Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੁਲਤਾਰ ਸਿੰਘ ਸੰਧਵਾਂ ਨੇ ਮਾਵਾਂ ਧੀਆਂ ਸਤਿਕਾਰ ਯੋਜਨਾ ਅਤੇ ਸਿਹਤ ਬੀਮਾ ਯੋਜਨਾ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ

ਪੰਜਾਬ ਸਰਕਾਰ ਨਸ਼ੇ ਨੂੰ ਜੜ ਤੋਂ ਖਤਮ ਕਰਨ ਲਈ ਵਚਨਬੱਧ

Kultar Singh Sandhwan, AAP Punjab, Kotkapura

Gurpreet Singh

Gurpreet Singh

5 Dariya News

ਕੋਟਕਪੂਰਾ , 20 Jun 2026

Last updated on: Jun 20, 2026, 16:04 IST

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਕੋਟਕਪੂਰਾ ਵਿਖੇ ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਅਤੇ ਸਿਹਤ ਬੀਮਾ ਯੋਜਨਾ ਦੀ ਜਾਣਕਾਰੀ ਦੇਣ ਸਬੰਧੀ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸਿੱਖਾਵਾਲਾ ਤੇ ਬੀੜ ਸਿੱਖਾਂ ਵਾਲਾ ਦੀਆਂ ਮਹਿਲਾਵਾਂ ਨੇ ਹਿੱਸਾ ਲਿਆ। ਇਸ ਮੌਕੇ ਮੈਡਮ ਗੁਰਪ੍ਰੀਤ ਕੌਰ ਧਰਮ ਪਤਨੀ ਸਪੀਕਰ ਸੰਧਵਾਂ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਇਸ ਮੀਟਿੰਗ ਵਿੱਚ ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਤਹਿਤ ਰਜਿਸਟਰੇਸ਼ਨ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ। ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਬੀਮਾ ਯੋਜਨਾ ਤਹਿਤ ਸ਼ੁਰੂ ਕੀਤੀ ਗਈ ਯੋਜਨਾ ਲੋਕਾਂ ਲਈ ਬਹੁਤ ਹੀ ਲਾਹੇਵੰਦ ਸਾਬਿਤ ਹੋ ਰਹੀ ਹੈ। 

ਇਸ ਨਾਲ ਲੋਕ ਆਪਣਾ 10 ਲੱਖ ਰੁਪਏ ਤੱਕ ਦਾ ਮੁਫਤ ਇਲਾਜ ਕਰਵਾ ਰਹੇ ਹਨ।ਇਸ ਤੋਂ ਇਲਾਵਾ ਸ. ਸੰਧਵਾਂ ਨੇ ਕਿਹਾ ਕਿ ਨਸ਼ਿਆਂ ਤੋਂ ਛੁਟਕਾਰਾ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਟੋਲ ਫਰੀ ਨੰਬਰ 9779100200 ਜਾਰੀ ਕੀਤਾ ਗਿਆ ਹੈ। ਨਸ਼ਾ ਕਰਨ ਵਾਲੇ ਅਤੇ ਨਸ਼ਾ ਵੇਚਣ ਵਾਲੇ ਦੀ ਜਾਣਕਾਰੀ ਦੇਣ ਵਾਲੇ ਦਾ ਨਾਂ ਅਤੇ ਪਤਾ ਗੁਪਤ ਰੱਖਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ੇ ਨੂੰ ਜੜ ਤੋਂ ਖਤਮ ਕਰਨ ਲਈ ਵੱਡੀ ਪੱਧਰ ਤੇ ਕਾਰਵਾਈਆਂ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਨੂੰ ਫੜ ਕੇ ਜੇਲ ਵਿੱਚ ਭੇਜਿਆ ਜਾਵੇਗਾ ਅਤੇ ਨਸ਼ਾ ਛੱਡਣ ਵਾਲਿਆਂ ਨੂੰ ਨਸ਼ਾ ਛਡਾਊ ਕੇਂਦਰ ਵਿੱਚ ਭੇਜਿਆ ਜਾਵੇਗਾ। ਜਿੱਥੇ ਉਨ੍ਹਾਂ ਦਾ ਮੁਫਤ ਇਲਾਜ ਕੀਤਾ ਜਾਵੇਗਾ।

ਇਸ ਮੌਕੇ ਐਡਵੋਕੇਟ ਬੀਰਿੰਦਰ ਸਿੰਘ ਤੋ ਇਲਾਵਾ ਪਿੰਡ ਦੀਆਂ ਮਹਿਲਾਵਾਂ ਹਾਜ਼ਰ ਸਨ।

 

Tags: Kultar Singh Sandhwan , AAP Punjab , Kotkapura

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD