Friday, 19 June 2026

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚੰਡੀਗੜ੍ਹ ਭਾਜਪਾ ਪ੍ਰਧਾਨ ਵੱਲੋਂ ਪੰਜਾਬੀਆਂ ਖਿਲਾਫ਼ ਅਪਮਾਨਜਨਕ ਟਿੱਪਣੀ ਦੀ ਕੀਤੀ ਨਿੰਦਾ ਕੁਲਤਾਰ ਸਿੰਘ ਸੰਧਵਾਂ ਨੇ ਟ੍ਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਜ਼ਿਲ੍ਹਾ ਅਜਾਇਬ ਘਰ ਸੰਗਰੂਰ ਨੂੰ ਹੋਰ ਵਿਕਸਤ ਕਰਨ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ : ਗੁਲਾਬ ਚੰਦ ਕਟਾਰੀਆ ਪਟਿਆਲਾ ਜ਼ਿਲ੍ਹੇ 'ਚ 7 ਪ੍ਰੀਖਿਆ ਕੇਂਦਰਾਂ ‘ਤੇ ਨੀਟ ਪ੍ਰੀਖਿਆ ਦੀਆਂ ਤਿਆਰੀਆਂ ਮੁਕੰਮਲ : ਡਾ. ਹਿਮਾਂਸ਼ੂ ਅਗਰਵਾਲ ਅਧਿਕਾਰੀ ਆਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਕਰਨਾ ਯਕੀਨੀ ਬਣਾਉਣ : ਨਾਇਬ ਸਿੰਘ ਸੈਣੀ ਸੂਬਾ ਸਰਕਾਰ ਦੀਆਂ ਜਨ-ਭਲਾਈਕਾਰੀ ਯੋਜਨਾਵਾਂ ਦੀ ਪੰਜਾਬ ਵਿੱਚ ਹੋ ਰਹੀ ਚਰਚਾ - ਨਾਇਬ ਸਿੰਘ ਸੈਣੀ ਨਾਇਬ ਸੈਣੀ ਨੇ ਸਿਰਸਾ ਵਿੱਚ ਕੀਤਾ ਜਨ-ਭਲਾਈ ਕੈਂਪ ਦਾ ਨਿਰੀਖਣ ਦ੍ਰੌਪਦੀ ਮੁਰਮੂ ਓਂਕਾਰੇਸ਼ਵਰ, ਮੱਧ ਪ੍ਰਦੇਸ਼ ਵਿਖੇ ਅੰਤਰਰਾਸ਼ਟਰੀ ਸਿਕਲ ਸੈੱਲ ਦਿਵਸ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਮਨੋਵਿਗਿਆਨ ਕਲੀਨਿਕਲ ਸਿਖਲਾਈ ਲਈ ਨਵਾਂ ਕਦਮ ਪੰਜਾਬ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿੰਗ ਵਿਮੈਨ ਹੋਸਟਲ ਨਿਰਮਾਣ ਅਧੀਨ : ਡਾ. ਬਲਜੀਤ ਕੌਰ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਨੂੰ ਸਫ਼ਲ ਬਣਾਉਣ ਲਈ ਬੀ.ਐਲ.ਓਜ਼ ਫੀਲਡ ਵਿੱਚ ਪੂਰੀ ਤਰ੍ਹਾਂ ਸਰਗਰਮ : ਨਵਜੋਤ ਕੌਰ ਪੰਜਾਬ ਸਰਕਾਰ ਨੇ ਬਿਮਾਰੀ ਦੀ ਸ਼ੁਰੂਆਤੀ ਪਛਾਣ ਨੂੰ ਹੁਲਾਰਾ ਦੇਣ ਲਈ ਏਆਈ ਹੈਲਥਕੇਅਰ ਐਮਓਯੂ 'ਤੇ ਦਸਤਖਤ ਕੀਤੇ ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੇ ਬਕਾਏ ਵਸੂਲਣ ਲਈ ਵੈਟ ਅਤੇ ਜੀਐਸਟੀ ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਸ਼ੁਰੂ : ਹਰਪਾਲ ਸਿੰਘ ਚੀਮਾ 5 ਬੱਚਿਆਂ ਦੇ ਚਿਹਰਿਆਂ 'ਤੇ ਪਰਤੀ ਮੁਸਕਾਨ ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ : ਡਾ. ਬਲਜੀਤ ਕੌਰ ਯੋਗ ਸਿਰਫ਼ ਕਸਰਤ ਨਹੀਂ, ਸੰਪੂਰਨ ਜੀਵਨ ਪੱਧਤੀ ਹੈ - ਨਾਇਬ ਸਿੰਘ ਸੈਣੀ ਜਪਾਨ ਦੀ ਸੰਸਦ ਅਤੇ ਚੋਟੀ ਦੇ ਆਗੂਆਂ ਤੱਕ ਪਹੁੰਚਿਆ ਸ੍ਰੀਮਦਭਗਵਦਗੀਤਾ ਦਾ ਸੰਦੇਸ਼ ਸ਼ੈਰੀ ਕਲਸੀ ਨੇ ਪੁਰਾਣੀ ਤਹਿਸੀਲ ਬਟਾਲਾ ਵਿਚ ਕੰਮ ਕਰਦੇ ਵਸੀਕਾ ਨਵੀਸਾਂ, ਫੋਟੋ ਸਟੇਟ ਅਤੇ ਟਾਈਪਿਸਟਾਂ ਦੀ ਮੰਗ ਕੀਤੀ ਪੂਰੀ ਪਿੰਡ ਕੁਦਨੀ ਵਿਖੇ ਐਡਵੋਕੇਟ ਬਰਿੰਦਰ ਗੋਇਲ ਦੇ"ਲੋਕ ਮਿਲਣੀ"ਪ੍ਰੋਗਰਾਮ ਦੌਰਾਨ ਸੈਂਕੜੇ ਪਰਿਵਾਰ "ਆਪ" ਚ ਹੋਏ ਸ਼ਾਮਿਲ ਧੂਰੀ ਹਲਕੇ ਦੇ ਹਰੇਕ ਵਪਾਰੀ ਤੱਕ ਪਹੁੰਚ ਕਰੇਗਾ ਪੰਜਾਬ ਰਾਜ ਵਪਾਰੀ ਕਮਿਸ਼ਨ: ਚੇਅਰਮੈਨ ਪੁਸ਼ਪਿੰਦਰ ਸ਼ਰਮਾ ਮਾਨਸਾ ਪੁਲਿਸ ਵੱਲੋਂ ਅੰਨ੍ਹੇ ਕਤਲ ਦੇ ਮੁਕੱਦਮੇ ਨੂੰ ਟਰੇਸ ਕਰਕੇ ਚਾਰ ਵਿਅਕਤੀ ਨਾਮਜਦ, ਤਿੰਨ ਦੋਸ਼ੀ ਕਾਬੂ ਸ਼ੈਰੀ ਕਲਸੀ ਵਲੋਂ ਬਟਾਲਾ ਦੇ ਇਤਿਹਾਸ ਵਿੱਚ ਇੱਕ ਹੋਰ ਨਵਾਂ ਮੀਲ ਪੱਥਰ ਸਥਾਪਿਤ, ਟਰੈਫਿਕ ਦੀ ਸਮੱਸਿਆ ਦਾ ਕੀਤਾ ਸਥਾਈ ਹੱਲ

 

ਕੁਲਤਾਰ ਸਿੰਘ ਸੰਧਵਾਂ ਨੇ ਟ੍ਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਵਪਾਰੀਆਂ ਨਾਲ ਸ਼ਹਿਰ ਦੇ ਵਿਕਾਸ ਕਾਰਜਾਂ, ਬਾਜ਼ਾਰਾਂ ਵਿੱਚ ਬੁਨਿਆਦੀ ਸਹੂਲਤਾਂ ਦੇ ਸੁਧਾਰ ਤੇ ਕੀਤੀ ਗਈ ਵਿਸ਼ੇਸ਼ ਚਰਚਾ

Kultar Singh Sandhwan, AAP Punjab, Kotkapura

Gurpreet Singh

Gurpreet Singh

5 Dariya News

ਕੋਟਕਪੂਰਾ , 19 Jun 2026

Last updated on: Jun 19, 2026, 18:39 IST

ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੋਟਕਪੂਰਾ ਵਿਖੇ ਵਪਾਰਿਕ ਵਰਗ ਦੀਆਂ ਸਮੱਸਿਆਵਾਂ ਦੇ ਸੁਚੱਜੇ ਅਤੇ ਤੇਜ਼ ਹੱਲ ਲਈ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਟਰੇਡ ਵਿੰਗ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ। ਸਪੀਕਰ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਅਰਥਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਵਪਾਰੀਆਂ ਦੀਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਇਸ ਮੌਕੇ ਵਪਾਰੀਆਂ ਨਾਲ ਸ਼ਹਿਰ ਦੇ ਵਿਕਾਸ ਕਾਰਜਾਂ, ਬਾਜ਼ਾਰਾਂ ਵਿੱਚ ਬੁਨਿਆਦੀ ਸਹੂਲਤਾਂ ਦੇ ਸੁਧਾਰ, ਲਾਈਟਾਂ, ਸੀਵਰੇਜ, ਟ੍ਰੈਫਿਕ ਪ੍ਰਬੰਧਨ ਆਦਿ ਸਬੰਧੀ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਮੌਕੇ ਵਪਾਰੀ ਵਰਗ ਵੱਲੋਂ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਕਿ ਅਫਸਰ ਸਾਹਿਬਾਨ ਵਪਾਰੀਆਂ ਦੇ ਵਿੱਚ ਬੈਠ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣ ਰਹੇ ਹਨ ਅਤੇ ਕਈ ਸਮੱਸਿਆਵਾਂ ਦਾ ਹੱਲ ਮੌਕੇ ’ਤੇ ਹੀ ਕੀਤਾ ਜਾ ਰਿਹਾ ਹੈ ਜਿਸ ਲਈ ਉਹ ਸਰਕਾਰ ਦੇ ਧੰਨਵਾਦੀ ਹਨ।

ਇਸ ਮੌਕੇ ਐਸਡੀਐਮ ਕੋਟਕਪੂਰਾ ਸ. ਰਜਿੰਦਰ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਗੁਰਮੀਤ ਸਿੰਘ ਆਰੇਵਾਲਾ,ਨਗਰ ਕੌਂਸਲ ਈਓ ਅੰਮ੍ਰਿਤ ਲਾਲ, ਬੀਡੀਪੀਓ ਵਿਕਾਸ ਸ਼ਰਮਾ,ਗੁਰਚਰਨ ਸਿੰਘ ਨਾਇਬ ਤਹਿਸੀਲਦਾਰ, ਊਸ਼ਾ ਐਸਟੀਓ, ਵਿਵੇਕ ਮਹਿਰਾ ਇੰਸਪੈਕਟਰ, ਜਸਵੰਤ ਸਿੰਘ ਇੰਸਪੈਕਟਰ, ਯਾਦਵਿੰਦਰ ਪਾਲ, ਤਜਿੰਦਰ ਸਿੰਘ ਤੋਂ ਇਲਾਵਾ ਵਪਾਰੀ ਹਾਜ਼ਰ ਸਨ।

 

Tags: Kultar Singh Sandhwan , AAP Punjab , Kotkapura

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD