Friday, 19 June 2026

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚੰਡੀਗੜ੍ਹ ਭਾਜਪਾ ਪ੍ਰਧਾਨ ਵੱਲੋਂ ਪੰਜਾਬੀਆਂ ਖਿਲਾਫ਼ ਅਪਮਾਨਜਨਕ ਟਿੱਪਣੀ ਦੀ ਕੀਤੀ ਨਿੰਦਾ ਕੁਲਤਾਰ ਸਿੰਘ ਸੰਧਵਾਂ ਨੇ ਟ੍ਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਜ਼ਿਲ੍ਹਾ ਅਜਾਇਬ ਘਰ ਸੰਗਰੂਰ ਨੂੰ ਹੋਰ ਵਿਕਸਤ ਕਰਨ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ : ਗੁਲਾਬ ਚੰਦ ਕਟਾਰੀਆ ਪਟਿਆਲਾ ਜ਼ਿਲ੍ਹੇ 'ਚ 7 ਪ੍ਰੀਖਿਆ ਕੇਂਦਰਾਂ ‘ਤੇ ਨੀਟ ਪ੍ਰੀਖਿਆ ਦੀਆਂ ਤਿਆਰੀਆਂ ਮੁਕੰਮਲ : ਡਾ. ਹਿਮਾਂਸ਼ੂ ਅਗਰਵਾਲ ਅਧਿਕਾਰੀ ਆਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਕਰਨਾ ਯਕੀਨੀ ਬਣਾਉਣ : ਨਾਇਬ ਸਿੰਘ ਸੈਣੀ ਸੂਬਾ ਸਰਕਾਰ ਦੀਆਂ ਜਨ-ਭਲਾਈਕਾਰੀ ਯੋਜਨਾਵਾਂ ਦੀ ਪੰਜਾਬ ਵਿੱਚ ਹੋ ਰਹੀ ਚਰਚਾ - ਨਾਇਬ ਸਿੰਘ ਸੈਣੀ ਨਾਇਬ ਸੈਣੀ ਨੇ ਸਿਰਸਾ ਵਿੱਚ ਕੀਤਾ ਜਨ-ਭਲਾਈ ਕੈਂਪ ਦਾ ਨਿਰੀਖਣ ਦ੍ਰੌਪਦੀ ਮੁਰਮੂ ਓਂਕਾਰੇਸ਼ਵਰ, ਮੱਧ ਪ੍ਰਦੇਸ਼ ਵਿਖੇ ਅੰਤਰਰਾਸ਼ਟਰੀ ਸਿਕਲ ਸੈੱਲ ਦਿਵਸ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਮਨੋਵਿਗਿਆਨ ਕਲੀਨਿਕਲ ਸਿਖਲਾਈ ਲਈ ਨਵਾਂ ਕਦਮ ਪੰਜਾਬ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿੰਗ ਵਿਮੈਨ ਹੋਸਟਲ ਨਿਰਮਾਣ ਅਧੀਨ : ਡਾ. ਬਲਜੀਤ ਕੌਰ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਨੂੰ ਸਫ਼ਲ ਬਣਾਉਣ ਲਈ ਬੀ.ਐਲ.ਓਜ਼ ਫੀਲਡ ਵਿੱਚ ਪੂਰੀ ਤਰ੍ਹਾਂ ਸਰਗਰਮ : ਨਵਜੋਤ ਕੌਰ ਪੰਜਾਬ ਸਰਕਾਰ ਨੇ ਬਿਮਾਰੀ ਦੀ ਸ਼ੁਰੂਆਤੀ ਪਛਾਣ ਨੂੰ ਹੁਲਾਰਾ ਦੇਣ ਲਈ ਏਆਈ ਹੈਲਥਕੇਅਰ ਐਮਓਯੂ 'ਤੇ ਦਸਤਖਤ ਕੀਤੇ ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੇ ਬਕਾਏ ਵਸੂਲਣ ਲਈ ਵੈਟ ਅਤੇ ਜੀਐਸਟੀ ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਸ਼ੁਰੂ : ਹਰਪਾਲ ਸਿੰਘ ਚੀਮਾ 5 ਬੱਚਿਆਂ ਦੇ ਚਿਹਰਿਆਂ 'ਤੇ ਪਰਤੀ ਮੁਸਕਾਨ ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ : ਡਾ. ਬਲਜੀਤ ਕੌਰ ਯੋਗ ਸਿਰਫ਼ ਕਸਰਤ ਨਹੀਂ, ਸੰਪੂਰਨ ਜੀਵਨ ਪੱਧਤੀ ਹੈ - ਨਾਇਬ ਸਿੰਘ ਸੈਣੀ ਜਪਾਨ ਦੀ ਸੰਸਦ ਅਤੇ ਚੋਟੀ ਦੇ ਆਗੂਆਂ ਤੱਕ ਪਹੁੰਚਿਆ ਸ੍ਰੀਮਦਭਗਵਦਗੀਤਾ ਦਾ ਸੰਦੇਸ਼ ਸ਼ੈਰੀ ਕਲਸੀ ਨੇ ਪੁਰਾਣੀ ਤਹਿਸੀਲ ਬਟਾਲਾ ਵਿਚ ਕੰਮ ਕਰਦੇ ਵਸੀਕਾ ਨਵੀਸਾਂ, ਫੋਟੋ ਸਟੇਟ ਅਤੇ ਟਾਈਪਿਸਟਾਂ ਦੀ ਮੰਗ ਕੀਤੀ ਪੂਰੀ ਪਿੰਡ ਕੁਦਨੀ ਵਿਖੇ ਐਡਵੋਕੇਟ ਬਰਿੰਦਰ ਗੋਇਲ ਦੇ"ਲੋਕ ਮਿਲਣੀ"ਪ੍ਰੋਗਰਾਮ ਦੌਰਾਨ ਸੈਂਕੜੇ ਪਰਿਵਾਰ "ਆਪ" ਚ ਹੋਏ ਸ਼ਾਮਿਲ ਧੂਰੀ ਹਲਕੇ ਦੇ ਹਰੇਕ ਵਪਾਰੀ ਤੱਕ ਪਹੁੰਚ ਕਰੇਗਾ ਪੰਜਾਬ ਰਾਜ ਵਪਾਰੀ ਕਮਿਸ਼ਨ: ਚੇਅਰਮੈਨ ਪੁਸ਼ਪਿੰਦਰ ਸ਼ਰਮਾ ਮਾਨਸਾ ਪੁਲਿਸ ਵੱਲੋਂ ਅੰਨ੍ਹੇ ਕਤਲ ਦੇ ਮੁਕੱਦਮੇ ਨੂੰ ਟਰੇਸ ਕਰਕੇ ਚਾਰ ਵਿਅਕਤੀ ਨਾਮਜਦ, ਤਿੰਨ ਦੋਸ਼ੀ ਕਾਬੂ ਸ਼ੈਰੀ ਕਲਸੀ ਵਲੋਂ ਬਟਾਲਾ ਦੇ ਇਤਿਹਾਸ ਵਿੱਚ ਇੱਕ ਹੋਰ ਨਵਾਂ ਮੀਲ ਪੱਥਰ ਸਥਾਪਿਤ, ਟਰੈਫਿਕ ਦੀ ਸਮੱਸਿਆ ਦਾ ਕੀਤਾ ਸਥਾਈ ਹੱਲ

 

ਪੰਜਾਬ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿੰਗ ਵਿਮੈਨ ਹੋਸਟਲ ਨਿਰਮਾਣ ਅਧੀਨ : ਡਾ. ਬਲਜੀਤ ਕੌਰ

ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਵੱਲੋਂ ਮੋਹਾਲੀ ਵਿਖੇ 70 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੱਤ ਮੰਜਲੀ ਵਰਕਿੰਗ ਵਿਮੈਨ ਹੋਸਟਲ ਦੀ ਉਸਾਰੀ ਦੀ ਸ਼ੁਰੂਆਤ

Dr Baljit Kaur, AAP Punjab, Kulwant Singh Mohali

Gurpreet Singh

Gurpreet Singh

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 19 Jun 2026

Last updated on: Jun 19, 2026, 17:04 IST

ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿੱਚ ਆਪਣੇ ਘਰਾਂ ਤੋਂ ਦੂਰ ਰਹਿਣ ਵਾਲੀਆਂ ਕੰਮ-ਕਾਜੀ ਔਰਤਾਂ ਨੂੰ ਸੁਰੱਖਿਆਤ ਅਤੇ ਸਹੂਲਤਾਂ ਨਾਲ ਲੈਸ ਨਾਮਾਤਰ ਕੀਮਤਾਂ 'ਤੇ ਠਾਹਰ ਮੁਹਈਆ ਕਰਵਾਉ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਮੋਹਾਲੀ, ਜਲੰਧਰ ਅਤੇ ਅੰਮ੍ਰਿਤਸਰ ਵਿਖੇ ਪੰਜ ਵਰਕਿੰਗ ਵਿਮੈਨ ਹੋਸਟਲ ਬਣਾਏ ਜਾ ਰਹੇ ਹਨ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮੋਹਾਲੀ ਵਿਖੇ ਸੈਕਟਰ 66 ਵਿਖੇ ਐਮ ਐਲ ਏ ਕੁਲਵੰਤ ਸਿੰਘ ਦੀ ਮੌਜੂਦਗੀ ਵਿੱਚ ਸੱਤ ਮੰਜ਼ਲੀ ਵਰਕਿੰਗ ਵਿਮੈਨ ਹੋਸਟਲ ਦੀ ਉਸਾਰੀ ਸ਼ੁਰੂ ਕਰਵਾਉਣ ਮੌਕੇ ਕੀਤਾ। 

ਉਨ੍ਹਾਂ ਦੱਸਿਆ ਕਿ ਇਸ ਹੋਸਟਲ ਦੀ ਤਾਮੀਰ 'ਤੇ ਕਰੀਬ 70 ਕਰੋੜ ਰੁਪਏ ਦੀ ਲਾਗਤ ਆਵੇਗੀ, ਜਿਸ ਦੀ ਉਸਾਰੀ ਲੋਕ ਨਿਰਮਾਣ ਵਿਭਾਗ ਵੱਲੋਂ ਜੰਗੀ ਪੱਧਰ 'ਤੇ ਜਾਰੀ ਹੈ। ਇਹ ਹੋਸਟਲ ਪੰਜਾਬ ਦਾ ਸਭ ਤੋਂ ਵੱਡਾ ਸਰਕਾਰੀ ਖੇਤਰ ਦਾ ਵਰਕਿੰਗ ਵਿਮੈਨ ਹੋਸਟਲ ਹੋਵੇਗਾ ਜਿੱਥੇ ਕਿ 484 ਮਹਿਲਾਵਾਂ ਨੂੰ ਰਹਿਣ ਦੀ ਅਤਿ ਆਧੁਨਿਕ ਤੇ ਸੁਰੱਖਿਅਤ ਸਹੂਲਤ ਮਿਲੇਗੀ। 

ਇਸ ਹੋਸਟਲ ਵਿੱਚ ਸਿੰਗਲ ਰੂਮ, ਡਬਲ ਰੂਮ ਅਤੇ ਡੋਰਮੈਟਰੀ ਰੂਮ ਵੀ ਹੋਣਗੇ। ਕੰਮਕਾਜੀ ਔਰਤਾਂ ਦੇ ਨਾਲ ਰਹਿਣ ਵਾਲੇ ਬੱਚਿਆਂ ਵਾਸਤੇ ਕਰੈਚ ਦੀ ਸਹੂਲਤ ਵੀ ਹੋਵੇਗੀ। ਇਸ ਤੋਂ ਇਲਾਵਾ ਮਨਪ੍ਰਚਾਵੇ ਲਈ ਇੰਨਡੋਰ ਖੇਡਾਂ ਦਾ ਪ੍ਰਬੰਧ ਵੀ ਹੋਵੇਗਾ। ਉਹਨਾਂ ਦੱਸਿਆ ਕਿ ਇਹ ਮੋਹਾਲੀ ਵਿਖੇ ਬਣ ਰਿਹਾ ਤੀਸਰਾ ਵਰਕਿੰਗ ਵਿਮੈਨ ਹੋਸਟਲ ਹੈ। ਇਸ ਤੋਂ ਪਹਿਲਾਂ ਨਿਫ਼ਟ ਮੁਹਾਲੀ ਫੇਸ 1 ਵਿਖੇ 25.26 ਕਰੋੜ ਰੁਪਏ ਦੀ ਲਾਗਤ ਨਾਲ 150 ਔਰਤਾਂ ਦੇ ਰਹਿਣ ਦੀ ਸਮਰੱਥਾ ਵਾਲਾ ਹੋਸਟਲ ਨਿਰਮਾਣ ਅਧੀਨ ਹੈ। 

ਇਸੇ ਤਰ੍ਹਾਂ ਸੈਕਟਰ 79 ਮੁਹਾਲੀ ਵਿਖੇ 100 ਔਰਤਾਂ ਦੇ ਰਹਿਣ ਦੀ ਸਮਰੱਥਾ ਵਾਲਾ ਵਰਕਿੰਗ ਵਿਮੈਨ ਹੋਸਟਲ ਵੀ ਤੇਜ਼ੀ ਨਾਲ ਉਸਾਰੀ ਅਧੀਨ ਹੈ। ਇਸ ਹੋਸਟਲ ਤੇ 12.57 ਕਰੋੜ ਰੁਪਏ ਦੀ ਲਾਗਤ ਆਵੇਗੀ। ਉਹਨਾਂ ਦੱਸਿਆ ਕਿ ਮੋਹਾਲੀ ਵਿਖੇ ਬਣ ਰਹੇ ਉਕਤ ਤਿੰਨ ਵਰਕਿੰਗ ਵਿਮੈਨ ਹੋਸਟਲਾਂ ਤੋਂ ਇਲਾਵਾ ਵਿਭਾਗ ਵੱਲੋਂ ਗਾਂਧੀ ਵਿਨੀਤਾ ਆਸ਼ਰਮ ਜਲੰਧਰ ਵਿਖੇ 100 ਔਰਤਾਂ ਦੇ ਰਹਿਣ ਦੀ ਸਮਰੱਥਾ ਵਾਲਾ 10.11 ਕਰੋੜ ਰੁਪਏ ਦੀ ਲਾਗਤ ਵਾਲਾ ਹੋਸਟਲ ਅਤੇ ਅੰਮ੍ਰਿਤਸਰ ਵਿਖੇ 150 ਔਰਤਾਂ ਦੀ ਰਿਹਾਇਸ਼ ਦੀ ਸਮਰੱਥਾ ਵਾਲਾ 27.34 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਵਰਕਿੰਗ ਵੇਮੈਨ ਹੋਸਟਲ ਨਿਰਮਾਣ ਅਧੀਨ ਹੈ। 

ਉਨ੍ਹਾਂ ਕਿਹਾ ਕਿ ਇਹ ਸਾਰੇ ਹੋਸਟਲ ਬਹੁਤ ਜਲਦੀ ਮਿੱਥੇ ਸਮੇਂ ਮੁਤਾਬਿਕ ਤਿਆਰ ਕਰ ਲਏ ਜਾਣਗੇ। ਉਹਨਾਂ ਦੱਸਿਆ ਕਿ ਵਿਭਾਗ ਵੱਲੋਂ ਇਹਨਾਂ ਵਰਕਿੰਗ ਵਿਮੈਨ ਹੋਸਟਲਾਂ ਵਿੱਚ ਰਹਿਣ ਵਾਲੀਆਂ ਮਹਿਲਾਵਾਂ ਨੂੰ ਬਹੁਤ ਹੀ ਵਾਜਬ ਅਤੇ ਨਾ-ਮਾਤਰ ਕਿਰਾਏ 'ਤੇ ਰਿਹਾਇਸ਼ ਉਪਲਬਧ ਕਰਵਾਈ ਜਾਵੇਗੀ।

ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਅੱਗੇ ਦੱਸਿਆ ਕਿ ਬਠਿੰਡਾ ਵਿਖੇ ਅਜਿਹਾ ਹੀ ਇੱਕ ਹੋਸਟਲ ਰੈਡ ਕਰਾਸ ਦੀ ਇਮਾਰਤ ਵਿੱਚ ਕਿਰਾਏ ਤੇ ਇਮਾਰਤ ਦਾ ਪ੍ਰਬੰਧ ਕਰਕੇ ਚਲਾਇਆ ਗਿਆ ਹੈ, ਜਿੱਥੇ 100 ਔਰਤਾਂ ਦੇ ਰਹਿਣ ਦੀ ਸਮਰੱਥਾ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਵਿਭਾਗ ਵੱਲੋਂ ਕਿਸੇ ਵੀ ਸ਼ਹਿਰ ਵਿੱਚ ਕੰਮਕਾਜੀ ਔਰਤਾਂ ਦੀ ਵਰਕਿੰਗ ਵਿਮਨ ਹੋਸਟਲ ਦੀ ਮੰਗ ਤੇ ਕਿਰਾਏ ਤੇ ਪ੍ਰਬੰਧ ਕਰਕੇ ਰਹਿਣ ਦੀ ਸਹੂਲਤ ਦੇ ਦਿੱਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਵਿਭਾਗ ਦਾ ਇੱਕੋ ਇੱਕ ਉਦੇਸ਼ ਘਰਾਂ ਤੋਂ ਬਾਹਰ ਦੂਸਰੇ ਸ਼ਹਿਰਾਂ ਵਿੱਚ ਜਾ ਕੇ ਕੰਮ ਕਰਨ ਵਾਲੀਆਂ ਮਹਿਲਾਵਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਉਣ ਦੇਣਾ ਹੈ। ਮੀਡੀਆ ਨਾਲ ਗੱਲਬਾਤ ਦੌਰਾਨ ਉਹਨਾਂ ਕਿਹਾ ਕਿ ਪੰਜਾਬ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਆਪਣੇ ਲੋਕ ਹਿਤੂ ਫੈਸਲਿਆਂ ਅਤੇ ਵਿਕਾਸ ਕੰਮਾਂ ਕਰਕੇ ਪੰਜਾਬ ਵਿੱਚ ਸਾਲ 2027 ਵਿੱਚ ਫਿਰ ਤੋਂ ਆਵੇਗੀ ਅਤੇ ਸਰਕਾਰ ਸਬੰਧੀ ਲੋਕਾਂ ਵਿੱਚ ਵੀ ਹਾਂ-ਪੱਖੀ ਫੀਡਬੈਕ ਪਾਇਆ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਸਰਕਾਰ ਦੀ ਕੀਤੀ ਜਾ ਰਹੀ ਬੇਲੋੜੀ ਨੁਕਤਾਚੀਨੀ, ਉਨ੍ਹਾਂ ਪਾਰਟੀਆਂ ਦੀ ਸਰਕਾਰ ਦੀ ਕਾਰਗੁਜ਼ਾਰੀ ਦੇ ਮੁਕਾਬਲੇ ਵਿੱਚ ਕਿਤੇ ਵੀ ਖੜ੍ਹੇ ਨਾ ਹੋਣ ਕਾਰਨ ਹੀ ਹੈ। ਐਮ ਐਲ ਏ ਕੁਲਵੰਤ ਸਿੰਘ ਨੇ ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦਾ ਧੰਨਵਾਦ ਕਰਦਿਆਂ ਆਖਿਆ ਕਿ ਮੋਹਾਲੀ ਵਰਗੇ ਤੇਜ਼ੀ ਨਾਲ ਵਿਕਸਿਤ ਹੋ ਰਹੇ ਸ਼ਹਿਰ ਵਿੱਚ, ਦੂਰ ਦੁਰਾਡੇ ਤੋਂ ਆਉਂਦੀਆਂ ਕੰਮ-ਕਾਜੀ ਔਰਤਾਂ ਲਈ ਅਜਿਹੇ ਵਰਕਿੰਗ ਵਿਮੈਨ ਹੋਸਟਲ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਦੀ ਮਹਿਲਾਵਾਂ ਦੀ ਸੁਰੱਖਿਆ ਪ੍ਰਤੀ ਵਚਨਬੱਧਤਾ ਦਾ ਪ੍ਰਤੀਕ ਹੈ।

ਇਸ ਮੌਕੇ ਡਾਇਰੈਕਟਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਡਾ. ਸੇਨਾ ਅਗਰਵਾਲ, ਵਿਸ਼ੇਸ਼ ਸਕੱਤਰ ਕੇਸ਼ਵ ਹਿੰਗੋਨੀਆ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੋਨਮ ਚੌਧਰੀ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਿਖਿਲ ਅਰੋੜਾ, ਲੋਕ ਨਿਰਮਾਣ ਵਿਭਾਗ ਦੀ ਪ੍ਰਾਂਤਕ ਡਿਵੀਜ਼ਨ ਦੇ ਕਾਰਜਕਾਰੀ ਇੰਜੀਨੀਅਰ ਰਣਜੀਤ ਸਿੰਘ ਸਿੱਧੂ ਮੌਜੂਦ ਸਨ।

 

Tags: Dr Baljit Kaur , AAP Punjab , Kulwant Singh Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD