Friday, 19 June 2026

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚੰਡੀਗੜ੍ਹ ਭਾਜਪਾ ਪ੍ਰਧਾਨ ਵੱਲੋਂ ਪੰਜਾਬੀਆਂ ਖਿਲਾਫ਼ ਅਪਮਾਨਜਨਕ ਟਿੱਪਣੀ ਦੀ ਕੀਤੀ ਨਿੰਦਾ ਕੁਲਤਾਰ ਸਿੰਘ ਸੰਧਵਾਂ ਨੇ ਟ੍ਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਜ਼ਿਲ੍ਹਾ ਅਜਾਇਬ ਘਰ ਸੰਗਰੂਰ ਨੂੰ ਹੋਰ ਵਿਕਸਤ ਕਰਨ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ : ਗੁਲਾਬ ਚੰਦ ਕਟਾਰੀਆ ਪਟਿਆਲਾ ਜ਼ਿਲ੍ਹੇ 'ਚ 7 ਪ੍ਰੀਖਿਆ ਕੇਂਦਰਾਂ ‘ਤੇ ਨੀਟ ਪ੍ਰੀਖਿਆ ਦੀਆਂ ਤਿਆਰੀਆਂ ਮੁਕੰਮਲ : ਡਾ. ਹਿਮਾਂਸ਼ੂ ਅਗਰਵਾਲ ਅਧਿਕਾਰੀ ਆਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਕਰਨਾ ਯਕੀਨੀ ਬਣਾਉਣ : ਨਾਇਬ ਸਿੰਘ ਸੈਣੀ ਸੂਬਾ ਸਰਕਾਰ ਦੀਆਂ ਜਨ-ਭਲਾਈਕਾਰੀ ਯੋਜਨਾਵਾਂ ਦੀ ਪੰਜਾਬ ਵਿੱਚ ਹੋ ਰਹੀ ਚਰਚਾ - ਨਾਇਬ ਸਿੰਘ ਸੈਣੀ ਨਾਇਬ ਸੈਣੀ ਨੇ ਸਿਰਸਾ ਵਿੱਚ ਕੀਤਾ ਜਨ-ਭਲਾਈ ਕੈਂਪ ਦਾ ਨਿਰੀਖਣ ਦ੍ਰੌਪਦੀ ਮੁਰਮੂ ਓਂਕਾਰੇਸ਼ਵਰ, ਮੱਧ ਪ੍ਰਦੇਸ਼ ਵਿਖੇ ਅੰਤਰਰਾਸ਼ਟਰੀ ਸਿਕਲ ਸੈੱਲ ਦਿਵਸ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਮਨੋਵਿਗਿਆਨ ਕਲੀਨਿਕਲ ਸਿਖਲਾਈ ਲਈ ਨਵਾਂ ਕਦਮ ਪੰਜਾਬ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿੰਗ ਵਿਮੈਨ ਹੋਸਟਲ ਨਿਰਮਾਣ ਅਧੀਨ : ਡਾ. ਬਲਜੀਤ ਕੌਰ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਨੂੰ ਸਫ਼ਲ ਬਣਾਉਣ ਲਈ ਬੀ.ਐਲ.ਓਜ਼ ਫੀਲਡ ਵਿੱਚ ਪੂਰੀ ਤਰ੍ਹਾਂ ਸਰਗਰਮ : ਨਵਜੋਤ ਕੌਰ ਪੰਜਾਬ ਸਰਕਾਰ ਨੇ ਬਿਮਾਰੀ ਦੀ ਸ਼ੁਰੂਆਤੀ ਪਛਾਣ ਨੂੰ ਹੁਲਾਰਾ ਦੇਣ ਲਈ ਏਆਈ ਹੈਲਥਕੇਅਰ ਐਮਓਯੂ 'ਤੇ ਦਸਤਖਤ ਕੀਤੇ ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੇ ਬਕਾਏ ਵਸੂਲਣ ਲਈ ਵੈਟ ਅਤੇ ਜੀਐਸਟੀ ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਸ਼ੁਰੂ : ਹਰਪਾਲ ਸਿੰਘ ਚੀਮਾ 5 ਬੱਚਿਆਂ ਦੇ ਚਿਹਰਿਆਂ 'ਤੇ ਪਰਤੀ ਮੁਸਕਾਨ ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ : ਡਾ. ਬਲਜੀਤ ਕੌਰ ਯੋਗ ਸਿਰਫ਼ ਕਸਰਤ ਨਹੀਂ, ਸੰਪੂਰਨ ਜੀਵਨ ਪੱਧਤੀ ਹੈ - ਨਾਇਬ ਸਿੰਘ ਸੈਣੀ ਜਪਾਨ ਦੀ ਸੰਸਦ ਅਤੇ ਚੋਟੀ ਦੇ ਆਗੂਆਂ ਤੱਕ ਪਹੁੰਚਿਆ ਸ੍ਰੀਮਦਭਗਵਦਗੀਤਾ ਦਾ ਸੰਦੇਸ਼ ਸ਼ੈਰੀ ਕਲਸੀ ਨੇ ਪੁਰਾਣੀ ਤਹਿਸੀਲ ਬਟਾਲਾ ਵਿਚ ਕੰਮ ਕਰਦੇ ਵਸੀਕਾ ਨਵੀਸਾਂ, ਫੋਟੋ ਸਟੇਟ ਅਤੇ ਟਾਈਪਿਸਟਾਂ ਦੀ ਮੰਗ ਕੀਤੀ ਪੂਰੀ ਪਿੰਡ ਕੁਦਨੀ ਵਿਖੇ ਐਡਵੋਕੇਟ ਬਰਿੰਦਰ ਗੋਇਲ ਦੇ"ਲੋਕ ਮਿਲਣੀ"ਪ੍ਰੋਗਰਾਮ ਦੌਰਾਨ ਸੈਂਕੜੇ ਪਰਿਵਾਰ "ਆਪ" ਚ ਹੋਏ ਸ਼ਾਮਿਲ ਧੂਰੀ ਹਲਕੇ ਦੇ ਹਰੇਕ ਵਪਾਰੀ ਤੱਕ ਪਹੁੰਚ ਕਰੇਗਾ ਪੰਜਾਬ ਰਾਜ ਵਪਾਰੀ ਕਮਿਸ਼ਨ: ਚੇਅਰਮੈਨ ਪੁਸ਼ਪਿੰਦਰ ਸ਼ਰਮਾ ਮਾਨਸਾ ਪੁਲਿਸ ਵੱਲੋਂ ਅੰਨ੍ਹੇ ਕਤਲ ਦੇ ਮੁਕੱਦਮੇ ਨੂੰ ਟਰੇਸ ਕਰਕੇ ਚਾਰ ਵਿਅਕਤੀ ਨਾਮਜਦ, ਤਿੰਨ ਦੋਸ਼ੀ ਕਾਬੂ ਸ਼ੈਰੀ ਕਲਸੀ ਵਲੋਂ ਬਟਾਲਾ ਦੇ ਇਤਿਹਾਸ ਵਿੱਚ ਇੱਕ ਹੋਰ ਨਵਾਂ ਮੀਲ ਪੱਥਰ ਸਥਾਪਿਤ, ਟਰੈਫਿਕ ਦੀ ਸਮੱਸਿਆ ਦਾ ਕੀਤਾ ਸਥਾਈ ਹੱਲ

 

ਪੰਜਾਬ ਸਰਕਾਰ ਨੇ ਬਿਮਾਰੀ ਦੀ ਸ਼ੁਰੂਆਤੀ ਪਛਾਣ ਨੂੰ ਹੁਲਾਰਾ ਦੇਣ ਲਈ ਏਆਈ ਹੈਲਥਕੇਅਰ ਐਮਓਯੂ 'ਤੇ ਦਸਤਖਤ ਕੀਤੇ

ਸਿਹਤ ਵਿਭਾਗ ਨੇ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਅਤਿ-ਆਧੁਨਿਕ ਤਕਨਾਲੋਜੀ ਨੂੰ ਜ਼ਮੀਨੀ ਪੱਧਰ 'ਤੇ ਲਿਆਉਣ ਲਈ ਇਤਿਹਾਸਕ ਐਮਓਯੂ 'ਤੇ ਦਸਤਖਤ ਕੀਤੇ

Dr Balbir Singh, AAP Punjab

Gurpreet Singh

Gurpreet Singh

5 Dariya News

ਚੰਡੀਗੜ੍ਹ , 19 Jun 2026

Last updated on: Jun 19, 2026, 16:47 IST

ਸੂਬੇ ਵਿੱਚ ਸਿਹਤ ਸੰਭਾਲ ਦੀ ਦਿਸ਼ਾ ਵਿੱਚ ਇੱਕ ਇਤਿਹਾਸਕ ਪਹਿਲ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਦੇ ਜਨਤਕ ਸਿਹਤ ਢਾਂਚੇ ‘ਚ ਸੁਧਾਰ ਅਤੇ ਇਸਦੀ ਮਜ਼ਬੂਤੀ ਲਈ ਸੈਂਟਰ ਫਾਰ ਹੈਲਥ ਰਿਸਰਚ ਐਂਡ ਇਨੋਵੇਸ਼ਨ (ਸੀਐਚਆਰਆਈ) ਨਾਲ ਮਹੱਤਵਪੂਰਨ ਸਮਝੌਤਾ (ਐਮ.ਓ.ਯੂ.) ਸਹੀਬੱਧ ਕੀਤਾ ਹੈ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਇਸ ਸਮਝੌਤੇ ‘ਤੇ ਹਸਤਾਖਰ ਕੀਤੇ ਗਏ।

ਇਸ ਸਾਂਝੇਦਾਰੀ ਦਾ ਉਦੇਸ਼ ਅਤਿ-ਆਧੁਨਿਕ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਨੂੰ ਸਿੱਧੇ ਜ਼ਮੀਨੀ ਪੱਧਰ 'ਤੇ ਲਾਗੂ ਕਰਨਾ ਅਤੇ ਸਿਹਤ ਸੰਭਾਲ ਸੇਵਾਵਾਂ ਦੀ ਮਜ਼ਬੂਤੀ ਦੇ ਨਾਲ ਨਾਗਰਿਕਾਂ ਵਾਸਤੇ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਵਿੱਚ ਨਵੀਨ ਤਕਨਾਲੋਜੀਆਂ ਦੀ ਪੜਚੋਲ ਕਰਨਾ ਹੈ। ਇਸ ਪਾਇਲਟ ਪ੍ਰੋਜੈਕਟ ਤਹਿਤ ਪੰਜਾਬ ਤਿੰਨ ਜ਼ਿਲ੍ਹਿਆਂ - ਪਟਿਆਲਾ, ਐਸਏਐਸ ਨਗਰ (ਮੋਹਾਲੀ) ਅਤੇ ਫਤਿਹਗੜ੍ਹ ਸਾਹਿਬ - ਵਿੱਚ ਨਵੀਨ ਏਆਈ-ਅਧਾਰਤ ਤਕਨਾਲੋਜੀ ਉਪਕਰਨ ਸਥਾਪਤ ਕੀਤੇ ਜਾਣਗੇ, ਜੋ ਲੋਕਾਂ ਦੀ ਸਿਹਤ ਜਾਂਚ ਅਤੇ ਦਿਲ ਤੇ ਸਾਹ ਦੀਆਂ ਸਮੱਸਿਆਵਾਂ ਦਾ ਜਲਦ ਪਤਾ ਲਗਾਉਣ ਵਿੱਚ ਮਦਦ ਕਰਨਗੇ।

ਤਕਨਾਲੋਜੀ ਦਾ ਵੇਰਵਾ ਦਿੰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਪਹਿਲਕਦਮੀ ਤਹਿਤ ਉੱਨਤ ਏਆਈ-ਅਧਾਰਤ ਈਸੀਜੀ ਉਪਕਰਨ ਅਤੇ ਏਆਈ ਸਟੈਥੋਸਕੋਪ ਸਥਾਪਤ ਕੀਤੇ ਜਾਣਗੇ। ਇਸ ਵਿੱਚ ਸਨਫੌਕਸ ਸਪੈਂਡਨ ਈਸੀਜੀ ਉਪਕਰਣ ਸ਼ਾਮਲ ਹੈ ਜੋ ਤੇਜ਼ੀ ਨਾਲ ਦਿਲ ਦੀ ਸਿਹਤ ਜਾਂਚ ਕਰਦਾ ਹੈ ਅਤੇ ਉਨ੍ਹਾਂ ਵਿਅਕਤੀਆਂ ਖਾਸ ਕਰਕੇ ਦਿਲ ਦੀਆਂ ਗੰਭੀਰ ਸਮੱਸਿਆਵਾਂ ਵਾਲੇ ਮਰੀਜ਼ਾਂ ਦੀ ਪਛਾਣ ਕਰਨ ਵਿੱਚ ਮਦਦ ਕਰਦਾ ਹੈ, ਜਿਨ੍ਹਾਂ ਨੂੰ ਤੁਰੰਤ ਰੈਫਰਲ ਦੀ ਲੋੜ ਹੁੰਦੀ ਹੈ। 

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਏਆਈ-ਅਧਾਰਤ ਡਿਜੀਟਲ ਸਟੈਥੋਸਕੋਪ (ਏਆਈ ਸਟੈਥ) ਦੀ ਵਰਤੋਂ ਬੱਚਿਆਂ ‘ਚ ਦਿਲ ਦੀਆਂ ਸਮੱਸਿਆਵਾਂ ਦੀ ਸਕ੍ਰੀਨਿੰਗ ‘ਚ ਮਦਦ ਕਰੇਗੀ, ਜਿਸ ਨਾਲ ਇਲਾਜ ਦੀ ਲੋੜ ਵਾਲੇ ਬੱਚਿਆਂ ਨੂੰ ਅੱਗੇ ਸਬੰਧਤ ਡਾਕਟਰ ਕੋਲ ਸਮੇਂ ਸਿਰ ਰੈਫਰ ਕੀਤਾ ਜਾ ਸਕੇਗਾ। ਇਨ੍ਹਾਂ ਏ.ਆਈ.-ਅਧਾਰਤ ਉਪਕਰਨਾਂ ਬਾਰੇ  ਸਿਹਤ ਸੰਭਾਲ ਕਰਮਚਾਰੀਆਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ, ਜੋ ਨਵੀਨ ਤਕਨਾਲੋਜੀ ਨੂੰ ਨਿਯਮਤ ਸੇਵਾ ਪ੍ਰਣਆਲੀ ਵਿੱਚ ਸਹਿਜ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਏਕੀਕ੍ਰਿਤ ਕਰਨਾ ਯਕੀਨੀ ਬਣਾਏਗਾ।

ਇਹ ਭਾਈਵਾਲੀ ਭਵਿੱਚ ‘ਚ ਪੰਜਾਬ ਦੇ ਸਮੁੱਚੇ ਸਿਹਤ ਢਾਂਚੇ ਵਿੱਚ ਏਆਈ-ਅਧਾਰਤ ਤਕਨਾਲੋਜੀਆਂ ਨੂੰ ਅਪਣਾਉਣ ਬਾਰੇ ਇੰਪਲੀਮੈਂਟੇਸ਼ਨ ਲਰਨਿੰਗ ਪ੍ਰਦਾਨ ਕਰਨ ਵਿੱਚ ਵੀ ਮਦਦ ਕਰੇਗੀ। ਇਸ ਪ੍ਰੋਜੈਕਟ ਦੇ ਪ੍ਰਭਾਵ ਬਾਰੇ ਬੋਲਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਨ੍ਹਾਂ ਏ.ਆਈ. ਤਕਨਾਲੋਜੀ ਅਧਾਰਤ ਉਪਕਰਨਾਂ ਨੂੰ ਸਥਾਪਤ ਕਰਨ ਦਾ ਅਰਥ ਹੈ ਕਿ ਹੁਣ ਸਾਡੇ ਲੋਕਾਂ ਲਈ ਤੇਜ਼ੀ ਨਾਲ ਵਧੇਰੇ ਸਟੀਕ ਹੈਲਥ ਸਕ੍ਰੀਨਿੰਗ ਦੀ ਸੁਵਿਧਾ ਉਪਲੱਬਧ ਹੋਵੇਗੀ, ਜੋ ਦਿਲ ਦੀਆਂ ਗੰਭੀਰ ਸਮੱਸਿਆਵਾਂ ਦਾ ਜਲਦੀ ਪਤਾ ਲਗਾਉਣ ਦੇ ਯੋਗ ਹੋਵੇਗੀ। 

ਇਹ ਪਹਿਲਕਦਮੀ ਸਿਰਫ਼ ਉੱਨਤ ਉਪਕਰਨ ਸਥਾਪਤ ਕਰਨ ਬਾਰੇ ਨਹੀਂ ਹੈ; ਸਗੋਂ ਇਹ ਫਰੰਟਲਾਈਨ ਸਿਹਤ ਸੰਭਾਲ ਸਮਰੱਥਾ ਨੂੰ ਮਜ਼ਬੂਤ ਕਰਨ, ਰੈਫਰਲ ਪ੍ਰਕਿਰਿਆ ਨੂੰ ਬਿਹਤਰ ਬਣਾਉਣ ਅਤੇ ਰਾਜ ਭਰ ਵਿੱਚ ਭਵਿੱਖ ਲਈ ਤੱਥ-ਅਧਾਰਤ ਪ੍ਰਮਾਣ ਪੈਦਾ ਕਰਨ ਬਾਰੇ ਹੈ। ਤਕਨੀਕੀ ਤੌਰ ‘ਤੇ ਪੂਰੀ ਤਰ੍ਹਾਂ ਸਮਰੱਥ ਸਿਹਤ ਸੰਭਾਲ ਪ੍ਰਤੀ ਸਰਕਾਰ ਦੀ ਵਚਨਬੱਧਤਾ 'ਤੇ ਜ਼ੋਰ ਦਿੰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਤਕਨਾਲੋਜੀ ਸਾਡੀ ਸਿਹਤ ਸੰਭਾਲ ਦੇ ਢੰਗ-ਤਰੀਕਿਆਂ ਨੂੰ ਬਦਲ ਰਹੀ ਹੈ ਅਤੇ ਪੰਜਾਬ ਇਸ ਵਿੱਚ ਮੋਹਰੀ ਭੂਮਿਕਾ ਨਿਭਾ ਰਿਹਾ ਹੈ।

 

Tags: Dr Balbir Singh , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD