Friday, 19 June 2026

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚੰਡੀਗੜ੍ਹ ਭਾਜਪਾ ਪ੍ਰਧਾਨ ਵੱਲੋਂ ਪੰਜਾਬੀਆਂ ਖਿਲਾਫ਼ ਅਪਮਾਨਜਨਕ ਟਿੱਪਣੀ ਦੀ ਕੀਤੀ ਨਿੰਦਾ ਕੁਲਤਾਰ ਸਿੰਘ ਸੰਧਵਾਂ ਨੇ ਟ੍ਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਜ਼ਿਲ੍ਹਾ ਅਜਾਇਬ ਘਰ ਸੰਗਰੂਰ ਨੂੰ ਹੋਰ ਵਿਕਸਤ ਕਰਨ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ : ਗੁਲਾਬ ਚੰਦ ਕਟਾਰੀਆ ਪਟਿਆਲਾ ਜ਼ਿਲ੍ਹੇ 'ਚ 7 ਪ੍ਰੀਖਿਆ ਕੇਂਦਰਾਂ ‘ਤੇ ਨੀਟ ਪ੍ਰੀਖਿਆ ਦੀਆਂ ਤਿਆਰੀਆਂ ਮੁਕੰਮਲ : ਡਾ. ਹਿਮਾਂਸ਼ੂ ਅਗਰਵਾਲ ਅਧਿਕਾਰੀ ਆਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਕਰਨਾ ਯਕੀਨੀ ਬਣਾਉਣ : ਨਾਇਬ ਸਿੰਘ ਸੈਣੀ ਸੂਬਾ ਸਰਕਾਰ ਦੀਆਂ ਜਨ-ਭਲਾਈਕਾਰੀ ਯੋਜਨਾਵਾਂ ਦੀ ਪੰਜਾਬ ਵਿੱਚ ਹੋ ਰਹੀ ਚਰਚਾ - ਨਾਇਬ ਸਿੰਘ ਸੈਣੀ ਨਾਇਬ ਸੈਣੀ ਨੇ ਸਿਰਸਾ ਵਿੱਚ ਕੀਤਾ ਜਨ-ਭਲਾਈ ਕੈਂਪ ਦਾ ਨਿਰੀਖਣ ਦ੍ਰੌਪਦੀ ਮੁਰਮੂ ਓਂਕਾਰੇਸ਼ਵਰ, ਮੱਧ ਪ੍ਰਦੇਸ਼ ਵਿਖੇ ਅੰਤਰਰਾਸ਼ਟਰੀ ਸਿਕਲ ਸੈੱਲ ਦਿਵਸ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਮਨੋਵਿਗਿਆਨ ਕਲੀਨਿਕਲ ਸਿਖਲਾਈ ਲਈ ਨਵਾਂ ਕਦਮ ਪੰਜਾਬ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿੰਗ ਵਿਮੈਨ ਹੋਸਟਲ ਨਿਰਮਾਣ ਅਧੀਨ : ਡਾ. ਬਲਜੀਤ ਕੌਰ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਨੂੰ ਸਫ਼ਲ ਬਣਾਉਣ ਲਈ ਬੀ.ਐਲ.ਓਜ਼ ਫੀਲਡ ਵਿੱਚ ਪੂਰੀ ਤਰ੍ਹਾਂ ਸਰਗਰਮ : ਨਵਜੋਤ ਕੌਰ ਪੰਜਾਬ ਸਰਕਾਰ ਨੇ ਬਿਮਾਰੀ ਦੀ ਸ਼ੁਰੂਆਤੀ ਪਛਾਣ ਨੂੰ ਹੁਲਾਰਾ ਦੇਣ ਲਈ ਏਆਈ ਹੈਲਥਕੇਅਰ ਐਮਓਯੂ 'ਤੇ ਦਸਤਖਤ ਕੀਤੇ ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੇ ਬਕਾਏ ਵਸੂਲਣ ਲਈ ਵੈਟ ਅਤੇ ਜੀਐਸਟੀ ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਸ਼ੁਰੂ : ਹਰਪਾਲ ਸਿੰਘ ਚੀਮਾ 5 ਬੱਚਿਆਂ ਦੇ ਚਿਹਰਿਆਂ 'ਤੇ ਪਰਤੀ ਮੁਸਕਾਨ ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ : ਡਾ. ਬਲਜੀਤ ਕੌਰ ਯੋਗ ਸਿਰਫ਼ ਕਸਰਤ ਨਹੀਂ, ਸੰਪੂਰਨ ਜੀਵਨ ਪੱਧਤੀ ਹੈ - ਨਾਇਬ ਸਿੰਘ ਸੈਣੀ ਜਪਾਨ ਦੀ ਸੰਸਦ ਅਤੇ ਚੋਟੀ ਦੇ ਆਗੂਆਂ ਤੱਕ ਪਹੁੰਚਿਆ ਸ੍ਰੀਮਦਭਗਵਦਗੀਤਾ ਦਾ ਸੰਦੇਸ਼ ਸ਼ੈਰੀ ਕਲਸੀ ਨੇ ਪੁਰਾਣੀ ਤਹਿਸੀਲ ਬਟਾਲਾ ਵਿਚ ਕੰਮ ਕਰਦੇ ਵਸੀਕਾ ਨਵੀਸਾਂ, ਫੋਟੋ ਸਟੇਟ ਅਤੇ ਟਾਈਪਿਸਟਾਂ ਦੀ ਮੰਗ ਕੀਤੀ ਪੂਰੀ ਪਿੰਡ ਕੁਦਨੀ ਵਿਖੇ ਐਡਵੋਕੇਟ ਬਰਿੰਦਰ ਗੋਇਲ ਦੇ"ਲੋਕ ਮਿਲਣੀ"ਪ੍ਰੋਗਰਾਮ ਦੌਰਾਨ ਸੈਂਕੜੇ ਪਰਿਵਾਰ "ਆਪ" ਚ ਹੋਏ ਸ਼ਾਮਿਲ ਧੂਰੀ ਹਲਕੇ ਦੇ ਹਰੇਕ ਵਪਾਰੀ ਤੱਕ ਪਹੁੰਚ ਕਰੇਗਾ ਪੰਜਾਬ ਰਾਜ ਵਪਾਰੀ ਕਮਿਸ਼ਨ: ਚੇਅਰਮੈਨ ਪੁਸ਼ਪਿੰਦਰ ਸ਼ਰਮਾ ਮਾਨਸਾ ਪੁਲਿਸ ਵੱਲੋਂ ਅੰਨ੍ਹੇ ਕਤਲ ਦੇ ਮੁਕੱਦਮੇ ਨੂੰ ਟਰੇਸ ਕਰਕੇ ਚਾਰ ਵਿਅਕਤੀ ਨਾਮਜਦ, ਤਿੰਨ ਦੋਸ਼ੀ ਕਾਬੂ ਸ਼ੈਰੀ ਕਲਸੀ ਵਲੋਂ ਬਟਾਲਾ ਦੇ ਇਤਿਹਾਸ ਵਿੱਚ ਇੱਕ ਹੋਰ ਨਵਾਂ ਮੀਲ ਪੱਥਰ ਸਥਾਪਿਤ, ਟਰੈਫਿਕ ਦੀ ਸਮੱਸਿਆ ਦਾ ਕੀਤਾ ਸਥਾਈ ਹੱਲ

 

ਜ਼ਿਲ੍ਹਾ ਅਜਾਇਬ ਘਰ ਸੰਗਰੂਰ ਨੂੰ ਹੋਰ ਵਿਕਸਤ ਕਰਨ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ : ਗੁਲਾਬ ਚੰਦ ਕਟਾਰੀਆ

ਬਨਾਸਰ ਬਾਗ਼ ਵਿਖੇ ਸਥਿਤ ਬਾਰਾਂਦਰੀ ਦੀ ਵੀ ਹੋਵੇਗੀ ਵਿਸ਼ੇਸ਼ ਸਾਂਭ-ਸੰਭਾਲ

Gulab Chand Kataria, Governor of Punjab, Punjab Governor, Punjab Raj Bhavan, PoonamDeep Kaur, DC Sangrur, Deputy Commissioner Sangrur, Sangrur

Gurpreet Singh

Gurpreet Singh

5 Dariya News

ਸੰਗਰੂਰ , 19 Jun 2026

Last updated on: Jun 19, 2026, 18:29 IST

ਰਾਜਪਾਲ, ਪੰਜਾਬ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਆਪਣੇ ਸੰਗਰੂਰ ਦੌਰੇ ਦੌਰਾਨ ਜ਼ਿਲ੍ਹੇ ਦੀ ਇਤਿਹਾਸਕ ਅਤੇ ਸੱਭਿਆਚਾਰਕ ਵਿਰਾਸਤ ਦੀ ਸੰਭਾਲ ਅਤੇ ਵਿਕਾਸ ਪ੍ਰਤੀ ਆਪਣੀ ਵਚਨਬੱਧਤਾ ਜਤਾਉਂਦਿਆਂ ਕਿਹਾ ਕਿ ਜ਼ਿਲ੍ਹਾ ਅਜਾਇਬ ਘਰ ਸੰਗਰੂਰ ਨੂੰ ਹੋਰ ਵਿਕਸਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਅਜਾਇਬ ਘਰ ਸੰਗਰੂਰ ਅਤੇ ਪੰਜਾਬ ਦੇ ਸ਼ਾਨਦਾਰ ਇਤਿਹਾਸ, ਰਵਾਇਤਾਂ ਅਤੇ ਵਿਰਾਸਤ ਨੂੰ ਸੰਭਾਲਣ ਦਾ ਇੱਕ ਮਹੱਤਵਪੂਰਨ ਕੇਂਦਰ ਹੈ ਅਤੇ ਇਸ ਨੂੰ ਹੋਰ ਆਧੁਨਿਕ, ਸੁਵਿਧਾਜਨਕ ਅਤੇ ਲੋਕਾਂ ਲਈ ਆਕਰਸ਼ਕ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ।

ਰਾਜਪਾਲ ਨੇ ਜ਼ਿਲ੍ਹਾ ਅਜਾਇਬ ਘਰ ਦਾ ਦੌਰਾ ਕਰਦਿਆਂ ਉਥੇ ਪ੍ਰਦਰਸ਼ਿਤ ਪੁਰਾਤਨ ਵਸਤਾਂ, ਦੁਰਲੱਭ ਦਸਤਾਵੇਜ਼ਾਂ, ਇਤਿਹਾਸਕ ਤਸਵੀਰਾਂ ਅਤੇ ਸੱਭਿਆਚਾਰਕ ਨਮੂਨਿਆਂ ਦਾ ਧਿਆਨ ਨਾਲ ਅਧਿਐਨ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਅਜਾਇਬ ਘਰ ਸਿਰਫ਼ ਪੁਰਾਣੀਆਂ ਯਾਦਾਂ ਦੀ ਸੰਭਾਲ ਨਹੀਂ ਕਰਦੇ, ਸਗੋਂ ਨਵੀਂ ਪੀੜ੍ਹੀ ਨੂੰ ਆਪਣੇ ਵਿਰਸੇ ਅਤੇ ਇਤਿਹਾਸ ਨਾਲ ਜੋੜਨ ਦਾ ਵੀ ਮਹੱਤਵਪੂਰਨ ਸਾਧਨ ਹਨ। 

ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਅਜਾਇਬ ਘਰ ਵਿੱਚ ਡਿਜੀਟਲ ਪ੍ਰਦਰਸ਼ਨੀਆਂ, ਆਡੀਓ-ਵਿਜ਼ੂਅਲ ਸਹੂਲਤਾਂ ਅਤੇ ਹੋਰ ਸੁਧਾਰਾਂ ਰਾਹੀਂ ਇਸ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾਵੇ। ਇਸ ਦੌਰਾਨ ਰਾਜਪਾਲ ਨੇ ਬਨਾਸਰ ਬਾਗ਼ ਸਥਿਤ ਇਤਿਹਾਸਕ ਬਾਰਾਂਦਰੀ ਦੀ ਸੰਭਾਲ ਸਬੰਧੀ ਵਿਸਥਾਰ ਨਾਲ ਜਾਣਕਾਰੀ ਲਈ। 

ਉਨ੍ਹਾਂ ਕਿਹਾ ਕਿ ਬਾਰਾਂਦਰੀ ਸੰਗਰੂਰ ਦੀ ਇਤਿਹਾਸਕ ਪਛਾਣ ਦਾ ਇੱਕ ਅਹਿਮ ਹਿੱਸਾ ਹੈ ਅਤੇ ਇਸ ਦੀ ਵਿਸ਼ੇਸ਼ ਸਾਂਭ-ਸੰਭਾਲ ਲਈ ਯੋਜਨਾਬੱਧ ਢੰਗ ਨਾਲ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਅਜਿਹੀਆਂ ਵਿਰਾਸਤੀ ਇਮਾਰਤਾਂ ਨੂੰ ਸੰਭਾਲਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।

ਰਾਜਪਾਲ ਨੇ ਕਿਹਾ ਕਿ ਪੰਜਾਬ ਦੀ ਧਰਤੀ ਇਤਿਹਾਸਕ ਅਤੇ ਧਾਰਮਿਕ ਵਿਰਾਸਤ ਨਾਲ ਭਰਪੂਰ ਹੈ ਅਤੇ ਸਰਕਾਰ ਦਾ ਫਰਜ਼ ਹੈ ਕਿ ਇਨ੍ਹਾਂ ਧਰੋਹਰਾਂ ਦੀ ਸੰਭਾਲ ਕਰਕੇ ਉਨ੍ਹਾਂ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਸੁਰੱਖਿਅਤ ਰੱਖਿਆ ਜਾਵੇ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਸੰਗਰੂਰ ਦੀਆਂ ਹੋਰ ਵਿਰਾਸਤੀ ਥਾਵਾਂ ਦੀ ਪਛਾਣ ਕਰਕੇ ਉਨ੍ਹਾਂ ਦੀ ਸੰਭਾਲ ਲਈ ਵੀ ਯੋਜਨਾਵਾਂ ਤਿਆਰ ਕੀਤੀਆਂ ਜਾਣ।

ਇਸ ਤੋਂ ਪਹਿਲਾਂ ਰਾਜਪਾਲ ਸ਼੍ਰੀ ਕਾਲੀ ਮਾਤਾ ਮੰਦਿਰ ਵਿਖੇ ਨਤਮਸਤਕ ਹੋਏ ਅਤੇ ਪੰਜਾਬ ਦੀ ਖੁਸ਼ਹਾਲੀ, ਤਰੱਕੀ ਅਤੇ ਅਮਨ-ਸ਼ਾਂਤੀ ਲਈ ਪ੍ਰਾਰਥਨਾ ਕੀਤੀ। ਇਸ ਮੌਕੇ ਮੰਦਿਰ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ, ਸਥਾਨਕ ਜਨ-ਪ੍ਰਤਿਨਿਧੀ, ਮੰਦਿਰ ਪ੍ਰਬੰਧਕ ਕਮੇਟੀ ਦੇ ਮੈਂਬਰ, ਪਤਵੰਤੇ ਅਤੇ ਵੱਡੀ ਗਿਣਤੀ ਸ਼ਹਿਰ ਵਾਸੀ ਹਾਜ਼ਰ ਸਨ।

 

Tags: Gulab Chand Kataria , Governor of Punjab , Punjab Governor , Punjab Raj Bhavan , PoonamDeep Kaur , DC Sangrur , Deputy Commissioner Sangrur , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD