Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ ਪੰਜਾਬ ਸਰਕਾਰ ਦਾ ਵੱਡਾ ਸਹਾਰਾ

305 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ : ਡਾ. ਬਲਜੀਤ ਕੌਰ

Dr Baljit Kaur, AAP Punjab

Gurpreet Singh

Gurpreet Singh

5 Dariya News

ਚੰਡੀਗੜ੍ਹ , 20 Jun 2026

Last updated on: Jun 20, 2026, 15:38 IST

ਜਦੋਂ ਕਿਸੇ ਪਰਿਵਾਰ ਦਾ ਕਮਾਉਣ ਵਾਲਾ ਮੈਂਬਰ ਸਾਥ ਛੱਡ ਜਾਂਦਾ ਹੈ ਤਾਂ ਮਹਿਲਾਵਾਂ ਨੂੰ ਅਕਸਰ ਸਭ ਤੋਂ ਵੱਧ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੇ ਸਮੇਂ ਵਿੱਚ ਪੰਜਾਬ ਸਰਕਾਰ ਦੀ ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ ਪੈਨਸ਼ਨ ਸਕੀਮ ਸੂਬੇ ਦੀਆਂ ਲੱਖਾਂ ਮਹਿਲਾਵਾਂ ਲਈ ਆਰਥਿਕ ਸੁਰੱਖਿਆ ਅਤੇ ਸਨਮਾਨ ਦਾ ਅਹਿਮ ਆਧਾਰ ਬਣ ਰਹੀ ਹੈ। 

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਗੱਲ ਲਈ ਵਚਨਬੱਧ ਹੈ ਕਿ ਕੋਈ ਵੀ ਲੋੜਵੰਦ ਮਹਿਲਾ ਆਰਥਿਕ ਤੰਗੀ ਕਾਰਨ ਆਪਣੇ ਸਨਮਾਨ ਅਤੇ ਬੁਨਿਆਦੀ ਜ਼ਰੂਰਤਾਂ ਤੋਂ ਵਾਂਝੀ ਨਾ ਰਹੇ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।

ਸਕੀਮ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਈ ਮਹੀਨੇ ਤੱਕ ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ ਚਲਾਈ ਜਾ ਰਹੀ ਇਸ ਸਕੀਮ ਤਹਿਤ 305 ਕਰੋੜ ਰੁਪਏ ਤੋਂ ਵੱਧ ਦੀ ਰਕਮ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ 6.91 ਲੱਖ ਤੋਂ ਵੱਧ ਮਹਿਲਾਵਾਂ ਇਸ ਸਕੀਮ ਦਾ ਲਾਭ ਪ੍ਰਾਪਤ ਕਰ ਰਹੀਆਂ ਹਨ, ਜਿਸ ਨਾਲ ਉਨ੍ਹਾਂ ਨੂੰ ਆਰਥਿਕ ਸੁਰੱਖਿਆ ਮਿਲ ਰਹੀ ਹੈ ਅਤੇ ਉਹ ਆਤਮ-ਵਿਸ਼ਵਾਸ ਨਾਲ ਆਪਣਾ ਜੀਵਨ ਬਤੀਤ ਕਰਨ ਲਈ ਸਮਰੱਥ ਹੋ ਰਹੀਆਂ ਹਨ। 

ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2026-27 ਦੌਰਾਨ ਇਸ ਸਕੀਮ ਦੇ ਪ੍ਰਭਾਵਸ਼ਾਲੀ ਸੰਚਾਲਨ ਅਤੇ ਵੱਧ ਤੋਂ ਵੱਧ ਯੋਗ ਮਹਿਲਾਵਾਂ ਤੱਕ ਲਾਭ ਪਹੁੰਚਾਉਣ ਲਈ 1200 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਦਾ ਉਪਬੰਧ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਸਕੀਮ ਹਜ਼ਾਰਾਂ ਮਹਿਲਾਵਾਂ ਲਈ ਸਿਰਫ਼ ਵਿੱਤੀ ਸਹਾਇਤਾ ਹੀ ਨਹੀਂ, ਸਗੋਂ ਮੁਸ਼ਕਲ ਹਾਲਾਤਾਂ ਵਿੱਚ ਸਨਮਾਨ ਅਤੇ ਆਤਮ-ਵਿਸ਼ਵਾਸ ਨਾਲ ਜੀਵਨ ਜਿਉਣ ਦਾ ਸਹਾਰਾ ਵੀ ਬਣ ਰਹੀ ਹੈ। 

ਉਨ੍ਹਾਂ ਕਿਹਾ ਕਿ ਇਹ ਉਪਰਾਲਾ ਮਹਿਲਾਵਾਂ ਦੀ ਸੁਰੱਖਿਆ, ਸਨਮਾਨ ਅਤੇ ਸਵੈ-ਨਿਰਭਰਤਾ ਨੂੰ ਮਜ਼ਬੂਤ ਕਰਨ ਵੱਲ ਇੱਕ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਪੱਕਾ ਵਿਸ਼ਵਾਸ ਹੈ ਕਿ ਅਸਲ ਸਮਾਜਿਕ ਤਰੱਕੀ ਉਦੋਂ ਹੀ ਸੰਭਵ ਹੈ ਜਦੋਂ ਮਹਿਲਾਵਾਂ ਆਰਥਿਕ ਤੌਰ 'ਤੇ ਮਜ਼ਬੂਤ ਅਤੇ ਸਮਾਜਿਕ ਤੌਰ 'ਤੇ ਸਸ਼ਕਤ ਹੋਣ। ਇਸੇ ਸੋਚ ਅਨੁਸਾਰ ਪੰਜਾਬ ਸਰਕਾਰ ਹਰ ਯੋਗ ਅਤੇ ਲੋੜਵੰਦ ਮਹਿਲਾ ਤੱਕ ਸਮਾਜਿਕ ਸੁਰੱਖਿਆ ਦੇ ਲਾਭ ਪਹੁੰਚਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ।

ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਇਹ ਸਕੀਮ 58 ਸਾਲ ਤੋਂ ਘੱਟ ਉਮਰ ਦੀਆਂ ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ ਉਪਲਬਧ ਹੈ। ਇਸ ਤੋਂ ਇਲਾਵਾ, 30 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਅਣਵਿਆਹੀਆਂ ਮਹਿਲਾਵਾਂ ਵੀ ਇਸ ਸਕੀਮ ਦਾ ਲਾਭ ਲੈ ਸਕਦੀਆਂ ਹਨ। ਬਿਨੈਕਾਰ ਦੇ ਪਰਿਵਾਰ ਦੀ ਸਾਲਾਨਾ ਆਮਦਨ 60,000 ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ।

ਮਹਿਲਾਵਾਂ ਦੀ ਭਲਾਈ ਅਤੇ ਸਸ਼ਕਤੀਕਰਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਮਹਿਲਾਵਾਂ ਨੂੰ ਸੁਰੱਖਿਅਤ, ਸਨਮਾਨਜਨਕ ਅਤੇ ਬਿਹਤਰ ਜੀਵਨ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ ਤਾਂ ਜੋ ਹਰ ਮਹਿਲਾ ਆਤਮ-ਵਿਸ਼ਵਾਸ ਅਤੇ ਆਰਥਿਕ ਸਥਿਰਤਾ ਨਾਲ ਸਮਾਜ ਵਿੱਚ ਆਪਣੀ ਭੂਮਿਕਾ ਨਿਭਾ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਕਮਜ਼ੋਰ ਅਤੇ ਲੋੜਵੰਦ ਵਰਗ ਤੱਕ ਭਲਾਈ ਸਕੀਮਾਂ ਦੇ ਲਾਭ ਪਹੁੰਚਾ ਕੇ ਇੱਕ ਹੋਰ ਸਮਾਵੇਸ਼ੀ ਅਤੇ ਸੰਵੇਦਨਸ਼ੀਲ ਪੰਜਾਬ ਦੀ ਸਿਰਜਣਾ ਲਈ ਯਤਨਸ਼ੀਲ ਹੈ।

 

Tags: Dr Baljit Kaur , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD