Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਕੋਠੇ ਧਾਲੀਵਾਲ, ਲਾਲੇਆਣਾ ਅਤੇ ਨਾਨਕਸਰ ਵਿਖੇ ਲੋਕ ਮਿਲਣੀ ਕੀਤੀ

ਰਾਸ਼ਨ ਕਿੱਟਾਂ ਦੀ ਕੀਤੀ ਵੰਡ

Kultar Singh Sandhwan, AAP Punjab, Kotkapura

Gurpreet Singh

Gurpreet Singh

5 Dariya News

ਕੋਟਕਪੂਰਾ , 20 Jun 2026

Last updated on: Jun 20, 2026, 14:33 IST

ਪਿਛਲੇ ਚਾਰ ਸਾਲਾਂ ਤੋਂ ਲਗਾਤਾਰ ਲੋਕਾਂ ਵਿੱਚ ਵਿਚਰ ਕੇ ਲੋਕਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਸੁਣ ਰਹੇ ਹਨ ਅਤੇ ਉਨ੍ਹਾਂ ਦਾ ਬਣਦਾ ਹੱਲ ਕਰ ਰਹੇ ਹਨ। ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਹਲਕੇ ਦੇ ਪਿੰਡ ਕੋਠੇ ਧਾਲੀਵਾਲ, ਲਾਲੇਆਣਾ ਅਤੇ ਨਾਨਕਸਰ ਵਿਖੇ ਲੋਕ ਮਿਲਣੀ ਦੌਰਾਨ ਕੀਤਾ।

ਸਪੀਕਰ ਸੰਧਵਾਂ ਨੇ ਕਿਹਾ ਕਿ ਲੋਕਾਂ ਨੇ ਹੀ ਉਨ੍ਹਾਂ ਨੂੰ ਇਸ ਅਹੁਦੇ ਤੇ ਪਹੁੰਚਾਇਆ ਹੈ ਅਤੇ ਉਨ੍ਹਾਂ ਦਾ ਵੀ ਫਰਜ਼ ਬਣਦਾ ਹੈ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਵਿਕਾਸ ਕਾਰਜ ਲਗਾਤਾਰ ਕੀਤੇ ਜਾ ਰਹੇ ਹਨ। ਨਹਿਰੀ ਪਾਣੀ, ਸੀਵਰੇਜ, ਬਿਜਲੀ, ਸੜਕਾਂ, ਸਿਹਤ, ਸਿੱਖਿਆ ਆਦਿ ਤੇ ਕਰੋੜਾਂ ਰੁਪਏ ਖਰਚ ਕੇ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੋਲ ਫੰਡਾਂ ਦੀ ਘਾਟ ਨਹੀਂ ਹੈ। ਇਸ ਤੋਂ ਇਲਾਵਾ ਮਹਿਲਾਵਾਂ ਨੂੰ ਮਿਲਣ ਵਾਲਾ 1000/1500 ਰੁਪਏ ਦੀ ਸਕੀਮ ਸਬੰਧੀ ਫਾਰਮ ਭਰਨ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ ਅਤੇ ਜਲਦ ਹੀ ਇਹ ਰਾਸ਼ੀ ਉਨ੍ਹਾਂ ਦੇ ਖਾਤਿਆਂ ਵਿਚ ਆਉਣੀ ਸ਼ੁਰੂ ਹੋ ਜਾਵੇਗੀ।

ਇਸ ਤੋਂ ਇਲਾਵਾ ਉਨ੍ਹਾਂ ਪੰਜਾਬ ਸਰਕਾਰ ਦੁਆਰਾ ਗਰੀਬ ਅਤੇ ਲੋੜਵੰਦ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਤਹਿਤ ਰਾਸ਼ਨ ਕਿੱਟਾਂ ਦੀ ਵੀ ਵੰਡ ਕੀਤੀ। ਉਨ੍ਹਾਂ ਦੱਸਿਆ ਕਿ ਰਾਸ਼ਨ ਕਿੱਟਾਂ ਵਿੱਚ ਰੋਜ਼ਾਨਾ ਰਸੋਈ ਦੀ ਵਰਤੋਂ ਵਾਲੀਆਂ ਮਿਆਰੀ ਵਸਤੂਆਂ ਸ਼ਾਮਲ ਹਨ, ਜੋ ਸਿੱਧੇ ਤੌਰ ਤੇ ਲੋਕਾਂ ਤੱਕ ਪਹੁੰਚਾਈਆਂ ਗਈਆਂ ਹਨ।

ਇਸ ਤੋਂ ਇਲਾਵਾ ਉਨ੍ਹਾਂ ਉੱਤਰਾਖੰਡ ਵਿੱਚ ਸਿੱਖਾਂ ਤੇ ਕੁਝ ਗਲਤ ਅਨਸਰਾਂ ਵੱਲੋਂ ਕੀਤੇ ਹਮਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਸ ਸਬੰਧੀ ਉਹ ਉੱਤਰਾਖੰਡ ਦੇ ਮੁੱਖ ਮੰਤਰੀ ਨੂੰ ਪੱਤਰ ਲਿਖਣਗੇ ਅਤੇ ਇਸ ਤਰ੍ਹਾਂ ਦੀਆਂ ਘਟਨਾਵਾਂ ਬਹੁਤ ਮੰਦਭਾਗੀਆਂ ਹਨ। ਸ਼ਰਾਰਤੀਅੰਸਰਾਂ ਨੂੰ ਨੱਥ ਪਾਉਣੀ ਬਹੁਤ ਜਰੂਰੀ ਹੈ।

ਇਸ ਮੌਕੇ ਸਰਪੰਚ ਸੁਖਮੰਦਰ ਸਿੰਘ, ਸਰਪੰਚ ਜਸਵਿੰਦਰ ਸਿੰਘ ਖਾਲਸਾ,ਜੀਤ ਸਿੰਘ ਸਾਬਕਾ ਸਰਪੰਚ, ਇਕਬਾਲ ਸਿੰਘ, ਗੁਰਮੁਖ ਸਿੰਘ, ਜੀਤਾ ਸਿੰਘ, ਮਲਕੀਤ ਸਿੰਘ, ਰੇਸ਼ਮ ਸਿੰਘ, ਅੰਗਰੇਜ ਸਿੰਘ, ਜੋਗਿੰਦਰ ਸਿੰਘ, ਗੁਰਦਾਸ ਸਿੰਘ, ਗੁਰਦੇਵ ਸਿੰਘ, ਗੁਰਤੇਜ ਸਿੰਘ, ਸ਼ਮਸ਼ੇਰ ਸਿੰਘ, ਗਿਆਨ ਚੰਦ ਸ਼ਰਮਾ, ਮੰਗਤ ਰਾਏ, ਸੰਦੀਪ ਸਿੰਘ, ਚਰਨਜੀਤ ਕੌਰ, ਕਿਸ਼ੋਰੀ ਲਾਲ ਸ਼ਰਮਾ, ਮਨਪ੍ਰੀਤ ਸਿੰਘ, ਅਰਸ਼ਦੀਪ ਸਿੰਘ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ।

 

Tags: Kultar Singh Sandhwan , AAP Punjab , Kotkapura

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD