Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਅੰਮ੍ਰਿਤਸਰ ਵਿੱਚ ਸਰਹੱਦ ਨੇੜਿਓਂ ਏਕੇ-47 ਰਾਈਫਲ ਸਮੇਤ 26 ਆਧੁਨਿਕ ਹਥਿਆਰ ਬਰਾਮਦ; ਇੱਕ ਵਿਅਕਤੀ ਕਾਬੂ

ਹਥਿਆਰਾਂ ਦੀ ਖੇਪ ਅੱਗੇ ਡਿਲੀਵਰ ਕਰਨ ਲਈ ਸਥਾਨਕ ਲਿੰਕ ਵਜੋਂ ਕੰਮ ਕਰ ਰਿਹਾ ਸੀ ਗ੍ਰਿਫਤਾਰ ਕੀਤਾ ਮੁਲਜ਼ਮ: ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਮਾਨ

Crime News Punjab, Punjab Police, Police, Crime News, Amritsar Police, Amritsar, Punjab News, Latest Punjab News

Web Admin

Web Admin

5 Dariya News

ਅੰਮ੍ਰਿਤਸਰ , 19 Jun 2026

Last updated on: Jun 20, 2026, 12:29 IST

ਸਰਹੱਦ ਪਾਰੋਂ ਹਥਿਆਰ ਤਸਕਰੀ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਸੀਮਾ ਸੁਰੱਖਿਆ ਬਲ (ਬੀਐਸਐਫ) ਪੰਜਾਬ ਨੇ ਪੰਜਾਬ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਸ ਦੇ ਕਬਜ਼ੇ ਵਿੱਚੋਂ ਇੱਕ ਏਕੇ-47 ਰਾਈਫਲ ਅਤੇ 25 ਪਿਸਤੌਲਾਂ ਸਮੇਤ ਕੁੱਲ 26 ਆਧੁਨਿਕ ਹਥਿਆਰ ਬਰਾਮਦ ਕੀਤੇ ਹਨ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਅੱਤਵਾਦੀ ਗਤੀਵਿਧੀਆਂ ਵਿਰੁੱਧ ਆਪਣੀ ਮੁਹਿੰਮ ਤੇਜ਼ ਕਰ ਦਿੱਤੀ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਅਣਥੱਕ ਮਿਹਨਤ ਕੀਤੀ ਜਾ ਰਹੀ ਹੈ। ਇਹ ਕਾਰਵਾਈ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਵੱਲੋਂ ਅਮਲ ਵਿੱਚ ਲਿਆਂਦੀ ਗਈ।

ਦੋਸ਼ੀ ਵਿਅਕਤੀ, ਜਿਸਦੀ ਪਛਾਣ ਰੋਹਨ ਖੋਸਲਾ, ਵਾਸੀ ਰੂਪਨਗਰ ਕਲੋਨੀ, ਅੰਮ੍ਰਿਤਸਰ ਵਜੋਂ ਹੋਈ ਹੈ, ਨੂੰ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਦੇ ਨੇੜਿਓਂ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਨੇ ਦੋਸ਼ੀ ਕੋਲੋਂ 14  9ਐਮ.ਐਮ. ਅਤੇ 11 .30 ਬੋਰ ਦੇ ਵੱਖ ਵੱਖ ਮਾਰਕੇ ਦੇ ਪਿਸਤੌਲ–ਜਿਨ੍ਹਾਂ ਵਿੱਚ ਨੋਰਿੰਕੋ ਸਟਾਰ ਮਾਰਕ, ਗਲੌਕ, ਜ਼ਿਗਾਨਾ, ਟੌਰਸ, ਵਾਲਥਰ ਆਦਿ ਸ਼ਾਮਲ ਹਨ ਸਮੇਤ 368 ਜ਼ਿੰਦਾ ਕਾਰਤੂਸ ਅਤੇ 48 ਮੈਗਜ਼ੀਨ ਬਰਾਮਦ ਕੀਤੇ ਹਨ।

ਵੱਡੀ ਮਾਤਰਾ ਵਿੱਚ ਹਥਿਆਰਾਂ ਅਤੇ ਗੋਲੀ-ਸਿੱਕੇ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮ ਨੇ ਅਮਰੀਕਾ ਦੀ ਬਣੀ ਇੱਕ ਬੁਲੇਟ-ਪਰੂਫ ਜੈਕੇਟ ਵੀ ਬਰਾਮਦ ਕੀਤੀ ਹੈ ਅਤੇ ਦੋਸ਼ੀ ਦੀ ਹੁੰਡਈ ਆਈ-20 ਕਾਰ ( ਪੀਬੀ 02 ਈਜੇ 2347)  , ਜਿਸਦੀ ਵਰਤੋਂ ਉਹ ਹਥਿਆਰ ਤਸਕਰੀ ਲਈ ਕਰ ਰਿਹਾ ਸੀ, ਨੂੰ ਵੀ ਜ਼ਬਤ ਕੀਤਾ ਹੈ ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਆਸਟ੍ਰੇਲੀਆ-ਅਧਾਰਤ ਹੈਂਡਲਰ, ਜਿਸਨੇ ਸੋਸ਼ਲ ਮੀਡੀਆ ਐਪਲੀਕੇਸ਼ਨ ਰਾਹੀਂ ਹਥਿਆਰ ਪਹੁੰਚਾਉਣ ਵਾਲੇ ਟਿਕਾਣੇ ਬਾਰੇ ਜਾਣਕਾਰੀ ਸਾਂਝੀ ਕੀਤੀ ਸੀ, ਦੇ ਨਿਰਦੇਸ਼ਾਂ ’ਤੇ ਕੰਮ ਕਰ ਰਿਹਾ ਸੀ ।

ਡੀਜੀਪੀ ਨੇ ਕਿਹਾ ਕਿ ਅਗਲੇ-ਪਿਛਲੇ ਸਬੰਧ ਸਥਾਪਤ ਕੀਤੇ ਜਾ ਰਹੇ ਹਨ ਅਤੇ ਇਸ ਮਾਮਲੇ ਵਿੱਚ ਸ਼ਾਮਲ ਸਾਰੇ ਕਾਰਕੁੰਨਾਂ ਦੀ ਪਛਾਣ ਕਰਨ, ਪੂਰੇ ਅੱਤਵਾਦੀ ਨੈੱਟਵਰਕ ਨੂੰ ਖਤਮ ਕਰਨ ਅਤੇ ਸਰਹੱਦ ਪਾਰੋਂ ਹਥਿਆਰ ਤਸਕਰੀ ਦੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਕਰਨ ਲਈ ਹੋਰ ਜਾਂਚ ਜਾਰੀ ਹੈ।ਅਪੇ੍ਰਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਏ.ਆਈ.ਜੀ. ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਬੀਐਸਐਫ ਤੋਂ, ਬਾਰਡਰ ਆਊਟਪੋਸਟ (ਬੀਓਪੀ) ਸ਼ਾਹਪੁਰ ਦੇ ਇਲਾਕੇ ਵਿੱਚ ਡਰੋਨ ਰਾਹੀਂ ਸੁੱਟੀ ਗਈ ਹਥਿਆਰਾਂ ਦੀ ਖੇਪ ਪ੍ਰਾਪਤ ਕਰਨ ਬਾਰੇ ਪੁਖ਼ਤਾ ਇਤਲਾਹ ਮਿਲੀ ਸੀ। 

ਇਸ ’ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਐਸਐਸਓਸੀ ਅੰਮ੍ਰਿਤਸਰ ਦੀ ਟੀਮ ਨੇ ਬੀਐਸਐਫ ਟੀਮ ਦੇ ਤਾਲਮੇਲ ਨਾਲ ਹੁੰਡਈ ਆਈ-20 ਵਿੱਚ ਜਾ ਰਹੇ ਸ਼ੱਕੀ ਰੋਹਨ ਖੋਸਲਾ ਨੂੰ ਗ੍ਰਿਫ਼ਤਾਰ ਕੀਤਾ।  ਉਨ੍ਹਾਂ ਦੱਸਿਆ ਕਿ ਕਾਰ ਦੀ ਤਲਾਸ਼ੀ ਦੌਰਾਨ, 25 ਆਧੁਨਿਕ ਪਿਸਤੌਲ ਅਤੇ ਇੱਕ ਏਕੇ-47 ਰਾਈਫਲ ਦੇ ਸਮੇਤ ਜ਼ਿੰਦਾ ਕਾਰਤੂਸ ਅਤੇ ਮੈਗਜ਼ੀਨ ਅਤੇ ਅਮਰੀਕਾ ਦੀ ਬਣੀ ਇੱਕ ਬੁਲੇਟ-ਪਰੂਫ ਜੈਕੇਟ ਬਰਾਮਦ ਕੀਤੀ ਗਈ।

ਏਆਈਜੀ ਨੇ ਕਿਹਾ ਕਿ ਇਹ ਵੀ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਆਪਣੇ ਆਸਟ੍ਰੇਲੀਆ ਸਥਿਤ ਹੈਂਡਲਰ ਦੇ ਨਿਰਦੇਸ਼ਾਂ ਅਨੁਸਾਰ ਇਸ ਖੇਪ ਨੂੰ ਅੱਗੇ ਹੋਰ ਕਾਰਕੁੰਨਾਂ ਤੱਕ ਪਹੁੰਚਾਉਣ ਲਈ ਇੱਕ ਸਥਾਨਕ ਲਿੰਕ ਵਜੋਂ ਕੰਮ ਕਰ ਰਿਹਾ ਸੀ। ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧ ਵਿੱਚ ਐਫਆਈਆਰ ਨੰਬਰ 39 ਮਿਤੀ 19.06.2026 ਨੂੰ, ਅਸਲਾ ਐਕਟ ਦੀ ਧਾਰਾ 25, ਬੀਐਨਐਸ ਦੀ ਧਾਰਾ 111 ਅਤੇ 61(2) ਅਤੇ ਭਾਰਤੀ ਵਾਯੂਯਾਨ ਅਧਿਨੀਅਮ ਦੀ ਧਾਰਾ 25, 26, 27, 28 ਅਤੇ 29 ਦੇ ਤਹਿਤ ਪੁਲਿਸ ਸਟੇਸ਼ਨ ਐਸਐਸਓਸੀ ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ।

 

Tags: Crime News Punjab , Punjab Police , Police , Crime News , Amritsar Police , Amritsar , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD