Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸ਼੍ਰੋਮਣੀ ਅਕਾਲੀ ਦਲ ਦਾ ਦੋਸ਼- ਭਗਵੰਤ ਮਾਨ ਨੂੰ ਲੈ ਕੇ AAP ਦਾ ਝੂਠਾ ਨੈਰੇਟਿਵ ਬੇਨਕਾਬ ਹੋਇਆ

Arshdeep Singh Kler, Shiromani Akali Dal, SAD, Akali Dal, Punjab, Punjab News, Latest Punjab News

Gurpreet Singh

Gurpreet Singh

5 Dariya News

ਚੰਡੀਗੜ੍ਹ , 20 Jun 2026

Last updated on: Jun 20, 2026, 18:21 IST

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋਣ ਦੇ ਮਾਮਲੇ ਵਿਚ ਤਖ਼ਤ ਸਾਹਿਬ ਦੇ ਖਿਲਾਫ ਬਿਰਤਾਂਤ ਸਿਰਜਣ ਅਤੇ ਅਕਾਲੀ ਦਲ ਦੇ ਖਿਲਾਫ ਧਰਨੇ ਦੇਣ ਦਾ ਯਤਨ ਕਰਨ ਦੀ ਮੁਹਿੰਮ ਮੂਧੇ ਮੂੰਹ ਡਿੱਗੀ ਹੈ। ਅੱਜ ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਆਪ ਨੇ ਅਕਾਲੀ ਦਲ ਦੇ ਜ਼ਿਲ੍ਹਾ ਹੈਡਕੁਆਰਟਰਾਂ ਦਾ ਘਿਰਾਓ ਕਰ ਕੇ ਧਰਨਾ ਦੇਣ ਦਾ ਯਤਨ ਕੀਤਾ  ਪਰ ਇਸਦੇ ਯਤਨ ਮੂਧੇ ਮੂੰਹ ਡਿੱਗੇ ਕਿਉਂਕਿ ਪੁਲਿਸ ਦੀ ਮਦਦ ਲੈਣ ਦੇ ਬਾਵਜੂਦ ਪਾਰਟੀ ਲੋੜੀਂਦੀ ਗਿਣਤੀ ਵਿਚ ਮੈਂਬਰ ਨਹੀਂ ਜੁਟਾ ਸਕੀ।

ਉਹਨਾਂ ਕਿਹਾ ਕਿ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਸਾਹਮਣੇ ਆਈਆਂ ਵੀਡੀਓ ਵਿਚ ਸਪਸ਼ਟ ਹੋ ਗਿਆ ਹੈ ਕਿ ਪਾਰਟੀ ਦੇ ਕਹਿਣ ’ਤੇ ਸਿਰਫ ਨਾਂ ਮਾਤਰ ਗਿਣਤੀ ਵਿਚ ਵਰਕਰ ਇਕੱਠੇ ਹੋਏ ਤੇ ਸਾਰੀ ਮੁਹਿੰਮ ਮੂਧੇ ਮੂੰਹ ਡਿੱਗੀ ਹੈ।ਅਕਾਲੀ ਆਗੂ ਨੇ ਕਿਹਾ ਕਿ ਇਸੇ ਤਰੀਕੇ ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਮੁੱਖ ਮੰਤਰੀ ਦੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋਣ ਦੀ ਵੀਡੀਓ ਜਨਤਕ ਕੀਤੀ ਤਾਂ ਉਸ ਵਿਚ ਨਜ਼ਰ ਆਇਆ ਕਿ ਮੁੱਖ ਮੰਤਰੀ ਖੁਦ ਪ੍ਰਵਾਨ ਕਰ ਰਹੇ ਹਨ ਕਿ ਵਿਵਾਦ ਵੀਡੀਓ ਦੀ ਦੋ ਫੋਰੈਂਸਿਕ ਲੈਬਾਂ ਤੋਂ ਜਾਂਚ ਕਰਵਾਈ ਜਾਵੇ।

ਉਹਨਾਂ ਕਿਹਾ ਕਿ ਹੁਣ ਵੀ ਮੀਡੀਆ ਇੰਚਾਰਜ ਬਲਤੇਜ ਪੰਨੂ ਸਮੇਤ ਸਿਰਫ ਆਪ ਦੇ ਕੁਝ ਹੀ ਆਗੂ ਹੀ ਮੁੱਖ ਮੰਤਰੀ ਦੇ ਬਚਾਅ ਵਿਚ ਸਾਹਮਣੇ ਆਏ ਹਨ ਜਦੋਂ ਕਿ ਬਹੁ ਗਿਣਤੀ ਆਪ ਆਗੂਆਂ ਨੇ ਚੁੱਪ ਰਹਿਣ ਨੂੰ ਤਰਜੀਹ ਦਿੱਤੀ ਹੈ।ਉਹਨਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋਣ ਮਗਰੋਂ ਮੁੱਖ ਮੰਤਰੀ ਨੇ ਕਿਹਾ ਸੀ ਕਿ ਉਹਨਾਂ ਨੂੰ ਇਹਨਾਂ ਵੀਡੀਓ ਦੀ ਫੋਰੈਂਸਿਕ ਲੈਬ ਤੋਂ ਜਾਂਚ ਕਰਵਾਉਣ ਵਿਚ ਕੋਈ ਇਤਰਾਜ਼ ਨਹੀਂ ਹੈ ਕਿਉਂਕਿ ਇਹ ਵੀਡੀਓ ਜਾਅਲੀ ਹਨ ਤੇ ਏ ਆਈ ਨਾਲ ਬਣਾਈਆਂ ਹਨ।ਉਹਨਾਂ ਕਿਹਾ ਕਿ ਜਦੋਂ ਫੋਰੈਂਸਿਕ ਲੈਬਾਂ ਤੋਂ ਜਾਂਚ ਮਗਰੋਂ ਅਕਾਲ ਤਖ਼ਤ ਸਾਹਿਬ ਨੇ ਐਲਾਨ ਕੀਤਾ ਕਿ ਇਹ ਵੀਡੀਓ ਅਸਲੀ ਹਨ ਤੇ ਮੁੱਖ ਮੰਤਰੀ ਨੂੰ ਗੁਰੂ ਦੋਖੀ ਤੇ ਪੰਥ ਵਿਰੋਧੀ ਐਲਾਨਿਆ ਗਿਆ ਤਾਂ ਆਪ ਸਰਕਾਰ ਨੇ ਨਵੀਂ ਰਿਪੋਰਟ ਲਿਆਂਦੀ ਜਿਸ ਵਿਚ ਦਾਅਵਾ ਕੀਤਾ ਗਿਆ ਕਿ ਵੀਡੀਓ ਵਿਚ ਸਾਹਮਣੇ ਆਇਆ ਵਿਅਕਤੀ ਭਗਵੰਤ ਮਾਨ ਨਹੀਂ ਹੈ।

ਉਹਨਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਮੰਨਣ ਦੀ ਥਾਂ ’ਤੇ ਮੁੱਖ ਮੰਤਰੀ ਤੇ ਆਪ ਦੀ ਸਾਰੀ ਮਸ਼ੀਨਰੀ ਜੋ ਕਿ ਸਿੱਖ ਮਾਮਲਿਆਂ ਵਿਚ ਵਿਰੋਧੀ ਸਟੈਂਡ ਲਈ ਜਾਣੀ ਜਾਂਦੀ ਹੈ, ਨੇ ਤਖ਼ਤ ਸਾਹਿਬ ਦੇ ਖਿਲਾਫ ਕੰਮ ਕਰਨਾ ਸ਼ੁਰੂ ਕਰ ਦਿੱਤਾ।ਉਹਨਾਂ ਕਿਹਾ ਕਿ ਅਸਲੀਅਤ ਹਿ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਮੁੱਖ ਮੰਤਰੀ ਨੂੰ ਦੋਸ਼ੀ ਠਹਿਰਾਇਆ ਹੈ ਤੇ ਉਹਨਾਂ ਨੂੰ ਨਿਮਾਣੇ ਹੋ ਕੇ ਫੈਸਲਾ ਪ੍ਰਵਾਨ ਕਰਨਾ ਚਾਹੀਦਾ ਹੈ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਾ ਚਾਹੀਦਾ ਹੈ ਨਾ ਕਿ ਟਕਰਾਅ ਦੀ ਨੀਤੀ ਅਪਣਾਉਣੀ ਚਾਹੀਦੀ ਹੈ।

 

Tags: Arshdeep Singh Kler , Shiromani Akali Dal , SAD , Akali Dal , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD