Friday, 19 June 2026

 

 

ਖ਼ਾਸ ਖਬਰਾਂ ਕੁਲਤਾਰ ਸਿੰਘ ਸੰਧਵਾਂ ਨੇ ਟ੍ਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਜ਼ਿਲ੍ਹਾ ਅਜਾਇਬ ਘਰ ਸੰਗਰੂਰ ਨੂੰ ਹੋਰ ਵਿਕਸਤ ਕਰਨ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ : ਗੁਲਾਬ ਚੰਦ ਕਟਾਰੀਆ ਪਟਿਆਲਾ ਜ਼ਿਲ੍ਹੇ 'ਚ 7 ਪ੍ਰੀਖਿਆ ਕੇਂਦਰਾਂ ‘ਤੇ ਨੀਟ ਪ੍ਰੀਖਿਆ ਦੀਆਂ ਤਿਆਰੀਆਂ ਮੁਕੰਮਲ : ਡਾ. ਹਿਮਾਂਸ਼ੂ ਅਗਰਵਾਲ ਅਧਿਕਾਰੀ ਆਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਕਰਨਾ ਯਕੀਨੀ ਬਣਾਉਣ : ਨਾਇਬ ਸਿੰਘ ਸੈਣੀ ਸੂਬਾ ਸਰਕਾਰ ਦੀਆਂ ਜਨ-ਭਲਾਈਕਾਰੀ ਯੋਜਨਾਵਾਂ ਦੀ ਪੰਜਾਬ ਵਿੱਚ ਹੋ ਰਹੀ ਚਰਚਾ - ਨਾਇਬ ਸਿੰਘ ਸੈਣੀ ਨਾਇਬ ਸੈਣੀ ਨੇ ਸਿਰਸਾ ਵਿੱਚ ਕੀਤਾ ਜਨ-ਭਲਾਈ ਕੈਂਪ ਦਾ ਨਿਰੀਖਣ ਦ੍ਰੌਪਦੀ ਮੁਰਮੂ ਓਂਕਾਰੇਸ਼ਵਰ, ਮੱਧ ਪ੍ਰਦੇਸ਼ ਵਿਖੇ ਅੰਤਰਰਾਸ਼ਟਰੀ ਸਿਕਲ ਸੈੱਲ ਦਿਵਸ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਮਨੋਵਿਗਿਆਨ ਕਲੀਨਿਕਲ ਸਿਖਲਾਈ ਲਈ ਨਵਾਂ ਕਦਮ ਪੰਜਾਬ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿੰਗ ਵਿਮੈਨ ਹੋਸਟਲ ਨਿਰਮਾਣ ਅਧੀਨ : ਡਾ. ਬਲਜੀਤ ਕੌਰ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਨੂੰ ਸਫ਼ਲ ਬਣਾਉਣ ਲਈ ਬੀ.ਐਲ.ਓਜ਼ ਫੀਲਡ ਵਿੱਚ ਪੂਰੀ ਤਰ੍ਹਾਂ ਸਰਗਰਮ : ਨਵਜੋਤ ਕੌਰ ਪੰਜਾਬ ਸਰਕਾਰ ਨੇ ਬਿਮਾਰੀ ਦੀ ਸ਼ੁਰੂਆਤੀ ਪਛਾਣ ਨੂੰ ਹੁਲਾਰਾ ਦੇਣ ਲਈ ਏਆਈ ਹੈਲਥਕੇਅਰ ਐਮਓਯੂ 'ਤੇ ਦਸਤਖਤ ਕੀਤੇ ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੇ ਬਕਾਏ ਵਸੂਲਣ ਲਈ ਵੈਟ ਅਤੇ ਜੀਐਸਟੀ ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਸ਼ੁਰੂ : ਹਰਪਾਲ ਸਿੰਘ ਚੀਮਾ 5 ਬੱਚਿਆਂ ਦੇ ਚਿਹਰਿਆਂ 'ਤੇ ਪਰਤੀ ਮੁਸਕਾਨ ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ : ਡਾ. ਬਲਜੀਤ ਕੌਰ ਯੋਗ ਸਿਰਫ਼ ਕਸਰਤ ਨਹੀਂ, ਸੰਪੂਰਨ ਜੀਵਨ ਪੱਧਤੀ ਹੈ - ਨਾਇਬ ਸਿੰਘ ਸੈਣੀ ਜਪਾਨ ਦੀ ਸੰਸਦ ਅਤੇ ਚੋਟੀ ਦੇ ਆਗੂਆਂ ਤੱਕ ਪਹੁੰਚਿਆ ਸ੍ਰੀਮਦਭਗਵਦਗੀਤਾ ਦਾ ਸੰਦੇਸ਼ ਸ਼ੈਰੀ ਕਲਸੀ ਨੇ ਪੁਰਾਣੀ ਤਹਿਸੀਲ ਬਟਾਲਾ ਵਿਚ ਕੰਮ ਕਰਦੇ ਵਸੀਕਾ ਨਵੀਸਾਂ, ਫੋਟੋ ਸਟੇਟ ਅਤੇ ਟਾਈਪਿਸਟਾਂ ਦੀ ਮੰਗ ਕੀਤੀ ਪੂਰੀ ਪਿੰਡ ਕੁਦਨੀ ਵਿਖੇ ਐਡਵੋਕੇਟ ਬਰਿੰਦਰ ਗੋਇਲ ਦੇ"ਲੋਕ ਮਿਲਣੀ"ਪ੍ਰੋਗਰਾਮ ਦੌਰਾਨ ਸੈਂਕੜੇ ਪਰਿਵਾਰ "ਆਪ" ਚ ਹੋਏ ਸ਼ਾਮਿਲ ਧੂਰੀ ਹਲਕੇ ਦੇ ਹਰੇਕ ਵਪਾਰੀ ਤੱਕ ਪਹੁੰਚ ਕਰੇਗਾ ਪੰਜਾਬ ਰਾਜ ਵਪਾਰੀ ਕਮਿਸ਼ਨ: ਚੇਅਰਮੈਨ ਪੁਸ਼ਪਿੰਦਰ ਸ਼ਰਮਾ ਮਾਨਸਾ ਪੁਲਿਸ ਵੱਲੋਂ ਅੰਨ੍ਹੇ ਕਤਲ ਦੇ ਮੁਕੱਦਮੇ ਨੂੰ ਟਰੇਸ ਕਰਕੇ ਚਾਰ ਵਿਅਕਤੀ ਨਾਮਜਦ, ਤਿੰਨ ਦੋਸ਼ੀ ਕਾਬੂ ਸ਼ੈਰੀ ਕਲਸੀ ਵਲੋਂ ਬਟਾਲਾ ਦੇ ਇਤਿਹਾਸ ਵਿੱਚ ਇੱਕ ਹੋਰ ਨਵਾਂ ਮੀਲ ਪੱਥਰ ਸਥਾਪਿਤ, ਟਰੈਫਿਕ ਦੀ ਸਮੱਸਿਆ ਦਾ ਕੀਤਾ ਸਥਾਈ ਹੱਲ ਪਲੱਸ ਪੋਲੀਓ ਮੁਹਿੰਮ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਫਰੀਦਕੋਟ ਦੀ ਮੀਟਿੰਗ

 

ਯੋਗ ਸਿਰਫ਼ ਕਸਰਤ ਨਹੀਂ, ਸੰਪੂਰਨ ਜੀਵਨ ਪੱਧਤੀ ਹੈ - ਨਾਇਬ ਸਿੰਘ ਸੈਣੀ

ਮੁੱਖ ਮੰਤਰੀ ਨੇ ਸਿਰਸਾ ਵਿੱਚ ਮੁੱਖ ਧਾਮ ਬਾਬਾ ਭੂਮਣਸ਼ਾਹ ਵਿਖੇ ਕੌਮਾਂਤਰੀ ਯੋਗ ਦਿਵਸ ਦੇ ਉਪਲਖ ਵਿੱਚ ਆਯੋਜਿਤ ਯੋਗ ਕੈਂਪ ਵਿੱਚ ਕੀਤੀ ਸ਼ਿਰਕਤ

Nayab Singh Saini, Chief Minister of Haryana, BJP Haryana

Gurpreet Singh

Gurpreet Singh

5 Dariya News

ਸਿਰਸਾ , 19 Jun 2026

Last updated on: Jun 19, 2026, 16:12 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਯੋਗ ਭਾਰਤ ਦੀ ਸਨਾਤਨ ਸੰਸਕ੍ਰਿਤੀ ਦਾ ਉਹ ਅਨਮੋਲ ਤੋਹਫ਼ਾ ਹੈ, ਜਿਸ ਨੂੰ ਸਾਡੇ ਰਿਸ਼ੀ-ਮੁਨੀਆਂ ਨੇ ਸੰਪੂਰਨ ਮਨੁੱਖਤਾ ਦੇ ਕਲਿਆਣ ਲਈ ਦਿੱਤਾ ਹੈ। ਹਜ਼ਾਰਾਂ ਸਾਲ ਪਹਿਲਾਂ ਸ਼ੁਰੂ ਹੋਈ ਯੋਗ ਦੀ ਯਾਤਰਾ ਅੱਜ ਵਿਸ਼ਵ ਵਿਆਪੀ ਰੂਪ ਧਾਰਨ ਕਰ ਚੁੱਕੀ ਹੈ। 

ਯੋਗ ਸਿਰਫ਼ ਸਰੀਰਕ ਅਭਿਆਸ ਨਹੀਂ, ਸਗੋਂ ਸਰੀਰ, ਮਨ, ਆਤਮਾ ਅਤੇ ਸਮਾਜ ਨੂੰ ਜੋੜਨ ਵਾਲੀ ਇੱਕ ਸੰਪੂਰਨ ਜੀਵਨ ਪੱਧਤੀ ਹੈ। ਮੁੱਖ ਮੰਤਰੀ ਸ਼ੁੱਕਰਵਾਰ ਨੂੰ ਸਿਰਸਾ ਦੇ ਪਿੰਡ ਬਾਬਾ ਭੂਮਣਸ਼ਾਹ (ਸੰਗਰ ਸਰਿਸਤਾ) ਵਿੱਚ ਸਥਿਤ ਮੁੱਖ ਧਾਮ ਬਾਬਾ ਭੂਮਣਸ਼ਾਹ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਦੇ ਉਪਲਖ ਵਿੱਚ ਆਯੋਜਿਤ ਯੋਗ ਅਭਿਆਸ ਪ੍ਰੋਗਰਾਮ ਵਿੱਚ ਸੰਬੋਧਨ ਕਰ ਰਹੇ ਸਨ।

ਇਸ ਦੌਰਾਨ ਮੁੱਖ ਮੰਤਰੀ ਨੇ ਬਾਬਾ ਬ੍ਰਹਮਦਾਸ ਮਹਾਰਾਜ ਅਤੇ ਕੁਰੂਕਸ਼ੇਤਰ ਤੋਂ ਮਹੰਤ ਮਹੇਸ਼ ਮੁਨੀ ਮਹਾਰਾਜ ਨੂੰ ਸ਼ਾਲ ਭੇਂਟ ਕੀਤੀ। ਉਨ੍ਹਾਂ ਨੇ ਕਿਹਾ ਕਿ ਇਸ ਪਵਿੱਤਰ ਧਰਤੀ 'ਤੇ ਸਥਿਤ ਅਧਿਆਤਮਕ ਚੇਤਨਾ ਦੇ ਕੇਂਦਰ ਡੇਰਾ ਬਾਬਾ ਭੂਮਣਸ਼ਾਹ ਦੇ ਆਸ਼ਰਮ ਵਿੱਚ ਆ ਕੇ ਉਨ੍ਹਾਂ ਨੂੰ ਅਥਾਹ ਸ਼ਾਂਤੀ ਅਤੇ ਊਰਜਾ ਦਾ ਅਨੁਭਵ ਹੋਇਆ ਹੈ।

ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ 21 ਜੂਨ ਨੂੰ ਪੂਰਾ ਵਿਸ਼ਵ ਕੌਮਾਂਤਰੀ ਯੋਗ ਦਿਵਸ ਮਨਾਉਣ ਜਾ ਰਿਹਾ ਹੈ। ਇਸੇ ਲੜੀ ਤਹਿਤ ਹਰਿਆਣਾ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਯੋਗ ਅਭਿਆਸ ਪ੍ਰੋਗਰਾਮ ਆਯੋਜਿਤ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਯਤਨਾਂ ਸਦਕਾ ਅੱਜ ਯੋਗ ਅੰਤਰਰਾਸ਼ਟਰੀ ਸਰੂਪ ਲੈ ਚੁੱਕਾ ਹੈ। 

ਉਨ੍ਹਾਂ ਦੇ ਅਣਥੱਕ ਯਤਨਾਂ ਦੇ ਨਤੀਜੇ ਵਜੋਂ ਸਾਲ 2014 ਵਿੱਚ ਸੰਯੁਕਤ ਰਾਸ਼ਟਰ ਮਹਾਸਭਾ ਨੇ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਘੋਸ਼ਿਤ ਕੀਤਾ। ਉਸ ਸਮੇਂ 177 ਦੇਸ਼ਾਂ ਨੇ ਇਸ ਪ੍ਰਸਤਾਵ ਦਾ ਸਮਰਥਨ ਕੀਤਾ ਸੀ ਅਤੇ ਅੱਜ ਵਿਸ਼ਵ ਦਾ ਲਗਭਗ ਹਰ ਦੇਸ਼ ਯੋਗ ਨਾਲ ਜੁੜ ਚੁੱਕਾ ਹੈ।

ਉਨ੍ਹਾਂ ਨੇ ਕਿਹਾ ਕਿ ਨਿਊਯਾਰਕ ਦੇ ਟਾਈਮਜ਼ ਸਕੁਏਅਰ ਤੋਂ ਲੈ ਕੇ ਪੈਰਿਸ ਦੇ ਐਫਿਲ ਟਾਵਰ ਅਤੇ ਟੋਕੀਓ ਤੋਂ ਟੋਰਾਂਟੋ ਤੱਕ ਯੋਗ ਦੇ ਮਾਧਿਅਮ ਰਾਹੀਂ ਭਾਰਤ ਦੀ ਅਧਿਆਤਮਕ ਵਿਰਾਸਤ ਨੂੰ ਸਨਮਾਨ ਮਿਲ ਰਿਹਾ ਹੈ। ਇਹ ਭਾਰਤ ਦੀ ਉਹ ਸ਼ਕਤੀ ਹੈ, ਜੋ ਤਲਵਾਰ ਨਾਲ ਨਹੀਂ ਸਗੋਂ ਤਪੱਸਿਆ ਅਤੇ ਸੰਸਕ੍ਰਿਤੀ ਦੇ ਬਲ 'ਤੇ ਸਥਾਪਿਤ ਹੋਈ ਹੈ। 

ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਯਤਨਾਂ ਸਦਕਾ ਯੋਗਾਸਨ ਨੂੰ ਖੇਡ ਦਾ ਦਰਜਾ ਮਿਲਿਆ ਅਤੇ ‘ਖੇਲੋ ਇੰਡੀਆ ਯੂਥ ਗੇਮਜ਼’ ਵਿੱਚ ਵੀ ਯੋਗਾਸਨ ਨੂੰ ਸ਼ਾਮਲ ਕੀਤਾ ਗਿਆ। ਪ੍ਰਧਾਨ ਮੰਤਰੀ ਵੱਲੋਂ ਦਿੱਤੇ ਗਏ ਸੰਦੇਸ਼ ‘ਖੇਡੇਗਾ ਭਾਰਤ ਤਾਂ ਖਿੜੇਗਾ ਭਾਰਤ’ ਅਤੇ ‘ਯੋਗ ਦੀ ਡੋਜ਼, ਅੱਧਾ ਘੰਟਾ ਰੋਜ਼’ ਅੱਜ ਹਰ ਇੱਕ ਵਿਅਕਤੀ ਲਈ ਪ੍ਰੇਰਣਾ ਸਰੋਤ ਬਣੇ ਹੋਏ ਹਨ।

12 ਸਾਲਾਂ ਵਿੱਚ ਵਿਕਾਸ ਅਤੇ ਯੋਗ ਦੇ ਮਾਧਿਅਮ ਰਾਹੀਂ ਵਧੀ ਭਾਰਤ ਦੀ ਵਿਸ਼ਵ ਵਿਆਪੀ ਪ੍ਰਤਿਸ਼ਠਾ

ਮੁੱਖ ਮੰਤਰੀ ਨੇ ਕਿਹਾ ਕਿ ਇਹ ਸੁਖਦ ਸੰਯੋਗ ਹੈ ਕਿ ਇਸ ਸਾਲ ਕੌਮਾਂਰਤੀ ਯੋਗ ਦਿਵਸ, ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ 12 ਸਾਲ ਪੂਰੇ ਹੋ ਰਹੇ ਹਨ। ਇਨ੍ਹਾਂ ਸਾਲਾਂ ਵਿੱਚ ਭਾਰਤ ਨੇ ਬੁਨਿਆਦੀ ਢਾਂਚੇ, ਤਕਨੀਕ ਅਤੇ ਆਰਥਿਕਤਾ ਦੇ ਖੇਤਰ ਵਿੱਚ ਨਵੀਆਂ ਉਚਾਈਆਂ ਨੂੰ ਛੂਹਿਆ ਹੈ, ਉੱਥੇ ਹੀ ਯੋਗ ਦੇ ਮਾਧਿਅਮ ਰਾਹੀਂ ਪੂਰੀ ਦੁਨੀਆ ਨੂੰ ਮਾਨਸਿਕ ਸ਼ਾਂਤੀ ਅਤੇ ਬਿਹਤਰ ਸਿਹਤ ਦਾ ਰਸਤਾ ਵੀ ਦਿਖਾਇਆ ਹੈ। 

ਉਨ੍ਹਾਂ ਨੇ ਕਿਹਾ ਕਿ ਵਿਕਾਸ ਦੇ ਇਹ 12 ਸਾਲ ਅਤੇ ਯੋਗ ਦੇ ਵਿਸ਼ਵ ਵਿਆਪੀ ਪ੍ਰਸਾਰ ਦੀ ਇਹ ਯਾਤਰਾ ਨਵੇਂ ਭਾਰਤ ਦੀ ਵਧਦੀ ਤਾਕਤ ਅਤੇ ਵਿਸ਼ਵ ਵਿਆਪੀ ਲੀਡਰਸ਼ਿਪ ਦਾ ਪ੍ਰਤੀਕ ਹੈ।

ਬਾਬਾ ਭੂਮਣਸ਼ਾਹ ਦੇ ਉਪਦੇਸ਼ ਸਮਾਜ ਨੂੰ ਦੇ ਰਹੇ ਹਨ ਨਵੀਂ ਦਿਸ਼ਾ

ਮੁੱਖ ਮੰਤਰੀ ਨੇ ਬਾਬਾ ਭੂਮਣਸ਼ਾਹ ਮਹਾਰਾਜ ਨੂੰ ਮਹਾਨ ਸਮਾਜ ਸੁਧਾਰਕ ਅਤੇ ਲੋਕ-ਭਲਾਈ ਸੰਤ ਦੱਸਦਿਆਂ ਕਿਹਾ ਕਿ ਉਨ੍ਹਾਂ ਨੇ ਭੁੱਖੇ ਨੂੰ ਅੰਨ, ਭਟਕੇ ਹੋਏ ਨੂੰ ਰਾਹ ਅਤੇ ਸਮਾਜ ਦੇ ਆਖਰੀ ਪਾਏਦਾਨ 'ਤੇ ਖੜ੍ਹੇ ਵਿਅਕਤੀ ਨੂੰ ਸਨਮਾਨ ਦੇਣ ਦਾ ਸੰਦੇਸ਼ ਦਿੱਤਾ। ਬਾਬਾ ਜੀ ਨੇ ਮਨੁੱਖਤਾ, ਪ੍ਰੇਮ, ਸਦਾਚਾਰ, ਸੇਵਾ ਅਤੇ ਚੰਗੇ ਆਚਰਣ ਨੂੰ ਜੀਵਨ ਦਾ ਅਧਾਰ ਬਣਾਇਆ। 

ਉਨ੍ਹਾਂ ਦੇ ਉਪਦੇਸ਼ਾਂ ਵਿੱਚ ਨਸ਼ੇ ਦੇ ਵਿਰੁੱਧ ਲਗਾਤਾਰ ਚੇਤਨਾ ਦਾ ਸੰਦੇਸ਼ ਮਿਲਦਾ ਹੈ। ਉਨ੍ਹਾਂ ਨੇ ਕਿਹਾ ਕਿ ਮਨੁੱਖ ਦਾ ਜੀਵਨ ਪ੍ਰਮਾਤਮਾ ਦੀ ਅਨਮੋਲ ਦੇਣ ਹੈ, ਜਿਸ ਨੂੰ ਨਸ਼ੇ ਵਰਗੀਆਂ ਬੁਰਾਈਆਂ ਵਿੱਚ ਬਰਬਾਦ ਨਹੀਂ ਕਰਨਾ ਚਾਹੀਦਾ। ਉਨ੍ਹਾਂ ਨੇ ਕਿਹਾ ਕਿ ਡੇਰਾ ਬਾਬਾ ਭੂਮਣਸ਼ਾਹ ਕੰਬੋਜ ਸਮਾਜ ਦੀ ਆਸਥਾ, ਸੇਵਾ ਭਾਵਨਾ ਅਤੇ ਸੱਭਿਆਚਾਰਕ ਵਿਰਾਸਤ ਦਾ ਜੀਵੰਤ ਪ੍ਰਤੀਕ ਹੈ। 

ਕੰਬੋਜ ਭਾਈਚਾਰੇ ਦਾ ਇਤਿਹਾਸ ਬਹਾਦਰੀ, ਦੇਸ਼ ਭਗਤੀ, ਪੁਰਸ਼ਾਰਥ ਅਤੇ ਸਖ਼ਤ ਮਿਹਨਤ ਨਾਲ ਭਰਿਆ ਰਿਹਾ ਹੈ। ਦੇਸ਼-ਵਿਦੇਸ਼ ਦੇ ਲੱਖਾਂ ਸ਼ਰਧਾਲੂ ਅੱਜ ਵੀ ਬਾਬਾ ਭੂਮਣਸ਼ਾਹ ਜੀ ਦੇ ਦਿਖਾਏ ਸੱਚ ਅਤੇ ਸੇਵਾ ਦੇ ਮਾਰਗ 'ਤੇ ਚੱਲ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਅਧਿਆਤਮਕ ਵਿਰਾਸਤ ਨੂੰ ਅੱਗੇ ਵਧਾਉਣ ਵਿੱਚ ਗੱਦੀਨਸ਼ੀਨ ਬਾਬਾ ਬ੍ਰਹਮਦਾਸ ਮਹਾਰਾਜ ਦਾ ਯੋਗਦਾਨ ਬਹੁਤ ਮਹੱਤਵਪੂਰਨ ਹੈ। 

ਉਨ੍ਹਾਂ ਦੇ ਮਾਰਗਦਰਸ਼ਨ ਵਿੱਚ ਇਹ ਧਾਮ ਸਿੱਖਿਆ, ਸਿਹਤ, ਅਧਿਆਤਮ ਅਤੇ ਮਾਨਵ ਸੇਵਾ ਦੇ ਖੇਤਰ ਵਿੱਚ ਨਵੇਂ ਕੀਰਤੀਮਾਨ ਸਥਾਪਿਤ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਦਾ ਪ੍ਰੋਗਰਾਮ ਅਧਿਆਤਮ ਅਤੇ ਯੋਗ ਦਾ ਸੁੰਦਰ ਸੰਗਮ ਹੈ। ਯੋਗ ਦਾ ਅਰਥ ਹੈ ਜੋੜਨਾ—ਆਤਮਾ ਦਾ ਪ੍ਰਮਾਤਮਾ ਨਾਲ ਮਿਲਾਪ, ਸਰੀਰ ਦਾ ਮਨ ਨਾਲ ਸੰਤੁਲਨ ਅਤੇ ਵਿਅਕਤੀ ਦਾ ਸਮਾਜ ਨਾਲ ਜੁੜਾਅ।

ਬਾਬਾ ਭੂਮਣਸ਼ਾਹ ਨੇ ਜਿਸ ਸਹਿਜ ਮਾਰਗ ਅਤੇ ਭਗਤੀ ਦਾ ਸੰਦੇਸ਼ ਦਿੱਤਾ, ਉਹ ਵੀ ਇੱਕ ਤਰ੍ਹਾਂ ਦਾ ਅੰਦਰੂਨੀ ਯੋਗ ਹੀ ਹੈ। ਯੋਗ ਸਿਰਫ਼ ਆਸਣਾਂ ਅਤੇ ਪ੍ਰਾਣਾਯਾਮ ਤੱਕ ਸੀਮਤ ਨਹੀਂ ਹੈ, ਸਗੋਂ ਇਹ ਜੀਵਨ ਜਿਊਣ ਦੀ ਕਲਾ ਹੈ, ਜੋ ਸਕਾਰਾਤਮਕ ਊਰਜਾ ਦਾ ਸੰਚਾਰ ਕਰਦੀ ਹੈ। 

ਉਨ੍ਹਾਂ ਨੇ ਕਿਹਾ ਕਿ ਸ਼ਾਸਤਰਾਂ ਵਿੱਚ ਵੀ ਕਿਹਾ ਗਿਆ ਹੈ ‘ਯੋਗ: ਕਰਮਸੁ ਕੌਸ਼ਲਮ੍’ ਅਰਥਾਤ ਕਰਮਾਂ ਵਿੱਚ ਕੁਸ਼ਲਤਾ ਲਿਆਉਣਾ ਹੀ ਯੋਗ ਹੈ।

ਨਸ਼ਾਮੁਕਤ ਸਮਾਜ ਨਿਰਮਾਣ ਲਈ ਨੌਜਵਾਨਾਂ ਨੂੰ ਅੱਗੇ ਆਉਣ ਦਾ ਸੱਦਾ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਮੌਜ਼ੂਦ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਸੰਕਲਪ ਲੈਣ ਕਿ ਨਾ ਤਾਂ ਉਹ ਖੁਦ ਨਸ਼ਾ ਕਰਨਗੇ, ਨਾ ਕਿਸੇ ਨੂੰ ਨਸ਼ਾ ਕਰਨ ਦੇਣਗੇ ਅਤੇ ਜੇਕਰ ਕੋਈ ਨੌਜਵਾਨ ਨਸ਼ੇ ਦੀ ਲਪੇਟ ਵਿੱਚ ਆ ਗਿਆ ਹੈ ਤਾਂ ਉਸ ਨੂੰ ਬਾਹਰ ਕੱਢਣ ਦਾ ਯਤਨ ਕਰਨਗੇ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਵੱਲੋਂ ਸਾਲ 2047 ਤੱਕ ਵਿਕਸਿਤ ਭਾਰਤ ਦਾ ਜੋ ਸੰਕਲਪ ਲਿਆ ਗਿਆ ਹੈ, ਉਹ ਉਦੋਂ ਹੀ ਸਾਕਾਰ ਹੋਵੇਗਾ ਜਦੋਂ ਦੇਸ਼ ਦੇ ਨਾਗਰਿਕ ਸਿਹਤਮੰਦ, ਜਾਗਰੂਕ ਅਤੇ ਨਸ਼ਾਮੁਕਤ ਹੋਣਗੇ। 

ਹਰਿਆਣਾ ਸਰਕਾਰ ‘ਯੋਗ ਯੁਕਤ, ਨਸ਼ਾ ਮੁਕਤ ਹਰਿਆਣਾ’ ਦੀ ਥੀਮ 'ਤੇ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਹਰਿਆਣਾ ਸਰਕਾਰ ਸੂਬੇ ਨੂੰ ਸਿਹਤਮੰਦ, ਖੁਸ਼ਹਾਲ ਅਤੇ ਯੋਗਮਈ ਬਣਾਉਣ ਲਈ ਵਿਆਪਕ ਪੱਧਰ 'ਤੇ ਕੰਮ ਕਰ ਰਹੀ ਹੈ। ਹਰਿਆਣਾ ਦੇਸ਼ ਦਾ ਪਹਿਲਾ ਸੂਬਾ ਹੈ ਜਿਸ ਨੇ ਯੋਗ ਨੂੰ ਉਤਸ਼ਾਹਿਤ ਕਰਨ ਲਈ 'ਹਰਿਆਣਾ ਯੋਗ ਆਯੋਗ' ਦਾ ਗਠਨ ਕੀਤਾ ਹੈ। 

ਸੂਬੇ ਵਿੱਚ ਪਹਿਲੀ ਤੋਂ ਦਸਵੀਂ ਜਮਾਤ ਤੱਕ ਯੋਗ ਸਿੱਖਿਆ ਨੂੰ ਲਾਜ਼ਮੀ ਵਿਸ਼ੇ ਵਜੋਂ ਸ਼ਾਮਲ ਕੀਤਾ ਗਿਆ ਹੈ। ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਯੋਗ ਦੀ ਸਿਖਲਾਈ ਦਿੱਤੀ ਜਾ ਰਹੀ ਹੈ ਅਤੇ ਯੋਗ ਕਲੱਬ ਸਥਾਪਿਤ ਕੀਤੇ ਗਏ ਹਨ। ਯੋਗ ਅਤੇ ਆਯੁਰਵੇਦ ਨੂੰ ਉਤਸ਼ਾਹਿਤ ਕਰਨ ਲਈ ਕੁਰੂਕਸ਼ੇਤਰ ਵਿੱਚ ਸ੍ਰੀ ਕ੍ਰਿਸ਼ਨਾ ਆਯੂਸ਼ ਯੂਨੀਵਰਸਿਟੀ ਦੀ ਸਥਾਪਨਾ ਕੀਤੀ ਗਈ ਹੈ।

6500 ਪਿੰਡਾਂ ਵਿੱਚ ਵਿਆਯਾਮਸ਼ਾਲਾਵਾਂ ਅਤੇ ਆਯੂਸ਼ ਸੇਵਾਵਾਂ ਦਾ ਵਿਸਥਾਰ

ਉਨ੍ਹਾਂ ਨੇ ਕਿਹਾ ਕਿ ਰਾਜ ਸਰਕਾਰ 6500 ਪਿੰਡਾਂ ਵਿੱਚ ਵਿਆਯਾਮਸ਼ਾਲਾਵਾਂ ਸਥਾਪਿਤ ਕਰਨ ਲਈ ਵਚਨਬੱਧ ਹੈ, ਜਿਨ੍ਹਾਂ ਵਿੱਚੋਂ 883 ਦਾ ਨਿਰਮਾਣ ਪੂਰਾ ਹੋ ਚੁੱਕਾ ਹੈ। 859 ਆਯੂਸ਼ ਯੋਗ ਸਹਾਇਕਾਂ ਦੀ ਨਿਯੁਕਤੀ ਕੀਤੀ ਜਾ ਚੁੱਕੀ ਹੈ। ਸੂਬੇ ਦੀਆਂ 397 ਆਯੂਸ਼ ਡਿਸਪੈਂਸਰੀਆਂ ਅਤੇ 109 ਉਪ-ਸਿਹਤ ਕੇਂਦਰਾਂ ਨੂੰ ਆਯੁਸ਼ਮਾਨ ਆਰੋਗਿਆ ਮੰਦਰਾਂ ਵਿੱਚ ਅਪਗ੍ਰੇਡ ਕੀਤਾ ਗਿਆ ਹੈ ਅਤੇ ਇਨ੍ਹਾਂ ਵਿੱਚ 156 ਯੋਗ ਟ੍ਰੇਨਰਾਂ ਦੀ ਨਿਯੁਕਤੀ ਕੀਤੀ ਗਈ ਹੈ। 

ਚਾਲੂ ਵਿੱਤੀ ਸਾਲ ਦੇ ਬਜਟ ਵਿੱਚ ਉਦਯੋਗਿਕ ਇਕਾਈਆਂ ਵਿੱਚ ਕਰਮਚਾਰੀਆਂ ਲਈ ਹਰ ਰੋਜ਼ ਯੋਗ ਬ੍ਰੇਕ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਬਜ਼ੁਰਗ ਨਾਗਰਿਕਾਂ ਲਈ ਆਯੁਸ਼ਮਾਨ ਆਰੋਗਿਆ ਮੰਦਰਾਂ ਵਿੱਚ ਹਫ਼ਤਾਵਾਰੀ ਸਿਹਤ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਹਰ ਰੋਜ਼ ਅੱਧਾ ਘੰਟਾ ਅਨੁਲੋਮ-ਵਿਲੋਮ, ਕਪਾਲਭਾਤੀ ਅਤੇ ਸੂਰਿਆ ਨਮਸਕਾਰ ਕਰਨ ਨਾਲ ਨਾ ਸਿਰਫ਼ ਬਿਮਾਰੀਆਂ ਦੂਰ ਹੁੰਦੀਆਂ ਹਨ, ਸਗੋਂ ਜੀਵਨ ਵਿੱਚ ਸਕਾਰਾਤਮਕ ਊਰਜਾ ਦਾ ਵੀ ਸੰਚਾਰ ਹੁੰਦਾ ਹੈ।

ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਗੱਦੀਨਸ਼ੀਨ ਬਾਬਾ ਬ੍ਰਹਮਦਾਸ ਮਹਾਰਾਜ ਨੇ ਕਿਹਾ ਕਿ ਜੀਵਨ ਵਿੱਚ ਨਿਰੰਤਰ ਯੋਗ ਕਰਨਾ ਚਾਹੀਦਾ ਹੈ। ਨਿਯਮਿਤ ਯੋਗ ਕਰਨ ਨਾਲ ਵਿਅਕਤੀ ਨਿਰੋਗ ਰਹਿੰਦਾ ਹੈ, ਮਨ ਸ਼ਾਂਤ ਰਹਿੰਦਾ ਹੈ ਅਤੇ ਅਧਿਆਤਮ ਦਾ ਮਾਰਗ ਪੱਧਰਾ ਹੁੰਦਾ ਹੈ। ਉਨ੍ਹਾਂ ਨੇ ਕਿਹਾ ਕਿ ਸਾਡੇ ਸੰਤਾਂ, ਗੁਰੂਆਂ ਅਤੇ ਮਹਾਤਮਾਵਾਂ ਨੇ ਹਮੇਸ਼ਾ ਯੋਗ ਨੂੰ ਅਪਣਾ ਕੇ ਸਮਾਜ ਨੂੰ ਪ੍ਰੇਰਿਤ ਕੀਤਾ ਹੈ ਅਤੇ ਅੱਜ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਯੋਗ ਨੂੰ ਹਰ ਇੱਕ ਵਿਅਕਤੀ ਤੱਕ ਪਹੁੰਚਾਉਣ ਦਾ ਮਹੱਤਵਪੂਰਨ ਕਾਰਜ ਕਰ ਰਹੇ ਹਨ।

ਇਸ ਮੌਕੇ 'ਤੇ ਸਾਬਕਾ ਸੰਸਦ ਮੈਂਬਰ ਸ੍ਰੀਮਤੀ ਸੁਨੀਤਾ ਦੁੱਗਲ, ਚੇਅਰਮੈਨ ਸ੍ਰੀ ਰੋਹਤਾਸ਼ ਜਾਂਗੜਾ, ਚੇਅਰਮੈਨ ਸ੍ਰੀ ਓਮਪ੍ਰਕਾਸ਼, ਚੇਅਰਮੈਨ ਸ੍ਰੀ ਦੇਵ ਕੁਮਾਰ ਸ਼ਰਮਾ, ਨਗਰ ਕੌਂਸਲ ਚੇਅਰਮੈਨ ਸ਼ਾਂਤੀ ਸਵਰੂਪ ਸਮੇਤ ਕਈ ਮਾਣਯੋਗ ਵਿਅਕਤੀ ਮੌਜੂਦ ਸਨ।

 

Tags: Nayab Singh Saini , Chief Minister of Haryana , BJP Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD