Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨੀਟ-ਯੂਜੀ 2026 ਪ੍ਰੀਖਿਆ ਦੇ ਪਾਰਦਰਸ਼ੀ ਅਤੇ ਸੁਰੱਖਿਅਤ ਸੰਚਾਲਨ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਡਿਪਟੀ ਕਮਿਸ਼ਨਰ ਕੋਮਲ ਮਿੱਤਲ

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਅੱਠ ਪ੍ਰੀਖਿਆ ਕੇਂਦਰਾਂ 'ਤੇ ਸੁਰੱਖਿਆ ਅਤੇ ਪ੍ਰਸ਼ਾਸਨਿਕ ਪ੍ਰਬੰਧ ਮੁਕੰਮਲ

Komal Mittal, DC Mohali, Deputy Commissioner Mohali, SAS Nagar, SAS Nagar Mohali, Mohali, Sahibzada Ajit Singh Nagar

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 19 Jun 2026

Last updated on: Jun 20, 2026, 12:30 IST

ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਨੀਟ-ਯੂਜੀ 2026 ਪ੍ਰੀਖਿਆ ਦੇ ਸੰਚਾਲਨ ਲਈ ਕੀਤੇ ਗਏ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਸਬੰਧਤ ਅਧਿਕਾਰੀਆਂ ਨੂੰ ਪ੍ਰੀਖਿਆ ਦੇ ਨਿਰਪੱਖ, ਪਾਰਦਰਸ਼ੀ, ਸੁਰੱਖਿਅਤ ਅਤੇ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।ਸੀਨੀਅਰ ਪ੍ਰਸ਼ਾਸਨਿਕ, ਪੁਲਿਸ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰੀਖਿਆ ਦੀ ਪਵਿੱਤਰਤਾ ਅਤੇ ਭਰੋਸੇਯੋਗਤਾ ਨੂੰ ਕਾਇਮ ਰੱਖਣ ਲਈ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। 

ਉਨ੍ਹਾਂ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਪ੍ਰੀਖਿਆ ਕੇਂਦਰਾਂ 'ਤੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 21 ਜੂਨ, 2026 ਨੂੰ ਹੋਣ ਵਾਲੀ ਨੀਟ-ਯੂਜੀ 2026 ਪ੍ਰੀਖਿਆ ਲਈ ਜ਼ਿਲ੍ਹੇ ਵਿੱਚ ਅੱਠ ਪ੍ਰੀਖਿਆ ਕੇਂਦਰ ਬਣਾਏ ਗਏ ਹਨ। ਇਨ੍ਹਾਂ ਵਿੱਚ ਸਕੂਲ ਆਫ਼ ਐਮੀਨੈਂਸ ਫੇਜ਼-11, ਮੋਹਾਲੀ; ਸਕੂਲ ਆਫ਼ ਐਮੀਨੈਂਸ ਫੇਜ਼-3ਬੀ1, ਮੋਹਾਲੀ; ਸਕੂਲ ਆਫ਼ ਐਮੀਨੈਂਸ, ਖਰੜ; ਪੀ ਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਹੌੜਾਂ; ਪੀ ਐਮ ਸ਼੍ਰੀ ਸਰਕਾਰੀ ਹਾਈ ਸਕੂਲ, ਦਾਊਂਮਾਜਰਾ; ਕੇਂਦਰੀ ਵਿਦਿਆਲਿਆ, ਸੈਕਟਰ-80, ਮੋਹਾਲੀ; ਕੇਂਦਰੀ ਵਿਦਿਆਲਿਆ, ਕੇ-ਏਰੀਆ, ਜ਼ੀਰਕਪੁਰ ਅਤੇ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ, ਰਕੋਲੀ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਪ੍ਰੀਖਿਆ ਦੁਪਹਿਰ 2:00 ਵਜੇ ਤੋਂ ਸ਼ਾਮ 5:15 ਵਜੇ ਤੱਕ ਹੋਵੇਗੀ। ਪ੍ਰੀਖਿਆਰਥੀਆਂ ਨੂੰ ਸਵੇਰੇ 11:00 ਵਜੇ ਤੋਂ ਦੁਪਹਿਰ 1:30 ਵਜੇ ਤੱਕ ਆਪਣੇ-ਆਪਣੇ ਪ੍ਰੀਖਿਆ ਕੇਂਦਰਾਂ 'ਤੇ ਰਿਪੋਰਟ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਸੁਰੱਖਿਆ ਜਾਂਚ, ਦਸਤਾਵੇਜ਼ਾਂ ਦੀ ਤਸਦੀਕ ਅਤੇ ਹੋਰ ਪ੍ਰੀਖਿਆ-ਪੂਰਵ ਰਸਮਾਂ ਸਮੇਂ ਸਿਰ ਪੂਰੀਆਂ ਕੀਤੀਆਂ ਜਾ ਸਕਣ। ਉਨ੍ਹਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਸਮੇਂ ਤੋਂ ਪਹਿਲਾਂ ਪ੍ਰੀਖਿਆ ਕੇਂਦਰਾਂ 'ਤੇ ਪਹੁੰਚਣ ਅਤੇ ਨੈਸ਼ਨਲ ਟੈਸਟਿੰਗ ਏਜੰਸੀ (ਐਨ.ਟੀ.ਏ.) ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ।

ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਪ੍ਰਸ਼ਨ ਪੱਤਰਾਂ ਨੂੰ ਪ੍ਰਸ਼ਨ ਪੱਤਰ ਬੈਂਕ ਤੋਂ ਪ੍ਰੀਖਿਆ ਕੇਂਦਰਾਂ ਤੱਕ ਸਖ਼ਤ ਪੁਲਿਸ ਸੁਰੱਖਿਆ ਅਤੇ ਨਿਗਰਾਨੀ ਹੇਠ ਪਹੁੰਚਾਇਆ ਜਾਵੇਗਾ। ਪ੍ਰੀਖਿਆ ਪ੍ਰਕਿਰਿਆ ਦੀ ਨਿਗਰਾਨੀ ਲਈ ਅੱਠ ਆਬਜ਼ਰਵਰ ਵੀ ਨਿਯੁਕਤ ਕੀਤੇ ਗਏ ਹਨ ਜੋ ਪ੍ਰੀਖਿਆ ਦੌਰਾਨ ਹਰ ਗਤੀਵਿਧੀ 'ਤੇ ਕਰੜੀ ਨਜ਼ਰ ਰੱਖਣਗੇ।ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਪ੍ਰੀਖਿਆ ਕੇਂਦਰਾਂ ਦੇ ਨੇੜੇ ਕਿਸੇ ਵੀ ਅਣਅਧਿਕਾਰਤ ਵਿਅਕਤੀ ਨੂੰ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ। ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਕੇਵਲ ਪ੍ਰੀਖਿਆਰਥੀਆਂ ਅਤੇ ਉਨ੍ਹਾਂ ਦੇ ਨਾਲ ਆਉਣ ਵਾਲੇ ਪਰਿਵਾਰਕ ਮੈਂਬਰਾਂ ਨੂੰ ਹੀ ਆਉਣ ਦੀ ਆਗਿਆ ਹੋਵੇਗੀ।

ਉਨ੍ਹਾਂ ਦੱਸਿਆ ਕਿ ਸਾਰੇ ਉਪ ਮੰਡਲ ਮੈਜਿਸਟਰੇਟਾਂ (ਐਸ.ਡੀ.ਐਮ.) ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਪ੍ਰੀਖਿਆ ਕੇਂਦਰਾਂ 'ਤੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਤੋਂ ਇਲਾਵਾ ਕੇਂਦਰ-ਵਾਰ ਕਾਰਜਕਾਰੀ ਮੈਜਿਸਟਰੇਟ ਵੀ ਤਾਇਨਾਤ ਕੀਤੇ ਗਏ ਹਨ। ਸਾਰੇ ਪ੍ਰੀਖਿਆ ਕੇਂਦਰਾਂ 'ਤੇ ਸੀ.ਸੀ.ਟੀ.ਵੀ. ਕੈਮਰੇ ਲਗਾਏ ਗਏ ਹਨ ਤਾਂ ਜੋ ਸੁਰੱਖਿਆ ਅਤੇ ਨਿਗਰਾਨੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

ਵਿਦਿਆਰਥੀਆਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਜਨਰਲ ਮੈਨੇਜਰ, ਪੰਜਾਬ ਰੋਡਵੇਜ਼, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਡਾਇਰੈਕਟਰ, ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ (ਸੀ.ਟੀ.ਯੂ.) ਨੂੰ ਲੋੜੀਂਦੀਆਂ ਬੱਸਾਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ, ਤਾਂ ਜੋ ਜਨਤਕ ਆਵਾਜਾਈ ਰਾਹੀਂ ਪ੍ਰੀਖਿਆ ਕੇਂਦਰਾਂ 'ਤੇ ਜਾਣ ਵਾਲੇ ਵਿਦਿਆਰਥੀਆਂ ਨੂੰ ਕੋਈ ਦਿੱਕਤ ਨਾ ਆਵੇ।ਡਿਪਟੀ ਕਮਿਸ਼ਨਰ ਨੇ ਦੁਹਰਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਨਿਰਪੱਖ, ਪਾਰਦਰਸ਼ੀ ਅਤੇ ਸੁਰੱਖਿਅਤ ਢੰਗ ਨਾਲ ਪ੍ਰੀਖਿਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਪ੍ਰੀਖਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਲਈ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਗੀਤਿਕਾ ਸਿੰਘ ਅਤੇ ਸ੍ਰੀਮਤੀ ਸੋਨਮ ਚੌਧਰੀ, ਐਸ.ਡੀ.ਐਮ. ਖਰੜ ਗੁਰਮੀਤ ਸਿੰਘ, ਐਸ.ਪੀ. (ਹੈੱਡਕੁਆਰਟਰ) ਮੋਹਿਤ ਅਗਰਵਾਲ, ਡੀ.ਐਸ.ਪੀ. (ਹੈੱਡਕੁਆਰਟਰ) ਵਰਿੰਦਰ ਸਿੰਘ ਖੋਸਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ੍ਰੀਮਤੀ ਗਿੰਨੀ ਦੁੱਗਲ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅੰਗਰੇਜ਼ ਸਿੰਘ, ਪ੍ਰਿੰਸੀਪਲ ਪੀਐਮ ਸ਼੍ਰੀ ਕੇਂਦਰੀ ਵਿਦਿਆਲਿਆ ਸੈਕਟਰ-80 ਸ੍ਰੀ ਜਗਤੇਸ਼ਵਰ ਅਤੇ ਸਾਰੇ ਪ੍ਰੀਖਿਆ ਕੇਂਦਰਾਂ ਦੇ ਪ੍ਰਿੰਸੀਪਲ ਹਾਜ਼ਰ ਸਨ।

 

Tags: Komal Mittal , DC Mohali , Deputy Commissioner Mohali , SAS Nagar , SAS Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD