Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਸਰਕਾਰ ਵੱਲੋਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਪੀ.ਐਸ.ਪੀ.ਸੀ.ਐਲ. ਵਿੱਚ ਸਹਾਇਕ ਲਾਈਨਮੈਨ ਵਜੋਂ ਭਰਤੀ ਕਰਨ ਦਾ ਫੈਸਲਾ : ਹਰਪਾਲ ਸਿੰਘ ਚੀਮਾ

ਅਪ੍ਰੈਲ 2022 ਤੋਂ ਪੀ.ਐਸ.ਪੀ.ਸੀ.ਐਲ. ਅਤੇ ਪੀ.ਐਸ.ਟੀ.ਸੀ.ਐਲ. ਵਿੱਚ 9,627 ਨਿਯੁਕਤੀਆਂ ਕੀਤੀਆਂ; 3000 ਹੋਰ ਭਰਤੀਆਂ ਪ੍ਰਗਤੀ ਅਧੀਨ: ਹਰਪਾਲ ਸਿੰਘ ਚੀਮਾ

Harpal Singh Cheema, Advocate Harpal Singh Cheema, AAP Punjab

Gurpreet Singh

Gurpreet Singh

5 Dariya News

ਚੰਡੀਗੜ੍ਹ , 20 Jun 2026

Last updated on: Jun 20, 2026, 16:32 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਵਿੱਚ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਸਹਾਇਕ ਲਾਈਨਮੈਨ (ਏਐਲਐਮ) ਵਜੋਂ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਇਹ ਐਲਾਨ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ।

ਇਹ ਫੈਸਲੇ ਨਾਲ ਅਪ੍ਰੈਂਟਿਸ ਟ੍ਰੇਨੀਜ਼ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਵੇਗੀ, ਤੇ ਇਹ ਕਦਮ ਰੋਜ਼ਗਾਰ ਪੈਦਾ ਕਰਨ ਅਤੇ ਨੌਜਵਾਨ ਭਲਾਈ ਪ੍ਰਤੀ ਰਾਜ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਮੁੱਖ ਮੰਤਰੀ ਨੇ ਪੰਜਾਬ ਸਰਕਾਰ ਦੇ ਵਿਭਾਗਾਂ ਵਿੱਚ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਦੇਣ ਲਈ ਮਿਸ਼ਨਰੀ ਪਹੁੰਚ ਅਪਣਾਈ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੀਐਸਪੀਸੀਐਲ ਦੇ ਬੋਰਡ ਆਫ਼ ਡਾਇਰੈਕਟਜ਼ ਨੇ ਪੰਜਾਬ ਦੇ ਐਡਵੋਕੇਟ ਜਨਰਲ ਦੀ ਸਲਾਹ 'ਤੇ ਵਿਚਾਰ ਕਰਦਿਆਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਸਹਾਇਕ ਲਾਈਨਮੈਨ (ਏਐਲਐਮ) ਵਜੋਂ ਭਰਤੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਦੱਸਣਯੋਗ ਹੈ ਕਿ ਇਹ ਟ੍ਰੇਨੀਜ਼ ਇਸ ਸਮੇਂ ਪੀਐਸਪੀਸੀਐਲ ਅਤੇ ਪੰਜਾਬ ਸਟੇਟ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀਐਸਟੀਸੀਐਲ) ਵਿੱਚ ਲਾਈਨਮੈਨ ਟਰੇਡ ਵਿੱਚ ਅਪ੍ਰੈਂਟਿਸਸ਼ਿਪ ਟ੍ਰੇਨਿੰਗ ਲੈ ਰਹੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਪੀਐਸਪੀਸੀਐਲ ਉਕਤ ਟ੍ਰੇਨੀਜ਼ ਲਈ ਇੱਕ ਵਾਰ ਦੀ ਛੋਟ ਵਜੋਂ ਪੰਜਾਬੀ ਭਾਸ਼ਾ ਦੀ ਲਾਜ਼ਮੀ ਪ੍ਰੀਖਿਆ ਕਰਵਾਏਗਾ। ਪ੍ਰੀਖਿਆ ਸ਼ਡਿਊਲ ਬਾਰੇ ਸਮੇਂ ਸਿਰ ਪੀਐਸਪੀਸੀਐਲ ਦੀ ਅਧਿਕਾਰਤ ਵੈੱਬਸਾਈਟ 'ਤੇ ਸੂਚਿਤ ਕੀਤਾ ਜਾਵੇਗਾ, ਜਿਸ ਤੋਂ ਬਾਅਦ ਇਸ ਪ੍ਰਕਿਰਿਆ ਨੂੰ ਅੱਗੇ ਵਧਾਇਆ ਜਾਵੇਗਾ।

ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਮੰਨਣਾ ਹੈ ਕਿ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਢੰਗ ਨਾਲ ਰਾਸ਼ਟਰ ਨਿਰਮਾਣ ਵੱਲ ਲਾਉਣ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਲਈ ਉਨ੍ਹਾਂ ਨੂੰ ਲਾਹੇਵੰਦ ਰੋਜ਼ਗਾਰ ਦੇਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਮੌਜੂਦਾ ਸਰਕਾਰ ਦੇ ਨਿਰੰਤਰ ਯਤਨਾਂ ਸਦਕਾ ਅਪ੍ਰੈਲ 2022 ਤੋਂ ਪੀਐਸਪੀਸੀਐਲ ਅਤੇ ਪੀਐਸਟੀਸੀਐਲ ਵਿੱਚ ਕੁੱਲ 9,627 ਭਰਤੀਆਂ ਕੀਤੀਆਂ ਗਈਆਂ ਹਨ।

ਵੇਰਵੇ ਦਿੰਦਿਆਂ ਉਨ੍ਹਾਂ ਕਿਹਾ ਕਿ ਕੁੱਲ 9,627 ਭਰਤੀਆਂ ਵਿੱਚੋਂ 8,048 ਸਿੱਧੀ ਭਰਤੀ ਰਾਹੀਂ ਅਤੇ 1,579 ਤਰਸ ਦੇ ਆਧਾਰ 'ਤੇ ਕੀਤੀਆਂ ਗਈਆਂ ਸਨ। ਉਨ੍ਹਾਂ ਦੱਸਿਆ ਕਿ ਇਸ ਸਾਲ ਦੇ ਸ਼ੁਰੂ ਵਿੱਚ ਮਾਨਯੋਗ ਮੁੱਖ ਮੰਤਰੀ ਵੱਲੋਂ ਵੱਖ-ਵੱਖ ਸ਼੍ਰੇਣੀਆਂ ਨਾਲ ਸਬੰਧਤ 570 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਸਨ। 

ਲਗਭਗ 3,000 ਵਾਧੂ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਇਸ ਸਮੇਂ ਚੱਲ ਰਹੀ ਹੈ, ਜਿਸਦੇ ਨਵੰਬਰ 2026 ਤੱਕ ਪੂਰਾ ਹੋਣ ਦੀ ਉਮੀਦ ਹੈ। ਇਸ ਮੌਕੇ ਪ੍ਰਸ਼ਾਸਕੀ ਸਕੱਤਰ, ਬਿਜਲੀ-ਕਮ-ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ, ਪੀਐਸਪੀਸੀਐਲ ਡਾ. ਬਸੰਤ ਗਰਗ ਵੀ ਮੌਜੂਦ ਸਨ।

 

 

Tags: Harpal Singh Cheema , Advocate Harpal Singh Cheema , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD