Friday, 19 June 2026

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚੰਡੀਗੜ੍ਹ ਭਾਜਪਾ ਪ੍ਰਧਾਨ ਵੱਲੋਂ ਪੰਜਾਬੀਆਂ ਖਿਲਾਫ਼ ਅਪਮਾਨਜਨਕ ਟਿੱਪਣੀ ਦੀ ਕੀਤੀ ਨਿੰਦਾ ਕੁਲਤਾਰ ਸਿੰਘ ਸੰਧਵਾਂ ਨੇ ਟ੍ਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਜ਼ਿਲ੍ਹਾ ਅਜਾਇਬ ਘਰ ਸੰਗਰੂਰ ਨੂੰ ਹੋਰ ਵਿਕਸਤ ਕਰਨ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ : ਗੁਲਾਬ ਚੰਦ ਕਟਾਰੀਆ ਪਟਿਆਲਾ ਜ਼ਿਲ੍ਹੇ 'ਚ 7 ਪ੍ਰੀਖਿਆ ਕੇਂਦਰਾਂ ‘ਤੇ ਨੀਟ ਪ੍ਰੀਖਿਆ ਦੀਆਂ ਤਿਆਰੀਆਂ ਮੁਕੰਮਲ : ਡਾ. ਹਿਮਾਂਸ਼ੂ ਅਗਰਵਾਲ ਅਧਿਕਾਰੀ ਆਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਕਰਨਾ ਯਕੀਨੀ ਬਣਾਉਣ : ਨਾਇਬ ਸਿੰਘ ਸੈਣੀ ਸੂਬਾ ਸਰਕਾਰ ਦੀਆਂ ਜਨ-ਭਲਾਈਕਾਰੀ ਯੋਜਨਾਵਾਂ ਦੀ ਪੰਜਾਬ ਵਿੱਚ ਹੋ ਰਹੀ ਚਰਚਾ - ਨਾਇਬ ਸਿੰਘ ਸੈਣੀ ਨਾਇਬ ਸੈਣੀ ਨੇ ਸਿਰਸਾ ਵਿੱਚ ਕੀਤਾ ਜਨ-ਭਲਾਈ ਕੈਂਪ ਦਾ ਨਿਰੀਖਣ ਦ੍ਰੌਪਦੀ ਮੁਰਮੂ ਓਂਕਾਰੇਸ਼ਵਰ, ਮੱਧ ਪ੍ਰਦੇਸ਼ ਵਿਖੇ ਅੰਤਰਰਾਸ਼ਟਰੀ ਸਿਕਲ ਸੈੱਲ ਦਿਵਸ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਮਨੋਵਿਗਿਆਨ ਕਲੀਨਿਕਲ ਸਿਖਲਾਈ ਲਈ ਨਵਾਂ ਕਦਮ ਪੰਜਾਬ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿੰਗ ਵਿਮੈਨ ਹੋਸਟਲ ਨਿਰਮਾਣ ਅਧੀਨ : ਡਾ. ਬਲਜੀਤ ਕੌਰ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਨੂੰ ਸਫ਼ਲ ਬਣਾਉਣ ਲਈ ਬੀ.ਐਲ.ਓਜ਼ ਫੀਲਡ ਵਿੱਚ ਪੂਰੀ ਤਰ੍ਹਾਂ ਸਰਗਰਮ : ਨਵਜੋਤ ਕੌਰ ਪੰਜਾਬ ਸਰਕਾਰ ਨੇ ਬਿਮਾਰੀ ਦੀ ਸ਼ੁਰੂਆਤੀ ਪਛਾਣ ਨੂੰ ਹੁਲਾਰਾ ਦੇਣ ਲਈ ਏਆਈ ਹੈਲਥਕੇਅਰ ਐਮਓਯੂ 'ਤੇ ਦਸਤਖਤ ਕੀਤੇ ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੇ ਬਕਾਏ ਵਸੂਲਣ ਲਈ ਵੈਟ ਅਤੇ ਜੀਐਸਟੀ ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਸ਼ੁਰੂ : ਹਰਪਾਲ ਸਿੰਘ ਚੀਮਾ 5 ਬੱਚਿਆਂ ਦੇ ਚਿਹਰਿਆਂ 'ਤੇ ਪਰਤੀ ਮੁਸਕਾਨ ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ : ਡਾ. ਬਲਜੀਤ ਕੌਰ ਯੋਗ ਸਿਰਫ਼ ਕਸਰਤ ਨਹੀਂ, ਸੰਪੂਰਨ ਜੀਵਨ ਪੱਧਤੀ ਹੈ - ਨਾਇਬ ਸਿੰਘ ਸੈਣੀ ਜਪਾਨ ਦੀ ਸੰਸਦ ਅਤੇ ਚੋਟੀ ਦੇ ਆਗੂਆਂ ਤੱਕ ਪਹੁੰਚਿਆ ਸ੍ਰੀਮਦਭਗਵਦਗੀਤਾ ਦਾ ਸੰਦੇਸ਼ ਸ਼ੈਰੀ ਕਲਸੀ ਨੇ ਪੁਰਾਣੀ ਤਹਿਸੀਲ ਬਟਾਲਾ ਵਿਚ ਕੰਮ ਕਰਦੇ ਵਸੀਕਾ ਨਵੀਸਾਂ, ਫੋਟੋ ਸਟੇਟ ਅਤੇ ਟਾਈਪਿਸਟਾਂ ਦੀ ਮੰਗ ਕੀਤੀ ਪੂਰੀ ਪਿੰਡ ਕੁਦਨੀ ਵਿਖੇ ਐਡਵੋਕੇਟ ਬਰਿੰਦਰ ਗੋਇਲ ਦੇ"ਲੋਕ ਮਿਲਣੀ"ਪ੍ਰੋਗਰਾਮ ਦੌਰਾਨ ਸੈਂਕੜੇ ਪਰਿਵਾਰ "ਆਪ" ਚ ਹੋਏ ਸ਼ਾਮਿਲ ਧੂਰੀ ਹਲਕੇ ਦੇ ਹਰੇਕ ਵਪਾਰੀ ਤੱਕ ਪਹੁੰਚ ਕਰੇਗਾ ਪੰਜਾਬ ਰਾਜ ਵਪਾਰੀ ਕਮਿਸ਼ਨ: ਚੇਅਰਮੈਨ ਪੁਸ਼ਪਿੰਦਰ ਸ਼ਰਮਾ ਮਾਨਸਾ ਪੁਲਿਸ ਵੱਲੋਂ ਅੰਨ੍ਹੇ ਕਤਲ ਦੇ ਮੁਕੱਦਮੇ ਨੂੰ ਟਰੇਸ ਕਰਕੇ ਚਾਰ ਵਿਅਕਤੀ ਨਾਮਜਦ, ਤਿੰਨ ਦੋਸ਼ੀ ਕਾਬੂ ਸ਼ੈਰੀ ਕਲਸੀ ਵਲੋਂ ਬਟਾਲਾ ਦੇ ਇਤਿਹਾਸ ਵਿੱਚ ਇੱਕ ਹੋਰ ਨਵਾਂ ਮੀਲ ਪੱਥਰ ਸਥਾਪਿਤ, ਟਰੈਫਿਕ ਦੀ ਸਮੱਸਿਆ ਦਾ ਕੀਤਾ ਸਥਾਈ ਹੱਲ

 

ਦ੍ਰੌਪਦੀ ਮੁਰਮੂ ਓਂਕਾਰੇਸ਼ਵਰ, ਮੱਧ ਪ੍ਰਦੇਸ਼ ਵਿਖੇ ਅੰਤਰਰਾਸ਼ਟਰੀ ਸਿਕਲ ਸੈੱਲ ਦਿਵਸ ਪ੍ਰੋਗਰਾਮ ਵਿੱਚ ਸ਼ਾਮਲ ਹੋਏ

ਰਾਸ਼ਟਰੀ ਸਿਕਲ ਸੈੱਲ ਅਨੀਮੀਆ ਮੁਕਤੀ ਮਿਸ਼ਨ ਪੂਰੇ ਵਿਸ਼ਵ ਵਿੱਚ ਜੈਨੇਟਿਕ ਬਿਮਾਰੀਆਂ ਦੀ ਜਾਂਚ-ਪਰਖ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚੋਂ ਇੱਕ ਹੈ : ਦ੍ਰੌਪਦੀ ਮੁਰਮੂ

Droupadi Murmu, President of India, President, Indian President, Rashtrapati, Mohan Yadav, Dr Mohan Yadav, BJP Madhya Pradesh, Chief Minister of Madhya Pradesh, Omkareshwar, Madhya Pradesh, International Sickle Cell Day Commemoration

Armaan

Armaan

5 Dariya News

ਓਂਕਾਰੇਸ਼ਵਰ (ਮੱਧ ਪ੍ਰਦੇਸ਼) , 19 Jun 2026

Last updated on: Jun 19, 2026, 17:42 IST

ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਅੱਜ 19 ਜੂਨ, 2026 ਨੂੰ ਓਂਕਾਰੇਸ਼ਵਰ, ਮੱਧ ਪ੍ਰਦੇਸ਼ ਵਿਖੇ ਅੰਤਰਰਾਸ਼ਟਰੀ ਸਿਕਲ ਸੈੱਲ ਦਿਵਸ ਪ੍ਰੋਗਰਾਮ ਵਿੱਚ ਸ਼ਾਮਲ ਹੋਏ। ਇਸ ਮੌਕੇ ’ਤੇ ਬੋਲਦਿਆਂ ਰਾਸ਼ਟਰਪਤੀ ਨੇ ਕਿਹਾ ਕਿ ਅੰਤਰਰਾਸ਼ਟਰੀ ਸਿਕਲ ਸੈੱਲ ਦਿਵਸ ਦੇ ਮੌਕੇ ’ਤੇ ਇਸ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਸਿਹਤ ਦੇ ਖੇਤਰ ਵਿੱਚ ਇੱਕ ਮਹੱਤਵਪੂਰਨ ਚੁਣੌਤੀ ਦਾ ਸਾਹਮਣਾ ਕਰਨ ਦੀ ਦਿਸ਼ਾ ਵਿੱਚ ਇੱਕ ਸਾਰਥਕ ਯਤਨ ਹੈ।

ਉਨ੍ਹਾਂ ਨੂੰ ਇਹ ਜਾਣ ਕੇ ਖੁਸ਼ੀ ਹੋਈ ਕਿ ਰਾਸ਼ਟਰੀ ਸਿਕਲ ਸੈੱਲ ਅਨੀਮੀਆ ਮੁਕਤੀ ਮਿਸ਼ਨ ਦੇ ਤਹਿਤ ਸਕ੍ਰੀਨਿੰਗ ਦਾ ਟੀਚਾ ਸਮੇਂ ਤੋਂ ਪਹਿਲਾਂ ਹੀ ਪੂਰਾ ਕਰ ਲਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਨਵਜੰਮੇ ਬੱਚਿਆਂ ਤੋਂ ਲੈ ਕੇ 40 ਸਾਲ ਦੀ ਉਮਰ ਤੱਕ ਦੇ ਸੱਤ ਕਰੋੜ ਲੋਕਾਂ ਦੀ ਸਕ੍ਰੀਨਿੰਗ ਕੀਤੀ ਜਾ ਚੁੱਕੀ ਹੈ, ਇਹ ਕੋਈ ਛੋਟੀ ਪ੍ਰਾਪਤੀ ਨਹੀਂ ਹੈ; ਇਹ ਪੂਰੇ ਵਿਸ਼ਵ ਵਿੱਚ ਜੈਨੇਟਿਕ ਬਿਮਾਰੀਆਂ ਦੀ ਜਾਂਚ-ਪਰਖ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚੋਂ ਇੱਕ ਹੈ।

ਰਾਸ਼ਟਰਪਤੀ ਨੇ ਕਿਹਾ ਕਿ ਮਿਸ਼ਨ ਮੋਡ ਵਿੱਚ ਕੀਤੀ ਗਈ ਸਕ੍ਰੀਨਿੰਗ ਦਾ ਹੀ ਨਤੀਜਾ ਹੈ ਕਿ ਹੁਣ ਤੱਕ ਲਗਭਗ 2.5 ਲੱਖ ਲੋਕਾਂ ਵਿੱਚ ਸਿਕਲ ਸੈੱਲ ਸਬੰਧੀ ਬਿਮਾਰੀ ਦੀ ਪਛਾਣ ਕੀਤੀ ਜਾ ਚੁੱਕੀ ਹੈ ਅਤੇ ਇਸ ਬਿਮਾਰੀ ਦੇ 20 ਲੱਖ ਤੋਂ ਵੀ ਵੱਧ ਵਾਹਕ (ਕੈਰੀਅਰ) ਵੀ ਪਛਾਣੇ ਜਾ ਚੁੱਕੇ ਹਨ। ਉਨ੍ਹਾਂ ਨੇ ਵਾਹਕਾਂ ਦੀ ਇੰਨੀ ਵੱਡੀ ਗਿਣਤੀ ਨਾਲ ਜੁੜੀਆਂ ਚੁਣੌਤੀਆਂ ਨੂੰ ਸਮਝਣ ਦੀ ਲੋੜ ’ਤੇ ਜ਼ੋਰ ਦਿੱਤਾ।

ਉਨ੍ਹਾਂ ਨੇ ਸਿਕਲ ਸੈੱਲ ਨਾਲ ਜੁੜੇ ਮਰੀਜ਼ਾਂ ਅਤੇ ਵਾਹਕਾਂ ਦੀ ਪਛਾਣ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਸਹੀ ਸਿਹਤ ਸੰਭਾਲ ਯਕੀਨੀ ਬਣਾਉਣ ਲਈ ਕੇਂਦਰ ਅਤੇ ਰਾਜ ਸਰਕਾਰਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮੱਧ ਪ੍ਰਦੇਸ਼ ਰਾਜ ਨੇ 17 ਸਤੰਬਰ ਤੋਂ 2 ਅਕਤੂਬਰ, 2025 ਤੱਕ ਚੱਲੇ “ਸਵਸਥ ਨਾਰੀ, ਸਸ਼ਕਤ ਪਰਿਵਾਰ ਅਭਿਆਨ” ਦੇ ਤਹਿਤ ਚਾਰ ਲੱਖ ਤੋਂ ਵੱਧ ਔਰਤਾਂ ਦੀ ਸਿਕਲ ਸੈੱਲ ਸਕ੍ਰੀਨਿੰਗ ਦਾ ਰਿਕਾਰਡ ਕਾਇਮ ਕਰਕੇ ਇਸ ਸਮੱਸਿਆ ਦੇ ਹੱਲ ਲਈ ਅਣਮੁੱਲਾ ਯੋਗਦਾਨ ਪਾਇਆ ਹੈ।

ਰਾਸ਼ਟਰਪਤੀ ਨੇ ਗੌਰ ਕੀਤਾ ਕਿ ਮੱਧ ਪ੍ਰਦੇਸ਼ ਸਰਕਾਰ ਨੇ ਪਿਛਲੇ ਸਾਲ ‘ਵਿਸ਼ਵ ਸਿਕਲ ਸੈੱਲ ਦਿਵਸ’ ’ਤੇ “ਸਿਕਲ ਮਿੱਤਰ” ਪਹਿਲਕਦਮੀ ਦੀ ਸ਼ੁਰੂਆਤ ਕੀਤੀ ਸੀ। ਇਸ ਪਹਿਲਕਦਮੀ ਦੇ ਅੰਤਰਗਤ ਜਾਗਰੂਕਤਾ ਵਧਾਉਣ, ਮਰੀਜ਼ਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਸਰਕਾਰੀ ਅਤੇ ਗੈਰ-ਸਰਕਾਰੀ ਸੰਸਥਾਵਾਂ, ਸਵੈ-ਸੇਵੀ ਸੰਗਠਨਾਂ ਦੇ ਨੁਮਾਇੰਦਿਆਂ ਅਤੇ ਐੱਨ.ਸੀ.ਸੀ. ਕੈਡੇਟਾਂ ਨੂੰ ਸਿਖਲਾਈ ਦਿੱਤੀ ਗਈ ਹੈ।

ਉਨ੍ਹਾਂ ਨੇ ਭਰੋਸਾ ਪ੍ਰਗਟਾਇਆ ਕਿ ਸਾਰੇ ਰਾਜਾਂ ਦੀ ਸੰਗਠਿਤ ਸ਼ਕਤੀ ਅਤੇ ਸਰਗਰਮੀ ਨਾਲ ਅਸੀਂ ਸਾਲ 2047 ਤੋਂ ਬਹੁਤ ਪਹਿਲਾਂ ਹੀ ਦੇਸ਼ ਵਿੱਚੋਂ ਸਿਕਲ ਸੈੱਲ ਸਬੰਧੀ ਬਿਮਾਰੀਆਂ ਦੇ ਮੁਕਤੀ ਦੇ ਆਪਣੇ ਰਾਸ਼ਟਰੀ ਟੀਚੇ ਨੂੰ ਹਾਸਲ ਕਰਨ ਵਿੱਚ ਜ਼ਰੂਰ ਸਫਲ ਹੋਵਾਂਗੇ।

 

Tags: Droupadi Murmu , President of India , President , Indian President , Rashtrapati , Mohan Yadav , Dr Mohan Yadav , BJP Madhya Pradesh , Chief Minister of Madhya Pradesh , Omkareshwar , Madhya Pradesh , International Sickle Cell Day Commemoration

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD