲੰਬੜਦਾਰ, ਬਲਜੀਤ ਰੰਧਾਵਾ, ਰਜੇਸ਼ ਕੁਮਾਰ ਮਹਾਜਨ, ਰਾਮ ਸਰੂਪ, ਰਵੀ ਕੁਮਾਰ, ਗੁਰਵਿੰਦਰ ਸਿੰਘ, ਕੁਨਾਲ ਸ਼ਰਮਾ ਅਤੇ ਵਿਨੋਦ ਕੁਮਾਰ ਆਦਿ ਮੌਜੂਦ ਸਨ।

 

Tags: Shery Kalsi , Amansher Singh Shery Kalsi , AAP Punjab , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD