Friday, 19 June 2026

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚੰਡੀਗੜ੍ਹ ਭਾਜਪਾ ਪ੍ਰਧਾਨ ਵੱਲੋਂ ਪੰਜਾਬੀਆਂ ਖਿਲਾਫ਼ ਅਪਮਾਨਜਨਕ ਟਿੱਪਣੀ ਦੀ ਕੀਤੀ ਨਿੰਦਾ ਕੁਲਤਾਰ ਸਿੰਘ ਸੰਧਵਾਂ ਨੇ ਟ੍ਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਜ਼ਿਲ੍ਹਾ ਅਜਾਇਬ ਘਰ ਸੰਗਰੂਰ ਨੂੰ ਹੋਰ ਵਿਕਸਤ ਕਰਨ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ : ਗੁਲਾਬ ਚੰਦ ਕਟਾਰੀਆ ਪਟਿਆਲਾ ਜ਼ਿਲ੍ਹੇ 'ਚ 7 ਪ੍ਰੀਖਿਆ ਕੇਂਦਰਾਂ ‘ਤੇ ਨੀਟ ਪ੍ਰੀਖਿਆ ਦੀਆਂ ਤਿਆਰੀਆਂ ਮੁਕੰਮਲ : ਡਾ. ਹਿਮਾਂਸ਼ੂ ਅਗਰਵਾਲ ਅਧਿਕਾਰੀ ਆਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਕਰਨਾ ਯਕੀਨੀ ਬਣਾਉਣ : ਨਾਇਬ ਸਿੰਘ ਸੈਣੀ ਸੂਬਾ ਸਰਕਾਰ ਦੀਆਂ ਜਨ-ਭਲਾਈਕਾਰੀ ਯੋਜਨਾਵਾਂ ਦੀ ਪੰਜਾਬ ਵਿੱਚ ਹੋ ਰਹੀ ਚਰਚਾ - ਨਾਇਬ ਸਿੰਘ ਸੈਣੀ ਨਾਇਬ ਸੈਣੀ ਨੇ ਸਿਰਸਾ ਵਿੱਚ ਕੀਤਾ ਜਨ-ਭਲਾਈ ਕੈਂਪ ਦਾ ਨਿਰੀਖਣ ਦ੍ਰੌਪਦੀ ਮੁਰਮੂ ਓਂਕਾਰੇਸ਼ਵਰ, ਮੱਧ ਪ੍ਰਦੇਸ਼ ਵਿਖੇ ਅੰਤਰਰਾਸ਼ਟਰੀ ਸਿਕਲ ਸੈੱਲ ਦਿਵਸ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਮਨੋਵਿਗਿਆਨ ਕਲੀਨਿਕਲ ਸਿਖਲਾਈ ਲਈ ਨਵਾਂ ਕਦਮ ਪੰਜਾਬ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿੰਗ ਵਿਮੈਨ ਹੋਸਟਲ ਨਿਰਮਾਣ ਅਧੀਨ : ਡਾ. ਬਲਜੀਤ ਕੌਰ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਨੂੰ ਸਫ਼ਲ ਬਣਾਉਣ ਲਈ ਬੀ.ਐਲ.ਓਜ਼ ਫੀਲਡ ਵਿੱਚ ਪੂਰੀ ਤਰ੍ਹਾਂ ਸਰਗਰਮ : ਨਵਜੋਤ ਕੌਰ ਪੰਜਾਬ ਸਰਕਾਰ ਨੇ ਬਿਮਾਰੀ ਦੀ ਸ਼ੁਰੂਆਤੀ ਪਛਾਣ ਨੂੰ ਹੁਲਾਰਾ ਦੇਣ ਲਈ ਏਆਈ ਹੈਲਥਕੇਅਰ ਐਮਓਯੂ 'ਤੇ ਦਸਤਖਤ ਕੀਤੇ ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੇ ਬਕਾਏ ਵਸੂਲਣ ਲਈ ਵੈਟ ਅਤੇ ਜੀਐਸਟੀ ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਸ਼ੁਰੂ : ਹਰਪਾਲ ਸਿੰਘ ਚੀਮਾ 5 ਬੱਚਿਆਂ ਦੇ ਚਿਹਰਿਆਂ 'ਤੇ ਪਰਤੀ ਮੁਸਕਾਨ ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ : ਡਾ. ਬਲਜੀਤ ਕੌਰ ਯੋਗ ਸਿਰਫ਼ ਕਸਰਤ ਨਹੀਂ, ਸੰਪੂਰਨ ਜੀਵਨ ਪੱਧਤੀ ਹੈ - ਨਾਇਬ ਸਿੰਘ ਸੈਣੀ ਜਪਾਨ ਦੀ ਸੰਸਦ ਅਤੇ ਚੋਟੀ ਦੇ ਆਗੂਆਂ ਤੱਕ ਪਹੁੰਚਿਆ ਸ੍ਰੀਮਦਭਗਵਦਗੀਤਾ ਦਾ ਸੰਦੇਸ਼ ਸ਼ੈਰੀ ਕਲਸੀ ਨੇ ਪੁਰਾਣੀ ਤਹਿਸੀਲ ਬਟਾਲਾ ਵਿਚ ਕੰਮ ਕਰਦੇ ਵਸੀਕਾ ਨਵੀਸਾਂ, ਫੋਟੋ ਸਟੇਟ ਅਤੇ ਟਾਈਪਿਸਟਾਂ ਦੀ ਮੰਗ ਕੀਤੀ ਪੂਰੀ ਪਿੰਡ ਕੁਦਨੀ ਵਿਖੇ ਐਡਵੋਕੇਟ ਬਰਿੰਦਰ ਗੋਇਲ ਦੇ"ਲੋਕ ਮਿਲਣੀ"ਪ੍ਰੋਗਰਾਮ ਦੌਰਾਨ ਸੈਂਕੜੇ ਪਰਿਵਾਰ "ਆਪ" ਚ ਹੋਏ ਸ਼ਾਮਿਲ ਧੂਰੀ ਹਲਕੇ ਦੇ ਹਰੇਕ ਵਪਾਰੀ ਤੱਕ ਪਹੁੰਚ ਕਰੇਗਾ ਪੰਜਾਬ ਰਾਜ ਵਪਾਰੀ ਕਮਿਸ਼ਨ: ਚੇਅਰਮੈਨ ਪੁਸ਼ਪਿੰਦਰ ਸ਼ਰਮਾ ਮਾਨਸਾ ਪੁਲਿਸ ਵੱਲੋਂ ਅੰਨ੍ਹੇ ਕਤਲ ਦੇ ਮੁਕੱਦਮੇ ਨੂੰ ਟਰੇਸ ਕਰਕੇ ਚਾਰ ਵਿਅਕਤੀ ਨਾਮਜਦ, ਤਿੰਨ ਦੋਸ਼ੀ ਕਾਬੂ ਸ਼ੈਰੀ ਕਲਸੀ ਵਲੋਂ ਬਟਾਲਾ ਦੇ ਇਤਿਹਾਸ ਵਿੱਚ ਇੱਕ ਹੋਰ ਨਵਾਂ ਮੀਲ ਪੱਥਰ ਸਥਾਪਿਤ, ਟਰੈਫਿਕ ਦੀ ਸਮੱਸਿਆ ਦਾ ਕੀਤਾ ਸਥਾਈ ਹੱਲ

 

ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਨੂੰ ਸਫ਼ਲ ਬਣਾਉਣ ਲਈ ਬੀ.ਐਲ.ਓਜ਼ ਫੀਲਡ ਵਿੱਚ ਪੂਰੀ ਤਰ੍ਹਾਂ ਸਰਗਰਮ : ਨਵਜੋਤ ਕੌਰ

25 ਜੂਨ ਤੋਂ ਸਾਰੇ ਬੂਥ ਲੈਵਲ ਅਫ਼ਸਰ ਘਰ-ਘਰ ਜਾ ਕੇ ਵੰਡਣਗੇ ਇਨੁਮੀਰੇਸ਼ਨ ਫਾਰਮ

Navjot Kaur, DC Mansa, Deputy Commissioner Mansa, Mansa

Gurpreet Singh

Gurpreet Singh

5 Dariya News

ਮਾਨਸਾ , 19 Jun 2026

Last updated on: Jun 19, 2026, 16:56 IST

ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮਾਨਸਾ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ-2026) ਦੀ ਪ੍ਰਕਿਰਿਆ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਬੂਥ ਲੈਵਲ ਅਫ਼ਸਰ ਫੀਲਡ ਵਿੱਚ ਪੂਰੀ ਤਰ੍ਹਾਂ ਸਰਗਰਮ ਹੋ ਗਏ ਹਨ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ - ਕਮ - ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਨੇ ਦੱਸਿਆ ਕਿ 25 ਜੂਨ ਤੋਂ ਸਾਰੇ ਬੂਥ ਲੈਵਲ ਅਫ਼ਸਰ ਘਰ-ਘਰ ਜਾ ਕੇ ਵੋਟਰਾਂ ਨੂੰ ਇਨੁਮੀਰੇਸ਼ਨ ਫਾਰਮਾਂ ਦੀ ਵੰਡ ਕਰਨਗੇ।

ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਅਧਿਕਾਰੀਆਂ ਨੂੰ ਐੱਸ.ਆਈ.ਆਰ-2026 ਦੀ ਪ੍ਰਕਿਰਿਆ ਅਤੇ ਸ਼ਡਿਊਲ ਸਬੰਧੀ ਵਿਸਥਾਰਪੂਰਵਕ ਜਾਣੂ ਕਰਵਾਇਆ। ਉਨ੍ਹਾਂ ਵੱਖ-ਵੱਖ ਟੀਮਾਂ ਦੇ ਰੋਲ ਅਤੇ ਜ਼ਿੰਮੇਵਾਰੀਆਂ ਸਬੰਧੀ ਸੁਚੇਤ ਕਰਦਿਆਂ ਕਿਹਾ ਕਿ ਇਸ ਮਿਤੀਬੱਧ ਪ੍ਰਕਿਰਿਆ ਨੂੰ ਪੂਰੀ ਗੰਭੀਰਤਾ ਨਾਲ ਨੇਪਰੇ ਚਾੜ੍ਹਿਆ ਜਾਵੇ ਤਾਂ ਜੋ ਕਿਸੇ ਵੀ ਯੋਗ ਵੋਟਰ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। 

ਉਨ੍ਹਾਂ ਦੱਸਿਆ ਕਿ ਬੀਐਲਓਜ਼ ਦੀ ਸਹੂਲਤ ਅਤੇ ਕੰਮ ਨੂੰ ਬਿਹਤਰ ਢੰਗ ਨਾਲ ਚਲਾਉਣ ਲਈ 21 ਜੂਨ ਨੂੰ ਬੀ.ਐਲ.ਏਜ਼ ਲਈ ਇੱਕ ਵਿਸ਼ੇਸ਼ ਓਰੀਐਂਟੇਸ਼ਨ ਸੈਸ਼ਨ ਵੀ ਕਰਵਾਇਆ ਜਾ ਰਿਹਾ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ 03 ਅਗਸਤ 2026 ਨੂੰ ਹੋਵੇਗੀ। 

ਜਦਕਿ ਦਾਅਵੇ ਅਤੇ ਇਤਰਾਜ਼ 3 ਅਗਸਤ ਤੋਂ 02 ਸਤੰਬਰ 2026 ਤੱਕ ਪ੍ਰਾਪਤ ਕੀਤੇ ਜਾਣਗੇ ਅਤੇ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 03 ਅਗਸਤ ਤੋਂ 28 ਸਤੰਬਰ 2026 ਤੱਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਪ੍ਰਾਪਤ ਕਿੱਟਾਂ ਦੀ ਵੰਡ ਬੀ.ਐਲ.ਓਜ਼ ਨੂੰ 21 ਜੂਨ ਤੱਕ ਕਰ ਦਿੱਤੀ ਜਾਵੇਗੀ। 

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਅਤੇ ਹਲਕਾ ਪੱਧਰ ਉਤੇ ਤਾਇਨਾਤ ਟੀਮਾਂ ਨੂੰ ਸਾਰੀ ਟ੍ਰੇਨਿੰਗ ਦਿੱਤੀ ਜਾ ਚੁੱਕੀ ਹੈ। ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਨੇ ਸਮੂਹ ਵੋਟਰਾਂ ਨੂੰ ਵੀ ਅਪੀਲ ਕੀਤੀ ਹੈ ਕਿ ਜਦੋਂ ਬੂਥ ਲੈਵਲ ਅਫ਼ਸਰ ਉਨ੍ਹਾਂ ਦੇ ਘਰ ਫੇਰੀ ਪਾਉਣ, ਤਾਂ ਉਹ ਚੋਣ ਸੂਚੀ ਦੀ ਸੁਧਾਈ ਪ੍ਰਕਿਰਿਆ ਵਿੱਚ ਆਪਣਾ ਪੂਰਨ ਸਹਿਯੋਗ ਦੇਣ।

ਮੀਟਿੰਗ ਦੌਰਾਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਪੂਨਮ ਸਿੰਘ, ਉਪ ਮੰਡਲ ਮੈਜਿਸਟਰੇਟ ਮਾਨਸਾ ਬਲਜੀਤ ਕੌਰ, ਉਪ ਮੰਡਲ ਮੈਜਿਸਟਰੇਟ ਬੁਢਲਾਡਾ ਗੁਰਮੀਤ ਕੁਮਾਰ, ਉਪ ਮੰਡਲ ਮੈਜਿਸਟਰੇਟ ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ ਅਤੇ ਤਹਿਸੀਲਦਾਰ ਚੋਣਾਂ ਭੂਸ਼ਣ ਕੁਮਾਰ ਸਮੇਤ ਹੋਰ ਸਬੰਧਤ ਅਧਿਕਾਰੀ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।

 

Tags: Navjot Kaur , DC Mansa , Deputy Commissioner Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD