Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਆਪ ਦਾ ਹੱਲਾ ਬੋਲ ਬਾਦਲਾਂ ਦੇ ਗੜ੍ਹ 'ਚ, ਅਕਾਲੀ ਦਲ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ

Protest, AAP Punjab, Lambi

Gurpreet Singh

Gurpreet Singh

5 Dariya News

ਲੰਬੀ , 20 Jun 2026

Last updated on: Jun 20, 2026, 16:42 IST

ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਬੰਧੀ ਇੱਕ ਵਿਵਾਦਿਤ ਵੀਡੀਓ ਨੂੰ ਲੈ ਕੇ ਦਿੱਤੇ ਗਏ ਬਿਆਨ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਵੱਲੋਂ ਪੂਰੇ ਪੰਜਾਬ ਵਿੱਚ ਧਰਨੇ ਅਤੇ ਰੋਸ ਪ੍ਰਦਰਸ਼ਨ ਕੀਤੇ ਗਏ। ਇਸੇ ਤਹਿਤ ਹਲਕਾ ਲੰਬੀ ਦੇ ਪਿੰਡ ਬਾਦਲ ਵਿਖੇ ਵੀ ਅਕਾਲੀ ਦਲ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਸ ਧਰਨੇ ਵਿੱਚ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਿਚ ਲੰਬੀ ਹਲਕੇ ਤੋਂ ਵੱਡੀ ਗਿਣਤੀ ਚ ਪਾਰਟੀ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਤੋਂ ਇਲਾਵਾ ਮਲੋਟ, ਸ੍ਰੀ ਮੁਕਤਸਰ ਸਾਹਿਬ ਅਤੇ ਗਿੱਦੜਬਾਹਾ ਦੇ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਵੀ ਇਸ ਧਰਨੇ ਵਿਚ ਸ਼ਮੂਲੀਅਤ ਕੀਤੀ।

ਧਰਨੇ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦੀ ਛਵੀ ਖ਼ਰਾਬ ਕਰਨ ਲਈ ਝੂਠਾ ਅਤੇ ਗੁੰਮਰਾਹਕੁੰਨ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਜਿਹੀ ਸਿਆਸਤ ਨੂੰ ਬਖ਼ੂਬੀ ਸਮਝਦੇ ਹਨ ਅਤੇ ਝੂਠੇ ਪ੍ਰਚਾਰ ਦਾ ਡਟ ਕੇ ਜਵਾਬ ਦੇਣਗੇ। ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੇ ਮੁੱਦਿਆਂ ਅਤੇ ਪੰਜਾਬ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਵਿਰੋਧੀ ਧਿਰਾਂ ਵੱਲੋਂ ਫੈਲਾਏ ਜਾ ਰਹੇ ਭਰਮ ਨੂੰ ਲੋਕਾਂ ਤੱਕ ਸੱਚਾਈ ਪਹੁੰਚਾ ਕੇ ਬੇਨਕਾਬ ਕੀਤਾ ਜਾਵੇਗਾ।

ਇਸ ਮੌਕੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ, ਵਿਧਾਇਕ ਡਿੰਪੀ ਢਿੱਲੋ, ਚੇਅਰਮੈਨ ਜਗਦੇਵ ਸਿੰਘ ਬਾਮ, ਚੇਅਰਮੈਨ ਧੀਰਾ ਖੁਡੀਆਂ, ਚੇਅਰਮੈਨ ਜਗਦੀਪ ਸਿੰਘ ਸੰਧੂ, ਚੇਅਰਮੈਨ ਸੁਖਜਿੰਦਰ ਸਿੰਘ ਕਉਣੀ, ਖੁਸ਼ਵੀਰ ਸਿੰਘ ਸਹਿਣਾਖੇੜਾ,ਸੁਖਵਿੰਦਰ ਸਿੰਘ ਸੁੱਖੀ ਜਿਲ੍ਹਾ ਸਕੱਤਰ,ਹਲਕਾ ਸੰਗਠਨ ਇੰਚਾਰਜ ਕਰਨਵੀਰ ਸਿੰਘ ਸੰਨੀ ਲੁਹਾਰਾ, ਗੁਰਬਾਜ ਸਿੰਘ ਬਣਵਾਲਾ ਹਲਕਾ ਕੋਆਰਡੀਨੇਟਰ ਕਿਸਾਨ ਵਿੰਗ, ਜਸਵਿੰਦਰ ਸਿੰਘ ਸਾਬਕਾ ਸਰਪੰਚ ਭਾਗੂ,ਵਿਕਰਾਂਤ ਖੁਰਾਣਾ ਦਫ਼ਤਰ ਇੰਚਾਰਜ,ਕਾਕੂ ਸਰਪੰਚ ਪੰਜਾਵਾ, ਬਲਾਕ ਪ੍ਰਧਾਨ ਬਿੰਨੀ ਬਰਾੜ, ਜੁਗਨੂੰ ਬਰਾੜ ਸਿੰਘੇਵਾਲਾ,ਅਮਨਾ ਚੰਨੂੰ, ਸਰਪੰਚ ਬਲਵੀਰ ਸਿੰਘ ਮਹਿਣਾ, ਐਮਸੀ ਜਸਮੀਤ ਬਰਾੜ, ਐਮਸੀ ਵਿਕਰਮ ਵਿੱਕੀ,ਚੇਅਰਮੈਨ ਗੁਰਪ੍ਰੀਤ ਸਿੰਘ ਵਿਰਦੀ,ਸਰਪੰਚ ਕਾਲਾ ਪ੍ਰਧਾਨ ਭੀਟੀਵਾਲਾ,ਪੀਏ ਗੁਰਬਾਜ ਖੁੱਡੀਆਂ ਹਜਾਰ ਰਹੇ।

 

Tags: Protest , AAP Punjab , Lambi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD