Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਨੇ ਖੁੱਲ੍ਹੀ ਕਚਿਹਰੀ ਲਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਪਿੰਡ ਨਗਰ ਪਹੁੰਚ ਕੇ ਹਾਈਵੇ ’ਤੇ ਖੜ੍ਹਦੇ ਗੰਦੇ ਪਾਣੀ ਦੇ ਮਾਮਲੇ ਦਾ ਲਿਆ ਜਾਇਜ਼ਾ

Jasvir Singh Garhi, AAP Punjab, Punjab, Punjab News, Latest Punjab News

Web Admin

Web Admin

5 Dariya News

ਫਿਲੌਰ (ਜਲੰਧਰ) , 19 Jun 2026

Last updated on: Jun 20, 2026, 12:25 IST

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਜਸਵੀਰ ਸਿੰਘ ਗੜ੍ਹੀ ਵੱਲੋਂ ਅੱਜ ਆਪਣੇ ਫਿਲੌਰ ਦੌਰੇ ਦੌਰਾਨ ਵੱਖ-ਵੱਖ ਥਾਈਂ ਖੁੱਲ੍ਹੀ ਕਚਿਹਰੀ ਲਾ ਕੇ ਲੋਕਾਂ ਦੀਆਂ ਸਮੱਸਿਆਵਾਂ ਦੀ ਸੁਣਵਾਈ ਕਰਦਿਆਂ ਅਧਿਕਾਰੀਆਂ ਨੂੰ ਮੌਕੇ ’ਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਆਪਣੇ ਦੌਰੇ ਦੌਰਾਨ ਚੇਅਰਮੈਨ ਸ਼੍ਰੀ ਗੜ੍ਹੀ ਨੇ ਪਿੰਡ ਨਗਰ ਵਿਖੇ ਹਾਈਵੇ ’ਤੇ ਖੜ੍ਹਦੇ ਗੰਦੇ ਪਾਣੀ ਦੀ ਨਿਕਾਸੀ ਦੇ ਮਾਮਲੇ ਦਾ ਜਾਇਜ਼ਾ ਲੈਣ ਲਈ ਮੌਕੇ ਦਾ ਦੌਰਾ ਕੀਤਾ। ਮਾਮਲੇ ਦੀ ਸੁਣਵਾਈ ਕਰਦਿਆਂ ਸ਼੍ਰੀ ਗੜ੍ਹੀ ਨੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਸਮੱਸਿਆ ਦਾ ਪੱਕਾ ਹੱਲ ਕਰਨ ਦੇ ਨਿਰਦੇਸ਼ ਦਿੱਤੇ। 

ਉਨ੍ਹਾਂ ਇਸ ਮੌਕੇ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਵੀ ਦੁਹਰਾਈ। ਇਸ ਮੌਕੇ ਐਸ.ਡੀ.ਐਮ. ਫਿਲੌਰ, ਤਹਿਸੀਲਦਾਰ, ਬੀ.ਡੀ.ਪੀ.ਓ., ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ। ਸ਼੍ਰੀ ਗੜ੍ਹੀ ਨੇ ਪਿੰਡ ਮਿਓਂਵਾਲ ਦੇ ਇੱਕ ਦਲਿਤ ਨੌਜਵਾਨ, ਜਿਸ ਦੀ ਬੀਤੇ ਦਿਨੀਂ ਟਿੱਪਰ ਹੇਠ ਆਉਣ ਕਾਰਨ ਹੋਈ ਮੌਤ ਹੋ ਗਈ ਸੀ, ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।  

ਇਸ ਦੌਰਾਨ ਪਿੰਡ ਮੋਰੋਂ ਵਿਖੇ ਚੇਅਰਮੈਨ ਸ਼੍ਰੀ ਗੜ੍ਹੀ ਦੇ ਯਤਨਾਂ ਸਦਕਾ ਦੋ ਧਿਰਾਂ ਵਿਚਕਾਰ ਖੇਡ ਗਰਾਊਂਡ ਪੁੱਟਣ ਨੂੰ ਲੈ ਕੇ ਚੱਲ ਰਿਹਾ ਮਸਲਾ ਆਪਸੀ ਰਜ਼ਾਮੰਦੀ ਨਾਲ ਸੁਲਝਾਅ ਲਿਆ ਗਿਆ। ਆਪਣੇ ਦੌਰਾਨ ਦੌਰਾਨ ਚੇਅਰਮੈਨ ਸ਼੍ਰੀ ਗੜ੍ਹੀ ਨੇ ਜਿਥੇ ਪਿੰਡ ਅਕਲਪੁਰ ਵਿਖੇ ਡੇਰਾ ਬ੍ਰਹਮ ਦਾਸ ਵਿਖੇ ਨਤਮਸਤਕ ਹੁੰਦਿਆਂ ਗੱਦੀਨਸ਼ੀਨ ਬਾਬਾ ਜਸਪਾਲ ਸਿੰਘ ਦਾ ਆਸ਼ੀਰਵਾਦ ਲਿਆ ਉਥੇ ਡੇਰਾ ਬਾਬਾ ਮੇਲਾ ਰਾਮ ਵਿਖੇ ਨਤਮਸਤਕ ਹੋ ਕੇ ਸੰਤ ਪਰਮਜੀਤ ਦਾਸ ਜੀ ਦਾ ਆਸ਼ੀਰਵਾਦ ਹਾਸਲ ਕੀਤਾ।

ਉਨ੍ਹਾਂ ਸ਼੍ਰੀ ਰਾਮ ਮੰਦਿਰ ਕੁਟੀਆ ਗੁਰਾਇਆ ਵਿਖੇ ਵੀ ਮੱਥਾ ਟੇਕਿਆ, ਜਿਥੇ ਸੂਬੇ ਦੇ ਲੋਕਾਂ ਦੀ ਤਰੱਕੀ ਤੇ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ।ਇਸ ਦੌਰੇ ਦੌਰਾਨ ਉਨ੍ਹਾਂ ਦੇ ਨਾਲ ਸੂਬਾ ਜੁਆਇੰਟ ਸਕੱਤਰ ‘ਆਪ’ ਪ੍ਰਿੰ. ਪ੍ਰੇਮ ਕੁਮਾਰ ਤੋਂ ਇਲਾਵਾ ‘ਆਪ’ ਆਗੂ ਹਰਜਿੰਦਰ ਕੌਰ ਸੰਧੂ, ਅੰਗਰੇਜ਼ ਸਿੰਘ, ਕਮਲੇਸ਼ ਕੁਮਾਰ, ਜਗਦੀਸ਼ ਸਿੰਘ ਰਾਮਾ, ਸਰਪੰਚ ਮੋਰੋਂ ਹਰਦੀਪ ਸਿੰਘ, ਕਿਰਪਾਲ ਸਿੰਘ ਪਾਲੀ ਅਤੇ ਵੱਡੀ ਗਿਣਤੀ ਲੋਕ ਮੌਜੂਦ ਸਨ।

 

Tags: Jasvir Singh Garhi , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD